Wednesday, April 24, 2024

ਵਾਹਿਗੁਰੂ

spot_img
spot_img

ਚੋਣ ਪੈਂਤਰਾਂ ਹੈ ਕੈਪਟਨ ਸਰਕਾਰ ਦਾ ਐਸ.ਸੀ ਵੈਲਫ਼ੇਅਰ ਕਾਨੂੰਨ ਦਾ ਐਲਾਨ: ਹਰਪਾਲ ਸਿੰਘ ਚੀਮਾ

- Advertisement -

ਯੈੱਸ ਪੰਜਾਬ
ਚੰਡੀਗੜ, 31 ਜੁਲਾਈ, 2021 –
ਕੈਪਟਨ ਸਰਕਾਰ ਵੱਲੋਂ ਸੂਬੇ ਦੇ ਅਨੁਸੂਚਿਤ ਜਾਤੀ (ਐਸ.ਸੀ) ਵਰਗ ਲਈ ‘ਐਸ.ਸੀ ਵੈਲਫ਼ੇਅਰ ਕਾਨੂੰਨ’ ਬਣਾਏ ਜਾਣ ਦੇ ਐਲਾਨ ਨੂੰ ਚੋਣ ਪੈਂਤਰਾ ਕਰਾਰ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਹੁਣ ਆਪਣੇ ਆਖ਼ਰੀ ਦਿਨਾਂ ‘ਚ ਐਸ.ਸੀ ਵੈਲਫੇਅਰ ਬਿੱਲ ਲਿਆ ਕੇ ਦਲਿਤ ਵਰਗ ਨੂੰ ਲੁਭਾਉਣ ਦੀ ਗੁੰਮਰਾਹਕੁੰਨ ਕੋਸ਼ਿਸ਼ ਨਾ ਕਰੇ ਕਿਉਂਕਿ ਪਿਛਲੇ ਸਾਢੇ ਚਾਰ ਸਾਲਾਂ ‘ਚ ਦਲਿਤ ਵਰਗ ਨਾਲ ਹੋਈ ਅਣਦੇਖੀ, ਧੋਖ਼ਾਧੜੀ, ਘੁਟਾਲਿਆਂ ਅਤੇ ਵਾਅਦਾ ਖਿਲਾਫ਼ੀਆਂ ਨੂੰ ਦਲਿਤ ਵਰਗ ਭੁੱਲ ਨਹੀਂ ਸਕਦਾ।

ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੱਤਾਧਾਰੀ ਕਾਂਗਰਸ ਦਾ ਇਹ ‘ਚੋਣ ਭਲਾਈ ਬਿੱਲ’ ਅਸਲ ਵਿੱਚ ਲੱਖਾਂ ਦਲਿਤ ਵਿਦਿਆਰਥੀਆਂ ਦਾ ਅਰਬਾਂ ਰੁਪਏ ਦਾ ਵਜ਼ੀਫ਼ਾ ਖਾਣ ਅਤੇ ਵਾਅਦਾ – ਖ਼ਿਲਾਫ਼ੀਆਂ ਕਾਰਨ ਪੈਦਾ ਹੋਏ ਲੋਕ ਰੋਹ ਨੂੰ ਸ਼ਾਂਤ ਕਰਨ ਦਾ ਅਸਫ਼ਲ ਯਤਨ ਹੈ।

ਉਨਾਂ ਕਿਹਾ ਕਿ ਨਵਾਂ ਕਾਨੂੰਨ ਬਣਾਉਣ ਦਾ ਐਲਾਨ ਕਰਕੇ ਕੈਪਟਨ ਅਮਰਿੰਦਰ ਸਿੰਘ ਨੇ ਮੰਨ ਲਿਆ ਹੈ ਕਿ ਲੰਘੇ ਸਾਢੇ ਚਾਰ ਸਾਲਾਂ ‘ਚ ਉਨਾਂ ਦੀ ਸਰਕਾਰ ਨੇ ਦਲਿਤ ਵਰਗ ਦਾ ਕੋਈ ਆਰਥਿਕ ਅਤੇ ਸਮਾਜਿਕ ਵਿਕਾਸ ਨਹੀਂ ਕੀਤਾ ਹੈ, ਸਗੋਂ ਇਸ ਵਰਗ ਨੂੰ ਮਹਿਜ ਵੋਟ ਬੈਂਕ ਵਜੋਂ ਵਰਤਿਆ ਹੈ।

