Thursday, April 25, 2024

ਵਾਹਿਗੁਰੂ

spot_img
spot_img

‘ਚਾਂਪ ਕਿੰਗ’ ਵਜੋਂ ਮਕਬੂਲ ਜੋੜੇ ਅੰਗਰੇਜ਼ ਸਿੰਘ ਅਤੇ ਕੁਲਪ੍ਰੀਤ ਕੌਰ ਦਾ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਬਿੰਦਰਾ ਨੇ ਕੀਤਾ ਸਨਮਾਨ

- Advertisement -

ਯੈੱਸ ਪੰਜਾਬ
ਐਸ.ਏ.ਐਸ.ਨਗਰ, 30 ਜੁਲਾਈ, 2021:
“ਵੱਡੇ ਹੰਭਲਿਆਂ ਦੀ ਸ਼ੁਰੂਆਤ ਮੁੱਢਲੀਆਂ ਕੋਸ਼ਿਸ਼ਾਂ ਨਾਲ ਹੀ ਹੁੰਦੀ ਹੈ, ਇੱਥੋਂ ਤੱਕ ਕਿ ਵੱਡੇ ਤੋਂ ਵੱਡੇ ਵਪਾਰ ਵੀ ਨਿੱਕੇ-ਨਿੱਕੇ ਖਿਆਲਾਂ ਤੇ ਤਰਕੀਬਾਂ ਨਾਲ ਹੀ ਹੋਂਦ ਵਿੱਚ ਆਉਂਦੇ ਹਨ।ਇਨ੍ਹਾਂ ਦੇ ਆਧਾਰ ਉਤੇ ਹੀ ਹਿੰਮਤ ਵਾਲੇ ਲੋਕ ਜ਼ੋਖ਼ਮ ਲੈਂਦੇ ਅਤੇ ਕਾਮਯਾਬ ਹੁੰਦੇ ਹਨ।”

ਇਹ ਸ਼ਬਦ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਨੌਜਵਾਨ ਉੱਦਮੀ ਜੋੜੇ ਅੰਗਰੇਜ਼ ਸਿੰਘ ਤੇ ਉਸ ਦੀ ਪਤਨੀ ਕੁਲਪ੍ਰੀਤ ਕੌਰ ਦੀ ਸ਼ਲਾਘਾ ਕਰਦਿਆਂ ਆਖੇ। ਇਹ ਜੋੜਾ ਫੇਜ਼ 7 ਮੋਹਾਲੀ ਵਿਖੇ ਗੁਰੂ ਕ੍ਰਿਪਾ ਚਾਪ ਦੇ ਨਾਂ ਹੇਠ ਰੇਹੜੀ ਦੀ ਵਰਤੋਂ ਕਰਦਿਆਂ ਖਾਣ ਪੀਣ ਦਾ ਸਾਮਾਨ ਵੇਚਦਾ ਹੈ ਅਤੇ ਕੰਮਕਾਜ ਸਬੰਧੀ ਆਪਣੇ ਹੁਨਰ ਕਾਰਨ ਚਾਪ ਕਿੰਗ ਵਜੋਂ ਮਸ਼ਹੂਰ ਹੋ ਚੁੱਕਿਆ ਹੈ।

ਪੰਜਾਬ ਯੂਥ ਵਿਕਾਸ ਬੋਰਡ ਦੇ ਨੌਜਵਾਨਾਂ ਦੀ ਬਿਹਤਰੀ ਲਈ ਸਮਰਪਿਤ ਹੋਣ ਦੀ ਵਚਨਬੱਧਤਾ ਦੁਹਰਾਉਂਦਿਆਂ ਸ੍ਰੀ ਬਿੰਦਰਾ ਨੇ ਇਸ ਜੋੜੇ ਕੋਲ ਪੁੱਜ ਕੇ ਇਸ ਜੋੜੇ ਦੀ ਹਿੰਮਤ ਤੇ ਮਿਹਨਤ ਲਈ ਮਾਣ ਪੱਤਰ ਅਤੇ ਇਕ ਪੱਗ ਭੇਟ ਕੀਤੀ। ਇਸ ਮੌਕੇ ਸ੍ਰੀ ਬਿੰਦਰਾ ਨੇ ਦੱਸਿਆ ਕਿ ਇਹ ਜੋੜਾ ਵਿਦੇਸ਼ ਜਾਣਾ ਚਾਹੁੰਦਾ ਸੀ ਪਰ ਕਰੋਨਾ ਪਾਬੰਦੀਆਂ ਕਰ ਕੇ ਵਿਦੇਸ਼ ਨਹੀਂ ਜਾ ਸਕਿਆ ਪਰ ਹਿੰਮਤ ਦਾ ਲੜ ਨਾ ਛੱਡਦਿਆਂ ਇਸ ਜੋੜੇ ਨੇ ਆਪਣਾ ਕੰਮਕਾਜ ਖੋਲ੍ਹਣ ਦਾ ਫ਼ੈਸਲਾ ਲਿਆ ਤੇ ਉਨ੍ਹਾਂ ਦੇ ਮਾਪਿਆਂ ਨੇ ਵੀ ਉਨ੍ਹਾਂ ਦਾ ਪੂਰਾ ਸਾਥ ਦਿੱਤਾ।

