Thursday, April 25, 2024

ਵਾਹਿਗੁਰੂ

spot_img
spot_img

ਘਰ-ਘਰ ਰਾਸ਼ਨ ਸਕੀਮ ਨੂੰ ਇੱਕੋ ਪੜਾਅ ਵਿੱਚ ਲਾਗੂ ਕੀਤਾ ਜਾਵੇਗਾ: ਲਾਲ ਚੰਦ ਕਟਾਰੂਚੱਕ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 14 ਅਗਸਤ, 2022:
ਸੂਬੇ ਦੇ ਲੋਕਾਂ ਨੂੰ ਘਰ-ਘਰ ਰਾਸ਼ਨ ਮੁਹੱਈਆ ਕਰਵਾਉਣ ਦੀ ਦ੍ਰਿੜ ਵਚਨਬੱਧਤਾ ਨਾਲ, ਸੂਬਾ ਸਰਕਾਰ ਇਸ ਸਾਲ 1 ਅਕਤੂਬਰ ਤੋਂ ਆਟਾ ਦੀ ਹੋਮ ਡਿਲੀਵਰੀ ਸੇਵਾ ਦੀ ਸ਼ੁਰੂਆਤ ਕਰੇਗੀ।

ਇਸ ਯੋਜਨਾ ਨੂੰ ਸੂਬੇ ਭਰ ਵਿੱਚ ਇੱਕੋ ਪੜਾਅ ‘ਚ ਲਾਗੂ ਕੀਤਾ ਜਾਵੇਗਾ। ਪੂਰੇ ਸੂਬੇ ਨੂੰ ਅੱਠ ਜ਼ੋਨਾਂ ਵਿੱਚ ਵੰਡਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਇਸ ਸਕੀਮ ਤਹਿਤ, ਸਰਕਾਰ ਵੱਲੋਂ ਐਨ.ਐਫ.ਐਸ.ਏ. ਅਧੀਨ ਰਜਿਸਟਰ ਹਰੇਕ ਲਾਭਪਾਤਰੀ ਨੂੰ ਆਟਾ ਦੀ ਹੋਮ ਡਿਲੀਵਰੀ ਦਾ ਵਿਕਲਪ ਦਿੱਤਾ ਜਾਵੇਗਾ। ਕੋਈ ਵੀ ਲਾਭਪਾਤਰੀ ਜੋ ਖੁਦ ਡਿੱਪੂ ਤੋਂ ਕਣਕ ਲੈਣਾ ਚਾਹੁੰਦਾ ਹੈ, ਉਸ ਕੋਲ ਮੁਫ਼ਤ ਵਿੱਚ ਢੁਕਵੇਂ ਆਈ.ਟੀ. ਦਖਲ ਨਾਲ ਇਸ ਦੀ ਚੋਣ ਕਰਨ ਦਾ ਵਿਕਲਪ ਹੋਵੇਗਾ। ਰਾਸ਼ਣ ਦੀ ਵੰਡ ਹੁਣ ਤਿਮਾਹੀ ਦੀ ਥਾਂ ਮਹੀਨਾਵਾਰ ਢੰਗ ਨਾਲ ਕੀਤੀ ਜਾਵੇਗੀ।

ਮੰਤਰੀ ਨੇ ਕਿਹਾ ਕਿ ਹੋਮ ਡਿਲਿਵਰੀ ਸੇਵਾ ਮੋਬਾਈਲ ਫੇਅਰ ਪ੍ਰਾਈਸ ਸ਼ੌਪਸ (ਐਮ.ਪੀ.ਐਸ.) ਦੀ ਧਾਰਨਾ ਨੂੰ ਪੇਸ਼ ਕਰੇਗੀ। ਮੰਤਰੀ ਨੇ ਅੱਗੇ ਕਿਹਾ ਕਿ ਐਮ.ਪੀ.ਐਸ. ਇੱਕ ਟਰਾਂਸਪੋਰਟ ਵਾਹਨ ਹੋਵੇਗਾ, ਜਿਸ ਵਿੱਚ ਲਾਜ਼ਮੀ ਤੌਰ ‘ਤੇ ਜੀ.ਪੀ.ਐਸ. ਸਹੂਲਤ ਅਤੇ ਕੈਮਰੇ ਲੱਗੇ ਹੋਣਗੇ ਤਾਂ ਜੋ ਲਾਭਪਾਤਰੀ ਨੂੰ ਆਟਾ ਸੌਂਪਣ ਨੂੰ ਲਾਈਵ ਸਟ੍ਰੀਮ ਕੀਤਾ ਜਾ ਸਕੇ। ਉਹਨਾਂ ਅੱਗੇ ਕਿਹਾ ਕਿ ਇਸ ਵਾਹਨ ਵਿੱਚ ਲਾਜ਼ਮੀ ਤੌਰ ‘ਤੇ ਭਾਰ ਤੋਲਣ ਦੀ ਸਹੂਲਤ ਹੋਵੇਗੀ ਤਾਂ ਜੋ ਲਾਭਪਾਤਰੀ ਨੂੰ ਆਟਾ ਦੀ ਡਿਲੀਵਰੀ ਤੋਂ ਪਹਿਲਾਂ ਇਸ ਦੇ ਵਜ਼ਨ ਬਾਰੇ ਸੰਤੁਸ਼ਟ ਕੀਤਾ ਜਾ ਸਕੇ।

