Saturday, April 27, 2024

ਵਾਹਿਗੁਰੂ

spot_img
spot_img

ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ਪੰਜਾਬੀ ਭਾਸ਼ਾ ਵਿੱਚ ਇੰਜੀਨੀਅਰਿੰਗ ਵਿਸ਼ੇ ਦੀ ਤਕਨੀਕੀ ਸ਼ਬਦਾਵਲੀ ਦਾ ਨਿਰਮਾਣ ਕਰਨ ਹਿਤ ਵਰਕਸ਼ਾਪ ਸੰਪੰਨ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 24 ਮਈ, 2022 –
ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਅਤੇ ਵਿਗਿਆਨ ਤੇਤਕਨੀਕੀ ਸ਼ਬਦਾਵਲੀ ਕਮਿਸ਼ਨ (ਸਿੱਖਿਆ ਮੰਤਰਾਲਾ, ਭਾਰਤ ਸਰਕਾਰ ) ਨਵੀਂ ਦਿੱਲੀ ਵੱਲੋਂ ਸਾਂਝੇ ਤੌਰ`ਤੇ ਪੰਜਾਬੀ ਭਾਸ਼ਾ ਵਿਚ ਇੰਜੀਨੀਅਰਿੰਗ ਵਿਸ਼ੇ ਦੀ ਤਕਨੀਕੀ ਸ਼ਬਦਾਵਲੀ ਦਾ ਨਿਰਮਾਣ ਕਰਨ ਹਿਤਪੰਜ-ਰੋਜ਼ਾ ਵਰਕਸ਼ਾਪ ਉਪਕੁਲਪਤੀ ਪ੍ਰੋਫ਼ੈਸਰ ਜਸਪਾਲ ਸਿੰਘ ਸੰਧੂ ਦੀ ਸਰਪ੍ਰਤੀ ਹੇਠ ਸਫਲਤਾਪੂਰਵਕਸੰਪੰਨ ਹੋਈ। ਇਹ ਵਰਕਸ਼ਾਪ 19 ਮਈ 2022 ਨੂੰ ਸ਼ੁਰੂ ਹੋਈ ਸੀ ਅਤੇ 24 ਮਈ, 2022 ਤਕ ਪਲੇਸਮੈਂਟ ਵਿਭਾਗ, ਮਹਾਰਾਜਾ ਰਣਜੀਤ ਸਿੰਘ ਭਵਨ, ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇਮੁਕੰਮਲ ਹੋਈ।

ਵਰਕਸ਼ਾਪ ਦੇ ਵੈਲੇਡਿਕਟਰੀ ਸੈਸ਼ਨ ਵਿਚ ਡਾ ਹਰਦੀਪ ਸਿੰਘ ਓ ਐੱਸ ਡੀ (ਵਾਈਸ ਚਾਂਸਲਰ)ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬੀ ਭਾਸ਼ਾ ਦਾ ਵਿਕਾਸਤੇ ਪ੍ਰਸਾਰ ਕਰਨਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮੁੱਖ ਉਦੇਸ਼ਾਂ ਵਿੱਚੋਂ ਇਕ ਹੈ ਅਤੇਯੂਨੀਵਰਸਿਟੀ ਇਸ ਉਦੇਸ਼ ਦੀ ਪੂਰਤੀ ਲਈ ਪੂਰਨ ਪ੍ਰਤੀਬੱਧਤਾ ਨਾਲ ਕਾਰਜਸ਼ੀਲ ਹੈ। ਇਸੇ ਉਦੇਸ਼ਨੂੰ ਸਮਰਪਿਤ ਇਸ ਵਰਕਸ਼ਾਪ ਦਾ ਮੰਤਵ ਇੰਜੀਨੀਅਰਿੰਗ ਵਿਸ਼ੇ ਦੀ ਬਹੁਪੱਖੀ ਤਕਨੀਕੀ ਸ਼ਬਦਾਵਲੀ ਦਾਪੰਜਾਬੀ ਭਾਸ਼ਾ ਵਿਚ ਨਿਰਮਾਣ ਕਰਨਾ ਹੈ।

