Friday, April 19, 2024

ਵਾਹਿਗੁਰੂ

spot_img
spot_img

ਗੈਰ-ਸੰਵਿਧਾਨਕ ਸੁਪਰ ਸੀ.ਐਮ. ਨੂੰ ਆਪਣੇ ’ਤੇ ਭਾਰੂ ਨਾ ਪੈਣ ਦੇਣ ਚਰਨਜੀਤ ਸਿੰਘ ਚੰਨੀ: ਸੁਖ਼ਬੀਰ ਸਿੰਘ ਬਾਦਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਸਤਬੰਰ, 2021 –
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਿਹਾ ਕਿ ਉਹ ਜਿਸ ਮਾਣ ਵਾਲੇ ਅਹੁਦੇ ’ਤੇ ਬੈਠੇ ਹਨ, ਉਸ ਅਨੁਸਾਰ ਵਿਹਾਰ ਕਰਨ ਅਤੇ ਇਕ ਗੈਰ ਸੰਵਿਧਾਨਕ ਸੁਪਰ ਸੀ ਐਮ ਵੱਲੋਂ ਉਹਨਾਂ ਨੂੰ ਬਣਾਉਟੀ ਤੇ ਰਬੜ ਦੀ ਮੋਹਰ ਵਾਂਗ ਸਮਝ ਕੇ ਉਹਨਾਂ ’ਤੇ ਭਾਰੂ ਨਾ ਪੈਣ ਦੇਣ।

ਸਰਦਾਰ ਬਾਦਲ ਕਿਸਾਨ ਮਾਮਲਿਆਂ ’ਤੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਲਈ ਅਕਾਲੀ ਦਲ ਦੇ ਵਫਦ ਦੀ ਅਗਵਾਈ ਕਰਨ ਤੋਂ ਬਾਅਦ ਸਰਕਾਰ ਦੇ ਫੈਸਲਿਆਂ ਵਿਚ ਨਵਜੋਤ ਸਿੰਘ ਸਿੱਧੂ ਦੀ ਭੂਮਿਕਾ ਬਾਰੇ ਸਵਾਲਾਂ ਦੇ ਜਵਾਬ ਦੇ ਰਹੇ ਸਨ। ਉਹਨਾਂ ਨੇ ਕਿਸਾਨਾਂ ਨੂੰ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਦਾ ਢੁਕਵਾਂ ਮੁਆਵਜ਼ਾ ਨਾ ਦੇਣ ਅਤੇ ਕਿਸਾਨਾਂ ਨੂੰ ਖਾਸ ਤੌਰ ’ਤੇ ਮਾਲਵਾ ਪੱਟੀ ਵਿਚ ਬਿਮਾਰੀ ਤੇ ਨਕਲੀ ਬੀਜਾਂ ਤੇ ਦਵਾਈਆਂ ਕਾਰਨ ਪਏ ਘਾਟੇ ਲਈ ਮੁਆਵਜ਼ਾ ਨਾ ਦੇਣ ਦਾ ਮਾਮਲਾ ਚੁੱਕਿਆ।

ਸਰਦਾਰ ਬਾਦਲ ਨੇ ਕਿਹਾ ਕਿ ਉਹਨਾਂ ਨੇ ਉਹਨਾਂ ਦੀ ਸੁਰੱਖਿਆ ਤੇ ਕਾਰਾਂ ਬਾਰੇ ਕੁਝ ਹਾਸੋਹੀਣੇ ਬਿਆਨ ਸੁਣੇ ਹਨ। ਉਹਨਾਂ ਕਿਹਾ ਕਿ ਮੈਂ ਮੁੱਖ ਮੰਤਰੀ ਤੇ ਉਹਨਾਂ ਦੀ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਚੇਤੇ ਕਰਵਾਉਣਾ ਚਾਹੁੰਦਾ ਹਾਂ ਕਿ ਉਹਨਾਂ ਕੈਪਟਨ ਅਮਰਿੰਦਰ ਸਿੰਘ ਕੋਲੋਂ ਕਾਰ ਲੈਣ ਲਈ ਤਰਲੇ ਕੱਢੇ ਸਨ ਤੇ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਤੋਂ ਵੀ ਦਖਲ ਮੰਗਿਆ ਸੀ ਤਾਂ ਜੋ ਕਾਰ ਮਿਲਦੀ। ਉਹ ਇਸ ਵੇਲੇ ਸਰਕਾਰ ਵਿਚ ਨਹੀਂ ਹਨ ਪਰ ਫਿਰ ਵੀ ਸਰਕਾਰੀ ਕਾਰ ਦੀ ਵਰਤੋਂ ਕਰ ਰਹੇ ਹਨ।

