Saturday, April 20, 2024

ਵਾਹਿਗੁਰੂ

spot_img
spot_img

ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਕਵੀਸ਼ਰੀ ਮੁਕਾਬਲੇ; ਬੀਬੀ ਜਗੀਰ ਕੌਰ ਨੇ ਜੇਤੂ ਬੱਚਿਆਂ ਨੂੰ ਕੀਤਾ ਸਨਮਾਨਿਤ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 23 ਜੁਲਾਈ, 2021 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਕਵੀਸ਼ਰੀ ਮੁਕਾਬਲੇ ਕਰਵਾਏ ਗਏ। ਮਾਝਾ ਜੋਨ ਦੇ ਬੱਚਿਆਂ ਦੇ ਇਹ ਦੋ ਦਿਨਾਂ ਮੁਕਾਬਲੇ ਬੀਤੇ ਕੱਲ੍ਹ ਸ਼ੁਰੂ ਹੋਏ ਸਨ, ਜਿਸ ਵਿਚ ਅੰਮ੍ਰਿਤਸਰ, ਗੁਰਦਾਸਪੁਰ, ਤਰਨ ਤਾਰਨ, ਕਪੂਰਥਲਾ ਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੀਆਂ 28 ਟੀਮਾਂ ਨੇ ਕਵੀਸ਼ਰੀ ਦੁਆਰਾ ਨੌਵੇਂ ਪਾਤਸ਼ਾਹ ਜੀ ਦਾ ਜੀਵਨ ਇਤਿਹਾਸ ਪੇਸ਼ ਕੀਤਾ।

ਅੱਜ ਸਮਾਪਤੀ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ ਅਤੇ ਜੇਤੂ ਟੀਮਾਂ ਨੂੰ ਸਨਮਾਨਿਤ ਕੀਤਾ।

ਇਸ ਮੌਕੇ ਬੀਬੀ ਜਗੀਰ ਕੌਰ ਨੇ ਕਵੀਸ਼ਰੀ ਮੁਕਾਬਲਿਆਂ ਵਿਚ ਭਾਗ ਲੈਣ ਆਏ ਬੱਚਿਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਸਿੱਖ ਧਰਮ ਇਤਿਹਾਸ ਬਾਰੇ ਇਸੇ ਤਰ੍ਹਾਂ ਕਵੀਸ਼ਰੀ ਕਲਾ ਰਾਹੀਂ ਪ੍ਰਚਾਰ ਕਰਦੇ ਰਹਿਣ ਅਤੇ ਹੋਰਨਾਂ ਬੱਚਿਆਂ ਨੂੰ ਵੀ ਪ੍ਰੇਰਿਤ ਕਰਨ। ਉਨ੍ਹਾਂ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਜੋਨਲ ਮੁਕਾਬਲਿਆਂ ਮਗਰੋਂ ਪੰਜਾਬ ਪੱਧਰੀ ਮੁਕਾਬਲੇ ਵਿਚ ਪਹਿਲੇ ਸਥਾਨ ‘’ਤੇ ਰਹਿਣ ਵਾਲੀਆਂ ਟੀਮਾਂ ਨੂੰ 21 ਹਜ਼ਾਰ ਰੁਪਏ, ਦੂਸਰੇ ਸਥਾਨ ’ਤੇ ਆਉਣ ਵਾਲਿਆਂ ਨੂੰ 15 ਹਜ਼ਾਰ ਰੁਪਏ ਅਤੇ ਤੀਜਾ ਸਥਾਨ ਗ੍ਰਹਿਣ ਕਰਨ ਵਾਲਿਆਂ ਨੂੰ 11 ਹਜ਼ਾਰ ਰੁਪਏ ਦਿੱਤੇ ਜਾਣਗੇ।

