Friday, March 29, 2024

ਵਾਹਿਗੁਰੂ

spot_img
spot_img

ਚੋਣ ਲੜਨ ਵਾਲੇ ਉਮੀਦਵਾਰ ਅਤੇ ਸਬੰਧਤ ਸਿਆਸੀ ਪਾਰਟੀ ਵੱਲੋਂ ਵੀ ਉਮੀਦਵਾਰ ਦੇ ਅਪਰਾਧਿਕ ਪਿਛੋਕੜ ਸਬੰਧੀ ਜਾਣਕਾਰੀ ਦੇਣਾ ਲਾਜ਼ਮੀ: ਮੁੱਖ ਚੋਣ ਅਧਿਕਾਰੀ ਪੰਜਾਬ

- Advertisement -

ਯੈੱਸ ਪੰਜਾਬ
ਚੰਡੀਗੜ, 27 ਜਨਵਰੀ, 2022 –
ਚੋਣ ਲੜਨ ਵਾਲੇ ਉਮੀਦਵਾਰ ਅਤੇ ਸਬੰਧਤ ਰਾਜਨੀਤਿਕ ਪਾਰਟੀ ਵਲੋਂ ਇਲਾਕੇ ਵਿੱਚ ਪ੍ਰਚੱਲਿਤ ਅਖਬਾਰਾਂ ਵਿੱਚ ਇੱਕ ਘੋਸ਼ਣਾ ਪੱਤਰ ਜਾਰੀ ਕਰਕੇ ਅਤੇ ਇਲੈਕਟ੍ਰਾਨਿਕ ਮੀਡੀਆ ਵਿੱਚ ਵਿਆਪਕ ਪ੍ਰਚਾਰ ਰਾਹੀਂ ਉਮੀਦਵਾਰ ਦੇ ਪਿਛੋਕੜ ਸਬੰਧੀ ਜਾਣਕਾਰੀ ਦੇਣੀ ਹੋਵੇਗੀ। ਵਿਆਪਕ ਪ੍ਰਚਾਰ ਤੋਂ ਭਾਵ ਹੈ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਘੱਟੋ-ਘੱਟ ਤਿੰਨ ਵਾਰ ਅਜਿਹਾ ਪ੍ਰਚਾਰ ਕੀਤਾ ਜਾਣਾ ਜਰੂਰੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਵੀਰਵਾਰ ਨੂੰ ਦੱਸਿਆ ਕਿ ਸਬੰਧਤ ਸਿਆਸੀ ਪਾਰਟੀ ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰਾਂ ਦੀ ਜਾਣਕਾਰੀ ਆਪਣੀ ਵੈੱਬਸਾਈਟ ’ਤੇ ਪਾਉਣ ਲਈ ਪਾਬੰਦ ਹੋਵੇਗੀ।

ਉਨਾਂ ਕਿਹਾ ਕਿ ਰਾਜਨੀਤਿਕ ਪਾਰਟੀਆਂ (ਕੇਂਦਰੀ ਅਤੇ ਰਾਜ ਚੋਣ ਪੱਧਰ ’ਤੇ) ਲਈ ਇਹ ਲਾਜ਼ਮੀ ਹੋਵੇਗਾ ਕਿ ