Friday, March 29, 2024

ਵਾਹਿਗੁਰੂ

spot_img
spot_img

ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲਾਂ ਦੇ ਮਾਮਲੇ ‘ਚ ਹਾਈ ਕੋਰਟ ਵਲੋਂ ਆਦੇਸ਼ ਜਾਰੀ, ਬਕਾਇਆ ਰਾਸ਼ੀ ਦਾ ਭੁਗਤਾਨ ਨਾ ਕਰਨ ‘ਤੇ ਦੋਸ਼ੀ ਪ੍ਰਬੰਧਕ ਜੇਲ ਜਾ ਸਕਦੇ ਹਨ

- Advertisement -

ਯੈੱਸ ਪੰਜਾਬ
ਦਿੱਲੀ, 26 ਮਈ, 2022:
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੇ ਗੁਰੁ ਹਰਕ੍ਰਿਸ਼ਨ ਪਬਲਿਕ ਸਕੂਲਾਂ ਦੇ ਮੁਲਾਜਮਾਂ ਨੂੰ ਛੇਵੇ ‘ਤੇ ਸਤਵੇਂ ਤਨਖਾਹ ਆਯੋਗ ਮੁਤਾਬਿਕ ਤਨਖਾਹਾਂ ਦੇ ਬਕਾਇਆ ਰਾਸ਼ੀ ‘ਤੇ ਸੇਵਾਮੁੱਕਤ ਮੁਲਾਜਮਾਂ ਨੂੰ ਉਹਨਾਂ ਦੀ ਬਣਦੀ ਰਾਸ਼ੀ ਦਾ ਭੁਗਤਾਨ ਨਾ ਕਰਨ ਨੂੰ ਅਦਾਲਤ ਦੀ ਤੋਹੀਨ ਮੰਨਦਿਆਂ ਦਿੱਲੀ ਹਾਈ ਕੋਰਟ ਨੇ ਸਖਤ ਨੋਟਿਸ ਲਿਆ ਹੈ।

ਇਸ ਸਬੰਧ ‘ਚ ਖੁਲਾਸਾ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ‘ਤੇ ਦਿੱਲੀ ਗੁਰਦੁਆਰਾ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ ਸਿੰਘ ਨੇ ਦਸਿਆ ਹੈ ਕਿ ਬੀਤੇ 24 ਮਈ ਨੂੰ ਇਸ ਸੰਬਧ ‘ਚ 43 ਪਟੀਸ਼ਨਾਂ ਦੀ ਇਕਮੁੱਸ਼ਤ ਸੁਣਵਾਈ ਕਰਦਿਆਂ ਮਾਣਯੋਗ ਦਿੱਲੀ ਹਾਈ ਕੋਰਟ ਦੇ ਜਸਟਿਸ ਸੁਬਰਾਮੋਨਿਅਮ ਪ੍ਰਸਾਦ ਨੇ ਆਪਣੇ ਆਦੇਸ਼ ‘ਚ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਹਨਾਂ ਸਕੂਲਾਂ ਦੀਆਂ ਸਾਰੀਆਂ 12 ਬ੍ਰਾਂਚਾਂ ਦੀਆਂ ਹੁੱਣ ਤੱਕ ਦੀ ਸਾਬਕਾ ਸਕੂਲ ਮੈਨੇਜਮੈਂਟ ਕਮੇਟੀਆਂ ‘ਤੇ ਗੁਰੂ ਹਰਕ੍ਰਿਸ਼ਨ ਸਕੂਲ ਸੁਸਾਇਟੀ ਦੀ ਬਣਤਰ ਦਾ ਵੇਰਵਾ ਦੇਣ ਦਾ ਹਲਫਨਾਮਾ ਦਾਖਿਲ ਕਰਨ ਦੀ ਹਿਦਾਇਤ ਦਿੱਤੀ ਹੈ।

