Tuesday, May 21, 2024

ਵਾਹਿਗੁਰੂ

spot_img
spot_img

ਗੁਰੂ ਹਰਿਕ੍ਰਿਸ਼ਨ ਪੌਲੀਕਲੀਨਿਕ ਗੁਰਦੁਆਰਾ ਬੰਗਲਾ ਸਾਹਿਬ ’ਚ ਲੱਗੇਗੀ ਕੈਂਸਰ ਪਤਾ ਕਰਨ ਵਾਲੀ ‘ਪੈਟ ਸਕੈਨ ਮਸ਼ੀਨ’: ਕਾਲਕਾ, ਕਾਹਲੋਂ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 25 ਅਗਸਤ, 2023:
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਕਮੇਟੀ ਵੱਲੋਂ ਮੈਡੀਕਲ ਖੇਤਰ ਵਿਚ ਸੇਵਾਵਾਂ ਦਾ ਵਿਸਥਾਰ ਕਰਦਿਆਂ ਗੁਰੂ ਹਰਿਕ੍ਰਿਸ਼ਨ ਪੌਲੀਕਲੀਨਿਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਕੈਂਸਰ ਦਾ ਪਤਾ ਲਾਉਣ ਲਈ ਫੁੱਲ ਬਾਡੀ ਪੈਟ ਸਕੈਨ ਮਸ਼ੀਨ ਅਗਲੇ ਦੋ ਮਹੀਨਿਆਂ ਵਿਚ ਲਗਾਈ ਜਾ ਰਹੀ ਹੈ।

ਅੱਜ ਇਥੇ ਗੁਰੂ ਹਰਿਕ੍ਰਿਸ਼ਨ ਪੌਲੀਕਲੀਨਿਕ ਵਿਚ ਇਹ ਮਸ਼ੀਨ ਲਗਾਉਣ ਲਈ ਅਰਦਾਸ ਕਰਨ ਉਪਰੰਤ ਬਾਬਾ ਬਚਨ ਸਿੰਘ ਦੀ ਅਗਵਾਈ ਹੇਠ ਕਾਰ ਸੇਵਾ ਆਰੰਭੀ ਗਈ ਤੇ ਦੋ ਮਹੀਨਿਆਂ ਵਿਚ ਮਸ਼ੀਨ ਸਥਾਪਿਤ ਕਰਨ ਦੀ ਤਿਆਰੀ ਮੁਕੰਮਲ ਹੋਵੇਗੀ।

ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਇਹ ਫੁੱਲ ਬਾਡੀ ਪੈਟ ਸਕੈਨ ਮਸ਼ੀਨ ਲਗਾਉਣ ਲਈ ਸਰਕਾਰ ਤੋਂ ਪ੍ਰਵਾਨਗੀਆਂ ਮਿਲ ਗਈਆਂ ਹਨ। ਉਹਨਾਂ ਦੱਸਿਆ ਕਿ

ਇਸ ਮਸ਼ੀਨ ਦਾ ਨਾਂ ਪ੍ਰੀਮੀਅਮ ਪੈਟ ਸੀ ਟੀ ਸਕੈਨਰ ਵਿਦ ਲੇਜ਼ਰ ਹੈ ਜਿਸਦਾ ਨਿਰਮਾਣ ਐਲ ਐਸ ਓ ਕ੍ਰਿਸਟਲ ਮੈਨਯੂਫੈਕਚਰਰ ਯੂ ਐਸ ਏ ਦੀ ਕੰਪਨੀ ਨੇ ਕੀਤਾ ਹੈ। ਉਹਨਾਂ ਦੱਸਿਆ ਕਿ ਮਿਲੀ ਪ੍ਰਵਾਨਗੀ ਮੁਤਾਬਕ ਇਸ ਮਸ਼ੀਨ ਨਾਲ ਇਕ ਹਫਤੇ ਵਿਚ 120 ਮਰੀਜ਼ਾਂ ਦਾ ਚੈਕਅਪ ਕੀਤਾ ਜਾ ਸਕੇਗਾ। ਉਹਨਾਂ ਦੱਸਿਆ ਕਿ ਹਵਾਈ ਜਹਾਜ਼ ਦੀ ਸਪੀਡ ਨਾਲੋਂ ਵੀ ਤੇਜ਼ੀ ਨਾਲ ਇਹ ਮਸ਼ੀਨ ਰਿਪੋਰਟ ਦੇਵੇਗੀ ਜਿਸ ਵਿਚ ਟੈਸਟ ਕਰਨ ਵਾਸਤੇ ਤਰੰਗਾਂ ਦੀ ਵਰਤੋਂ ਕੀਤੀ ਜਾਵੇਗੀ ਤੇ ਇਸ ਵਿਚ 16 ਸਲਾਈ ਸੀ ਟੀ ਸਕੈਨਰ ਲੱਗੇ ਹੋਏ ਹਨ ਤੇ ਇਹ ਪੂਰੀ ਬਾਡੀ ਨੂੰ ਸਕੈਨ ਕਰ ਸਕਦੀ ਹੈ।

