Friday, April 26, 2024

ਵਾਹਿਗੁਰੂ

spot_img
spot_img

ਘੱਟ ਗਿਣਤੀਆਂ ਨੂੰ ਸਿੱਖਿਆ ਸੰਸਥਾਨਾਂ, ਰੋਜ਼ਗਾਰ ਅਤੇ ਵਿਧਾਨ ਸਭਾ ਵਿੱਚ ਦਿੱਤੀ ਜਾਵੇ ਨੁਮਾਇੰਦਗੀ: ਸ਼ਾਹੀ ਇਮਾਮ

- Advertisement -

ਲੁਧਿਆਣਾ, 15 ਜਨਵਰੀ, 2022 (ਰਾਜਕੁਮਾਰ ਸ਼ਰਮਾ)
ਇਤਿਹਾਸਿਕ ਜਾਮਾ ਮਸਜਿਦ ’ਚ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀਂ ਦੇ ਸੰਦੇਸ਼ ’ਤੇ ਸੂਬੇ ਭਰ ਦੇ ਸਾਰੇ ਸ਼ਹਿਰਾਂ ਅਤੇ ਤਹਿਸੀਲਾਂ ਤੋਂ ਵੱਖ-ਵੱਖ ਰਾਜਨੀਤਕ ਦਲਾਂ ਅਤੇ ਸਮਾਜਿਕ ਸੰਗਠਨਾਂ ਦੇ ਮੁਸਲਮਾਨ ਅਹੁਦੇਦਾਰ ਇੱਕਠੇ ਹੋਏ। ਇਸ ਮੌਕੇ ’ਤੇ ਚਾਰ ਘੰਟੇ ਚੱਲੀ ਚਰਚਾ ’ਚ ਸੂਬੇ ਦੇ ਘੱਟਗਿਣਤੀਆਂ ਨੂੰ ਆਉਣ ਵਾਲੀਆਂ ਪਰੇਸ਼ਾਨੀਆਂ ਅਤੇ ਜਰੂਰਤਾਂ ’ਤੇ ਖੁੱਲ ਕੇ ਵਿਚਾਰ ਰੱਖੇ ਗਏ।

ਇਸ ਮੌਕੇ ’ਤੇ ਸਰਬ ਸੰਮਤੀ ਨਾਲ 20 ਸੂਤਰੀ ਮਤਾ ਪਾਸ ਕੀਤਾ ਗਿਆ, ਜਿਸ ਵਿੱਚ ਪੰਜਾਬ ’ਚ ਅਪਣੀ ਸਰਕਾਰ ਬਣਾਉਣ ਲਈ ਲੋਕ ਲੁਭਾਵਣੇ ਵਾਅਦੇ ਕਰ ਰਹੇ ਰਾਜਨੀਤਕ ਦਲਾਂ ਨੂੰ ਸੰਦੇਸ਼ ਭੇਜਿਆ ਗਿਆ ਕਿ ਸੂਬੇ ਦੇ ਘੱਟਗਿਣਤੀਆਂ ਨੂੰ ਜੇਕਰ ਇਸ ਵਾਰ ਨੰਜਰਅੰਦਾਜ ਕੀਤਾ ਗਿਆ ਤਾਂ ਉਹਨਾਂ ਨੂੰ ਵੀ ਚੌਣਾਂ ’ਚ ਨਜਰ ਅੰਦਾਜ ਕੀਤਾ ਜਾਵੇਗਾ।

ਮੁਸਲਿਮ ਪੰਚਾਇਤ ’ਚ ਇਹ ਮੰਗ ਰੱਖੀ ਗਈ ਕਿ ਪੰਜਾਬ ਵਕਫ ਬੋਰਡ ਦੇ ਮੈਂਬਰਾਂ ਦੀ ਚੋਣ ਪਾਰਦਰਸ਼ੀ ਕੀਤੀ ਜਾਵੇ ਅਤੇ ਪੰਜਾਬ ਦੇ ਇੱਕ ਜਿਲ੍ਹੇ ਤੋਂ ਇੱਕ ਹੀ ਮੈਂਬਰ ਬਣਾਇਆ ਜਾਣਾ ਚਾਹੀਦਾ ਹੈ ਤਾਂਕਿ ਸੂਬੇ ਦੇ ਮੁਸਲਮਾਨਾਂ ਨੂੰ ਨੁਮਾਇੰਦਗੀ ਮਿਲੇ। ਪੰਜਾਬ ’ਚ ਵਕਫ ਜਾਇਦਾਦ ’ਚ ਮੁਸਲਿਮ ਅਬਾਦੀ ਦੇ ਆਧਾਰ ’ਤੇ ਕਬਰੀਸਤਾਨ ਰਿਜਰਵ ਕੀਤਾ ਜਾਵੇ। ਮੁਸਲਮਾਨਾਂ ਦੇ ਜਾਤੀ ਆਧਾਰਿਤ ਪ੍ਰਮਾਣ ਪੱਤਰ ਜਾਰੀ ਕੀਤੇ ਜਾਣ, ਸੂਬੇ ਦੇ ਮੁਸਲਮਾਨਾਂ ਨੂੰ ਸਰਕਾਰੀ ਨੌਕਰੀਆਂ ’ਚ ਹਿੱਸੇਦਾਰੀ ਦਿੱਤੀ ਜਾਵੇ।

