ਯੈੱਸ ਪੰਜਾਬ
ਅੰਮ੍ਰਿਤਸਰ, 26 ਮਾਰਚ, 2025
Guru Nanak Dev University ‘ਚ ਭਾਰਤ ਸਰਕਾਰ ਦੇ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਅਧੀਨ ਇੱਕ ਹੁਨਰ ਵਿਕਾਸ ਕੇਂਦਰ ਸਥਾਪਤ ਕਰਨ ਦਾ ਵਿਚਾਰ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿਚ Skill India International Mission ਲਈ ਰਾਸ਼ਟਰੀ ਹੁਨਰ ਵਿਕਾਸ ਨਿਗਮ ਦੇ ਸਲਾਹਕਾਰ ਡਾ. ਸੰਦੀਪ ਸਿੰਘ ਕੌੜਾ ਨੇ Guru Nanak Dev University ਦਾ ਦੌਰਾ ਕੀਤਾ ਅਤੇ ਵਾਈਸ-ਚਾਂਸਲਰ ਪ੍ਰੋਫੈਸਰ ਡਾ. ਕਰਮਜੀਤ ਸਿੰਘ ਅਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ।
ਡਾ. ਕੌੜਾ ਨੇ ਭਾਰਤ ਅਤੇ ਵਿਦੇਸ਼ਾਂ ਵਿੱਚ ਨੌਜਵਾਨ ਗ੍ਰੈਜੂਏਟਾਂ ਲਈ ਰੁਜ਼ਗਾਰ ਦੇ ਮੌਕੇ ਵਧਾਉਣ ਵਿੱਚ ਹੁਨਰ ਵਿਕਾਸ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ Guru Nanak Dev University ਨੂੰ ਇਸਦੇ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ, ਅਤਿ-ਆਧੁਨਿਕ ਬੁਨਿਆਦੀ ਢਾਂਚੇ ਅਤੇ ਖੋਜ ਅਤੇ ਸਿਖਲਾਈ ਵਿੱਚ ਮੁਹਾਰਤ ਸਦਕਾ ਅਜਿਹਾ ਸੈਂਟਰ ਸਥਾਪਤ ਕਰਨ ਲਈ ਯੂਨੀਵਰਸਿਟੀ ਨੂੰ ਪ੍ਰਸਤਾਵਿਤ ਕੀਤਾ ਹੈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਕਿਹਾ ਕਿ, ਉਨ੍ਹਾਂ ਦੇ ਦ੍ਰਿਸ਼ਟੀਕੋਣ ਦੇ ਅਨੁਸਾਰ, ਗ੍ਰੈਜੂਏਟਾਂ ਨੂੰ ਉੱਦਮੀ ਬਣਨ ਲਈ ਹੁਨਰ-ਅਧਾਰਤ ਸਿੱਖਿਆ ਪ੍ਰਾਪਤ ਕਰਨੀ ਬਹੁਤ ਜ਼ਰੂਰੀ ਹੈ। ਵਾਈਸ ਚਾਂਸਲਰ ਨੇ ਇਸ ਪ੍ਰਸਤਾਵ ਨੂੰ ਸਵੀਕਾਰਦਿਆਂ ਜ਼ਿਕਰ ਕੀਤਾ ਕਿ ਇਸ ਕੇਂਦਰ ਦੀ ਸਥਾਪਨਾ ਲਈ ਇੱਕ ਰਸਮੀ ਪ੍ਰਸਤਾਵ ਜਲਦੀ ਹੀ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਇਸ ਪਹਿਲਕਦਮੀ ਨਾਲ ਨੌਜਵਾਨਾਂ ਨੂੰ ਬਹੁਤ ਲਾਭ ਹੋਵੇਗਾ। ਇਸ ਤੋਂ ਇਲਾਵਾ, ਉਨ੍ਹਾਂ ਨੇ ਇਸ ਵੱਡੇ ਕਾਰਜ ਲਈ ਡਾ. ਕੌੜਾ ਦਾ ਧੰਨਵਾਦ ਵੀ ਕੀਤਾ।
ਇਸ ਪਹਿਲਕਦਮੀ ਦੇ ਹਿੱਸੇ ਵਜੋਂ, ਯੂਨੀਵਰਸਿਟੀ ਹੁਨਰ ਵਿਕਾਸ ‘ਤੇ ਕੇਂਦ੍ਰਿਤ 53 ਨਵੇਂ ਸਰਟੀਫਿਕੇਟ ਅਤੇ ਡਿਪਲੋਮਾ ਕੋਰਸ ਸ਼ੁਰੂ ਕਰ ਰਹੀ ਹੈ। ਇਹ ਯੂਨੀਵਰਸਿਟੀ, ਜਿਸਦਾ ਭਾਰਤੀ ਯੂਨੀਵਰਸਿਟੀਆਂ ਵਿੱਚੋਂ ਸਭ ਤੋਂ ਵੱਧ ਨੈਕ ਸਕੋਰ (3.85/4.0) ਹੈ, ਵਿੱਤ, ਸਿਹਤ, ਪ੍ਰਬੰਧਨ, ਕੰਪਿਊਟਰ ਵਿਿਗਆਨ, ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਵਿੱਚ ਸਿਖਲਾਈ ਪ੍ਰਦਾਨ ਕਰੇਗੀ।
ਇਸ ਮੌਕੇ ਯੂਨੀਵਰਸਿਟੀ ਦੇ ਹੋਰ ਅਧਿਕਾਰੀਆਂ ਵੀ ਮੌਜੂਦ ਸਨ ਜਿਨ੍ਹਾਂ ਵਿੱਚ ਡੀਨ, ਅਕਾਦਮਿਕ ਮਾਮਲੇ, ਪ੍ਰੋ. ਡਾ. ਪਲਵਿੰਦਰ ਸਿੰਘ, ਰਜਿਸਟਰਾਰ ਪ੍ਰੋ. ਡਾ. ਕਰਨਜੀਤ ਸਿੰਘ ਕਾਹਲੋਂ, ਪ੍ਰੋ. ਡਾ. ਸੁਭੀਤ ਕੁਮਾਰ ਜੈਨ, ਪ੍ਰੋ. ਡਾ. ਪੀ.ਕੇ. ਪਾਤੀ, ਪ੍ਰੋ. ਡਾ. ਬਲਵਿੰਦਰ ਸਿੰਘ, ਪ੍ਰੋ. ਡਾ. ਹਰਵਿੰਦਰ ਸਿੰਘ ਸੈਣੀ, ਪ੍ਰੋ. ਡਾ. ਵਸੁਧਾ ਸੰਭਿਆਲ, ਡਾ. ਪੂਜਾ ਚੱਢਾ, ਡਾ. ਤੇਜਵੰਤ ਸਿੰਘ, ਡਾ. ਅਰਵਿੰਦਰ ਕੌਰ ਅਤੇ ਡਾ. ਅਮਿਤ ਛਾਬੜਾ ਸ਼ਾਮਲ ਸਨ। ਇਹ ਸਹਿਯੋਗ ਵਿਿਦਆਰਥੀਆਂ ਨੂੰ ਉਦਯੋਗ-ਸੰਬੰਧਿਤ ਹੁਨਰਾਂ ਨਾਲ ਤਿਆਰ ਕਰਨ, ਬਿਹਤਰ ਕਰੀਅਰ ਸੰਭਾਵਨਾਵਾਂ ਅਤੇ ਵਿਸ਼ਵਵਿਆਪੀ ਮੌਕਿਆਂ ਨੂੰ ਯਕੀਨੀ ਬਣਾਉਣ ਵਿੱਚ ਇੱਕ ਮਹੱਤਵਪੂਰਨ ਕਦਮ ਹੈ।