Thursday, March 28, 2024

ਵਾਹਿਗੁਰੂ

spot_img
spot_img

ਚੋਣਾਂ ’ਚ ਹੇਰਾ ਫ਼ੇਰੀ ਕਰਨ ਵਾਲੇ ਅਫ਼ਸਰਾਂ ਖ਼ਿਲਾਫ਼ ਤੁਰੰਤ ਕਾਰਵਾਈ ਕਰੇ ਸੂਬਾ ਚੋਣ ਕਮਿਸ਼ਨ: ਅਕਾਲੀ ਦਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 15 ਜਨਵਰੀ, 2021 –
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬਾ ਚੋਣ ਕਮਿਸ਼ਨ ਨੂੰ ਆਖਿਆ ਕਿ ਉਹ ਉਹਨਾਂ ਅਫਸਰਾਂ ਖਿਲਾਫ ਫੌਰੀ ਕਾਰਵਾਈ ਕਰੇ ਜੋ ਕਾਂਗਰਸੀ ਆਗੂਆਂ ਦੇ ਇਸ਼ਾਰੇ ’ਤੇ ਚੋਣਾਂ ਸਬੰਧੀ ਹੇਰਾ ਫੇਰੀਆਂ ਵਿਚ ਲੱਗੇ ਹਨ ਤੇ ਪਾਰਟੀ ਨੇ ਮੰਗ ਕੀਤੀ ਕਿ ਸੂਬੇ ਵਿਚ ਆਉਂਦੀਆਂ ਮਿਉਂਸਪਲ ਚੋਣਾਂ ਲਈ ਪੈਰਾ ਮਿਲਟਰੀ ਫੋਰਸ ਤਾਇਨਾਤ ਕੀਤੀ ਜਾਵੇ ਅਤੇ ਵੀਡੀਓਗ੍ਰਾਫੀ ਕਰਵਾਈ ਜਾਵੇ।

ਅਕਾਲੀ ਦਲ ਦੇ ਵਫਦ ਜਿਸ ਵਿਚ ਡਾ. ਦਲਜੀਤ ਸਿੰਘ ਚੀਾਮ, ਸ੍ਰੀ ਸਿਕੰਦਰ ਸਿੰਘ ਮਲੂਕਾ, ਸ੍ਰੀ ਐਨ ਕੇ ਸ਼ਰਮਾ, ਸ੍ਰੀ ਚਰਨਜੀਤ ਸਿੰਘ ਬਰਾੜ, ਸ੍ਰੀ ਪਰਮਬੰਸ ਸਿੰਘ ਰੋਮਾਣਾ ਅਤੇ ਸ੍ਰੀ ਬਰਜਿੰਦਰ ਸਿੰਘ ਬਰਾੜ ਵੀ ਸ਼ਾਮਲ ਸਨ, ਨੇ ਸੂਬਾ ਚੋਣ ਕਮਿਸ਼ਨ ਦੇ ਕਮਿਸ਼ਨਰ ਜਗਪਾਲ ਸਿੰਘ ਸੰਧੂ ਨਾਲ ਇਸ ਸਬੰਧੀ ਮੁਲਾਕਾਤ ਕੀਤੀ ਤੇ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਪਾਰਟੀ ਨੇ ਚੋਣ ਪ੍ਰਕਿਰਿਆ ਹਾਈਜੈਕ ਕਰ ਲਈ ਹੈ ਅਤੇ ਐਸ ਈ ਸੀ ਵੱਲੋਂ ਤੈਅ ਕੀਤੀਆਂ ਹੱਦਾਂ ਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨਹੀਂ ਹੋ ਰਹੀ। ਉਹਨਾਂ ਕਿਹਾ ਕਿ ਸੂਬੇ ਦੇ ਸ਼ਾਂਤੀਪੂਰਨ ਮਾਹੌਲ ਨੂੰ ਖਰਾਬ ਕਰਨ ਦੇ ਯਤਨ ਉਸੇ ਤਰੀਕੇ ਕੀਤੇ ਜਾ ਰਹੇ ਹਨ ਜਿਵੇਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਚੋਣਾਂ ਵੇਲੇ ਪਹਿਲਾਂ ਹੋਈ ਸੀ।

ਐਸ ਈ ਸੀ ਨਾਲ ਗੰਲਬਾਤ ਦੌਰਾਨ ਵਫਦ ਮੈਂਬਰਾਂ ਨੇ ਮੰਗ ਕੀਤੀ ਕਿ ਬੂਥਾਂ ਦੇ ਅੰਦਰ ਅਤੇ ਰਿਟਰਨਿੰਗ ਅਫਸਰਾਂ ਦੇ ਦਫਤਰਾਂ ਵਿਚ ਦੋਹਾਂ ਥਾਵਾਂ ’ਤੇ ਵੀਡੀਓਗ੍ਰਾਫੀ ਕਰਵਾਈ ਜਾਵੇ ਤਾਂ ਜੋ ਬੂਥਾਂ ’ਤੇ ਕਬਜ਼ੇ ਕਰਨ ਤੇ ਹੋਰ ਹੇਰਾ ਫੇਰੀਆਂ ਕਰਨ ਤੋਂ ਰੋਕਿਆ ਜਾ ਸਕੇ।