ਚੀਮਾ ਨੇ ਕਿਹਾ ਕਿ ਜੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਲਿਤਾਂ ਲਈ ਸੱਚਮੁੱਚ ਸੰਜੀਦਾ ਹੁੰਦੇ ਤਾਂ ਉਹ ਪਹਿਲਾਂ ਪੇਸ਼ ਕੀਤੇ ਗਏ ਕੁੱਲ 5 ਬਜ਼ਟਾਂ ਵਿੱਚ ਦਲਿਤਾਂ ਲਈ ਵਿਸ਼ੇਸ਼ ਫੰਡ ਰੱਖਦੇ, ਪਰ ਹੁਣ ਚੋਣਾਂ ਨਜ਼ਦੀਕ ਵੇਖ ਕੇ ਕੈਪਟਨ ਅਮਰਿੰਦਰ ਸਿੰਘ ਦਲਿਤਾਂ ਨੂੰ ਬੁੱਧੂ ਬਣਾਉਣ ਦਾ ਯਤਨ ਕਰ ਰਹੇ ਹਨ। ਚੀਮਾ ਨੇ ਕਿਹਾ ਕਿ ਅਸਲੀਅਤ ਇਹ ਹੈ ਕਿ 2022 ਦੇ ਅਗਲੇ ਬਜਟ ਵੇਲੇ ਤੱਕ ਕਾਂਗਰਸ ਸਰਕਾਰ ਦਾ ਭੋਗ ਪੈ ਚੁੱਕਾ ਹੋਵੇਗਾ।

ਉਨਾਂ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਚੋਣਾਂ ਵੇਲੇ ਦਲਿਤ ਵਰਗ ਨਾਲ ਕੀਤੇ ਵਾਅਦਿਆਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ, ਜਿਸ ਕਰਕੇ ਦਲਿਤ ਪਰਿਵਾਰਾਂ ਨੂੰ ਲੰਘੇ ਸਾਢੇ ਚਾਰ ਸਾਲਾਂ ‘ਚ ਸ਼ਗਨ ਸਕੀਮ ਦਾ 51 ਹਜ਼ਾਰ ਰੁਪਇਆ, 5- 5 ਮਰਲੇ ਦੇ ਪਲਾਟ ਅਤੇ ਦਲਿਤ ਬਜੁਰਗਾਂ ਨੂੰ 2500 ਦੀ ਪੈਨਸ਼ਨ ਨਸੀਬ ਨਾ ਹੋਈ।

‘ਆਪ’ ਆਗੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਮਿਥ ਕੇ ਦਲਿਤ ਵਰਗ ਦੇ ਹੱਕਾਂ ‘ਤੇ ਡਾਕਾ ਮਾਰਿਆ ਹੈ। ਹਰ ਵਾਰ ਦਲਿਤ ਵਰਗ ਦੀਆਂ ਨੌਕਰੀਆਂ ਖ਼ਤਮ ਕੀਤੀਆਂ ਹਨ ਅਤੇ ਉਨਾਂ ਦੇ ਆਮਦਨ ਦੇ ਸੋਮਿਆਂ ਨੂੰ ਵੇਚਿਆ ਹੈ।

ਇਸ ਸਮੇਂ ਵੀ ਕੈਪਟਨ ਸਰਕਾਰ ਨੇ ਸਰਕਾਰੀ ਵਿਭਾਗਾਂ ਦੇ ਪੁਨਰਗਠਨ ਦੇ ਨਾਂਅ ‘ਤੇ ਲੱਖਾਂ ਦਲਿਤਾਂ ਤੋਂ ਨੌਕਰੀਆਂ ਖੋਹ ਲਈਆਂ ਅਤੇ ਮੋਂਟੇਕ ਸਿੰਘ ਆਹਲੂਵਾਲੀਆਂ ਕਮੇਟੀ ਦੀਆਂ ਸਿਫ਼ਾਰਸ਼ਾਂ ਰਾਹੀਂ ਦਲਿਤ ਵਰਗ ਨੂੰ ਮਿਲਦੀ ਬਿਜਲੀ ਸਬਸਿਡੀ ਵੀ ਖੋਹੀ ਜਾ ਰਹੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,185FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...