ਸਰਦਾਰ ਬਾਦਲ ਨੇ ਕਿਹਾ ਕਿ ਕਾਂਗਰਸ ਇਹ ਸੰਦੇਸ਼ ਭੇਜ ਕੇ ਸਾਰੇ ਸੂਬੇ ਦੇ ਅਨੁਸੂਚਿਤ ਜਾਤੀ ਲੋਕਾਂ ਦਾ ਅਪਮਾਨ ਕਰ ਰਹੀ ਹੈ ਕਿ ਚੰਨੀ ਮੁੱਖ ਮੰਤਰੀ ਦੇ ਅਹੁਦੇ ਲਈ ਪੰਜਵਾਂ ਵਿਕਲਪ ਸਨ ਤੇ ਉਹਨਾਂ ’ਤੇ ਨਾ ਸਿਰਫ ਡਿਪਟੀ ਸੀ ਐਮ ਭਾਰੂ ਪੈ ਰਹੇ ਹਨ ਬਲਕਿ ਸਰਕਾਰ ਤੋਂ ਬਾਹਰਲੇ ਲੋਕਾਂ ਨੂੰ ਵੀ ਉਹਨਾਂ ’ਤੇ ਭਾਰੂ ਪੈਣ ਦੀ ਆਗਿਆ ਦਿੱਤੀ ਜਾ ਰਹੀ ਹੈ।

ਉਹਨਾਂ ਕਿਹਾ ਕਿ ਸ੍ਰੀ ਚੰਨੀ ਨੂੰ ਤਾਂ ਅਕਾਲੀ ਦਲ ਦਾ ਧੰਨਵਾਦ ਕਰਨਾ ਚਾਹੀਦਾ ਹੈ ਕਿਉਂਕਿ ਪਾਰਟੀ ਵੱਲੋਂ ਐਸ ਸੀ ਵਰਗ ਤੋਂ ਉਪ ਮੁੱਖ ਮੰਤਰੀ ਬਣਾਉਣ ਦਾ ਐਲਾਨ ਕਰਨ ਕਾਰਨ ਹੀ ਕਾਂਗਰਸ ਨੂੰ ਉਹਨਾਂ ਨੂੰ ਮੁੱਖ ਮੰਤਰੀ ਬਣਾਉਣ ਲਈ ਮਜਬੂਰ ਹੋਣਾ ਪਿਆ ਤੇ ਸ੍ਰੀ ਚੰਨੀ ਨੂੰ ਲਾਭ ਮਿਲ ਗਿਆ।

ਸਰਕਾਰ ਵੱਲੋਂ ਮਨਘੜਤ ਦੋਸ਼ਾਂ ਦੇ ਆਧਾਰ ’ਤੇ ਕੁਝ ਅਕਾਲੀ ਆਗੂਆਂ ਨੂੰ ਗ੍ਰਿਫਤਾਰ ਕਰਨ ਦੀ ਯੋਜਨਾ ਘੜਨ ਦੀਆਂ ਰਿਪੋਰਟਾਂ ਬਾਰੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਅਸੀਂ ਤਿਆਰ ਹਾਂ। ਇਸ ਵਾਸਤੇ ਸਰਕਾਰ ਨੂੰ ਆਪਣਾ ਤੇ ਸੂਬੇ ਦਾ ਸਮਾਂ ਖਰਾਬ ਨਹੀਂ ਕਰਨਾ ਚਾਹੀਦਾ ਤੇ ਆਪਣੀ ਬਦਲਾਖੋਰੀ ਦੀ ਪਿਆਸ ਜਲਦੀ ਬੁਝਾਉਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਤੁਸੀਂ ਸਾਨੂੰ ਦੱਸੋ ਕਿ ਗ੍ਰਿਫਤਾਰ ਹੋਣ ਲਈ ਅਸੀਂ ਕਿਥੇ ਆਈਏ ਤਾਂ ਜੋ ਤੁਹਾਡਾ ਸਮਾਂ ਤੇ ਸ਼ਕਤੀ ਬਰਬਾਦ ਨਾ ਹੋਵੇ।

ਉਹਨਾਂ ਕਿਹਾ ਕਿ ਉਹ ਸਾਨੂੰ ਇਸ ਲਈ ਨਿਸ਼ਾਨਾਂ ਬਣੇ ਰਹੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਸਰਕਾਰ ਕੋਲ ਗਿਣਤੀ ਦੇ ਦਿਨ ਰਹਿ ਗਏ ਹਨ ਤੇ ਸੂਬੇ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨੀ ਤੈਅ ਹੈ। ਇਸ ਲਈ ਉਹ ਡਰ ਗਏ ਹਨ ਤੇ ਹਨੇਰੇ ਵਿਚ ਤੀਰ ਮਾਰ ਰਹੇ ਹਨ।

