Friday, April 26, 2024

ਵਾਹਿਗੁਰੂ

spot_img
spot_img

ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਦਿੱਲੀ ਕਮੇਟੀ ਵੱਲੋਂ ਕੋਰੋਨਾ ਮਰੀਜ਼ਾਂ ਲਈ ਮੁਫਤ ਐਂਬੂਲੈਂਸ ਸੇਵਾ ਸ਼ੁਰੂ

- Advertisement -

ਨਵੀਂ ਦਿੱਲੀ, 14 ਜੁਲਾਈ, 2020 –

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਦਿਹਾੜੇ ‘ਤੇ ਦਿੱਲੀ ਵਿਚ ਕੋਰੋਨਾ ਮਰੀਜ਼ਾਂ ਨੂੰ ਹਸਪਤਾਲਾਂ ਵਿਚ ਪਹੁੰਚਾਉਣ ਲਈ 12 ਐਂਬਲੈਂਸਾਂ ਰਵਾਨਾ ਕੀਤੀਆਂ। ਇਹ ਐਂਬੂਲੈਂਸਾਂ ਮਰੀਜ਼ਾਂ ਨੂੰ ਹਸਪਤਾਲ ਪਹੁੰਚਾਉਣ ਲਈ ਮੁਫਤ ਸੇਵਾ ਕਰਨਗੀਆਂ। ਇਹ ਐਂਬੂਲੈਂਸਾਂ ਸਾਰੀਆਂ ਲੋੜੀਂਦੀਆਂ ਮੈਡੀਕਲ ਸਹੂਲਤਾਂ ਨਾਲ ਲੈਸ ਹਨ।

ਐਂਬੂਲੈਂਸਾਂ ਰਵਾਨਾ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਸ੍ਰੀ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਇਹ ਸੇਵਾ ਦਿੱਲੀ ਦੇ ਹਰ ਕੋਨੇ ਵਿਚ ਸ਼ੁਰੂ ਕੀਤੀ ਜਾ ਰਹੀ ਹੈ ਭਾਵੇਂ ਉਹ ਸੈਂਟਰਲ, ਵੈਸਟ, ਈਸਟ, ਸਾਊਥ ਜਾਂ ਦਿੱਲੀ ਦਾ ਕੋਈ ਵੀ ਕੋਨਾ ਹੋਵੇ।

ਉਹਨਾਂ ਦੱਸਿਆ ਕਿ ਇਹ ਐਂਬੂਲੈਂਸਾਂ ਇਹਨਾਂ ਇਲਾਕਿਆਂ ਵਿਚ ਗੁਰਦੁਆਰਾ ਸਾਹਿਬਾਨ ਵਿਚ ਖੜੀਆਂ ਰਹਿਣਗੀਆਂ ਤੇ ਲੋੜ ਪੈਣ ‘ਤੇ ਤੁਰੰਤ ਮਰੀਜ਼ ਨੂੰ ਹਸਪਤਾਲ ਪਹੁੰਚਾਉਣਗੀਆਂ। ਇਹ ਸੇਵਾ ਹਰ ਸਮੇਂ ਉਪਲਬਧ ਰਹੇਗੀ। ਇਹ ਸੇਵਾ ਲੈਣ ਵਾਸਤੇ ਲੋਕਾਂ ਲਈ ਨਿਸ਼ਚਿਤ ਫੋਨ ਨੰਬਰ ਜਾਰੀ ਕੀਤੇ ਜਾ ਰਹੇ ਹਨ ਤੇ ਦਿੱਲੀ ਗੁਰਦੁਆਰਾ ਕਮੇਟੀ ਨੇ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਹੈ।

ਸ੍ਰੀ ਸਿਰਸਾ ਤੇ ਸ੍ਰੀ ਕਾਲਕਾ ਨੇ ਦੱਸਿਆ ਕਿ ਨੰਬਰਾਂ ਤੋਂ ਇਲਾਵਾ ਲੋਕ ਦਿੱਲੀ ਗੁਰਦੁਆਰਾ ਕਮੇਟੀ ਦੇ ਕਿਸੇ ਵੀ ਗੁਰਦੁਆਰਾ ਸਾਹਿਬ ਜਾਂ ਮੈਂਬਰ ਸਾਹਿਬਾਨ ਨਾਲ ਸੰਪਰਕ ਕਰ ਸਕਦੇ ਹਨ ਤੇ ਇਹ ਸੇਵਾ ਪ੍ਰਾਪਤ ਕਰ ਸਕਦੇ ਸਨ। ਉਹਨਾਂ ਕਿਹਾ ਕਿ ਇਸ ਸੇਵਾ ਦਾ ਜਲਦੀ ਹੀ ਵਿਸਥਾਰ ਕੀਤਾ ਜਾਵੇਗਾ ਤੇ ਜਿੰਨੀਆਂ ਵੀ ਐਂਬੂਲੈਂਸਾਂ ਦੀ ਜ਼ਰੂਰਤ ਹੋਵੇਗੀ, ਦਿੱਲੀ ਗੁਰਦੁਆਰਾ ਕਮੇਟੀ ਮੁਹੱਈਆ ਕਰਵਾਏਗੀ।

ਸ੍ਰੀ ਸਿਰਸਾ ਤੇ ਸ੍ਰੀ ਕਾਲਕਾ ਨੇ ਇਹ ਵੀ ਦੱਸਿਆ ਕਿ ਕਮੇਟੀ ਵੱਲੋਂ ਸਥਾਨਕ ਹਸਪਤਾਲਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਤਾਂ ਜੋ ਸਮਾਂ ਆਉਣ ‘ਤੇ ਮਰੀਜ਼ ਨੂੰ ਜਲਦੀ ਤੋਂ ਜਲਦੀ ਨੇੜਲੇ ਹਸਪਤਾਲ ਵਿਚ ਹੀ ਪਹੁੰਚਾਇਆ ਜਾ ਸਕੇ।

ਉਹਨਾਂ ਕਿਹਾ ਕਿ ਪਹਿਲਾਂ ਐਂਬੂਲੈਂਸਾਂ ਦੀ ਘਾਟ ਕਾਰਨ ਮਰੀਜ਼ਾਂ ਤੇ ਰਿਸ਼ਤੇਦਾਰਾਂ ਨੂੰ ਕਈ ਘੰਟੇ ਘੰਟੇ ਇੰਤਜ਼ਾਰ ਕਰਨਾ ਪੈਂਦਾ ਸੀ ਤੇ ਹੁਣ ਉਮੀਦ ਹੈ ਕਿ ਇਹ ਮੁਫਤ ਐਂਬੂਲੈਂਸ ਸੇਵਾ ਸ਼ੁਰੂ ਹੋਣ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਘਟਣਗੀਆਂ। ਉਹਨਾਂ ਕਿਹਾ ਕਿ ਜਦੋਂ ਤੱਕ ਜ਼ਰੂਰਤ ਹੋਵੇਗੀ, ਇਹ ਸੇਵਾ ਜਾਰੀ ਰਹੇਗੀ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


 

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...