Friday, April 19, 2024

ਵਾਹਿਗੁਰੂ

spot_img
spot_img

ਚਿਤਕਾਰਾ ਯੂਨੀਵਰਸਿਟੀ ਨੂੰ ਮਿਲਿਆ “ਇੰਸਟੀਚਿਊਟ ਆਫ ਹੈਪੀਨੈੱਸ” ਦਾ ਦਰਜਾ, ਸਮ੍ਰਿਤੀ ਇਰਾਨੀ ਨੇ ਸੌਂਪਿਆ ਸਨਮਾਨ

- Advertisement -

ਯੈੱਸ ਪੰਜਾਬ
ਬਨੂੜ/ਰਾਜਪੁਰਾ/ਚੰਡੀਗੜ੍ਹ, 18 ਮਈ, 2022:
ਚਿਤਕਾਰਾ ਯੂਨੀਵਰਸਿਟੀ ਨੂੰ “ਇੰਸਟੀਚਿਊਟ ਆਫ ਹੈਪੀਨੈੱਸ” ਦਾ ਦਰਜਾ ਹਾਸਿਲ ਹੋਇਆ ਹੈ। ਯੂਨੀਵਰਸਿਟੀ ਨੂੰ ਦਿੱਲੀ ਵਿਖੇ ਹੋਏ ਸਨਮਾਨ ਸਮਾਰੋਹ ਮੌਕੇ ਕੇਂਦਰੀ ਮਹਿਲਾ ਅਤੇ ਬਾਲ ਭਲਾਈ ਮੰਤਰੀ ਸਮਿ੍ਰਤੀ ਜੇ ਇਰਾਨੀ ਨੇ ਇਹ ਸਨਮਾਨ ਭੇਂਟ ਕੀਤਾ। ਚਿਤਕਾਰਾ ਯੂਨੀਵਰਸਿਟੀ ਦੇ ਬਿਜਨਿਸ਼ ਸਕੂਲ ਦੇ ਡੀਨ ਡਾ ਸੰਧੀਰ ਸ਼ਰਮਾ ਅਤੇ ਯੂਨੀਵਰਸਿਟੀ ਦੇ ਮਾਨਤਾ ਤੇ ਕੁਆਲਿਟੀ ਐਸ਼ੋਂਰੈਂਸ ਸੈੱਲ ਦੇ ਨਿਰਦੇਸ਼ਕ ਡਾ ਕਿ੍ਰਸ਼ਨਾ ਕੇ ਮਿਸ਼ਰਾ ਨੇ ਇਹ ਸਨਮਾਨ ਹਾਸਿਲ ਕੀਤਾ।

ਚਿਤਕਾਰਾ ਯੂਨੀਵਰਸਿਟੀ ਦੀ ਉਕਤ ਸਨਮਾਨ ਲਈ ਚੋਣ ਯੂ.ਕੇ. ਆਧਾਰਿਤ ਕਿਊ.ਐਸ.ਕਯਾਕਯਾਰਿਲੀ ਸਾਈਮੰਡਜ ਦੀ ਭਾਰਤੀ ਸਹਾਇਕ ਕੰਪਨੀ ਕਿਊ.ਐਸ.ਆਈਗਾਜ ਵੱਲੋਂ ਕੀਤੀ ਗਈ ਸੀ। ਸੰਸਥਾ ਵਲ਼ੋਂ ਚਿਤਕਾਰਾ ਦੀ ਚੋਣ ਅਕਾਦਮਿਕ ਐਕਸੀਲੈਂਸ ਕਨਕਲੇਵ ਪ੍ਰੋਗਰਾਮ ਅਧੀਨ ਭਾਰਤ ਭਰ ਦੀਆਂ ਵਿੱਦਿਅਕ ਸੰਸਥਾਵਾਂ ਦੇ ਕੀਤੇ ਗਏ ਸਰਵੇ ਦੇ ਆਧਾਰ ਤੇ ਕੀਤਾ ਗਿਆ। ਸੰਸਥਾ ਨੇ ਇਹ ਸਰਵੇ ਅਭਿਆਨ ਉਦਯੋਗਿਕ ਸੰਸਥਾ ਐਸੋਚੈੱਮ ਦੇ ਸਹਿਯੋਗ ਨਾਲ ਲੰਘੇ ਵਰ੍ਹੇ ਦਸੰਬਰ ਵਿੱਚ ਆਰੰਭਿਆ ਸੀ। ਸੰਸਥਾ ਵਲੋਂ ਬਹੁਤ ਸਖਤ ਅਤੇ ਬਾਰੀਕੀ ਨਾਲ ਸਮੁਚੀਆਂ ਵਿੱਦਿਅਕ ਸੰਸਥਾਵਾਂ ਵਿੱਚ ਚਲਾਏ ਗਏ ਸਰਵੇ ਅਭਿਆਨ ਮਗਰੋਂ ਹੀ ਇਸ ਚੋਣ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ।