ਇਸ ਤੋਂ ਇਲਾਵਾ ਭਾਗ ਲੈਣ ਵਾਲਿਆਂ ਬੱਚਿਆਂ ਨੂੰ ਵੀ 500-500 ਰੁਪਏ ਹੌਸਲਾ ਅਫ਼ਜਾਈ ਵਜੋਂ ਦਿੱਤੇ ਜਾਣਗੇ। ਬੀਬੀ ਜਗੀਰ ਕੌਰ ਨੇ ਬੱਚਿਆਂ, ਮਾਪਿਆਂ ਅਤੇ ਤਿਆਰੀ ਕਰਵਾਉਣ ਵਾਲੇ ਕਵੀਸ਼ਰਾਂ ਨੂੰ ਵਧਾਈ ਦਿੰਦਿਆਂ ਇਸੇ ਤਰ੍ਹਾਂ ਸਿੱਖੀ ਪ੍ਰਚਾਰ ਲਈ ਕਾਰਜ ਕਰਦੇ ਰਹਿਣ ਦੀ ਪ੍ਰੇਰਣਾ ਕੀਤੀ।

ਧਰਮ ਪ੍ਰਚਾਰ ਕਮੇਟੀ ਵੱਲੋਂ ਕਰਵਾਏ ਗਏ ਬੱਚਿਆਂ ਦੇ ਇਨ੍ਹਾਂ ਕਵੀਸ਼ਰੀ ਮੁਕਾਬਲਿਆਂ ਵਿੱਚੋਂ ਪਹਿਲੇ ਸਥਾਨ ਗੁਰਦਾਸਪੁਰ ਜ਼ਿਲ੍ਹੇ ਦੇ ਪ੍ਰਦੀਪ ਕੌਰ, ਰਮਨਪ੍ਰੀਤ ਕੌਰ ਤੇ ਗੁਰਸ਼ਰਨ ਕੌਰ ਦਾ ਜਥਾ ਰਿਹਾ। ਅੰਮ੍ਰਿਤਸਰ ਜ਼ਿਲ੍ਹੇ ਦੇ ਅਰਸ਼ਦੀਪ ਸਿੰਘ, ਜੈਪਾਲ ਸਿੰਘ ਤੇ ਦੀਪਕ ਸਿੰਘ ਨੇ ਦੂਜਾ ਅਤੇ ਡੇਰਾ ਬਾਬਾ ਨਾਨਕ ਦੀਆਂ ਬੱਚੀਆਂ ਗੁਰਸ਼ਰਨ ਕੌਰ, ਜਸਕੀਰਤ ਕੌਰ ਤੇ ਸਿਮਰਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਕਵੀਸ਼ਰੀ ਮੁਕਾਬਲਿਆਂ ਮੌਕੇ ਬੱਚਿਆਂ ਦੀ ਹੌਸਲਾ ਅਫ਼ਜਾਈ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਸੁਰਜੀਤ ਸਿੰਘ ਤੁਗਲਵਾਲ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ, ਸ. ਗੁਰਮੀਤ ਸਿੰਘ ਬੁੱਟਰ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਤੇ ਸ. ਪਲਵਿੰਦਰ ਸਿੰਘ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਇੰਚਾਰਜ ਸ. ਕਰਤਾਰ ਸਿੰਘ, ਹੈੱਡ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ, ਭਾਈ ਜਗਦੇਵ ਸਿੰਘ, ਭਾਈ ਸਰਬਜੀਤ ਸਿੰਘ ਢੋਟੀਆ, ਪ੍ਰਚਾਰਕ ਭਾਈ ਅਮਰ ਸਿੰਘ, ਭਾਈ ਮਲਕੀਤ ਸਿੰਘ, ਕਵੀਸ਼ਰ ਭਾਈ ਗੁਰਿੰਦਰਪਾਲ ਸਿੰਘ ਬੈਂਕਾ, ਭਾਈ ਜੋਗਾ ਸਿੰਘ ਭਾਗੋਵਾਲ, ਭਾਈ ਸੁੱਚਾ ਸਿੰਘ ਆਦਿ ਨੇ ਸ਼ਮੂਲੀਅਤ ਕੀਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...