Friday, April 26, 2024

ਵਾਹਿਗੁਰੂ

spot_img
spot_img

ਗੜੇਮਾਰੀ ਤੇ ਭਾਰੀ ਮੀਂਹ-ਝੱਖੜ ਕਾਰਨ ਹੋਈ ਫ਼ਸਲੀ ਤਬਾਹੀ ਦੀ ਵਿਸ਼ੇਸ਼ ਗਿਰਦਾਵਰੀ ਕਰਕੇ ਨੁਕਸਾਨ ਦਾ ਪੂਰਾ ਮੁਆਵਜ਼ਾ ਤੁਰੰਤ ਦੇਣ ਦੀ ਮੰਗ: ਉਗਰਾਹਾਂ, ਕੋਕਰੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਅਕਤੂਬਰ, 2021 (ਦਲਜੀਤ ਕੌਰ ਭਵਾਨੀਗੜ੍ਹ)
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਗੜੇਮਾਰੀ ਅਤੇ ਹੋਰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ-ਝੱਖੜ ਕਾਰਨ ਹੋਈ ਫ਼ਸਲੀ ਤਬਾਹੀ ਦੀ ਵਿਸ਼ੇਸ਼ ਗਿਰਦਾਵਰੀ ਤੁਰੰਤ ਕਰਵਾਉਣ ਅਤੇ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ ਹੈ।

ਇਸ ਸੰਬੰਧੀ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਹੈ ਕਿ ਬੇਸ਼ੱਕ ਸਭ ਤੋਂ ਵੱਧ ਨੁਕਸਾਨ ਖੇਤਾਂ ਵਿੱਚ ਝੋਨੇ ਦੀ ਪੱਕੀ ਫ਼ਸਲ ਦਾ ਹੋਇਆ ਹੈ, ਪਰ ਸਬਜ਼ੀਆਂ ਤੇ ਹੋਰ ਫ਼ਸਲਾਂ ਦਾ ਵੀ ਬਹੁਤ ਨੁਕਸਾਨ ਹੋਇਆ ਹੈ। ਬਹੁਤੇ ਥਾਈਂ ਪ੍ਰਬੰਧਾਂ ਦੀ ਘਾਟ ਕਾਰਨ ਮੰਡੀਆਂ’ਚ ਪਏ ਝੋਨੇ ਦਾ ਨੁਕਸਾਨ ਵੀ ਹੋਇਆ ਹੈ।

ਉਨ੍ਹਾਂ ਕਿਹਾ ਕਿ ਪਹਿਲਾਂ ਹੀ ਕਾਰਪੋਰੇਟਾਂ ਨਾਲ ਸਰਕਾਰੀ ਤੰਤਰ ਦੀ ਮਿਲੀਭੁਗਤ ਨਾਲ ਹੋਈ ਨਰਮੇ ਦੀ ਭਾਰੀ ਤਬਾਹੀ ਦੇ ਮੁਆਵਜ਼ੇ ਲਈ ਹਜ਼ਾਰਾਂ ਕਿਸਾਨ ਮਜ਼ਦੂਰ 5 ਅਕਤੂਬਰ ਤੋਂ ਲਗਾਤਾਰ ਸ਼ੰਘਰਸ਼ ਕਰਦੇ ਆ ਰਹੇ ਹਨ, ਜਿਸਦੇ ਅਗਲੇ ਪੜਾਅ’ਤੇ 25 ਅਕਤੂਬਰ ਤੋਂ ਬਠਿੰਡਾ ਸਕੱਤਰੇਤ ਦਾ ਅਣਮਿਥੇ ਸਮੇਂ ਲਈ ਘਿਰਾਓ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਹ ਫ਼ਸਲੀ ਤਬਾਹੀਆਂ ਪਹਿਲਾਂ ਹੀ ਕਰਜ਼ਿਆਂ ਦੇ ਭਾਰੀ ਬੋਝ ਥੱਲੇ ਦੱਬੇ ਹੋਏ ਕਿਸਾਨਾਂ ਨੂੰ ਬੁਰੀ ਤਰ੍ਹਾਂ ਝੰਬ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਬੇਸ਼ੱਕ ਕੇਂਦਰ ਤੇ ਪੰਜਾਬ ਦੀਆਂ ਸਰਕਾਰਾਂ ਵੱਲੋਂ ਕਿਸਾਨਾਂ ਦੀਆਂ ਅਹਿਮ ਭਖਦੀਆਂ ਮੰਗਾਂ ਨੂੰ ਲਗਾਤਾਰ ਅਣਸੁਣੀਆਂ ਕਰਨ ਦਾ ਕੁਕਰਮ ਜਾਰੀ ਹੈ ਅਤੇ ਉੱਤੋਂ ਕੁਦਰਤੀ ਕਹਿਰ ਵੀ ਕਿਸਾਨਾਂ ਦਾ ਇਮਤਿਹਾਨ ਲੈ ਰਿਹਾ ਹੈ, ਪਰ ਫਿਰ ਵੀ ਆਪਣੀ ਸੁੱਚੀ ਕਿਰਤ ਅਤੇ ਰਿਜ਼ਕ-ਪਾਲਕ ਮਾਂ ਜ਼ਮੀਨ ਦੀ ਰਾਖੀ ਖਾਤਰ ਚੇਤਨ ਸੂਝਵਾਨ ਕਿਸਾਨ ਹਰ ਬਿਪਤਾ ਦਾ ਟਾਕਰਾ ਸਿਦਕ ਸਿਰੜ ਭਰੇ ਸੰਘਰਸ਼ ਰਾਹੀਂ ਕਰ ਰਹੇ ਹਨ ਅਤੇ ਕਰਦੇ ਰਹਿਣਗੇ।

