Thursday, April 25, 2024

ਵਾਹਿਗੁਰੂ

spot_img
spot_img

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੀ.ਸੀ. ਡਾ: ਸੰਧੂ ਨੂੰ ਮਿਲਿਆ ‘ਲਾਅ ਯੂਨੀਵਰਸਿਟੀ’ ਦੇ ਵੀ.ਸੀ. ਦਾ ਵਾਧੂ ਚਾਰਜ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 22 ਅਕਤੂਬਰ, 2020 –
ਪੰਜਾਬ ਸਰਕਾਰ ਵੱਲੋ ਤਰਨਤਾਰਨ ਵਿੱਚ ਸਥਾਪਤ ਕੀਤੀ ਗਈ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ ਲਾਅ ਦਾ ਐਡੀਸ਼ਨਲ ਚਾਰਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋਫ਼ੈਸਰ ਡਾ. ਜਸਪਾਲ ਸਿੰਘ ਸੰਧੂ ਨੂੰ ਦੇ ਦਿੱਤਾ ਗਿਆ ਹੈ ਜਦੋ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੀ ਰਜਿਸਟਰਾਰ ਡਾ. ਕੇ ਐਸ ਕਾਹਲੋ ਨੂੰ ਬਤੋਰ ਐਡਿਸ਼ਨਲ ਚਾਰਜ ਰਜਿਸਟਰਾਰ ਨਿਯੁਕਤ ਕੀਤਾ ਗਿਆ ਹੈ । ਉਨ੍ਹਾˆ ਦੀ ਇਸ ਨਿਯੁਕਤੀ ਤੇ ਯੂਨੀਵਰਸਿਟੀ ਦੇ ਗਲਿਆਰੇ ਵਿੱਚ ਖੁਸ਼ੀ ਦਾ ਮਾਹੌਲ ਹੈ ।

ਪੰਜਾਬ ਸਰਕਾਰ ਦੇ 2020 ਦੇ ਐਕਟ ਨੰਬਰ 12 ਦੇ ਤਹਿਤ ਤਰਨਤਾਰਨ ਜ਼ਿਲ੍ਹੇ ਵਿੱਚ ਸਥਾਪਤ ਇਹ ਸਟੇਟ ਲਾਅ ਯੂਨੀਵਰਸਿਟੀ ਕਾਨੂੰਨ ਅਤੇ ਨਿਆ ਪ੍ਰਣਾਲੀ ਵਿੱਚ ਵਿਸ਼ੇਸ਼ ਕੋਰਸ ਚਲਾਏਗੀ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਸਟੀਚਿਉਟ ਕਾਲਜ ਵਿਚ ਆਰਜੀ ਕੈਪਸ ਵਿੱਚ ਫਿਲਹਾਲ ਐਲ.ਐਲ.ਬੀ. ਪ੍ਰੋਗਰਾਮ ਆਰੰਭ ਕੀਤਾ ਜਾਵੇਗਾ । ਜਦੋ ਕਿ ਇਸ ਉਪਰੰਤ ਤਰਨਤਾਰਨ ਜ਼ਿਲ੍ਹੇ ਵਿਚ ਤਕਰੀਬਨ 40 ਏਕੜ ਦੇ ਰਕਬੇ ਵਿਚ ਇਕ ਸੁਤੰਤਰ ਕੈˆਪਸ ਸਥਾਪਤ ਕੀਤਾ ਜਾਵੇਗਾ।

ਲਾਅ ਯੂਨੀਵਰਸਿਟੀ ਦੇ ਨਵਨਿਯੁਕਤ ਉਪਕੁਲਪਤੀ ਪ੍ਰੋ: ਡਾ: ਜਸਪਾਲ ਸਿੰਘ ਸੰਧੂ, ਉਪ ਕੁਲਪਤੀ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਜਿੰਨ੍ਹਾ ਨੂੰ ਲਾਅ ਯੂਨੀਵਰਸਿਟੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ ਵੱਲੋ ਯੂਜੀਸੀ ਐਕਟ ਦੀ ਧਾਰਾ 2 – ਐਫ ਦੇ ਅਧੀਨ ਮਨਜ਼ੂਰੀ ਲਈ ਯੂਨੀਵਰਸਿਟੀ ਗ੍ਰਾਟਸ ਕਮਿਸ਼ਨ ਨੂੰ ਲਿਖਿਆ ਜਾ ਚੁਕਾ ਹੈ । ਇਸ ਦੇ ਨਾਲ ਹੀ ਉਨ੍ਹਾ ਨੇ ਬਾਰ ਕੌਸਲ ਆਫ਼ ਇੰਡੀਆ ਦੇ ਸੈਕਟਰੀ ਨੂੰ ਵੀ ਮੌਜੂਦਾ ਵਿਦਿਅਕ ਵਰ੍ਹੇ ਲਈ ਐਲ ਐਲ ਬੀ ਕੋਰਸ ਸ਼ੁਰੂ ਕਰਨ ਦੀ ਸਹਿਮਤੀ ਲਈ ਪੱਤਰ ਲਿਖ ਦਿੱਤਾ ਹੈ ।

ਲਾਅ ਯੂਨੀਵਰਸਿਟੀ ਦੇ ਨਵਨਿਯੁਕਤ ਰਜਿਸਟਰਾਰ ਡਾ. ਕੇ ਐਸ ਕਾਹਲੋ ਨੇ ਕਿਹਾ ਹੈ ਕਿ ਲਾਅ ਯੂਨੀਵਰਸਿਟੀ ਵਿੱਚ ਜਲਦੀ ਹੀ ਐਲ ਐਲ ਬੀ ਦੇ ਕੋਰਸ ਚਲਾਉਣ ਲਈ ਠੇਕੇ ਦੇ ਅਧਾਰ ‘ਤੇ ਅਧਿਆਪਕਾ ਦੀ ਨਿਯੁਕਤੀ ਕੀਤੀ ਜਾਵੇਗੀ ਅਤੇ ਬਾਅਦ ਵਿਚ ਰੈਗੁਲਰ ਅਧਿਆਪਕ ਭਰਤੀ ਕੀਤੇ ਜਾਣਗੇ ।


Click here to Like us on Facebook


 

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,182FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...