Saturday, April 20, 2024

ਵਾਹਿਗੁਰੂ

spot_img
spot_img

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੀ.ਸੀ. ਪ੍ਰੋ: ਸੰਧੂ ਨੇ ਨਵੇਂ ਸਾਲ ਦਾ ਕੈਲੰਡਰ ਰਿਲੀਜ਼ ਕੀਤਾ

- Advertisement -

ਯੈੱਸ ਪੰਜਾਬ

ਅੰਮ੍ਰਿਤਸਰ, 31 ਜਨਵਰੀ, 2023 – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ: ਜਸਪਾਲ ਸਿੰਘ ਸੰਧੂ ਨੇ ਇਕ ਲਘੂ ਦਸਤਵੇਜ਼ੀ ਫਿਲਮ, ਪੋਰਟਰੇਟ ਅਤੇ ਸਾਲ 2023 ਦਾ ਨਵੇਂ ਸਾਲ ਦਾ ਕੈਲੰਡਰ ਰਿਲੀਜ਼ ਕਰਨ ਦੀ ਰਸਮ ਅਦਾ ਕੀਤੀ।ਦਸਤਾਵੇਜ਼ੀ, ਪੋਰਟਰੇਟ ਅਤੇ ਕੈਲੰਡਰ ਐਡਵੋਕੇਟ ਹਰਪ੍ਰੀਤ ਸਿੰਘ ਵੱਲੋਂ ਤਿਆਰ ਕੀਤਾ ਗਿਆ ਹੈ। `ਸੂਰਜੁ ਏਕੋ ਰੁਤਿ ਅਨੇਕ` `ਤੇ ਆਧਾਰਿਤ ਲਘੂ ਦਸਤਵੇਜ਼ੀ ਅਤੇ ਕੈਲੰਡਰ ਵਿਚ ਕੁਦਰਤ ਦੇ ਵੱਖ ਵੱਖ ਰੰਗਾਂ ਨੂੰ ਪਕੜਨ ਦੀ ਕੋਸ਼ਿਸ਼ ਦੀ ਸ਼ਲਾਘਾ ਕਰਦਿਆਂ ਪ੍ਰੋ. ਸੰਧੂ ਨੇ ਕਿਹਾ ਕਿ ਹਰਪ੍ਰੀਤ ਸਿੰਘ ਸੰਧੂ ਦਾ ਇਹ ਯਤਨ ਪ੍ਰਸੰਸਾਯੋਗ ਹਨ ਜੋ ਮਨੁੱਖ ਨੂੰ ਕੁਦਰਤ ਦੇ ਨੇੜੇ ਲੈ ਕੇ ਜਾਂਦੇ ਹਨ। ਉਨ੍ਹਾਂ ਨੂੰ ਇਸ ਸਮੇਂ ਹਰਪ੍ਰੀਤ ਸਿੰਘ ਸੰਧੂ ਵੱਲੋਂ ਤਿੰਨੇ ਚੀਜ਼ਾਂ ਭੇਟ ਕੀਤੀਆਂ ਅਤੇ ਲਘੂ ਫਿਲਮ ਨੂੰ ਵੇਖਿਆ।

ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਹਰਪ੍ਰੀਤ ਸੰਧੂ ਨੇ ਕਿਹਾ ਕਿ ਦਸਤਾਵੇਜ਼ੀ ਫਿਲਮ ਅਤੇ ਕੈਲੰਡਰ ਵਿਚ ਬਿਆਸ, ਸਤਲੁਜ, ਹਰੀਕੇ ਪੱਤਣ, ਰਣਜੀਤ ਸਾਗਰ ਡੈਮ ਅਤੇ ਕੁਦਰਤ ਦੇ ਪ੍ਰਭਾਵਾਂ ਨੂੰ ਨੇੜਿਓਂ ਹੋ ਕੇ ਕੈਮਰੇ ਰਾਹੀਂ ਵੇਖਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੁਦਰਤ ਹਰ ਪਲ ਮਨੁੱਖ ਨੂੰ ਨਵੀਂ ਊਰਜਾ ਦੇ ਨਾਲ ਸੰਪੰਨ ਕਰਦੀ ਹੈ ਜਿਸ ਦੀ ਸਮਝ ਹੀ ਮਨੁੱਖ ਨੂੰ ਨਵੀਂ ਦਿਸ਼ਾ ਵੱਲ ਲੈ ਕੇ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਫਿਲਮ ਅਤੇ ਕੈਲੰਡਰ ਮਨੁੱਖ ਨੂੰ ਹਰ ਸਮੇਂ ਕੁਦਰਤ ਦੇ ਨੇੜੇ ਰਹਿਣ ਲਈ ਪ੍ਰੇਰਿਤ ਕਰਦਾ ਰਹੇਗਾ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਸਥਾਨਾਂ ਦੀ ਉਨ੍ਹਾਂ ਵੱਲੋਂ ਨਿਸ਼ਾਨਦੇਹੀ ਕੀਤੀ ਗਈ ਹੈ ਦੇ ਵੱਲ ਸੈਲਾਨੀ ਵੀ ਖਿੱਚੇ ਆਉਣਗੇ। ਉਨ੍ਹਾਂ ਨੇ ਵਾਈਸ ਚਾਂਸਲਰ ਪ੍ਰੋ. ਸੰਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਵੀ ਕੁਦਰਤ ਪ੍ਰੇਮੀ ਹਨ ਅਤੇ ਉਨ੍ਹਾਂ ਨੇ ਵੀ ਉਨ੍ਹਾਂ ਦੇ ਇਸ ਕੰਮ ਦੀ ਸ਼ਲਾਘਾ ਕੀਤੀ ਗਈ ਜਿਸ ਦੇ ਲਈ ਉਨ੍ਹਾਂ ਵੱਲੋਂ ਅੱਜ ਉਨ੍ਹਾਂ ਦੇ ਹੱਥੋਂ ਹੀ `ਸੂਰਜ ਏਕੋ ਰੁਤਿ ਅਨੇਕ` ਕੈਲੰਡਰ ਅਤੇ ਲਘੂ ਫਿਲਮ ਰਿਲੀਜ਼ ਕਰਨ ਦੇ ਨਾਲ ਪੋਰਟਰੇਟ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਉਹ ਇਸ ਸੰਦੇਸ਼ ਨੂੰ ਹੋਰ ਲੋਕਾਂ ਤਕ ਲੈ ਕੇ ਜਾਣ ਦੇ ਲਈ ਵੀ ਯਤਨ ਜਾਰੀ ਰੱਖਣਗੇ।

ਇਸ ਮੌਕੇ ਸ੍ਰੀ ਜੋਗਿੰਦਰ ਸਿੰਘ ਆਈਆਰਐਸ, ਸੰਯੁਕਤ ਕਮਿਸ਼ਨਰ, ਕਸਟਮ (ਪੀ), ਅੰਮ੍ਰਿਤਸਰ, ਸ੍ਰੀ ਅਤੁਲ ਟਿਰਕੀ ਆਈਆਰਐਸ, ਡਿਪਟੀ ਕਮਿਸ਼ਨਰ ਕਸਟਮ ਆਈਸੀਪੀ, ਅਟਾਰੀ ਅਤੇ ਸ੍ਰੀ ਨਵਦੀਪ ਸੰਧੂ, ਆਈਆਰਐਸ, ਡੀਸੀ ਕਸਟਮ ਅਟਾਰੀ ਨੇ ਵੀ ਵਿਸ਼ੇਸ਼ ਤੌਰ `ਤੇ ਹਾਜਰੀ ਭਰੀ ਅਤੇ ਉਨ੍ਹਾਂ ਵੱਲੋਂ ਵੀ ਐਡਵੋਕੇਟ ਹਰਪ੍ਰੀਤ ਸਿੰਘ ਦੇ ਕੰਮ ਦੀ ਪ੍ਰਸੰਸਾ ਕੀਤੀ ਗਈ।  

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...