Friday, March 29, 2024

ਵਾਹਿਗੁਰੂ

spot_img
spot_img

ਗੈਂਗਸਟਰ ਦੀਪਕ ਟੀਨੂੰ ਦੇ ਫ਼ਰਾਰੀ ਮਾਮਲੇ ਦੀ ਜਾਂਚ ਲਈ ਡੀ.ਜੀ.ਪੀ. ਵੱਲੋਂ 4 ਮੈਂਬਰੀ ਐਸ.ਆਈ.ਟੀ. ਦਾ ਗਠਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 4 ਅਕਤੂਬਰ, 2022:
ਪੰਜਾਬ ਦੇ ਡੀ.ਜੀ.ਪੀ. ਸ੍ਰੀ ਗੌਰਵ ਯਾਦਵ ਦੇ ਆਦੇਸ਼ਾਂ ’ਤੇ ਇਕ 4-ਮੈਂਬਰੀ ਐਸ.ਆਈ.ਟੀ. ਦਾ ਗਠਨ ਕੀਤਾ ਗਿਆ ਹੈ ਜੋ ‘ਏ’ ਕੈਟਾਗਰੀ ਦੇ ਗੈਂਗਸਟਰ ਦੀਪਕ ਟੀਨੂੰ ਦੇ ਪੁਲਿਸ ਹਿਰਾਸਤ ਵਿੱਚੋਂ ਫ਼ਰਾਰ ਹੋ ਜਾਣ ਦੇ ਮਾਮਲੇ ਦੀ ਜਾਂਚ ਕਰੇਗੀ।

ਇਸ ਐਸ.ਆਈ.ਟੀ. ਦੀ ਅਗਵਾਈ ਆਈ.ਜੀ. ਪੁਲਿਸ ਸ: ਮੁਖ਼ਵਿੰਦਰ ਸਿੰਘ ਛੀਨਾ ਕਰਨਗੇ। ਇਸ ਵਿਚਲੇ ਹੋਰ ਮੈਂਬਰਾਂ ਵਿੱਚ ਏ.ਆਈ.ਜੀ. ਸ: ਉਪਿੰਦਰਜੀਤ ਸਿੰਘ ਘੁੰਮਣ, ਐੱਸ.ਐੱਸ.ਪੀ. ਮਾਨਸਾ ਸ੍ਰੀ ਗੌਰਵ ਤੂਰਾ ਅਤੇ ਡੀ.ਐਸ.ਪੀ. ਸ: ਬਿਕਰਮ ਸਿੰਘ ਬਰਾੜ ਸ਼ਾਮਲ ਹਨ।

ਐਸ.ਆਈ.ਟੀ. ਨੂੰ ਟੀਨੂੰ ਦੀ ਫ਼ਰਾਰੀ ਦੇ ਮਾਮਲੇ ਦੀ ਮੁਕੰਮਲ ਸਾਜ਼ਿਸ਼ ਦਾ ਪਰਦਾਫ਼ਾਸ਼ ਕਰਨ ਦੇ ਆਦੇਸ਼ ਦਿੰਦਿਆਂ ਕਿਹਾ ਗਿਆ ਹੈ ਕਿ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗੀ।

ਡੀ.ਜੀ.ਪੀ. ਨੇ ਇਸ ਜਾਂਚ ਪੜਤਾਲ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤੇ ਜਾਣ ਦੇ ਹੁਕਮ ਵੀ ਦਿੱਤੇ ਹਨ।

ਦੀਪਕ ਟੀਨੂੰ, ਜਿਸਨੂੰ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਨਾਮਜ਼ਦ ਕਰਨ ਉਪਰੰਤ, ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਸੀ ਅਤੇ ਜਿਸ ਤੋਂ ਮਾਨਸਾ ਦੇ ਸੀ.ਆਈ.ਏ.ਸਟਾਫ਼ ਵਿੱਚ ਪੁੱਛ ਗਿੱਛ ਕੀਤੀ ਜਾ ਰਹੀ ਸੀ, ਸੀ.ਆਈ.ਏ.ਸਟਾਫ਼ ਦੇ ਇੰਚਾਰਜ ਸਬ-ਇੰਸਪੈਕਟਰ ਪ੍ਰਿਤਪਾਲ ਸਿੰਘ ਦੀ ਹਿਰਾਸਤ ਵਿੱਚੋਂ ਉਸ ਵੇਲੇ ਫ਼ਰਾਰ ਹੋ ਗਿਆ ਸੀ ਜਦ ਉਹ ਆਪ ਹੀ ਉਸਨੂੰ ਰਾਤ ਨੂੰ ਬਿਨਾਂ ਕਿਸੇ ਸੁਰੱਖ਼ਿਆ ਅਤੇ ਹੱਥਕੜੀ ਲਾਇਆਂ ਇਕ ਨਿੱਜੀ ਕਾਰ ਵਿੱਚ ਇਕ ਹੋਟਲ ਵਿੱਚ ਲੈ ਕੇ ਗਿਆ ਸੀ। ਹੋਟਲ ਤੋਂ ਦੀਪਕ ਟੀਨੂੰ ਕਥਿਤ ਤੌਰ ’ਤੇ ਆਪਣੀ ਪ੍ਰੇਮਿਕਾ ਦੇ ਨਾਲ ਫ਼ਰਾਰ ਹੋਣ ਵਿੱਚ ਸਫ਼ਲ ਹੋ ਗਿਆ ਸੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

SGPC ਦਾ 1260 ਕਰੋੜ 97 ਲੱਖ ਰੁਪਏ ਦਾ ਬਜਟ ਪਾਸ; ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਵਿਸ਼ੇਸ਼ ਰਾਸ਼ੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ।...

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...