ਸਰਦਾਰ ਬਾਦਲ ਨੇ ਕਿਹਾ ਕਿ ਸਰਕਾਰ ਅਫਸਰਾਂ ਨੂੰ ਸੱਦ ਕੇ ਉਹਨਾਂ ਨੁੰ ਅਕਾਲੀ ਆਗੂਆਂ ਨੂੰ ਗ੍ਰਿਫਤਾਰ ਕਰਨ ਦੇ ਬਦਲੇ ਵਿਚ ਇਨਾਮ ਵਜੋਂ ਤਾਕਤ ਵਾਲੀਆਂ ਪੋਸਟਾਂ ’ਤੇ ਲਾਉਣ ਦੀਆਂ ਪੇਸ਼ਕਸ਼ਾਂ ਕਰ ਰਹੀ ਹੈ। ਇਹਨਾਂ ਵਿਚੋਂ ਕਈ ਅਫਸਰਾਂ ਨੇ ਆਪ ਫੋਨ ਕਰ ਕੇ ਸਾਨੂੰ ਦੱਸਿਆ ਹੈ ਕਿ ਉਹਨਾਂ ’ਤੇ ਕਿਵੇਂ ਦਬਾਅ ਪਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮੈਂ ਅਫਸਰਾਂ ਨੂੰ ਕਿਹਾ ਹੈ ਕਿ ਉਹ ਘਬਰਾਉਣ ਨਾ ਬਲਕਿ ਜੋ ਸਰਕਾਰ ਉਹਨਾਂ ਨੂੰ ਆਖ ਰਹੀ ਹੈ, ਉਹੀ ਕਰਨ। ਉਹਨਾਂ ਕਿਹਾ ਕਿ ਅਸੀਂ ਇਹ ਵੇਖ ਰਹੇ ਹਾਂ ਕਿ ਕੌਣ ਸੰਵਿਧਾਨ ਲੀਹ ਟੱਪਦਾ ਹੈ।

ਸਰਦਾਰ ਬਾਦਲ ਨੇ ਕਿਹਾ ਕਿ ਇਹ ਸਰਕਾਰ ਆਪਣੀ ਅੰਦਰੂਨੀ ਖਿੱਚੋਤਾਣ ਤੇ ਨਲਾਇਕੀ ਨੂੰ ਬਦਲਾਖੋਰੀ ਤੇ ਵੱਡੇ ਆਗੂਆਂ ਨੂੰ ਗ੍ਰਿਫਤਾਰ ਕਰ ਕੇ ਲੁਕਾਉਣਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਤੁਸੀਂ ਅਕਾਲੀਆਂ ਨੂੰ ਡਰਾ ਨਹੀਂ ਸਕਦੇ। ਉਹਨਾਂ ਕਿਹਾ ਕਿ ਜਿਸ ਕੰਮ ਵਿਚ ਇੰਦਰਾ ਗਾਂਧੀ ਫੇਲ੍ਹ ਹੋ ਗਈ ਤਾਂ ਫਿਰ ਤੁਸੀਂ ਕਿਵੇਂ ਸਫਲ ਹੋਵੋਗੇ।

ਉਹਨਾਂ ਕਿਹਾ ਕਿ ਜਿਸ ਦਿਨ ਤੋਂ ਅਕਾਲੀ ਜੰਮੇ ਹਨ, ਉਸ ਦਿਨ ਤੋਂ ਬਦਲਖੋਰੀ, ਦਮਨ ਤੇ ਗ੍ਰਿਫਤਾਰੀਆਂ ਦਾ ਸਾਹਮਣਾ ਕਰ ਰਹੇ ਹਨ। ਹਰ ਅਕਾਲੀ ਪਰਿਵਾਰ ਵਿਚ ਜਨਮੇ ਵਿਅਕਤੀ ਵੱਲੋਂ ਇਹਨਾਂ ਨਾਲ ਲੜਾਈ ਲੜੀ ਹੀ ਜਾਂਦੀ ਹੈ। ਆ ਜਾਓ ਅਸੀਂ ਤੁਹਾਡੀ ਉਡੀਕ ਕਰ ਰਹੇ ਹਾਂ ਜਾਂ ਫਿਰ ਸਾਨੂੰ ਦੱਸੋ ਅਸੀਂ ਕਿਥੇ ਆਈਏ।

ਸਰਦਾਰ ਬਾਦਲ ਨੇ ਕਿਹਾ ਕਿ ਪਿਛਲੇ ਕੁਝ ਦਿਨ ਦੀਆਂ ਘਟਨਾਵਾਂ ਨੇ ਸਾਬਤ ਕੀਤਾ ਹੈ ਕਿ ਕਾਂਗਰਸ ਪਾਰਟੀ ਨੂੰ ਫਿਰਕੂ ਤੇ ਜਾਤੀਵਾਦੀ ਲੀਹਾਂ ’ਤੇ ਵੰਡਣਾ ਚਾਹੁੰਦੀ ਹੈ ਜੋ ਸੂਬੇ ਵਿਚ ਸਾਡੇ ਗੁਰੂ ਸਾਹਿਬਾਨ, ਰਿਸ਼ੀਆਂ ਮੁੰਨੀਆਂ ਤੇ ਸੂਫੀ ਸੰਤਾਂ ਵੱਲੋਂ ਦਿੱਤੀ ਸਿੱਖਿਆ ਨਾਲ ਬਣੇ ਬਹੁ ਸਭਿਅਕ ਤੇ ਧਰਮ ਨਿਰਪੱਖ ਸਰੂਪ ਲਈ ਬਹੁਤ ਵੱਡਾ ਖ਼ਤਰਾ ਹੈ। ਪਾੜੋ ਤੇ ਰਾਜ ਕਰੋ ਦਾ ਪੁਰਾਣੀ ਕਾਂਗਰਸੀ ਏਜੰਡਾ ਮੁੜ ਵਾਪਸ ਆ ਗਿਆ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,199FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...