Wednesday, April 17, 2024

ਵਾਹਿਗੁਰੂ

spot_img
spot_img

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਆਲ ਇੰਡੀਆ ਯੂਨੀਵਰਸਿਟੀਜ਼ ਰੈਂਕਿੰਗ-2021 ਵਿੱਚੋਂ 17 ਵਾਂ ਸਥਾਨ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ , 1 ਅਗਸਤ 2021:
ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ “ਇੰਡੀਆ ਟੂਡੇ ਰੈਂਕਿੰਗ -2021” ਵਿੱਚ ਆਪਣੀ ਰਾਸ਼ਟਰੀ ਸਥਿਤੀ ਨੂੰ ਹੋਰ ਵੀ ਬੇਹਤਰ ਬਣਾਉਦਿਆ ਜਿੱਥੇ ਪਿਛਲੇ ਸਾਲ ਦੇ ਮੁਕਬਲੇ 20 ਵੇਂ ਸਥਾਨ ਤੋਂ 17 ਵੇੰ ਸਥਾਨ ਤੇ ਛਾਲ ਮਾਰੀ ਹੈ ਉਥੇ ਵੱਖ ਵੱਖ ਮਾਪਦੰਡਾਂ ਵਿੱਚ ਵੀ ਚੰਗਾ ਮਾਰਕਾ ਮਾਰਿਆ ਹੈ । ਕੁੱਲ ਮਿਲਾ ਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਇਸ ਵਾਰ ਦੇਸ਼ ਦੀਆਂ ਸਾਰੀਆਂ ਜਨਤਕ, ਕੇਂਦਰੀ ਅਤੇ ਸਟੇਟ ਯੂਨੀਵਰਸਿਟੀਆਂ ਵਿੱਚ 17 ਵਾਂ ਸਥਾਨ ਪ੍ਰਾਪਤ ਕਰਕੇ ਆਪਣੇ ਗੁਆਂਢੀ ਸੂਬਿਆਂ ਦੀਆਂ ਯੂਨੀਵਰਸਿਟੀਆਂ ਨੂੰ ਕਿਤੇ ਪਿਛੇ ਛੱਡ ਦਿੱਤਾ ਹੈ ।

ਸਾਲ 2020 ਵਿੱਚ ਆਪਣੀ 20 ਵੀਂ ਰੈਂਕਿੰਗ ਤੋਂ ਸਾਲ 2021 ਵਿੱਚ 17 ਵੇਂ ਰੈਂਕ ਤੇ ਪਹੁੰਚਣ ਤੇ ਯੂਨੀਵਰਸਿਟੀਆਂ ਦੇ ਗਲਿਆਰਿਆਂ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਉਚੇਰੀ ਸਿਖਿਆ ਦੇ ਖੇਤਰ ਬਦਲ ਰਹੀ ਛਵੀ ਤੇ ਚਰਚਾਵਾਂ ਦਾ ਮਾਹੌਲ ਹੈ । ਪੰਜਾਬ ਸਰਕਾਰ ਦੇ ਉਚ ਅਧਿਕਾਰੀਆਂ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਇਸ ਉਪਲਬਧੀ ਤੇ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ ਜਸਪਾਲ ਸਿੰਘ ਸੰਧੂ ਨੂੰ ਜਿੱਥੇ ਵਧਾਈਆਂ ਦਿੱਤੀਆਂ ਹਨ ਉਥੇ ਡਾ ਸੰਧੂ ਨੇ ਇਸ ਮਾਣ ਮੱਤੀ ਪ੍ਰਾਪਤੀ ਦਾ ਸਿਹਰਾ ਯੂਨੀਵਰਸਿਟੀ ਦੇ ਸਮੁੱਚੇ ਭਾਈਚਾਰੇ ਦੇ ਸਿਰ ਸਜਾਇਆ ਹੈ ।

