Saturday, April 20, 2024

ਵਾਹਿਗੁਰੂ

spot_img
spot_img

ਗੈਂਗਸਟਰ ਜੈਪਾਲ ਭੁੱਲਰ ਦਾ ਪਰਿਵਾਰ ਜਾਵੇਗਾ ਸੁਪਰੀਮ ਕੋਰਟ; ਹਾਈ ਕੋਰਟ ਨੇ ਦੂਜੇ ਪੋਸਟ ਮਾਰਟਮ ਲਈ ਅਰਜ਼ੀ ਕੀਤੀ ਖ਼ਾਰਜ – ਪੜ੍ਹੋ ਅਦਾਲਤ ਦਾ ਫ਼ੈਸਲਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 17 ਜੂਨ, 2021:
ਕੋਲਕਾਤਾ ਵਿੱਚ 9 ਮਈ ਨੂੰ ਇਕ ਕਥਿਤ ਪੁਲਿਸ ਮੁਕਾਬਲੇ ਵਿੱਚ ਮਾਰੇ ਗਏ ਗੈਂਗਸਟਰ ਜੈਪਾਲ ਸਿੰਘ ਭੁੱਲਰ ਦੇ ਪਰਿਵਾਰ ਵੱਲੋਂ ਦੁਬਾਰਾ ਪੋਸਟ ਮਾਰਟਮ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਵਿੱਚ ਪਾਈ ਗਈ ਪਟੀਸ਼ਨ ਅੱਜ ਅਦਾਲਤ ਵੱਲੋਂ ਰੱਦ ਕਰ ਦਿੱਤੀ ਗਈ ਹੈ।

ਹਾਈ ਕੋਰਟ ਵੱਲੋਂ ਕੋਈ ਰਾਹਤ ਨਾ ਮਿਲਣ ਮਗਰੋਂ ਪਰਿਵਾਰ ਨੇ ਫ਼ੈਸਲਾ ਕੀਤਾ ਹੈ ਕਿ ਉਹ ਇਹ ਬੇਨਤੀ ਲੈ ਕੇ ਸੁਪਰੀਮ ਕੋਰਟ ਦਾ ਰੁਖ਼ ਕਰੇਗਾ।

ਜੈਪਾਲ ਭੁੱਲਰ ਦੇ ਪਿਤਾ ਸੇਵਾਮੁਕਤ ਪੁਲਿਸ ਇੰਸਪੈਕਟਰ ਭੁਪਿੰਦਰ ਸਿੰਘ ਭੁੱਲਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਵਕੀਲ ਵੱਲੋਂ ਉਨ੍ਹਾਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਹਾਈ ਕੋਰਟ ਨੇ ਉਹਨਾਂ ਦੀ ਅਰਜ਼ੀ ਇਹ ਕਹਿ ਕੇ ਖ਼ਾਰਿਜ ਕਰ ਦਿੱਤੀ ਹੈ ਕਿ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਅਧਿਕਾਰ ਖ਼ੇਤਰ ਵਿੱਚ ਨਹੀਂ ਹੈ ਕਿਉਂਕ ਮੁਕਾਬਲਾ ਕੋਲਕਾਤਾ ਵਿੱਚ ਹੋਇਆ ਹੈ। ਅਦਾਲਤ ਨੇ ਇਹ ਕਿਹਾ ਕਿ ਇਹ ਮਾਮਲਾ ਉੱਥੇ ਦਾਇਰ ਕੀਤਾ ਜਾਣਾ ਚਾਹੀਦਾ ਹੈ ਜਿੱਥੇ ਇਹ ਘਟਨਾ ਵਾਪਰੀ ਹੈ। ਇੰਸਪੈਕਟਰ ਭੁਪਿੰਦਰ ਸਿੰਘ ਨੇ ਕਿਹਾ ਕਿ ਉਹ ਹੁਣ ਇਹ ਮਾਮਲਾ ਸੁਪਰੀਮ ਕੋਰਟ ਲੈ ਕੇ ਜਾਣਗੇ।

ਜ਼ਿਕਰਯੋਗ ਹੈ ਕਿ ਪਰਿਵਾਰ ਵੱਲੋਂ ਜੈਪਾਲ ਭੁੱਲਰ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾ ਰਿਹਾ ਅਤੇ ਅਦਾਲਤੀ ਚਾਰਾਜੋਈ ਦੀਆਂ ਸਾਰੀਆਂ ਸੰਭਾਵਨਾਵਾਂ ਤਲਾਸ਼ੀਆਂ ਜਾ ਰਹੀਆਂ ਹਨ। ਜੈਪਾਲ ਦੇ ਪਿਤਾ ਦਾ ਕਹਿਣਾ ਹੈ ਕਿ ਲਾਸ਼ ਨੂੰ ਦਵਾਈ ਆਦਿ ਲਗਾ ਕੇ ਘਰ ਹੀ ਫ਼ਰੀਜ਼ਰ ਵਿੱਚ ਰੱਖਿਆ ਗਿਆ ਹੈ।

