Friday, April 19, 2024

ਵਾਹਿਗੁਰੂ

spot_img
spot_img

ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦਾ ਪੁਲਿਸ ਦੀ ਗ੍ਰਿਫ਼ਤ ‘ਚੋਂ ਭੱਜਣਾ ਮਾੜੇ ਤੇ ਅਣਜਾਣ ਪ੍ਰਸ਼ਾਸਨ ਦੀ ਨਿਸ਼ਾਨੀ: ਬਾਜਵਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 3 ਅਕਤੂਬਰ, 2022:
ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸਿੱਧੀ ਕਮਾਂਡ ਹੇਠ ਚੱਲ ਰਹੀ ਪੰਜਾਬ ਪੁਲੀਸ ਦੇ ਕੰਮਕਾਜ ਨੂੰ ਬਿਨਾਂ ਸਿਰ ਦੇ ਮੁਰਗਾ ਕਰਾਰ ਦਿੱਤਾ ਹੈ। ਬਾਜਵਾ ਨੇ ਕਿਹਾ ਕਿ ਜਦ ਤੋਂ ਆਮ ਆਦਮੀ ਪਾਰਟੀ (ਆਪ) ਸੱਤਾ ਵਿੱਚ ਆਈ ਹੈ, ਉਦੋਂ ਤੋਂ ਹੀ ਪੰਜਾਬ ਪੁਲੀਸ ਪੂਰੀ ਤਰ੍ਹਾਂ ਆਪਣਾ ਰਾਹ ਭੁੱਲ ਗਈ ਜਾਪਦੀ ਹੈ ਅਤੇ ਲੋਕਾਂ ਦੀ ਭਲਾਈ ਲਈ ਕੰਮ ਕਰਨ ਲਈ ਕਿਸੇ ਪ੍ਰੇਰਣਾ ਜਾਂ ਉਦੇਸ਼ ਦੀ ਲੋੜ ਤੋਂ ਬਿਨਾਂ ਇੱਕ ਦਿਸ਼ਾਹੀਣ ਫੋਰਸ ਵਾਂਗ ਕਾਰਜਸ਼ੀਲ ਹੈ।

ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਬਾਜਵਾ ਨੇ ਕਿਹਾ ਕਿ ਪੰਜਾਬ ਪੁਲੀਸ ਨੇ ਪਹਿਲਾਂ ਦੀਪਕ ਟੀਨੂੰ ਨਾਮ ਦੇ ਬਦਨਾਮ ਗੈਂਗਸਟਰ ਨੂੰ ਮਾਨਸਾ ਦੀ ਕਸਟਡੀ ‘ਚੋਂ ਭੱਜਣ ‘ਚ ਮਦਦ ਕੀਤੀ ਅਤੇ ਉਸ ਤੋਂ ਬਾਅਦ ਲੋਕਾਂ ਦੇ ਰੋਹ ਨੂੰ ਸ਼ਾਂਤ ਕਰਨ ਲਈ ਸਿਰਫ਼ ਇੱਕ ਜੂਨੀਅਰ ਰੈਂਕ ਦੇ ਪੁਲਿਸ ਅਧਿਕਾਰੀ ਵਿਰੁੱਧ ਕਾਰਵਾਈ ਕੀਤੀ ਗਈ। ਭਗਵੰਤ ਮਾਨ ਮੁੱਖ ਮੰਤਰੀ ਹੋਣ ਦੇ ਨਾਤੇ ਜਿਨ੍ਹਾਂ ਕੋਲ ਗ੍ਰਹਿ ਮਾਮਲਿਆਂ ਦਾ ਵਿਭਾਗ ਵੀ ਹੈ ਉਨ੍ਹਾਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਇੰਨੇ ਵੱਡੇ ਗੁਣਾਹ ਤੇ ਕੁਤਾਹੀ ਲਈ ਜ਼ਿੰਮੇਵਾਰ ਕੁਝ ਵੱਡੀਆਂ ਮੱਛੀਆਂ ਵਿਰੁੱਧ ਕੋਈ ਵੱਡੀ ਕਾਰਵਾਈ ਕਿਉਂ ਨਹੀਂ ਕੀਤੀ ਗਈ।

ਬਾਜਵਾ ਨੇ ਕਿਹਾ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਬੂ ਕਰਨ ਵਿੱਚ ਭਗਵੰਤ ਮਾਨ ਸਰਕਾਰ ਦਾ ਅਜਿਹਾ ਢਿੱਲਾ ਅਤੇ ਲਾਪਰਵਾਹੀ ਵਾਲਾ ਰਵੱਈਆ ਪੰਜਾਬ ਦੀ ਅਮਨ ਸ਼ਾਂਤੀ ਨੂੰ ਬਹੁਤ ਮਹਿੰਗਾ ਪੈ ਸਕਦਾ ਹੈ। ਬਾਜਵਾ ਨੇ ਕਿਹਾ ਕਿ ਪੁਲਿਸ ਹਿਰਾਸਤ ਵਿੱਚੋਂ ਭੱਜਣ ਵਾਲਾ ਇਹ ਇਕੱਲਾ ਗੈੰਗਸਟਰ ਟੀਨੂੰ ਦਾ ਮਾਮਲਾ ਹੀ ਨਹੀ, ਇੱਕ ਹੋਰ ਘਟਨਾ ਵਿੱਚ ਇੱਕ ਨਸ਼ਾ ਤਸਕਰ ਨੂੰ ਪੰਜਾਬ ਪੁਲਿਸ ਦੀ ਹਿਰਾਸਤ ਵਿੱਚੋਂ ਭੱਜਣ ਦੀ ਇਜਾਜ਼ਤ ਦਿੱਤੀ ਗਈ ਜਦੋਂ ਉਸਨੂੰ ਇਲਾਜ ਲਈ ਪਟਿਆਲਾ ਦੇ ਰਜਿੰਦਰਾ ਹਸਪਤਾਲ ਲਿਜਾਇਆ ਗਿਆ ਸੀ। ਇਹ ਦਰਸਾਉਂਦਾ ਹੈ ਕਿ ਜਦੋਂ ਭਗਵੰਤ ਮਾਨ ਗੁਜਰਾਤ ਵਿੱਚ ਵੋਟਾਂ ਮੰਗਣ ਜਾਂ ਗਰਬਾ ਖੇਡਣ ਵਿੱਚ ਰੁੱਝਿਆ ਹੋਇਆ ਸੀ ਤਾਂ ਰਾਜ ਅਰਾਜਕਤਾ ਵੱਲ ਵਧ ਰਿਹਾ ਸੀ।

ਬਾਜਵਾ ਨੇ ਸੂਬੇ ‘ਚ ਮੁੜ ਸੰਗਠਿਤ ਹੋਣ ਦੀ ਕੋਸ਼ਿਸ਼ ਕਰ ਰਹੇ ਕੁਝ ਕੱਟੜਪੰਥੀ ਤੱਤਾਂ ‘ਤੇ ਵੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਇਹ ਰਾਜ ਸਰਕਾਰ ਲਈ ਚਿੰਤਾ ਦਾ ਇੱਕ ਵੱਡਾ ਕਾਰਨ ਹੋਣਾ ਚਾਹੀਦਾ ਹੈ ਕਿਉਂਕਿ ਇਸ ਵਿੱਚ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਆਸਾਨੀ ਨਾਲ ਵਿਗਾੜਨ ਦੀ ਸਮਰੱਥਾ ਹੈ”।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...