Friday, April 19, 2024

ਵਾਹਿਗੁਰੂ

spot_img
spot_img

ਚਾਈਨਾ ਡੋਰ ਖ਼ਿਲਾਫ਼ ਕਾਰਵਾਈ: ਪੰਜਾਬ ਪੁਲਿਸ ਵੱਲੋਂ ਇਕ ਹਫ਼ਤੇ ‘ਚ ਚਾਈਨਾ ਡੋਰ ਦੇ 1503 ਬੰਡਲ ਜ਼ਬਤ ਕਰਕੇ 56 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

- Advertisement -

ਯੈੱਸ ਪੰਜਾਬ

ਚੰਡੀਗੜ੍ਹ, 30 ਜਨਵਰੀ, 2023 – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੰਥੈਟਿਕ ਸਮੱਗਰੀ ਨਾਲ ਬਣੀ ਚਾਈਨਾ ਡੋਰ ਦੀ ਵਿਕਰੀ, ਭੰਡਾਰਨ ਅਤੇ ਖਰੀਦ ‘ਤੇ ਪਾਬੰਦੀ ਲਗਾਉਣ ਦੇ ਹੁਕਮਾਂ ਤੋਂ ਇੱਕ ਹਫ਼ਤੇ ਉਪਰੰਤ ਪੰਜਾਬ ਪੁਲਿਸ ਨੇ ਪਤੰਗ ਉਡਾਉਣ ਲਈ ਵਰਤੀ ਜਾਣ ਵਾਲੀ ਇਸ ਘਾਤਕ ਡੋਰ ਵਿਰੁੱਧ ਜਾਰੀ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ।

ਚਾਈਨਾ ਡੋਰ ਵੇਚਣ ਵਾਲਿਆਂ ਵਿਰੁੱਧ ਕੀਤੀ ਕਾਰਵਾਈ ਬਾਰੇ ਹਫ਼ਤਾਵਾਰੀ ਵੇਰਵੇ ਸਾਂਝੇ ਕਰਦਿਆਂ ਆਈ.ਜੀ.ਪੀ. ਨੇ ਦੱਸਿਆ ਕਿ ਪੰਜਾਬ ਪੁਲਿਸ ਨੇ 50 ਐਫ.ਆਈ.ਆਰਜ਼. ਦਰਜ ਕਰਕੇ ਚਾਈਨਾ ਡੋਰ ਦੇ 1502 ਬੰਡਲ ਜਬਤ ਕੀਤੇ ਅਤੇ ਇਸ ਡੋਰ ਨੂੰ ਵੇਚਣ ਵਿੱਚ ਸ਼ਾਮਲ 56 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਚਾਈਨਾ ਡੋਰ ਵਿਰੁੱਧ ਮੁਹਿੰਮ ਸ਼ੁਰੂ ਕਰਨ ਉਪਰੰਤ ਪੰਜਾਬ ਪੁਲਿਸ ਨੇ 19 ਦਸੰਬਰ, 2022 ਤੋਂ ਹੁਣ ਤੱਕ 284 ਐਫਆਈਆਰਜ਼ ਦਰਜ ਕਰਕੇ ਚਾਈਨਾ ਡੋਰ ਦੇ ਕੁੱਲ 12866 ਬੰਡਲ ਜ਼ਬਤ ਕੀਤੇ ਅਤੇ 311 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਚਾਈਨਾ ਡੋਰ ਨੂੰ ਖਰੀਦਣ/ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ। ਜ਼ਿਕਰਯੋਗ ਹੈ ਕਿ ਸੂਬੇ ਦੇ ਸਾਰੇ ਐਸਐਚਓਜ਼ ਨੂੰ ਛਾਪੇਮਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਕਿ ਤਾਂ ਜੋ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਕੋਈ ਵੀ ਚਾਈਨਾ ਡੋਰ ਨਾ ਵੇਚ ਸਕੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...