ਇਸ ਜੋੜੇ ਨੂੰ ਹੱਲਾਸ਼ੇਰੀ ਦਿੰਦਿਆਂ ਸ੍ਰੀ ਬਿੰਦਰਾ ਨੇ ਕਿਹਾ ਕਿ ਕੋਈ ਵੀ ਵਪਾਰ ਤੇ ਕੰਮਕਾਜ ਛੋਟੇ ਪੱਧਰ ਤੋਂ ਸ਼ੁ਼ਰੂ ਹੁੰਦਾ ਹੈ ਤੇ ਕਈ ਵਾਰ ਗਾਹਕ ਵੀ ਘੱਟ ਰਹਿੰਦੇ ਹਨ ਪਰ ਮਿਹਨਤ, ਲਗਨ ਅਤੇ ਦੂਰਅੰਦੇਸ਼ੀ ਸਦਕਾ ਵਪਾਰ ਜਾਂ ਕੰਮਕਾਜ ਬੁਲੰਦੀਆਂ ਉਤੇ ਪੁੱਜ ਜਾਂਦਾ ਹੈ। ਉਨ੍ਹਾਂ ਕਿਹਾ, “ਤੁਹਾਨੂੰ ਨੀਂਹ ਮਜ਼ਬੂਤ ਕਰ ਕੇ ਉਚਾਈ ਵੱਲ ਜਾਣਾ ਚਾਹੀਦਾ ਹੈ ਤਾਂ ਜੋ ਜਦੋਂ ਤੁਸੀਂ ਸਿਖਰਾਂ ਉਤੇ ਪੁੱਜੋ ਤਾਂ ਤੁਸੀਂ ਲੰਮਾ ਸਮਾਂ ਉਸ ਮੁਕਾਮ ਉਤੇ ਟਿਕੇ ਰਹਿ ਸਕੋ।”

ਸ੍ਰੀ ਬਿੰਦਰਾ ਨੇ ਕਿਹਾ ਕਿ ਇਹ ਜੋੜਾ ਹੋਰਾਂ ਲਈ ਮਿਸਾਲ ਬਣਿਆ ਹੈ ਤੇ ਇਸ ਜੋੜੇ ਨੇ ਇਹ ਦਿਖਾਇਆ ਹੈ ਕਿ ਜੇ ਤੁਹਾਡੇ ਵਿੱਚ ਕਾਮਯਾਬ ਹੋਣ ਦੀ ਇੱਛਾ ਤੇ ਇਰਾਦਾ ਹੈ ਤਾਂ ਰੁਕਾਵਟਾਂ ਤੁਹਾਡਾ ਰਾਹ ਨਹੀਂ ਰੋਕ ਸਕਣਗੀਆਂ ਅਤੇ ਤੁਸੀਂ ਆਪਣੀ ਮੰਜ਼ਿਲ ਉਤੇ ਜ਼ਰੂਰ ਪੁੱਜੋਗੇ।

ਇਸ ਮੌਕੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਮੈਂਬਰ ਪੂਨਮ ਠਾਕੁਰ, ਜਸਪ੍ਰੀਤ ਸਿੰਘ, ਡਾ. ਅਮਿਤ ਸ਼ਰਮਾ ਤੇ ਲਖਵੀਰ ਸਿੰਘ ਅਤੇ ਬੋਰਡ ਦੇ ਅਹੁਦੇਦਾਰ ਨਿਤਿਨ ਅਰੋੜਾ ਤੇ ਸਤਿੰਦਰ ਆਹਲੂਵਾਲੀਆ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...