ਉਹਨਾਂ ਨੇ ਕਿਹਾ ਕਿ ਇਹ ਕਾਰਜ ਬਹੁਤ ਵਧੀਆ ਢੰਗ ਨਾਲਪ੍ਰਗਤੀ ਦੀ ਦਿਸ਼ਾ ਵੱਲ ਜਾ ਰਿਹਾ ਹੈ ਜਿਸ ਲਈ ਸਾਰੇ ਵਧਾਈ ਦੇ ਹੱਕਦਾਰ ਹਨ। ਉਹਨਾਂ ਕਿਹਾ ਕਿਅਸੀਂ ਆਸ ਕਰਦੇ ਹਾਂ ਕਿ ਇਸ ਵਿਚੋਂ ਪੈਦਾ ਹੋਇਆ ਗਿਆਨ ਵੱਧ ਤੋਂ ਵੱਧ ਆਮ ਲੋਕਾਂ ਤਕ ਪਹੁੰਚੇ।ਵਰਕਸ਼ਾਪ ਵਿਚ ਵਿਗਿਆਨ ਅਤੇ ਤਕਨੀਕੀ ਸ਼ਬਦਾਵਲੀ ਕਮਿਸ਼ਨ ਦੇ ਅਸਿਸਟੈਂਟ ਸਾਇੰਟਿਫਕ ਅਫ਼ਸਰ ਸ੍ਰੀਸ਼ੈਲੇਂਦਰ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਧਿਆਪਕਾਂ ਨੇ ਇੰਜੀਨੀਅਰਿੰਗਦੀ ਤਕਨੀਕੀ ਸ਼ਬਦਾਵਲੀ ਦੇ ਪੰਜਾਬੀ ਵਿਚ ਨਿਰਮਾਣ ਦਾ ਕਾਰਜ ਬੜੀ ਮੁਹਾਰਤ ਅਤੇ ਪ੍ਰਤੀਬੱਧਤਾ ਨਾਲਕੀਤਾ ਹੈ, ਇਸ ਲਈ ਪ੍ਰਾਜੈਕਟ ਦੀ ਅਗਵਾਈ ਭਵਿੱਖ ਵਿਚ ਵੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਹੀਕਰੇਗੀ।

ਉਹਨਾਂ ਕਿਹਾ ਕਿ ਵਰਕਸ਼ਾਪ ਦਾ ਪ੍ਰਯੋਜਨ ਇੰਜੀਨੀਅਰਿੰਗ ਦੀ ਤਕਨੀਕੀ ਸ਼ਬਦਾਵਲੀ ਦਾਅੰਗਰੇਜ਼ੀ ਤੋਂ ਪੰਜਾਬੀ ਵਿਚ ਕੇਵਲ ਅਨੁਵਾਦ ਕਰਨਾ ਨਹੀਂ ਹੈ। ਬਲਕਿ ਪੰਜਾਬੀ ਵਿਚ ਇੰਜੀਨੀਅਰਿੰਗਦੀ ਢੁਕਵੀਂ ਸ਼ਬਦਾਵਲੀ ਦਾ ਨਿਰਮਾਣ ਕਰਨਾ ਹੈ। ਉਹਨਾਂ ਕਿਹਾ ਕਿ ਭਾਰਤ ਸਰਕਾਰ ਦੀ ਨਵੀਂ ਸਿਖਿਆਨੀਤੀ ਦਾ ਉਦੇਸ਼ ਵਿਗਿਆਨ ਅਤੇ ਇੰਜੀਨੀਅਰਿੰਗਆਦਿ ਵਿਸ਼ਿਆਂ ਦੀ ਉਚੇਰੀ ਸਿੱਖਿਆ ਨੂੰ ਭਾਰਤ ਦੀਆਂ ਖੇਤਰੀ ਭਾਸ਼ਾਵਾਂ ਵਿਚ ਮੁਹਈਆ ਕਰਵਾਉਣਾਹੈ।

ਇਸ ਪੱਖ ਤੋਂ ਵੀ ਇਸ ਵਰਕਸ਼ਾਪ ਦਾ ਦੂਜੀ ਵਾਰ ਆਯੋਜਨ ਕਰਕੇ ਗੁਰੂ ਨਾਨਕ ਦੇਵ ਯੂਨਵਰਸਿਟੀਨੇ ਬਹੁਤ ਅਹਿਮ ਕਾਰਜ ਕੀਤਾ ਹੈ। ਵਰਕਸ਼ਾਪ ਦੇ ਕੋਆਰਡੀਨੇਟਰ ਅਤੇ ਪੰਜਾਬੀ ਵਿਭਾਗ ਦੇ ਮੁਖੀ ਡਾ.ਮਨਜਿੰਦਰ ਸਿੰਘ ਨੇ ਵਰਕਸ਼ਾਪ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬੀਭਾਸ਼ਾ ਨੂੰ ਵਿਗਿਆਨ ਅਤੇ ਤਕਨਾਲੋਜੀ ਦੇ ਵਿਸ਼ਿਆਂ ਦੀ ਉਚੇਰੀ ਸਿੱਖਿਆ ਦਾ ਮਾਧਿਅਮ ਬਣਾਉਣ ਲਈਸੰਬੰਧਤ ਵਿਸ਼ਿਆਂ ਦੀ ਤਕਨੀਕੀ ਸ਼ਬਦਾਵਲੀ ਦਾ ਪੰਜਾਬੀ ਵਿਚ ਨਿਰਮਾਣ ਕਰਨਾ ਪਹਿਲਾ ਕਦਮ ਹੈ।

