Saturday, April 20, 2024

ਵਾਹਿਗੁਰੂ

spot_img
spot_img

ਗੜ੍ਹਸ਼ੰਕਰ ਲਾਗੇ ਜੰਗਲ ਅਤੇ ਪਹਾੜ ਤਬਾਹ ਕਰਨ ਦੀ ਸ਼ਿਕਾਇਤ ’ਤੇ ਸਰਕਾਰ ਨੇ ਦਿੱਤੇ ਜਾਂਚ ਦੇ ਹੁਕਮ

- Advertisement -

ਯੈੱਸ ਪੰਜਾਬ
ਹੁਸ਼ਿਆਰਪੁਰ, 18 ਮਈ, 2022:
ਪੰਜਾਬ ਸਰਕਾਰ ਨੇ ਨਾਜਾਇਜ਼ ਮਾਈਨਿੰਗ ‘ਤੇ ਸ਼ਿਕੰਜਾ ਕੱਸਦਿਆਂ ਇੱਕ ਸਟੋਨ ਕਰੱਸ਼ਰ ਦੇ ਮਾਲਕਾਂ ਵਲੋਂ ਕਥਿਤ ਤੌਰ ’ਤੇ ਜੰਗਲ ਅਤੇ ਪਹਾੜ ਤਬਾਹ ਕਰਨ ਦੀ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਇਸਦੀ ਪੜਤਾਲ ਦੇ ਹੁਕਮ ਦਿੱਤੇ ਹਨ। ਆਰ.ਟੀ.ਆਈ. ਅਤੇ ਸੋਸ਼ਲ ਐਕਟਿਵਿਸਟ ਪਰਵਿੰਦਰ ਸਿੰਘ ਕਿੱਤਣਾ ਨੇ ਜਲ ਸਰੋਤ, ਮਾਈਨਿੰਗ ਅਤੇ ਜਿਓਲੋਜੀ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਸ਼੍ਰੀ ਕ੍ਰਿਸ਼ਨ ਕੁਮਾਰ ਨੂੰ ਸ਼ਿਕਾਇਤ ਭੇਜ ਕੇ ਦੱਸਿਆ ਸੀ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਜੰਗਲਾਤ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਹੋਰ ਸਬੰਧਤ ਵਿਭਾਗਾਂ ਵਿੱਚ ਫੈਲੇ ਭ੍ਰਿਸ਼ਟਾਚਾਰ ਦੇ ਚੱਲਦਿਆਂ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਗੜ੍ਹਸ਼ੰਕਰ ਲਾਗੇ ਇੱਕ ਕਰੱਸ਼ਰ ਲੱਗਿਆ ਸੀ ਜਿਸ ਦੇ ਕਾਰਨ ਜੰਗਲ ਅਤੇ ਪਹਾੜਾਂ ਦਾ ਕਾਫੀ ਨੁਕਸਾਨ ਹੋਇਆ ਹੈ ।

ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਸਭ ਤੋਂ ਪਹਿਲਾਂ ਪਿੰਡ ਰਾਮਪੁਰ ਬਿੱਲੜੋਂ ਦੀ ਪੰਚਾਇਤ ਨੇ ਇੱਕ ਧਾਰਮਿਕ ਸਥਾਨ ‘ਚਿੜੇ ਦਾ ਪੌਅ’ ਤੱਕ ਸ਼ਰਧਾਲੂਆਂ ਦੇ ਆਉਣ-ਜਾਣ ਦਾ ਬਹਾਨਾ ਲਗਾ ਕੇ ਰਸਤਾ ਬਣਾਉਣ ਦੀ ਆਗਿਆ ਲੈ ਲਈ ਜਦਕਿ ਇਸਦੀ ਵਰਤੋਂ ਮਾਈਨਿੰਗ ਮਾਫੀਆ ਵਲੋਂ ਆਪਣੇ ਭਾਰੀ ਅਤੇ ਓਵਰਲੋਡ ਵਾਹਨ ਲੰਘਾਉਣ ਲਈ ਕੀਤੀ ਜਾਂਦੀ ਰਹੀ।ਇਲਾਕੇ ਦੇ ਲੋਕਾਂ, ਵਾਤਾਵਰਣ ਪ੍ਰੇਮੀਆਂ ਅਤੇ ਸਮਾਜਿਕ ਕਾਰਕੁੰਨਾਂ ਵਲੋਂ ਅਵਾਜ਼ ਉਠਾਉਣ ਦੇ ਬਾਵਜੂਦ ਉਕਤ ਵਿਭਾਗਾਂ ਦੇ ਅਧਿਕਾਰੀਆਂ ਨੇ ਕੋਈ ਕਾਰਵਾਈ ਨਹੀਂ ਕੀਤੀ।

ਪਤਾ ਲੱਗਿਆ ਹੈ ਕਿ ਇਸ ਕਰੱਸ਼ਰ ਦੇ ਮਾਲਕ ਮਿਨਿਸਟਰੀ ਆਫ ਇਨਵਾਇਰਮੈਂਟ, ਫੌਰੈਸਟ ਐਂਡ ਕਲਾਈਮੇਟ ਚੇਂਜ ਤੋਂ ਪ੍ਰਵਾਨਗੀ ਲੈਣ ਵਿੱਚ ਵੀ ਕਾਮਯਾਬ ਹੋ ਗਏ ਹਨ।ਇਸ ਕਰੱਸ਼ਰ ਦੇ ਚੱਲਦਿਆਂ ਜੰਗਲ ਅਤੇ ਜੰਗਲੀ ਜੀਵਾਂ ਦਾ ਬਹੁਤ ਨੁਕਸਾਨ ਹੋਇਆ ਹੈ।ਇਸ ਕਰਕੇ ਇਸਦੀ ਜਾਂਚ ਕੀਤੀ ਜਾਣੀ ਬਣਦੀ ਹੈ ਕਿ ਜੰਗਲ ਵਿੱਚ ਦਿੱਤਾ ਗਿਆ ਰਸਤਾ ਨਿਯਮਾਂ ਮੁਤਾਬਕ ਸਹੀ ਹੈ ਜਾਂ ਨਹੀਂ।

ਇਸ ਗੱਲ ਦੀ ਵੀ ਜਾਂਚ ਮੰਗੀ ਗਈ ਹੈ ਕਿ ਇਹ ਕਰੱਸ਼ਰ ਦਿੱਤੀ ਗਈ ਮਨਜ਼ੂਰੀ ਦੀ ਲੋਕੇਸ਼ਨ ’ਤੇ ਚੱਲ ਰਿਹਾ ਹੈ ਜਾਂ ਇਸ ਵਿੱਚ ਕੋਈ ਤਬਦੀਲੀ ਕੀਤੀ ਗਈ ਹੈ? ਕਿਉਂਕਿ 2018 ਵਿੱਚ ਇਹ ਮੁੱਦਾ ਉੱਠਿਆ ਸੀ ਕਿ ਇਸ ਕਰੱਸ਼ਰ ਦੀ ਮਨਜ਼ੂਰੀ ਹਿਮਾਚਲ ਵਿੱਚ ਗੋਂਦਪੁਰ ਦੀ ਦਿੱਤੀ ਗਈ ਹੈ ਜਦਕਿ ਅਸਲ ਵਿੱਚ ਇਹ ਪੰਜਾਬ ਵਿੱਚ ਚੱਲ ਰਿਹਾ ਹੈ।ਮਾਲ ਵਿਭਾਗ ਦੇ ਅਧਿਕਾਰੀ ਇਸ ਸਬੰਧੀ ‘ਰਿਕਾਰਡ ਨਹੀਂ ਮਿਲ ਰਿਹਾ’ ਦਾ ਬਹਾਨਾ ਲਗਾ ਕੇ ਚੁੱਪ ਰਹੇ ਸਨ।

ਸ਼ਿਕਾਇਤ ਵਿੱਚ ਇਹ ਵੀ ਮੰਗ ਕੀਤੀ ਗਈ ਹੈ ਕਿ ਦੇਖਿਆ ਜਾਵੇ ਕਿ ਕੀ ਕਰੱਸ਼ਰ ਦੇ ਮਾਲਕਾਂ ਵਲੋਂ ਰਸਤੇ ਦੀ ਮਨਜ਼ੂਰੀ ਲਈ ਵਿਭਾਗ ਵਲੋਂ ਜਾਰੀ ਪੱਤਰ ਵਿੱਚ ਦਰਜ ਸ਼ਰਤਾਂ ਦੀ ਪਾਲਣਾ ਕੀਤੀ ਜਾ ਰਹੀ ਹੈ ਜਾਂ ਨਹੀ।ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਇਸ ਸਟੋਨ ਕਰੱਸ਼ਰ ਦੁਆਰਾ ਜੰਗਲ, ਜੰਗਲੀ ਬਨਸਪਤੀ ਅਤੇ ਜੰਗਲੀ ਜੀਵਾਂ ਦੇ ਕੀਤੇ ਨੁਕਸਾਨ ਅਤੇ ਇਸਦੀ ਭਰਪਾਈ ਲਈ ਬਣਦੀ ਕਾਰਵਾਈ ਕੀਤੀ ਜਾਵੇ।