ਉਨ੍ਹਾਂ ਦੱਸਿਆ ਕਿ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਵੀ ਭਾਰੀ ਗਿਣਤੀ ਔਰਤਾਂ ਸਮੇਤ ਹਜ਼ਾਰਾਂ ਕਿਸਾਨਾਂ ਦੇ ਕਾਫਲੇ ਦਿੱਲੀ ਵੱਲ ਰਵਾਨਾ ਕੀਤੇ ਗਏ ਹਨ। ਅਜੇ ਕੱਲ੍ਹ ਹੀ ਜਥੇਬੰਦੀ ਦਾ ਵੱਡਾ ਕਾਫ਼ਲਾ ਜਲ੍ਹਿਆਂਵਾਲਾ ਬਾਗ਼ ਦੇ ਮੂਲ ਸਰੂਪ ਦੀ ਬਹਾਲੀ ਸਬੰਧੀ ਰੋਸ ਪ੍ਰਦਰਸ਼ਨ ਵਿਚ ਅਤੇ ਉਸ ਤੋਂ ਵੀ ਵੱਡਾ ਕਾਫ਼ਲਾ ਪਰਸੋਂ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਲਈ ਹੁਸੈਨੀਵਾਲਾ ਵਿਖੇ ਜਾ ਕੇ ਆਏ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 40 ਥਾਂਵਾਂ ‘ਤੇ ਕਾਰਪੋਰੇਟ ਕਾਰੋਬਾਰਾਂ ਦੇ ਘਿਰਾਓ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਰੋਸ ਧਰਨੇ ਵੀ ਤੇਰ੍ਹਵੇਂ ਮਹੀਨੇ ਲਗਾਤਾਰ ਜਾਰੀ ਹਨ। ਸਮੂਹ ਕਿਰਤੀ ਤਬਕਿਆਂ ਦੀ ਸੰਘਰਸ਼ ਸਾਂਝ ਨੂੰ ਮਜ਼ਬੂਤ ਕਰਨ ਲਈ ਹਿਮਾਇਤੀ ਕਾਫ਼ਲੇ ਵੀ ਉਨ੍ਹਾਂ ਦੇ ਸੰਘਰਸ਼ਾਂ ਵਿੱਚ ਲਗਾਤਾਰ ਭੇਜੇ ਜਾ ਰਹੇ ਹਨ। ਕਿਸਾਨ ਆਗੂਆਂ ਨੇ ਸਮੂਹ ਕਿਸਾਨਾਂ ਮਜ਼ਦੂਰਾਂ ਅਤੇ ਕਿਰਤੀ ਲੋਕਾਂ ਨੂੰ ਸੱਦਾ ਦਿੱਤਾ ਕਿ ਵੱਧ ਤੋਂ ਵੱਧ ਲੋਕਾਂ ਨੂੰ ਲਾਮਬੰਦ ਕਰਦੇ ਹੋਏ ਸਾਰੇ ਮੋਰਚਿਆਂ ਵਿੱਚ ਪਰਵਾਰਾਂ ਸਮੇਤ ਸ਼ਮੂਲੀਅਤ ਨੂੰ ਜ਼ਰ੍ਹਬਾਂ ਦਿੱਤੀਆਂ ਜਾਣ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...