ਉਹਨਾਂਕਿਹਾ ਕਿ ਇੰਜੀਨੀਅਰਿੰਗ ਨਾਲ ਸੰਬੰਧਿਤ ਦਾਖ਼ਲਾ ਇਮਤਿਹਾਨ ਨੂੰ ਪੰਜਾਬੀ ਭਾਸ਼ਾ ਵਿਚ ਕਰਨ ਦੇ ਨਾਲਨਾਲ ਇਹਨਾਂ ਵਿਸ਼ਿਆਂ ਨਾਲ ਸੰਬੰਧਤ ਪੁਸਤਕਾਂ ਦੀ ਪੰਜਾਬੀ ਵਿਚ ਰਚਨਾ ਕਰਨ ਦਾ ਕਾਰਜ ਵੀ ਕੀਤਾਜਾਵੇਗਾ। ਉਹਨਾਂ ਨੇ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਲਈ ਇਹ ਬੜੀ ਮਾਣ ਵਾਲੀ ਪ੍ਰਾਪਤੀਹੈ ਕਿ ਅਸੀਂ ਭਾਰਤ ਸਰਕਾਰ ਵੱਲੋਂ ਇੰਜੀਨੀਅਰਿੰਗ ਦੀ ਤਕਨੀਕੀ ਸ਼ਬਦਾਵਲੀ ਨਾਲ ਸਬੰਧਤ ਪੰਜਾਬੀਵਿਚ ਇਕ ਵੱਡ ਅਕਾਰੀ ਕੋਸ਼ ਦਾ ਨਿਰਮਾਣ ਕਰਨ ਹਿੱਤ ਮੋਹਰੀ ਭੂਮਿਕਾ ਨਿਭਾ ਰਹੇ ਹਾਂ।

ਵਰਕਸ਼ਾਪ ਦੇਕੋ-ਕੋਆਰਡੀਨੇਟਰ ਡਾ. ਰਵਿੰਦਰ ਕੁਮਾਰ ਅਸਿਸਟੈਂਟ ਪ੍ਰੋਫ਼ੈਸਰ, ਇਲੈਕਟ੍ਰੋਨਿਕਸ ਟੈਕਨਾਲੋਜੀਵਿਭਾਗ, ਨੇ ਕਿਹਾ ਕਿ ਪਹਿਲੀ ਵਰਕਸ਼ਾਪ ਵਿਚ ਅਸੀਂ ਪੰਜ ਹਜ਼ਾਰ ਤੋਂ ਵੱਧ ਸ਼ਬਦਾਂ ਦਾ ਨਿਰਮਾਣ ਕੀਤਾਸੀ। ਉਹਨਾਂ ਕਿਹਾ ਕਿ ਇਸ ਵਰਕਸ਼ਾਪ ਵਿਚ ਅਸੀਂ 9000 ਤੋਂ ਵੱਧ ਸ਼ਬਦਾਂ ਦੇ ਨਿਰਮਾਣ ਦਾ ਨਿਰਧਾਰਿਤ ਟੀਚਾ ਪੂਰਾ ਕੀਤਾ ਹੈ। ਸੈਸ਼ਨ ਦੇ ਅੰਤ ਵਿਚਉਹਨਾਂ ਨੇ ਆਏ ਹੋਏ ਮਹਿਮਾਨਾਂ ਅਤੇ ਵਰਕਸ਼ਾਪ ਵਿਚ ਭਾਗ ਲੈਣ ਵਾਲੇ ਸਮੂਹ ਵਿਦਵਾਨਾਂ ਦਾ ਧੰਨਵਾਦਕੀਤਾ।

ਇਸ ਸੈਸ਼ਨ ਦਾ ਮੰਚ ਸੰਚਾਲਨ ਡਾ ਹਰਿੰਦਰ ਕੌਰ ਸੋਹਲ ਨੇ ਕੀਤਾ। ਇਸ ਮੌਕੇ ਡਾ ਰਮਿੰਦਰਕੌਰ, ਪ੍ਰੋ ਰਵਿੰਦਰ ਸਿੰਘ ਸਾਹਨੀ, ਡਾ ਕੁਲਦੀਪ ਸਿੰਘ, ਡਾ ਰਾਜਨ ਦੀਪ ਸਿੰਘ, ਡਾ ਗੁਰਪ੍ਰੀਤ ਸਿੰਘ, ਡਾ ਹਰਮਿੰਦਰ ਸਿੰਘ, ਡਾ ਜਗਦੀਪ ਸਿੰਘ, ਡਾਸਤਿੰਦਰ ਕੌਰ, ਡਾ ਸਤਵਿੰਦਰ ਸਿੰਘ (ਸੈਂਟਰਲ ਯੂਨੀਵਰਸਿਟੀ ਪੰਜਾਬ, ਬਠਿੰਡਾ), ਇੰਜੀ. ਸ਼ਵਿੰਦਰਦੇਵੜਾ, ਡਾ ਅਮਿਤ ਚੋਪੜਾ, ਡਾ ਰਾਜਨ ਵੋਹਰਾ, ਡਾ ਨਵਦੀਪ ਸਿੰਘ ( ਜਲੰਧਰ) ਅਤੇ ਪੰਜਾਬ ਦੀਆਂ ਵੱਖ-ਵੱਖ ਯੂਨੀਵਰਸਿਟੀਆਂਤੇ ਇੰਜੀਨੀਅਰਿੰਗ ਸੰਸਥਾਵਾਂ ਵਿਚੋਂ ਪੰਜਾਬੀ ਭਾਸ਼ਾ ਅਤੇ ਇੰਜੀਨੀਅਰਿੰਗ ਦੇ ਮਾਹਿਰ ਵਿਦਵਾਨਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...