Thursday, April 25, 2024

ਵਾਹਿਗੁਰੂ

spot_img
spot_img

ਚਰਨਜੀਤ ਸਿੰਘ ਚੰਨੀ ਵੱਲੋਂ ਜਲੰਧਰ ਵਿਖੇ 101 ਏਕੜ ਜ਼ਮੀਨ ’ਤੇ ਸ੍ਰੀ ਗੁਰੂ ਰਵਿਦਾਸ ਚੇਅਰ ਸਥਾਪਤ ਕਰਨ ਦਾ ਐਲਾਨ, ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਿਆ

- Advertisement -

ਯੈੱਸ ਪੰਜਾਬ
ਬੱਲਾਂ, (ਜਲੰਧਰ) 22 ਸਤੰਬਰ, 2021:
ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਸ੍ਰੀ ਗੁਰੂ ਰਵਿਦਾਸ ਦੇ ਜੀਵਨ, ਫ਼ਲਸਫ਼ੇ ਅਤੇ ਸਿੱਖਿਆਵਾਂ ਨੂੰ ਸਦੀਵੀਂ ਕਾਇਮ ਰੱਖਣ ਲਈ 101 ਏਕੜ ਜ਼ਮੀਨ ਵਿੱਚ ਸ੍ਰੀ ਗੁਰੂ ਰਵਿਦਾਸ ਚੇਅਰ ਸਥਾਪਤ ਕਰਨ ਦਾ ਐਲਾਨ ਕੀਤਾ ਗਿਆ।

ਮੁੱਖ ਮੰਤਰੀ, ਜੋ ਕਿ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਲ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਣ ਲਈ ਆਏ ਸਨ, ਨੇ ਕਿਹਾ ਕਿ ਡੇਰੇ ਦੇ ਨਾਲ ਲੱਗਦੀ ਜ਼ਮੀਨ ਵਿੱਚ ਚੇਅਰ ਸਥਾਪਤ ਕੀਤੀ ਜਾਵੇਗੀ ਅਤੇ ਡੇਰੇ ਵੱਲੋਂ ਹੀ ਇਸ ਦਾ ਪ੍ਰਬੰਧ ਕੀਤਾ ਜਾਵੇਗਾ। ਉਨਾਂ ਕਿਹਾ ਕਿ ਸਰਕਾਰ ਵੱਲੋਂ ਆਉਣ ਵਾਲੇ ਦਸ ਸਾਲਾਂ ਲਈ ਚੇਅਰ ਦੇ ਸੰਚਾਲਨ ਅਤੇ ਰੱਖ-ਰਖਾਅ ਨੂੰ ਯਕੀਨੀ ਬਣਾਇਆ ਜਾਵੇਗਾ। ਸ. ਚੰਨੀ ਨੇ ਆਸ ਪ੍ਰਗਟ ਕੀਤੀ ਕਿ ਇਹ ਅਤਿ ਆਧੁਨਿਕ ਚੇਅਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਅਤੇ ਫ਼ਲਸਫ਼ੇ ’ਤੇ ਵਿਸ਼ਾਲ ਖੋਜ ਕੇਂਦਰ ਵਜੋਂ ਉਭਰੇਗੀ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਉਨਾਂ ਵੱਲੋਂ ਵੀਰਵਾਰ ਨੂੰ ਕਪੂਰਥਲਾ ਵਿਖੇ ਬਾਬਾ ਸਾਹਿਬ ਡਾ. ਬੀ. ਆਰ. ਅੰਬੇਦਕਰ ਨੂੰ ਸਮਰਪਿਤ ਅਜਾਇਬ ਘਰ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਸੇ ਤਰਾਂ ਰਾਜ ਵਿੱਚ ਬਾਬਾ ਸਾਹਿਬ ਦੇ ਨਾਂ ‘ਤੇ ਇੱਕ ਮੈਨੇਜਮੈਂਟ ਕਾਲਜ ਵੀ ਸਥਾਪਤ ਕੀਤਾ ਜਾਵੇਗਾ। ਸ. ਚੰਨੀ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿੱਖਿਆ ਦੇਣ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਉਨਾਂ ਨੂੰ ਅਹੁਦਾ ਸੰਭਾਲਣ ਤੋਂ ਬਾਅਦ ਇਸ ਪਵਿੱਤਰ ਧਰਤੀ ‘ਤੇ ਨਤਮਸਤਕ ਹੋਣ ਦਾ ਮੌਕਾ ਮਿਲਿਆ ਹੈ। ਉਨਾਂ ਕਿਹਾ ਕਿ ਇਹ ਧਰਤੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਲੱਖਾਂ ਪੈਰੋਕਾਰਾਂ ਲਈ ਹਮੇਸ਼ਾ ਪ੍ਰੇਰਨਾ ਦਾ ਸਰੋਤ ਰਹੀ ਹੈ, ਜਿਨਾਂ ਨੇ ਸਮੁੱਚੀ ਮਨੁੱਖਤਾ ਨੂੰ ਸਮਾਨਤਾਵਾਦੀ ਸਮਾਜ ਦਾ ਪਾਠ ਪੜਾਇਆ । ਸ. ਚੰਨੀ ਨੇ ਇਹ ਵੀ ਕਿਹਾ ਕਿ ਇਸ ਪਵਿੱਤਰ ਸਥਾਨ ਦੇ ਦਰਸ਼ਨ ਕਰਕੇ ਉਨਾਂ ਦੇ ਮਨ ਨੂੰ ਬਹੁਤ ਸ਼ਾਂਤੀ ਮਿਲੀ ਹੈ।