ਉਹਨਾਂ ਦੱਸਿਆ ਕਿ ਟੈਕਨਾਲਜੀ ਵਿਚ ਹੋਈਆਂ ਤਬਦੀਲੀਆਂ ਤੇ ਪ੍ਰਦੂਸ਼ਣ ਵਿਚ ਹੋਏ ਚੋਖੇ ਵਾਧੇ ਕਾਰਨ ਕੈਂਸਰ ਕੇਸਾਂ ਵਿਚ ਨਿਰੰਤਰ ਵਾਧਾ ਹੋਇਆ ਹੈ। ਉਹਨਾਂ ਕਿਹਾ ਕਿ ਇਸਦੇ ਟਾਕਰੇ ਤੇ ਇਲਾਜ ਵਾਸਤੇ ਹੀ ਇਹ ਮਸ਼ੀਨ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਲਗਾਈ ਜਾ ਰਹੀ ਹੈ। ਉਹਨਾਂ ਦੱਸਿਆ ਕਿ ਪੌਲੀਕਲੀਨਿਕ ਵਿਚ ਪਹਿਲਾਂ ਹੀ ਸੀ ਟੀ ਸਕੈਨ, ਮੈਮੋਗ੍ਰਾਫੀ ਤੇ ਆਧੁਨਿਕ ਡਿਜ਼ੀਟਲ ਲੈਬ ਚਲ ਰਹੀ ਹੈ ਜਿਸ ਰਾਹੀਂ ਮੈਡੀਕਲ ਸਹੂਲਤਾਂ ਸੰਗਤਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਉਹਨਾਂ ਦੱਸਿਆ ਕਿ ਬਾਲਾ ਸਾਹਿਬ ਹਸਪਤਾਲ ਵਿਚ ਮੁਫਤ ਡਾਇਲਸਿਸ ਦੀ ਸੇਵਾ ਚਲ ਰਹੀ ਹੈ ਜਦੋਂ ਕਿ ਗੁਰੂ ਹਰਿਕ੍ਰਿਸ਼ਨ ਪੌਲੀਕਲੀਨਿਕ ਵਿਚ ਸਿਰਫ 50 ਰੁਪਏ ਨਾਲ ਸੀ ਟੀ ਸਕੈਨ ਕੀਤਾ ਜਾ ਰਿਹਾ ਹੈ।

ਇਸ ਮੌਕੇ ਪੌਲੀਨਿਕ ਦੇ ਚੇਅਰਮੈਨ ਸਰਦਾਰ ਭੁਪਿੰਦਰ ਸਿੰਘ ਭੁੱਲਰ ਤੇ ਚੇਅਰਮੈਨ ਸਰਦਾਰ ਸੁਰਜੀਤ ਸਿੰਘ ਜੀਤੀ ਅਤੇ ਸਰਦਾਰ ਗੁਰਦੇਵ ਸਿੰਘ ਚੇਅਰਮੈਨ ਬਾਲਾ ਸਾਹਿਬ ਹਸਪਤਾਲ ਤੋਂ ਇਲਾਵਾ ਬਾਬਾ ਬਚਨ ਸਿੰਘ, ਬਾਬਾ ਸੁਰਿੰਦਰ ਸਿੰਘ, ਬਾਬਾ ਲੱਖਾ ਸਿੰਘ ਤੇ ਬਾਬਾ ਸਤਨਾਮ ਸਿੰਘ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,114FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...