ਕੇਂਦਰੀ ਮੰਤਰੀ ਨੇ ਇਨਾਮ ਵੰਡਣ ਦੀ ਰਸਮ ਦੌਰਾਨ ਚਿਤਕਾਰਾ ਯੂਨੀਵਰਸਿਟੀ ਦੀ ਫੈਕਲਟੀ ਅਤੇ ਵਿਦਿਆਰਥੀਆਂ ਦੀ ਹਰ ਪਹਿਲੂ ਵਿੱਚ ਖੁਸ਼ੀ ਦਾ ਧਿਆਨ ਰੱਖਣ ਲਈ ਸ਼ਲਾਘਾ ਕੀਤੀ।

ਚਿਤਕਾਰਾ ਦੀ ਪ੍ਰੋ ਚਾਂਸਲਰ ਡਾ ਮਧੂ ਚਿਤਕਾਰਾ ਨੇ ਇੰਸਟੀਚਿਊਸ਼ਨ ਆਫ ਹੈਪੀਨੈੱਸ ਦਾ ਐਵਾਰਡ ਮਿਲਣ ਉੱਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਮਾਣ ਚਿਤਕਾਰਾ ਦੇ ਉਨ੍ਹਾਂ ਸਾਂਝੇ ਅਭਿਆਸਾਂ ਦਾ ਨਤੀਜਾ ਹੈ, ਜੋ ਮੈਨੇਜਮੈਂਟ, ਸਟਾਫ ਅਤੇ ਵਿਦਿਆਰਥੀਆਂ ਵੱਲੋੰ ਸਾਂਝੇ ਤੌਰ ਤੇ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਸਿੱਖਿਆ ਪ੍ਰਦਾਨ ਕਰਨ ਵਿੱਚ ਗੁਣਵੱਤਾ ਅਤੇ ਉੱਤਮਤਾ ਪ੍ਰਦਾਨ ਕਰਨ ਦੀ ਕਰਦੇ ਹਾਂ, ਕਿਉਂਕਿ ਇਸ ਨਾਲ ਸਾਡੇ ਵਿਦਿਆਰਥੀਆਂ ਦੀਆਂ ਯੋਗਤਾਵਾਂ ਅਤੇ ਸਮਰੱਥਾਵਾਂ ਵਿੱਚ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਐਵਾਰਡ ਸਾਰਿਆਂ ਦੀ ਸ਼ਮੂਲੀਅਤ ਨਾਲ ਹੀ ਸੰਭਵ ਹੋ ਸਕਿਆ ਹੈ।

ਸਮਾਰੋਹ ਦੌਰਾਨ ਡਾ ਕੇ.ਕੇ. ਮਿਸ਼ਰਾ ਨੇ “ਚਿਤਕਾਰਾ ਯੂਨੀਵਰਸਿਟੀ; ਏ ਜਰਨੀ ਟੂ ਐਕਸੀਲੈਂਸ” ਵਿਸ਼ੇ ਉੱਤੇ ਕੇਸ ਸਟੱਡੀ ਵੀ ਪੇਸ਼ ਕੀਤੀ।

ਕਿਊ ਐਸ ਆਈ ਗਾਜ ਨੂੰ 2018 ਵਿੱਚ ਭਾਰਤ ਦੇ ਸਾਬਕਾ ਰਾਸ਼ਟਰਪਤੀ ਸਵਰਗੀ ਸ੍ਰੀ ਪ੍ਰਣਬ ਮੁਖਰਜੀ ਹੱਥੋਂ ਲਾਂਚ ਕੀਤਾ ਗਿਆ ਸੀ। ਇਹ ਸੰਸਥਾ ਇੱਕ ਅੰਤਰ-ਰਾਸ਼ਟਰੀ, ਸੁਤੰਤਰ ਅਤੇ ਪ੍ਰਾਈਵੇਟ ਸੈਕਟਰ ਵਾਲੀ ਪਹਿਲ ਕਦਮੀ ਦੇ ਤੌਰ ਤੇ ਕਾਲਜਾਂ, ਯੂਨੀਵਰਸਿਟੀਆਂ ਅਤੇ ਸਕੂਲਾਂ ਵਿੱਚ ਰੇਿਟੰਗ ਪ੍ਰਦਾਨ ਕਰਦੀ ਹੈ। ਸਿੱਖਿਆ ਦੇ ਖੇਤਰ ਵਿੱਚ ਸਖਤ ਗੁਣਵੱਤਾ ਮਾਪਦੰਡਾਂ ਦਾ ਨਿਰੀਖਣ ਕਰਨ ਵਾਲੀ ਇਸ ਸੰਸਥਾ ਦਾ ਕੌਮਾਂਤਰੀ ਪੱਧਰ ਤੇ ਨਿਵੇਕਲਾ ਸਥਾਨ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,199FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...