ਮੁੱਖ ਮੰਤਰੀ ਨੇ ਡੇਰੇ ਵੱਲੋਂ ਲੋਕਾਂ ਦੀ ਸਮਾਜਿਕ ਅਤੇ ਆਰਥਿਕ ਭਲਾਈ ਵਿੱਚ ਨਿਭਾਈ ਗਈ ਭੂਮਿਕਾ ਦੀ ਸ਼ਲਾਘਾ ਵੀ ਕੀਤੀ । ਉਨਾਂ ਕਿਹਾ ਕਿ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਅਤੇ ਫ਼ਲਸਫ਼ੇ ਨਾਲ ਜੋੜਨ ਤੋਂ ਇਲਾਵਾ ਡੇਰਾ ਸਮਾਜ ਦੇ ਲੋੜਵੰਦ ਅਤੇ ਗਰੀਬ ਵਰਗ ਨੂੰ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਹਮੇਸ਼ਾ ਅਹਿਮ ਭੂਮਿਕਾ ਨਿਭਾਉਂਦਾ ਰਿਹਾ ਹੈ। ਸ. ਚੰਨੀ ਨੇ ਡੇਰੇ ਵੱਲੋਂ ਲੋਕਾਂ ਦੀ ਭਲਾਈ ਲਈ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ।

ਇਸ ਤੋਂ ਪਹਿਲਾਂ ਜਲੰਧਰ ਤੋਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਵੱਲੋਂ ਮੁੱਖ ਮੰਤਰੀ ਦਾ ਡੇਰੇ ਵਿਖੇ ਪੁੱਜਣ ‘ਤੇ ਸਵਾਗਤ ਕੀਤਾ ਗਿਆ। ਉਨਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਕਾਂਗਰਸ ਪਾਰਟੀ ਵੱਲੋਂ ਸ. ਚੰਨੀ ਨੂੰ ਸੂਬੇ ਦਾ ਮੁੱਖ ਮੰਤਰੀ ਨਿਯੁਕਤ ਕੀਤਾ ਗਿਆ ਹੈ।

ਇਸ ਮੌਕੇ ਡੇਰਾ ਮੁਖੀ ਬਾਬਾ ਨਿਰੰਜਣ ਦਾਸ ਵੱਲੋਂ ਮੁੱਖ ਮੰਤਰੀ ਨੂੰ ਸ਼ਾਲ ਅਤੇ ਸਿਰੋਪਾਓ ਭੇਟ ਕੀਤਾ ਗਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,180FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...