ਵਫਦ ਨੇ ਕਿਹਾ ਕਿ ਜੇਕਰ ਐਸ ਈ ਸੀ ਨੇ ਇਸਦੀ ਆਗਿਆ ਨਾ ਦਿੱਤੀ ਤਾਂ ਫਿਰ ਕਮਿਸ਼ਨ ਨੂੰ ਆਪਣੇ ਪੱਧਰ ’ਤੇ ਅਤੇ ਆਪਣੇ ਖਰਚ ’ਤੇ ਵੀਡੀਓਗ੍ਰਾਫੀ ਕਰਵਾਉਣ ਦੀ ਆਗਿਆ ਦੇਣੀ ਚਾਹੀਦੀ ਹੈ। ਵਫਦ ਨੇ ਇਹ ਵੀ ਮੰਗ ਕੀਤੀ ਕਿ ਨਾਮਜ਼ਦਗੀਆਂ ਆਨ ਲਾਈਨ ਦਾਖਲ ਕਰਨ ਦੀ ਆਗਿਆ ਦਿੱਤੀ ਜਾਵੇ ਅਤੇ ਉਮੀਦਵਾਰਾਂ ਨੂੰ ਸਵੈ ਘੋਸ਼ਣਾ ਪੱਤਰਾਂ ਦੇ ਆਧਾਰ ’ਤੇ ਕੋਈ ਵੀ ਬਕਾਇਆ ਨਹੀਂ ਦੇ ਸਰਟੀਫਿਕੇਟ ਅਦਾ ਕੀਤੇ ਜਾਣ।

ਵਫਦ ਮੈਂਬਰਾਂ ਪਰਮਬੰਸ ਸਿੰਘ ਰੋਮਾਣਾ ਅਤੇ ਸ੍ਰੀ ਬਰਜਿੰਦਰ ਸਿੰਘ ਬਰਾੜ ਨੇ ਕਮਿਸ਼ਨਰ ਨੂੰ ਉਦਾਹਰਣਾਂ ਦੱਸੀਆਂ ਕਿ ਕਿਵੇਂ ਕਾਂਗਰਸੀ ਆਗੂਆਂ ਦੇ ਇਸ਼ਾਰੇ ’ਤੇ ਪੇਂਡੂ ਇਲਾਕਿਆਂ ਦੀਆਂ ਵੋਟਾਂ ਸ਼ਹਿਰਾਂ ਵਿਚ ਤਬਦੀਲ ਕੀਤੀਆਂ ਜਾ ਰਹੀਆਂ ਹਨ।

ਵਫਦ ਨੇ ਇਹ ਵੀ ਦੱਸਿਆਕਿ ਕਿਵੇਂ ਫਿਰੋਜ਼ਪੁਰ ਅਤੇ ਹੋਰ ਥਾਵਾਂ ’ਤੇ ਵਾਰਡਾਂ ਦੀ ਹੱਦਬੰਦੀ ਕਾਂਗਰਸੀ ਉਮੀਦਵਾਰਾਂ ਦੀ ਇੱਛਾ ਅਨੁਸਾਰ ਕੀਤੀ ਜਾ ਰਹੀ ਹੈ।

ਵਫਦ ਨੇ ਐਸ ਈ ਸੀ ਨੂੰ ਦੱਸਿਆ ਕਿ ਵਿਰੋਧੀ ਧਿਰ ਨੂੰ ਤਾਂ ਵੋਟਰ ਸੂਚੀਆਂ ਵੀ ਉਪਲਬਧ ਨਹੀਂ ਕਰਵਾਈਆਂ ਜਾ ਰਹੀਆਂ।

ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਵਫਦ ਨੇ ਐਸ ਈ ਸੀ ਨੂੰ ਇਹ ਵੀ ਆਖਿਆ ਹੈ ਕਿ ਚੌਵੀ ਘੰਟੇ ਕੰਮ ਕਰਨ ਵਾਲਾ ਕੰਟਰੋਲ ਰੂਮ ਸਥਾਪਿਤ ਕੀਤਾ ਜਾਵੇ ਤਾਂ ਜੋ ਕਮਿਸ਼ਨਖੁਦ ਹਰ ਵੇਲੇ ਹੋਣ ਵਾਲੇ ਘਟਨਾ¬ਕ੍ਰਮ ਤੋਂ ਜਾਣੂ ਰਹੇੇ ਜੇਕਰ ਚੋਣ ਜ਼ਾਬਤੇ ਦੀ ਉਲੰਘਣਾ ਹੁੰਦੀ ਹੈ ਤਾਂ ਤੁਰੰਤ ਕਾਰਵਾਈ ਕਰੇ।

ਡਾ.ਚੀਮਾ ਨੇ ਇਹ ਵੀ ਦੱਸਿਆ ਕਿ ਵਫਦ ਨੇ ਇਹ ਵੀ ਮੰਗ ਕੀਤੀ ਕਿ ਸਾਰੀਆਂ ਵੋਟਾਂ ਮੌਕੇ ’ਤੇ ਗਿਣੀਆਂ ਜਾਣ ਅਤੇ ਪੋਲਿੰਗ ਸਟਾਫ ਦੀ ਚੋਣ ਕਾਂਗਰਸੀ ਵਿਧਾਇਕਾਂ ਵੱਲੋਂ ਨਾ ਕੀਤੀ ਜਾਵੇ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...