ਪੰਜਾਬ ਸਰਕਾਰ ਦੇ ਮਾਈਨਜ਼ ਅਤੇ ਜਿਓਲੋਜੀ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਕ੍ਰਿਸ਼ਨ ਕੁਮਾਰ ਨੇ ਡਰੇਨੇਜ਼ ਅਤੇ ਮਾਈਨਿੰਗ ਦੇ ਚੀਫ ਇੰਜੀਨੀਅਰ ਨੂੰ ਇਸ ਸਾਰੇ ਮਾਮਲੇ ਦੀ ਜਾਂਚ ਕਰਨ ਲਈ ਕਿਹਾ ਹੈ।ਇਸ ਸਬੰਧੀ ਜਾਰੀ ਪੱਤਰ ਵਿੱਚ ਚੀਫ ਇੰਜੀਨੀਅਰ ਨੂੰ ਕਿਹਾ ਗਿਆ ਹੈ ਕਿ ਉਹ ਇਸ ਮਾਮਲੇ ਵਿੱਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਮਾਈਨਿੰਗ ਨਾਲ ਸਬੰਧਤ ਐਕਸੀਅਨ ਸਹਿਬਾਨ ਅਤੇ ਉਹਨਾਂ ਦੇ ਸਟਾਫ ਦੀ ਮਦਦ ਲੈ ਸਕਦੇ ਹਨ।

ਸ਼੍ਰੀ ਕ੍ਰਿਸ਼ਨ ਕੁਮਾਰ ਹੁਰਾਂ ਵਲੋਂ ਇਸ ਸਬੰਧੀ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਨਾਲ ਵੀ ਟੈਲੀਫੋਨ ’ਤੇ ਗੱਲਬਾਤ ਕੀਤੀ ਗਈ।ਹੁਣ ਜਾਰੀ ਪੱਤਰ ਵਿੱਚ ਵੀ ਡਿਪਟੀ ਕਮਿਸ਼ਨਰ ਨੂੰ ਕਿਹਾ ਗਿਆ ਹੈ ਕਿ ਉਹ ਸਬੰਧਤ ਐਸ.ਡੀ.ਐਮ. ਅਤੇ ਤਹਿਸੀਲਦਾਰ ਆਦਿ ਨੂੰ ਹਿਦਾਇਤਾਂ ਜਾਰੀ ਕਰਨ ਕਿ ਉਹ ਇਸ ਸਬੰਧੀ ਲੋੜੀਂਦਾ ਰਿਕਾਰਡ ਉਪਲੱਬਧ ਕਰਵਾਉਣ।ਜਾਂਚ ਰਿਪੋਰਟ 7 ਦਿਨਾਂ ਦੇ ਅੰਦਰ ਪੇਸ਼ ਕਰਨ ਲਈ ਵੀ ਕਿਹਾ ਗਿਆ ਹੈ।

ਇਥੇ ਦੱਸਣਯੋਗ ਹੈ ਕਿ ਪਰਵਿੰਦਰ ਸਿੰਘ ਕਿੱਤਣਾ ਵਲੋਂ 2018 ਵਿੱਚ ਵੀ ਇਹ ਮੁੱਦਾ ਉਠਾਇਆ ਗਿਆ ਸੀ ਲੇਕਿਨ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੇ ਉਸਦੀ ਸ਼ਿਕਾਇਤ ਨੂੰ ਅਧਾਰਹੀਣ ਦੱਸਦਿਆਂ ਉਸ ’ਤੇ ਮਾਨਹਾਨੀ ਦਾ ਕੇਸ ਕਰਨ ਦੀ ਚੇਤਾਵਨੀ ਦਿੱਤੀ ਸੀ ਜਦਕਿ ਪਰਵਿੰਦਰ ਸਿੰਘ ਕਿੱਤਣਾ ਦਾ ਕਹਿਣਾ ਹੈ ਕਿ ਉਹ ਇਸ ਸਬੰਧੀ ਹਲਫੀਆ ਬਿਆਨ ਦੇਣ ਲਈ ਵੀ ਤਿਆਰ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...