Friday, March 29, 2024

ਵਾਹਿਗੁਰੂ

spot_img
spot_img

ਗੁਰੂ ਨਾਨਕ ਦੇਵ ਯੂਨੀਵਰਸਿਟੀ ਉਤਰੀ ਭਾਰਤ ਦੀ ਪਹਿਲੀ ਯੂਨੀਵਰਸਿਟੀ ਜੋ ਪੈਦਾ ਕਰੇਗੀ ਵਿਸ਼ੇਸ਼ ਬੱਚਿਆਂ ਲਈ ਅਧਿਆਪਕ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 15 ਸਤੰਬਰ, 2021 –
ਗੁਰੂ ਨਾਨਕ ਦੇਵ ਯੂਨੀਵਰਸਿਟੀ ਹਰ ਸਾਲ ਸਮਾਜ ਨੂੰ ਨਵੇਂ ਵਿਦਿਆਰਥੀ ਦਿੰਦੀ ਹੈ ਜੋ ਕਿ ਸਮਾਜ ਦੇ ਵੱਖ ਵੱਖ ਵਰਗਾਂ ਅਤੇ ਖੇਤਰਾਂ ਦੀ ਸੇਵਾ ਕਰਦੇ ਹਨ ਅਤੇ ਸਮਾਜ ਤੇ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਂਦੇ ਹਨ।

ਇਸ ਵਿਚ ਹੋਰ ਵਾਧਾ ਕਰਦਿਆਂ ਯੂਨੀਵਰਸਿਟੀ ਹੁਣ ਵਿਸ਼ੇਸ਼ (ਬਹੁ-ਅਯੋਗਤਾ ਵਾਲੇ) ਬੱਚਿਆਂ ਦੀ ਪੜ੍ਹਾਈ ਅਤੇ ਸਿਖਲਾਈ ਲਈ ਵਿਸ਼ੇਸ਼ ਅਧਿਆਪਕ ਤਿਆਰ ਕਰੇਗੀ। ਯੂਨੀਵਰਸਿਟੀ ਦੇ ਸਿਖਿਆ ਵਿਭਾਗ ਵਿਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਜ਼ਰੂਰਤਾਂ ਨੂੰ ਧਿਆਨ ਵਿਚ ਰੱਖ ਕੇ ਬਣਾਏ ਗਏ ਕੋਰਸਾਂ ਰਾਹੀਂ ਪੜ੍ਹਾਈ ਕਰਵਾਈ ਜਾਵੇਗੀ।

ਇਸ ਦੇ ਨਾਲ ਹੀ ਰਾਜ ਲਈ ਇਹ ਵੀ ਮਾਣ ਵਾਲੀ ਗੱਲ ਹੈ ਕਿ ਪੰਜਾਬ ਅਤੇ ਉਤਰੀ ਭਾਰਤ `ਚ ਗੁਆਂਢੀ ਰਾਜਾਂ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਪਹਿਲੀ ਯੂਨੀਵਰਸਿਟੀ ਹੈ ਜੋ ਕਿ ਸਪੈਸ਼ਲ ਐਜੂਕੇਸ਼ਨ (ਬਹੁ-ਅਯੋਗਤਾ) ਵਾਲੇ ਕੋਰਸ ਕਰਵਾਏਗੀ। ਪੰਜਾਬ ਸਰਕਾਰ ਸਕੂਲਾਂ ਵਿਚ ਵਿਸ਼ੇਸ਼ ਬੱਚਿਆਂ ਦੀ ਪੜ੍ਹਾਈ ਤੇ ਸਿਖਲਾਈ ਲਈ ਅਧਿਆਪਕਾਂ ਦੀ ਭਰਤੀ ਲਈ ਗੰਭੀਰ ਹੈ ਅਤੇ ਸਰਕਾਰ ਚਾਹੁੰਦੀ ਹੈ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਅਧਿਆਪਕ ਵੀ ਵਿਸ਼ੇਸ਼ ਸਿਖਲਾਈ ਵਾਲੇ ਹੀ ਭਰਤੀ ਕੀਤੇ ਜਾਣ।

ਇਸ ਸਬੰਧੀ ਰੀਹੈਬਲੀਟੇਸ਼ਨ ਕੌਂਸਲ ਆਫ ਇੰਡੀਆ, ਮਨਿਸਟਰੀ ਆਫ ਐਜੂਕੇਸ਼ਨ, ਨਵੀਂ ਦਿੱਲੀ ਨੇ ਬੈ.ਐਡ. ਸਪੈਸ਼ਲ ਐਜੂਕੇਸ਼ਨ (ਮਲਟੀਪਲ ਡਿਸਐਬਿਲਟੀ) ਦੇ ਕੋਰਸ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿਖਿਆ ਵਿਭਾਗ ਵਿਚ ਸੈਸ਼ਨ 2021-22 ਤੋਂ 30 ਸੀਟਾਂ ਨਾਲ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਕੋਰਸ ਦਾ ਉਦੇਸ਼ ਵਿਸ਼ੇਸ਼ ਬੱਚਿਆਂ ਨੂੰ ਸਕੂਲਾਂ ਵਿਚ ਵਧੀਆ ਮਾਹੌਲ ਦੇਣਾ ਹੈ ਤਾਂ ਜੋ ਉਹ ਬੇਝਿਜਕ ਹੋ ਕੇ ਆਮ ਬੱਚਿਆਂ ਦੀ ਤਰ੍ਹਾਂ ਪੜ੍ਹਾਈ ਕਰ ਸਕਣ।