ਜਿਕਰਯੋਗ ਹੈ ਯੂਨੀਵਰਸਿਟੀ ਨੇ ਇਸ ਵਾਰ ਵੀ ਸਾਲ 2020 ਵਿੱਚ ਰਾਜ ਦੀਆਂ ਯੂਨੀਵਰਸਿਟੀਆਂ ਵਿੱਚ 11 ਵੇਂ ਸਥਾਨ ‘ਤੇ ਆਪਣੀ ਸਥਿਤੀ ਬਰਕਰਾਰ ਰੱਖਦਿਆਂ ਯੂਨੀਵਰਸਿਟੀ ਨੂੰ ਉੱਤਰੀ ਭਾਰਤ ਵਿੱਚ ਰਾਜ ਸਰਕਾਰ ਦੀ ਉੱਚ ਪੱਧਰੀ ਯੂਨੀਵਰਸਿਟੀ ਵਜੋਂ ਰੈਕਿੰਗ ਵਿੱਚ ਸਥਾਨ ਦਿੱਤਾ ਗਿਆ ਹੈ। ਜੰਮੂ -ਕਸ਼ਮੀਰ, ਹਰਿਆਣਾ, ਹਿਮਾਚਲ ਪ੍ਰਦੇਸ਼, ਰਾਜਸਥਾਨ ਤੇ ਚੰਡੀਗੜ੍ਹ ਰਾਜਾਂ ਵਿੱਚ ਕਲਾ, ਵਿਗਿਆਨ ਅਤੇ ਟੈਕਨਾਲੌਜੀ ਵਿਸ਼ਿਆਂ ਵਿੱਚ ਸਿੱਖਿਆ ਪ੍ਰਦਾਨ ਕਰਨ ਵਾਲੇ 20 ਉੱਚੇ ਸਥਾਨਾ ਵਿੱਚੋਂ ਕੋਈ ਹੋਰ ਉੱਚ ਸਿੱਖਿਆ ਸੰਸਥਾਨ ਕੋਈ ਦਰਜਾ ਪ੍ਰਾਪਤ ਨਹੀਂ ਕਰ ਸਕਿਆ ।

ਯੂਨੀਵਰਸਿਟੀ ਨੇ ਪ੍ਰਤਿਸ਼ਠਾ ਅਤੇ ਸ਼ਾਸਨ, ਅਕਾਦਮਿਕ ਅਤੇ ਖੋਜ ਉੱਤਮਤਾ, ਬੁਨਿਆਦੀ ਢਾਂਚੇ , ਸ਼ਖਸੀਅਤ ਅਤੇ ਲੀਡਰਸ਼ਿਪ ਵਿਕਾਸ ਅਤੇ ਕਰੀਅਰ ਦੀ ਤਰੱਕੀ , ਕੈਂਪਸ ਦਾ ਅਕਾਦਮਿਕ ਤੇ ਰਹਿਣ-ਸਹਿਣ ਦਾ ਮਾਹੌਲ ਅਤੇ ਪਲੇਸਮੈਂਟ ਵਰਗੇ ਮਾਪਦੰਡਾਂ ਵਿੱਚ ਆਪਣੇ ਸਕੋਰ ਵਿੱਚ ਪਿਛਲੇ ਸਾਲਾ ਨਾਲੋ ਕਿਤੇ ਵਧੀਆਂ ਪ੍ਰਦਰਸ਼ਨ ਕਰਦਿਆਂ ਜਿਕਰਯੋਗ ਸੁਧਾਰ ਕੀਤਾ ਹੈ ।

ਵਾਈਸ-ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਕੋਰੋਨਾ ਕਾਲ ਦੇ ਚਣੌਤੀਪੂਰਨ ਹਾਲਾਤਾਂ ਵਿੱਚ ਯੂਨੀਵਰਸਿਟੀ ਨੇ ਆਪਣੇ ਵਿਦਿਆਰਥੀਆਂ ਦੇ ਨਾਲ ਅਧੁਨਿਕ ਢੰਗ ਤਰੀਕਿਆਂ ਨਾਲ ਸੰਪਰਕ ਬਣਾਈ ਰੱਖਿਆ ਉਥੇ ਉਚੇਰੀ ਸਿਖਿਆ ਦੇ ਖੇਤਰ ਵਿੱਚ ਨਵੇਂ ਮਾਪਦੰਡ ਵੀ ਬਣਾਏ ਜਿੰਨ੍ਹਾਂ ਨੂੰ ਦੇਸ਼ ਅਤੇ ਵਿਦੇਸ਼ ਦੀਆਂ ਦੂਸਰੀਆਂ ਯੂਨੀਵਰਸਿਟੀਆਂ ਨੇ ਵੀ ਅਪਣਾਇਆ । ਉਨ੍ਹਾਂ ਨੇ ਫੈਕਲਟੀ, ਵਿਦਿਆਰਥੀਆਂ ਅਤੇ ਪ੍ਰਸ਼ਾਸਕੀ ਵਿਭਾਗਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਯੂਨੀਵਰਸਿਟੀ ਦੇ ਉੱਚੀਆਂ ਸਿਖਰਾਂ ਛੂਹਣ ਦੀ ਕਾਮਨਾ ਕੀਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,205FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...