ਐਮ.ਪੀ.ਐਸ. ਵਾਹਨ ਵਿੱਚ ਬਾਇਓਮੀਟ੍ਰਿਕ ਤਸਦੀਕ, ਲਾਭਪਾਤਰੀ ਨੂੰ ਸੌਂਪਣ ਲਈ ਪ੍ਰਿੰਟ ਕੀਤੀ ਵਜ਼ਨ ਸਲਿੱਪ ਆਦਿ ਸਾਰੀਆਂ ਲਾਜ਼ਮੀ ਜ਼ਰੂਰਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਸਾਰੇ ਐਮ.ਪੀ.ਐਸ. ਲਾਇਸੰਸ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਜਾਰੀ ਕੀਤੇ ਜਾਣਗੇ। ਐਨ.ਐਫ.ਐਸ.ਏ. ਤਹਿਤ ਐਮ.ਪੀ.ਐਸ. ਨੂੰ ‘ਫੇਅਰ ਪ੍ਰਾਈਸ ਸ਼ੌਪਸ’ ਵਰਗਾ ਦਰਜਾ ਦਿੱਤਾ ਜਾਵੇਗਾ। ਸਿਰਫ਼ ਐਮ.ਪੀ.ਐਸ. ਹੀ ਆਟਾ ਦੀ ਹੋਮ ਡਿਲੀਵਰੀ ਦੀ ਸਹੂਲਤ ਪ੍ਰਦਾਨ ਕਰਨਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਐਨ.ਐਫ.ਐਸ.ਏ. ਦੇ ਲਾਭਪਾਤਰੀਆਂ ਨੂੰ ਆਟਾ ਦੀ ਸਫਲਤਾਪੂਰਵਕ ਹੋਮ ਡਿਲਿਵਰੀ ਲਈ ਲੋੜੀਂਦੀਆਂ ਸਾਰੀਆਂ ਗਤੀਵਿਧੀਆਂ ਵਾਸਤੇ ਮਾਰਕਫੈੱਡ ਵੱਲੋਂ ਸਪੈਸ਼ਲ ਪਰਪਸ ਵਹੀਕਲ ਤਿਆਰ ਕੀਤਾ ਜਾਵੇਗਾ।

ਸੂਬਾ ਸਰਕਾਰ ਕਣਕ ਨੂੰ ਆਟਾ ਵਿੱਚ ਪੀਸਣ ਦਾ ਸਾਰਾ ਖਰਚਾ ਖੁਦ ਸਹਿਣ ਕਰੇਗੀ ਭਾਵੇਂ ਐਨ.ਐਫ.ਐਸ.ਏ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਖਰਚਾ ਲਾਭਪਾਤਰੀ ਤੋਂ ਵਸੂਲਣ ਲਈ ਕਿਹਾ ਗਿਆ ਹੈ। ਸ੍ਰੀ ਕਟਾਰੂਚੱਕ ਨੇ ਕਿਹਾ ਕਿ ਇਸ ਨਵੀਂ ਸੇਵਾ ਨਾਲ ਸਥਾਨਕ ਆਟਾ ਚੱਕੀ ਤੋਂ ਕਣਕ ਨੂੰ ਆਟਾ ਵਿੱਚ ਪੀਸਣ ਲਈ ਆਉਣ ਵਾਲੇ ਖਰਚੇ ਦੇ ਸਬੰਧ ਵਿੱਚ ਲਾਭਪਾਤਰੀਆਂ ਨੂੰ ਲਗਭਗ 170 ਕਰੋੜ ਰੁਪਏ ਦੀ ਬਚਤ ਹੋਣ ਦੀ ਸੰਭਾਵਨਾ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,180FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...