Wednesday, April 24, 2024

ਵਾਹਿਗੁਰੂ

spot_img
spot_img

ਗੈਂਗਸਟਰਵਾਦ ਅਤੇ ਨਸ਼ਿਆਂ ਦਾ ਸਫਾਇਆ ਕਰਨਾ ਮੁੱਖ ਏਜੰਡਾ: ਗੌਰਵ ਯਾਦਵ – ਡੀਜੀਪੀ ਵੱਲੋਂ ਮੋਹਾਲੀ ਦੇ ਮਟੌਰ ਅਤੇ ਫੇਸ ਅੱਠ ਥਾਣੇ ਦਾ ਅਚਨਚੇਤ ਨਿਰੀਖਣ

- Advertisement -

ਯੈੱਸ ਪੰਜਾਬ
ਐਸਏਐਸ ਨਗਰ, 5 ਜੁਲਾਈ, 2022 –
ਪੰਜਾਬ ਪੁਲੀਸ ਦੇ ਨਵ ਨਿਯੁਕਤ ਡੀਜੀਪੀ ਸ੍ਰੀ ਯਾਦਵ ਵੱਲੋਂ ਅੱਜ ਮੋਹਾਲੀ ਦੇ ਮਟੌਰ ਥਾਣੇ ਅਤੇ ਫੇਜ਼ ਅੱਠ ਥਾਣੇ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਡੀਆਈਜੀ ਰੂਪਨਗਰ ਰੇਂਜ, ਸ੍ਰੀ ਵਿਵੇਕ ਸ਼ੀਲ ਸੋਨੀ ਐੱਸਐੱਸਪੀ ਐਸਏਐਸ ਨਗਰ ਮੌਜੂਦ ਸਨ l

ਡੀਜੀਪੀ ਸ੍ਰੀ ਗੌਰਵ ਯਾਦਵ ਵੱਲੋਂ ਮਟੌਰ ਥਾਣੇ ਅਤੇ ਫੇਜ਼ ਅੱਠ ਸਥਿਤ ਥਾਣੇ ਦੇ ਮਾਲਖਾਨੇ, ਬੈਰਕਾਂ ਅਤੇ ਕੰਟੀਨ ਆਦਿ ਦਾ ਨਿਰੀਖਣ ਕੀਤਾ ਗਿਆ ਅਤੇ ਪੁਲੀਸ ਪ੍ਰਸ਼ਾਸਨ ਵੱਲੋਂ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਬਾਰੇ ਵੀ ਜਾਣਕਾਰੀ ਲਈ ਗਈ l

ਇਸ ਮੌਕੇ ਆਪਣੀ ਇਸ ਅਚਨਚੇਤ ਚੈਕਿੰਗ ਦਾ ਮਹੱਤਵ ਦੱਸਦੇ ਹੋਏ ਡੀਜੀਪੀ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਦੀ ਇਹ ਕੋਸ਼ਿਸ਼ ਸੀ ਕਿ ਉਹ ਖ਼ੁਦ ਆਪ ਥਾਣਿਆਂ ਵਿੱਚ ਜਾ ਕੇ ਪੁਲੀਸ ਫੋਰਸ ਦੀ ਵਰਕਿੰਗ ਨੂੰ ਚੈੱਕ ਕਰਨ ਅਤੇ ਵੇਖਣ ਕਿ ਜੇਕਰ ਕਿਤੇ ਕੋਈ ਕਮੀ ਹੈ ਤਾਂ ਉਸ ਨੂੰ ਪਹਿਲ ਦੇ ਆਧਾਰ ਤੇ ਦਰੁਸਤ ਕੀਤਾ ਜਾ ਸਕੇ l

ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਫੋਰਸ ਦੀਆਂ ਇਹ ਪ੍ਰਾਥਮਿਕਤਾਵਾਂ ਹਨ ਕਿ ਡਰੱਗਜ਼ ਦੇ ਖ਼ਿਲਾਫ਼ ਗੈਂਗਸਟਰਵਾਦ ਦੇ ਖ਼ਿਲਾਫ਼ ਢੁੱਕਵੀਂ ਕਾਰਵਾਈ ਕਰ ਕੇ ਇਸ ਨੂੰ ਪੰਜਾਬ ਵਿੱਚੋਂ ਜੜ੍ਹ ਤੋਂ ਖਤਮ ਕਰਨਾ ਅਤੇ ਪੰਜਾਬ ਦੇ ਵਸਨੀਕਾਂ ਨੂੰ ਉੱਤਮ ਕਾਨੂੰਨ ਤੇ ਵਿਵਸਥਾ ਦੇਣਾ l

ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਇਹ ਏਜੰਡਾ ਰਹੇਗਾ ਕਿ ਪੰਜਾਬ ਪੁਲਿਸ ਦੀ ਬੇਸਿਕ ਪੁਲੀਸਿੰਗ ਨੂੰ ਦਰੁਸਤ ਕੀਤਾ ਜਾਵੇ ਅਤੇ ਪੁਲੀਸ ਤੇ ਆਮ ਨਾਗਰਿਕਾਂ ਨਾਲ ਸਬੰਧਾਂ ਨੂੰ ਹੋਰ ਬਿਹਤਰ ਬਣਾਇਆ ਜਾਵੇ l ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਵੀ ਪੁਲੀਸ ਨੂੰ ਇਹ ਹਦਾਇਤ ਕੀਤੀ ਗਈ ਹੈ ਕਿ ਮੁੱਖ ਤੌਰ ਤੇ ਨਸ਼ਿਆਂ ਅਤੇ ਗੈਂਗਸਟਰਵਾਦ ਨੂੰ ਪੰਜਾਬ ਵਿੱਚੋਂ ਜੜ੍ਹੋਂ ਖ਼ਤਮ ਕਰਨਾ ਹੈ ਜਿਸ ਵਿੱਚ ਉਹ ਦਿਨ ਰਾਤ ਲੱਗੇ ਹੋਏ ਹਨ ਅਤੇ ਇਸ ਦਾ ਖਾਤਮਾ ਛੇਤੀ ਹੀ ਪੰਜਾਬ ਵਿੱਚ ਕਰ ਦੇਣਗੇ l

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...