ਮੌਜੂਦਾ ਸਮੇਂ ਵਿੱਚ ਸਿਖਿਆ ਖੇਤਰ ਵਿਚ ਵਾਪਰ ਰਹੀਆਂ ਉਸਾਰੂ ਤਬਦੀਲੀਆਂ ਦੇ ਮੱਦੇ ਨਜ਼ਰ ਇਹ ਕਦਮ ਲਾਹੇਵੰਦ ਸਾਬਤ ਹੋਵੇਗਾ ਅਤੇ ਇਸਦੇ ਨਾਲ ਹੀ ਸਿਖਲਾਈ ਪ੍ਰਾਪਤ ਵਿਸ਼ੇਸ਼ ਅਧਿਆਪਕਾਂ ਦੀ ਘਾਟ ਨੂੰ ਵੀ ਪੂਰਾ ਕੀਤਾ ਜਾਵੇਗਾ। ਸੀਬੀਐਸਈ ਦੇ ਦਿਸ਼ਾ -ਨਿਰਦੇਸ਼ਾਂ ਅਨੁਸਾਰ, ਸਾਰੇ ਸਕੂਲਾਂ ਵਿੱਚ ਵਿਸ਼ੇਸ਼ ਅਧਿਆਪਕਾਂ ਦਾ ਹੋਣਾ ਲਾਜ਼ਮੀ ਹੈ ਅਤੇ ਇਹ ਕੋਰਸ ਨਿਸ਼ਚਤ ਤੌਰ `ਤੇ ਉਨ੍ਹਾਂ ਅਧਿਆਪਕਾਂ ਨੂੰ ਤਿਆਰ ਕਰਨ ਵਿੱਚ ਸਹਾਇਤਾ ਕਰੇਗਾ ਜੋ ਸਕੂਲਾਂ ਵਿੱਚ ਸਲਾਹਕਾਰ ਅਤੇ ਵਿਸ਼ੇਸ਼ ਅਧਿਆਪਕਾਂ ਦੀ ਭੂਮਿਕਾ ਨਿਭਾ ਸਕਦੇ ਹਨ ਅਤੇ ਇਸ ਨਾਲ ਰੋਜ਼ਗਾਰ ਦੀਆਂ ਨਵੀਆਂ ਸੰਭਾਵਨਾਵਾਂ ਵੀ ਪੈਦਾ ਹੋਣਗੀਆਂ।

ਇਸ ਨਵੇਂ ਕੋਰਸ ਨੂੰ ਸ਼ੁਰੂ ਕਰਨ ਪਿੱਛੇ ਪ੍ਰੇਰਣਾਦਾਇਕ ਉਦਮ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੇ ਹਨ, ਜਿਨ੍ਹਾਂ ਨੇ ਹਮੇਸ਼ਾ ਹੀ ਆਉਣ ਵਾਲੇ ਸਮੇਂ ਦੀ ਲੋੜ ਨੂੰ ਪਹਿਚਾਣਿਆ ਹੈ ਅਤੇ ਨਵੀਆਂ ਪਹਿਲਕਦਮੀਆਂ ਨੂੰ ਵਧਾਉਣ ਵਿੱਚ ਸਰਗਰਮ ਭੂਮਿਕਾ ਨਿਭਾਈ ਹੈ।

ਪ੍ਰੋਫੈਸਰ ਸੰਧੂ ਸ਼ੁਰੂ ਤੋਂ ਹੀ ਯੂਨੀਵਰਸਿਟੀ ਵਿੱਚ ਇਹ ਕੋਰਸ ਸ਼ੁਰੂ ਕਰਨ ਲਈ ਬਹੁਤ ਉਤਸੁਕ ਸਨ ਕਿਉਂਕਿ ਇਹ ਸਰਹੱਦੀ ਖੇਤਰ ਦੇ ਸਕੂਲਾਂ ਵਿੱਚ ਵਿਸ਼ੇਸ਼ ਅਧਿਆਪਕਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਵਿੱਚ ਸਹਾਈ ਹੋਵੇਗਾ ਅਤੇ ਅਪਾਹਜ ਬੱਚਿਆਂ ਨੂੰ ਸਹਾਇਤਾ ਅਤੇ ਵਿਸ਼ੇਸ਼ ਸੇਵਾਵਾਂ ਪ੍ਰਾਪਤ ਕਰਨ ਵਿੱਚ ਵੀ ਮਦਦਗਾਰ ਸਾਬਤ ਹੋਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...