ਯਾਦ ਰਹੇ ਕਿ ਜੈਪਾਲ ਸਿੰਘ ਭੁੱਲਰ ਅਤੇ ਉਸਦੇ ਸਾਥੀਆਂ ਨੇ ਲੰਘੀ 15 ਮਈ ਨੂੰ ਜਗਰਾਉਂ ਦੀ ਦਾਣਾ ਮੰਡੀ ਵਿਖ਼ੇ ਗੋਲੀਆਂ ਚਲਾ ਕੇ ਪੰਜਾਬ ਪੁਲਿਸ ਦੇ ਸੀ.ਆਈ.ਏ.ਸਟਾਫ਼ ਜਗਰਾਉਂ ਵਿੱਚ ਤਾਇਨਾਤ ਦੋ ਏ.ਐਸ.ਆਈਜ਼ ਭਗਵਾਨ ਸਿੰਘ ਅਤੇ ਦਲਵਿੰਦਰਜੀਤ ਸਿੰਘ ਦੀ ਹੱਤਿਆ ਕਰ ਦਿੱਤੀ ਸੀ ਜਿਸ ਮਗਰੋਂ ਪੁਲਿਸ ਉਨ੍ਹਾਂ ਦੀ ਪੈੜ ਨੱਪਦੇ ਹੋਏ ਉਨ੍ਹਾਂ ਦੇ ਕੋਲਕਾਤਾ ਸਥਿਤ ਟਿਕਾਣੇ ਦਾ ਪਤਾ ਲਾਉਣ ਵਿੱਚ ਸਫ਼ਲ ਹੋ ਗਈ ਸੀ। ਇਸ ਮਗਰੋਂ 9 ਮਈ ਨੂੰ ਜੈਪਾਲ ਭੁੱਲਰ ਅਤੇ ਉਸਦੇ ਸਾਥੀ ਜਸਪ੍ਰੀਤ ਜੱਸੀ ਨੂੰ ਮੁਕਾਬਲੇ ਵਿੱਚ ਮਾਰ ਲੈਣ ਦੀ ਗੱਲ ਕਹੀ ਗਈ ਸੀ।

ਪਰ ਇਸ ਮਾਮਲੇ ਵਿੱਚ ਜੈਪਾਲ ਭੁੱਲਰ ਦੇ ਪਿਤਾ ਦਾ ਦੋਸ਼ ਹੈ ਕਿ ਲਾਸ਼ ਸੌਂਪਣ ਲੱਗਿਆਂ ਉਨ੍ਹਾਂ ਨੂੰ ਕਿਹਾ ਗਿਆ ਕਿ ਲਾਸ਼ ਕੈਮੀਕਲ ਆਦਿ ਲਾ ਕੇ ਪੈਕ ਕੀਤੀ ਗਈ ਹੈ ਅਤੇ ਖੋਲ੍ਹੀ ਨਾ ਜਾਵੇ ਪਰ ਅੰਤਿਮ ਸਸਕਾਰ ਤੋਂ ਪਹਿਲਾਂ ਜਦ ਲਾਸ਼ ਇਸ਼ਨਾਨ ਕਰਾਉਣ ਲਈ ਖੋਲ੍ਹੀ ਗਈ ਤਾਂ ਵੇਖ਼ਿਆ ਗਿਆ ਕਿ ਜੈਪਾਲ ਦਾ ਮੋਢਾ ਅਤੇ ਬਾਂਹ ਟੁੱਟੀ ਹੋਈ ਸੀ ਅਤੇ ਸਪਸ਼ਟ ਹੈ ਕਿ ਉਸਨੂੰ ਫ਼ੜ ਕੇ ਤਸ਼ੱਦਦ ਕਰਨ ਉਪਰੰਤ ਗੋਲੀਆਂ ਮਾਰ ਕੇ ਮਾਰਿਆ ਗਿਆ। ਉਹਨਾਂ ਦਾ ਕਹਿਣਾ ਹੈ ਕਿ ਇਸੇ ਆਧਾਰ ’ਤੇ ਉਹ ਜੈਪਾਲ ਭੁੱਲਰ ਦਾ ਮੁੜ ਪੋਸਟ ਮਾਰਟਮ ਵੀਡੀਓਗ੍ਰਾਫ਼ੀ ਹੇਠ ਕਰਾਉਣ ਲਈ ਯਤਨ ਕਰ ਰਹੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...