ਇਸ ਮੌਕੇ ’ਤੇ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀਂ ਨੇ ਕਿਹਾ ਕਿ ਰਾਜਨੀਤਕ ਧੋਖੇਬਾਜੀ ਹੁਣ ਚੱਲਣ ਵਾਲੀ ਨਹੀਂ, ਹੁਣ ਸਮਾਂ ਬਦਲ ਚੁੱਕਾ ਹੈ, ਜਨਤਾ ਨੂੰ ਧੋਖਾ ਨਹੀਂ ਦਿੱਤਾ ਜਾ ਸਕਦਾ। ਸ਼ਾਹੀ ਇਮਾਮ ਨੇ ਕਿਹਾ ਕਿ ਸੂਬੇ ਦੇ ਮੁਸਲਮਾਨ ਇੱਕ ਜੁੱਟ ਹਨ ਅਤੇ ਅਪਣੇ ਹਿਤਾਂ ਦੀ ਰੱਖਿਆ ਲਈ ਜਾਗਰੂਕ ਹੋ ਚੁੱਕੇ ਹਨ। ਸ਼ਾਹੀ ਇਮਾਮ ਨੇ ਕਿਹਾ ਕਿ ਅੱਜ ਸਾਰੇ ਰਾਜਨੀਤਕ ਦਲਾਂ ਦੇ ਮੁਸਲਮਾਨ ਲੀਡਰਾਂ ਦੇ ਨਾਲ ਮਿਲ ਕੇ ਚਰਚਾ ਕਰਨਾ ਇਸ ਗੱਲ ਦਾ ਸਬੂਤ ਹੈ ਕਿ ਅਸੀਂ ਸਾਰੇ ਪੰਜਾਬ ਦੇ ਨਾਲ-ਨਾਲ ਅਪਣੀ ਕੌਮ ਦੇ ਹਿਤਾਂ ਲਈ ਵੀ ਜਾਗਰੂਕ ਹਾਂ।

ਇਸ ਮੌਕੇ ’ਤੇ ਵਿਸ਼ੇਸ਼ ਤੌਰ ’ਤੇ ਸਈਅਦ ਸਾਦਿਕ ਰਜਾ ਖਲੀਫਾ ਸਰਹੰਦ ਸ਼ਰੀਫ, ਕਾਂਗਰਸ ਘੱਟ ਗਿਣਤੀ ਵਿਭਾਗ ਦੇ ਚੇਅਰਮੈਨ ਦਿਲਬਰ ਖਾਨ, ਰਾਸ਼ਟਰੀ ਜਨਤਾ ਦਲ ਪੰਜਾਬ ਦੇ ਪ੍ਰਧਾਨ ਮੁਕੀਦ ਆਲਮ, ਹਾਸ਼ਿਮ ਸੂਫੀ ਸਕੱਤਰ ਆਮ ਆਦਮੀ ਪਾਰਟੀ ਪੰਜਾਬ, ਸ਼੍ਰੋਮਣੀ ਅਕਾਲੀ ਦਲ (ਬ) ਐਡਵਾਈਜਰੀ ਬੋਰਡ ਹਾਜੀ ਤਹਸੀਨ, ਮੁਹੰਮਦ ਇਰਸ਼ਾਦ, ਆਬਿਦ ਸਲਮਾਨੀ, ਅਬਦੁਲ ਸਤੱਾਰ ਲਿੱਬੜਾ, ਜੁਨੈਦ ਖਾਨ, ਹਾਫਿਜ ਅਨਵਰ ਉਲ ਹਕ, ਆਬਿਦ ਸਲਮਾਨੀ, ਮੁਹੰਮਦ ਗੁਲਾਬ, ਅਬੱਾਸ ਰਾਜਾ, ਨਾਦਿਰ ਅਲੀ ਭੱਟੀ, ਹੰਸਰਾਜ ਮੋਫਰ, ਸ਼ੇਰ ਖਾਨ, ਸੁਰਮੂਦੀਨ, ਸੱਬਾ ਪਲਾਹੀ, ਐਡਵੋਕੇਟ ਨਈਮ, ਐਡਵੋਕੇਟ ਮੁਹੰਮਦ ਸਲੀਮ, ਮਜਰ ਆਲਮ, ਜੁਲਫਕਾਰ ਅਲੀ, ਨਾਜਿਮ ਅਲੀ, ਕਾਲੇ ਖਾਨ, ਇਰਫਾਨ ਮਲਿਕ, ਯੂਸਫ ਮਲਿਕ, ਮੁਹੰਮਦ ਖਲੀਲ, ਮੁਹੰਮਦ ਨਈਮ, ਅਕਬਰ ਅਲੀ, ਸਿਰਾਜ ਅਲੀ, ਡਾ. ਮੁਸਤਾਖ, ਵਲੀ ਸ਼ੁਮਾਲੀ, ਸੂਬਾ ਖਾਨ, ਡਾ. ਰਊਫ ਤੋਂ ਇਲਾਵਾ ਪੰਜਾਬ ਭਰ ਤੋਂ ਵੱਖ-ਵੱਖ ਸ਼ਹਿਰਾਂ ਅਤੇ ਤਹਿਸੀਲਾਂ ਤੋਂ ਆਏ ਹੋਏ ਮੁਸਲਿਮ ਤੇ ਸਮਾਜਿਕ ਸੰਗਠਨਾਂ ਦੇ ਮੁਸਲਿਮ ਆਗੂਆਂ ਨੇ ਵਿਸ਼ੇਸ਼ ਤੌਰ ’ਤੇ ਹਿੱਸਾ ਲਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...