Thursday, April 25, 2024

ਵਾਹਿਗੁਰੂ

spot_img
spot_img

ਗੁਰੂ ਰਵਿਦਾਸ ਜੈਅੰਤੀ ਨੂੰ ਧਿਆਨ ਵਿੱਚ ਰੱਖਕੇ ਚੋਣਾਂ ਅੱਗੇ ਕਰਨ ਦੀ ਬੇਨਤੀ ਮੰਨਣ ਉੱਤੇ ਮੁੱਖ ਮੰਤਰੀ ਚੰਨੀ ਵੱਲੋਂ ਚੋਣ ਕਮਿਸ਼ਨ ਦਾ ਧੰਨਵਾਦ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 17 ਜਨਵਰੀ, 2022:
ਸੋਮਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਚੋਣਾਂ ਦੀ ਮਿਤੀ ਇੱਕ ਹਫ਼ਤਾ ਅੱਗੇ ਕਰਨ ਦੀ ਬੇਨਤੀ ਨੂੰ ਪ੍ਰਵਾਨ ਲਈ ਭਾਰਤ ਦੇ ਚੋਣ ਕਮਿਸ਼ਨਰ ਦਾ ਧੰਨਵਾਦ ਕੀਤਾ।

ਮੁੱਖ ਮੰਤਰੀ ਨੇ 13 ਜਨਵਰੀ ਨੂੰ ਚੀਫ਼ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੂੰ ਚਿੱਠੀ ਲਿਖੀ, ਜਿਸ ਵਿੱਚ ਚੋਣਾਂ ਨੂੰ 6 ਦਿਨ ਅੱਗੇ ਕਰਨ ਲਈ ਬੇਨਤੀ ਕੀਤੀ ਗਈ ਸੀ। ਇਸ ਦੇ ਪਿੱਛੇ ਕਾਰਨ ਹੈ ਕਿ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਲਈ ਸੰਗਤਾਂ ਵੱਡੀ ਗਿਣਤੀ ਵਿੱਚ ਵਾਰਾਣਸੀ ਜਾਂਦੀਆਂ ਹਨ ਅਤੇ ਇਸ ਵਾਰ ਫਰਵਰੀ 10 ਤੋਂ ਫਰਵਰੀ 16 ਤੱਕ ਦੀਆਂ ਇਹਨਾਂ ਮਿਤੀਆਂ ਵਿੱਚ ਚੋਣਾਂ ਦੀ ਤਰੀਕ ਤੈਅ ਹੋਈ।

ਇਸ ਨੂੰ ਧਿਅਨ ਵਿੱਚ ਰੱਖਦੇ ਹੋਏ ਚੋਣ ਕਮਿਸ਼ਨਰ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਚੋਣਾਂ 20 ਫਰਵਰੀ ਨੂੰ ਹੋਣਗੀਆਂ ਅਤੇ ਗਿਣਤੀ 10 ਮਾਰਚ ਨੂੰ ਕੀਤੀ ਜਾਵੇਗੀ।

ਚੋਣ ਕਮਿਸ਼ਨਰ ਦੁਆਰਾ ਜਾਰੀ ਕੀਤੇ ਗਏ ਨਵੇਂ ਸ਼ਡਿਊਲ ਮੁਤਾਬਿਕ 25 ਜਨਵਰੀ, 2022 ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 1 ਫਰਵਰੀ, 2022 ਹੋਵੇਗੀ, ਜਦਕਿ ਨਾਮਜ਼ਦਗੀਆਂ ਦੀ ਪੜਤਾਲ 2 ਫਰਵਰੀ, 2022 ਨੂੰ ਕੀਤੀ ਜਾਵੇਗੀ। ਉਮੀਦਵਾਰੀ ਵਾਪਿਸ ਲੈਣ ਦੀ ਮਿਤੀ 4 ਫਰਵਰੀ, 2022 ਨਿਸ਼ਚਤ ਕੀਤੀ ਗਈ ਹੈ।

ਚੰਨੀ ਨੇ ਲਿਖਿਆ ਕਿ ਸੂਬੇ ਦੀ ਕੁੱਲ ਆਬਾਦੀ ਦਾ ਲਗਭਗ 32 ਫੀਸਦੀ ਹਿੱਸਾ ਪਾਉਣ ਵਾਲੇ ਅਨੁਸੂਚਿਤ ਜਾਤੀ ਭਾਈਚਾਰੇ ਦੇ ਨੁਮਾਇੰਦਿਆਂ ਵੱਲੋਂ ਮੇਰੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ 16 ਫਰਵਰੀ ਨੂੰ ਆ ਰਿਹਾ ਹੈ ਅਤੇ ਇਸ ਮੌਕੇ ਸੂਬੇ ਦੇ ਵੱਡੀ ਗਿਣਤੀ ਅਨੁਸੂਚਿਤ ਜਾਤੀ ਦੇ ਸ਼ਰਧਾਲੂਆਂ (ਲਗਭਗ 20 ਲੱਖ) ਦੀ 10 ਤੋਂ 16 ਫਰਵਰੀ ਤੱਕ ਉੱਤਰ ਪ੍ਰਦੇਸ਼ ਵਿੱਚ ਬਨਾਰਸ ਜਾਣ ਦੀ ਸੰਭਾਵਨਾ ਹੈ।

ਮੁੱਖ ਮੰਤਰੀ ਨੇ ਅੱਗੇ ਲਿਖਿਆ ਕਿ ਜੇਕਰ ਚੋਣਾਂ 14 ਫਰਵਰੀ ਨੂੰ ਹੁੰਦੀਆਂ ਤਾਂ ਸ਼ਰਧਾਲੂਆਂ ਲਈ ਵੋਟ ਪਾਉਣਾ ਮੁਸ਼ਕਿਲ ਹੋ ਜਾਂਦਾ ਅਤੇ ਹੁਣ ਚੋਣਾਂ ਦੀ ਮਿਤੀ ਅੱਗੇ ਹੋ ਜਾਣ ਨਾਲ ਸ਼ਰਧਾਲੂ 10 ਫਰਵਰੀ ਤੋਂ 16 ਫਰਵਰੀ ਤੱਕ ਬਨਾਰਸ ਜਾ ਕੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਵੀ ਮਨਾ ਸਕਣਗੇ ਅਤੇ ਬਾਅਦ ਵਿੱਚ ਵੋਟਾਂ ਵਿੱਚ ਵੀ ਬਣਦਾ ਯੋਗਦਾਨ ਪਾ ਸਕਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,178FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...