ਇਸ ਤੋਂ ਇਲਾਵਾ ਅਦਾਲਤ ਨੇ ਇਹ ਵੀ ਪੁਛਿਆ ਹੈ ਕਿ ਸਾਲ 2014 ਤੋਂ ਹੁਣ ਤੱਕ ਸਕੂਲ ਮੈਨੇਜਮੈਂਟ ਕਮੇਟੀਆਂ ਇਹਨਾਂ 12 ਸਕੂਲਾਂ ਦੇ ਵਿਤੀ ਪ੍ਰਬੰਧ ਕਿਸ ਤਰ੍ਹਾਂ ਨਾਲ ਕਰ ਰਹੀਆਂ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ 2 ਜੂਨ 2022 ਨੂੰ ਦੁਪਹਿਰ 3.30 ਵਜੇ ਨਿਰਧਾਰਤ ਕੀਤੀ ਗਈ ਹੈ।

ਸ. ਇੰਦਰ ਮੋਹਨ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਬੀਤੇ 16 ਨਵੰਬਰ 2021 ਨੂੰ ਮਾਣਯੋਗ ਦਿੱਲੀ ਹਾਈ ਕੋਰਟ ਨੇ ਆਪਣੇ ਆਦੇਸ਼ ਰਾਹੀ ਇਹਨਾਂ ਸਕੂਲਾਂ ਦੇ ਮੁਲਾਜਮਾਂ ਨੂੰ ਛੇਵੇ ‘ਤੇ ਸਤਵੇਂ ਤਨਖਾਹ ਆਯੋਗ ਲਾਗੂ ਕਰਨ ‘ਤੇ ਹਰ ਪਟੀਸ਼ਨਕਰਤਾ ਨੂੰ 16 ਮਈ 2022 ਤਕ ਪੂਰੀ ਬਕਾਇਆ ਰਾਸ਼ੀ ਦਾ ਭੁਗਤਾਨ ਕਰਨ ਦੇ ਆਦੇਸ਼ ਦਿੱਤੇ ਸਨ, ਜਿਸਦਾ ਪਾਲਨ ਨਾਂ ਕਰਨ ਦੇ ਦੋਸ਼ ‘ਚ ਅਦਾਲਤ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ‘ਤੇ ਸਬੰਧਿਤ ਅਹੁਦੇਦਾਰਾਂ ਨੂੰ 24 ਮਈ 2022 ਨੂੰ ਜਾਤੀ ਤੋਰ ‘ਤੇ ਅਦਾਲਤ ‘ਚ ਹਾਜਿਰ ਹੋਣ ਦੇ ਹੁੱਕਮ ਜਾਰੀ ਕੀਤੇ ਸਨ।

ਸ. ਇੰਦਰ ਮੋਹਨ ਸਿੰਘ ਨੇ ਕਿਹਾ ਕਿ ਮੋਜੂਦਾ ਸਮੇਂ ਇਹਨਾਂ ਮੁਲਾਜਮਾਂ ਨੂੰ ਭੁਗਤਾਨ ਕਰਨ ਦੀ ਕੁੱਲ ਦੇਣਦਾਰੀ ਤਕਰੀਬਨ 200 ਕਰੋੜ੍ਹ ਰੁਪਏ ਦੱਸੀ ਜਾ ਰਹੀ ਹੈ ‘ਤੇ ਜੇਕਰ ਇਸ ਭਾਰੀ-ਭਰਕਮ ਰਾਸ਼ੀ ਦਾ ਭੁਗਤਾਨ ਤੁਰੰਤ ਨਾਂ ਕੀਤਾ ਗਿਆ ਤਾਂ ਦਿੱਲੀ ਗੁਰਦੁਆਰਾ ਕਮੇਟੀ ‘ਤੇ ਇਹਨਾਂ ਸਕੂਲਾਂ ਦੇ ਜੁੰਮੇਵਾਰ ਪ੍ਰਬੰਧਕਾਂ ਨੂੰ ਅਦਾਲਤ ਦੀ ਤੋਹੀਨ ਕਰਨ ਦੇ ਜੁਰਮ ‘ਚ ਲੰਬੇ ਸਮੇਂ ਲਈ ਜੇਲ ਵੀ ਜਾਣਾ ਪੈ ਸਕਦਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...