Thursday, April 25, 2024

ਵਾਹਿਗੁਰੂ

spot_img
spot_img

ਗੁਰੂ ਰਵਿਦਾਸ, ਸ਼ਹੀਦ ਚੰਦਰ ਸ਼ੇਖਰ, ਬੱਬਰ ਅਕਾਲੀ ਸ਼ਹੀਦਾਂ ਦੀ ਯਾਦ ’ਚ ਦੇਸ਼ ਭਗਤ ਯਾਦਗਾਰ ਹਾਲ ’ਚ ਵਿਚਾਰ-ਚਰਚਾ

- Advertisement -

ਯੈੱਸ ਪੰਜਾਬ
ਜਲੰਧਰ, 27 ਫ਼ਰਵਰੀ, 2021 –
ਆਰਥਕ, ਸਮਾਜਕ ਨਾਬਰਾਬਰੀ, ਲੁੱਟ-ਖਸੁੱਟ, ਜਾਤ-ਪਾਤ ਅਤੇ ਫ਼ਿਰਕੂ ਕੱਟੜਪੁਣੇ ਦੀ ਜੜ੍ਹ ਵੱਢਕੇ ਬੇਗ਼ਮਪੁਰਾ ਸਿਰਜਕੇ ਮਾਨਵਤਾ ਲਈ ਖੁਸ਼ਹਾਲ, ਤਰੱਕੀ ਅਤੇ ਨਿਆਂ ’ਤੇ ਟਿਕਿਆ ਨਿਜ਼ਾਮ ਸਿਰਜਣ ਲਈ ਜ਼ਿੰਦਗੀ ਭਰ ਆਪਣੇ ਸਮਿਆਂ ਅੰਦਰ ਆਪਣੇ ਅੰਦਾਜ਼ ’ਚ ਸੰਗਰਾਮ ਕਰਨ ਵਾਲੇ ਰਾਹਬਰਾਂ, ਦੇਸ਼ ਭਗਤ ਇਨਕਲਾਬੀਆਂ ਅਤੇ ਸ਼ਹੀਦਾਂ ਨੂੰ ਸਮਰਪਤ ਅੱਜ ਦੇ ਇਤਿਹਾਸਕ ਦਿਹਾੜੇ ’ਤੇ ਵਿਚਾਰ-ਚਰਚਾ ਕੀਤੀ ਗਈ।

ਦੇਸ਼ ਭਗਤ ਯਾਦਗਾਰ ਕਮੇਟੀ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ, 27 ਫਰਵਰੀ 1931 ਨੂੰ ਸ਼ਹੀਦੀ ਜਾਮ ਪੀਣ ਵਾਲੇ, ਹਿੰਦੁਸਤਾਨ ਰੀਪਬਲਿਕ ਸੋਸ਼ਲਿਸਟ ਆਰਮੀ ਦੇ ਮੁਖੀ ਚੰਦਰ ਸ਼ੇਖਰ ਆਜ਼ਾਦ, 27 ਫਰਵਰੀ 1926 ਨੂੰ ਫ਼ਾਂਸੀ ਦਾ ਰੱਸਾ ਚੁੰਮਣ ਵਾਲੇ ਬੱਬਰ ਅਕਾਲੀ ਲਹਿਰ ਦੇ ਆਪਾ-ਵਾਰੂ ਦੇਸ਼ ਭਗਤ ਕਿਸ਼ਨ ਸਿੰਘ ਗੜਗੱਜ (ਵੜਿੰਗ, ਜਲੰਧਰ), ਕਰਮ ਸਿੰਘ (ਮਾਣਕੋ, ਜਲੰਧਰ), ਨੰਦ ਸਿੰਘ (ਘੁੜਿਆਲ, ਜਲੰਧਰ), ਸੰਤਾ ਸਿੰਘ (ਛੋਟੀ ਹਰਿਓਂ, ਲੁਧਿਆਣਾ), ਦਲੀਪ ਸਿੰਘ (ਧਾਮੀਆਂ, ਹੁਸ਼ਿਆਰਪੁਰ) ਅਤੇ ਧਰਮ ਸਿੰਘ (ਹਿਯਾਤਪੁਰ ਰੁੜਕੀ, ਹੁਸ਼ਿਆਰਪੁਰ) ਅਤੇ ਪੂਰੇ ਇੱਕ ਸਾਲ ਬਾਅਦ 27 ਫਰਵਰੀ 1927 ਨੂੰ ਫਾਂਸੀ ਲਾਏ ਗਏ ਬੱਬਰ ਅਕਾਲੀ ਲਹਿਰ ਦੇ ਨਿੱਕਾ ਸਿੰਘ (ਗਿੱਲ, ਲੁਧਿਆਣਾ), ਮੁਕੰਦ ਸਿੰਘ (ਜਵੱਧੀ ਕਲਾਂ, ਲੁਧਿਆਣਾ), ਬੰਤਾ ਸਿੰਘ (ਗੁਰੂਸਰ, ਲੁਧਿਆਣਾ), ਸੁੰਦਰ ਸਿੰਘ (ਲਹੁਕਾ, ਅੰਮ੍ਰਿਤਸਰ), ਗੁੱਜਰ ਸਿੰਘ (ਢੱਪਈ, ਲੁਧਿਆਣਾ) ਅਤੇ ਨਿੱਕਾ ਸਿੰਘ ਦੂਜਾ (ਆਲੋਵਾਲ, ਅੰਮ੍ਰਿਤਸਰ) ਨੂੰ ਨਤਮਸਤਕ ਹੁੰਦਿਆਂ ਉਹਨਾਂ ਦੇ ਸੁਪਨਿਆਂ ਦਾ ਨਵਾਂ ਨਰੋਆ ਲੋਕ-ਪੱਖੀ ਨਿਜ਼ਾਮ ਸਿਰਜਣ ਲਈ ਆਪਣਾ ਬਣਦਾ ਯੋਗਦਾਨ ਪਾਉਣ ਦਾ ਅਹਿਦ ਕੀਤਾ ਗਿਆ।

ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਜਨਰਲ ਸਕੱਤਰ ਪ੍ਰੋ. ਜਗਮੋਹਣ ਸਿੰਘ ਨੇ ਗ਼ਦਰ ਪਾਰਟੀ, ਬੱਬਰ ਅਕਾਲੀ ਲਹਿਰ, ਕਿਰਤੀ ਲਹਿਰ, ਨੌਜਵਾਨ ਭਾਰਤ ਸਭਾ ਲਹਿਰ, ਕਾਲ਼ੇ ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੇ ਸੰਘਰਸ਼ ਅਤੇ ਵਿਚਾਰਾਂ ਦੇ ਪ੍ਰਗਟਾਵੇ ਉਪਰ ਬੋਲੇ ਜਾ ਰਹੇ ਹੱਲੇ ਬਾਰੇ ਵਿਚਾਰ ਸਾਂਝੇ ਕੀਤੇ।

ਪ੍ਰੋ.ਜਗਮੋਹਣ ਸਿੰਘ ਨੇ ਵਿਸ਼ੇਸ਼ ਕਰਕੇ ਨੌਜਵਾਨ ਪੀੜ੍ਹੀ ਨੂੰ ਸਹੀ ਮਾਰਗ ’ਤੇ ਤੋਰਨ ਲਈ ਧਰਮ-ਨਿਰਪੱਖ, ਵਿਗਿਆਨਕ, ਲੋਕ-ਪੱਖੀ ਇਤਿਹਾਸ, ਸਾਹਿਤ ਅਤੇ ਸਭਿਆਚਾਰਕ ਦੇ ਲੜ ਲਾਉਣ ਲਈ ਸਿੱਖਿਆ ਕੈਂਪਾਂ ਦਾ ਆਯੋਜਨ ਕਰਨ ਉਪਰ ਜ਼ੋਰ ਦਿੱਤਾ। ਉਹਨਾਂ ਇਹ ਵੀ ਕਿਹਾ ਕਿ ਉਪਰੋਂ ਜੋਰਦਾਰ ਦਿਖਾਈ ਦਿੰਦਾ ਫਾਸ਼ੀ ਵਰਤਾਰਾ, ਭਵਿੱਖ਼ ’ਚ ਲੋਕਾਂ ਉਪਰ ਹੋਰ ਵੀ ਮਾਰੂ ਹੱਲੇ ਬੋਲੇਗਾ ਪਰ ਇਹ ਨਾਲ ਦੀ ਨਾਲ ਆਪਣੀ ਕਬਰ ਵੀ ਆਪ ਹੀ ਖੋਦਣ ਦਾ ਕੰਮ ਕਰ ਰਿਹਾ ਹੈ।

ਸਥਾਨਕ ਦੇਸ਼ ਭਗਤ ਯਾਦਗਾਰ ਹਾਲ ’ਚ ਹੋਈ ਇਸ ਵਿਚਾਰ-ਚਰਚਾ ’ਚ ਦੇਸ਼ ਭਗਤ ਯਾਦਗਾਰ ਕਮੇਟੀ ਦੇ ਵਿੱਤ ਸਕੱਤਰ ਰਣਜੀਤ ਸਿੰਘ ਔਲਖ ਅਤੇ ਲਾਇਬਰੇਰੀ ਦੇ ਕਨਵੀਨਰ ਸੁਰਿੰਦਰ ਕੁਮਾਰੀ ਕੋਛੜ, ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ, ਇਤਿਹਾਸ ਸਬ-ਕਮੇਟੀ ਦੇ ਕਨਵੀਨਰ ਚਰੰਜੀ ਲਾਲ ਕੰਗਣੀਵਾਲ, ਮਿਊਜ਼ੀਅਮ ਸਬ-ਕਮੇਟੀ ਦੇ ਕਨਵੀਨਰ ਹਰਵਿੰਦਰ ਭੰਡਾਲ, ਕਮੇਟੀ ਮੈਂਬਰ ਹਰਮੇਸ਼ ਮਾਲੜੀ, ਲੇਖਕ ਅਤੇ ਕਹਾਣੀਕਾਰ ਦੇਸ ਰਾਜ ਕਾਲ਼ੀ ਇਸ ਵਿਚਾਰ-ਚਰਚਾ ’ਚ ਸ਼ਾਮਲ ਹੋਏ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,182FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...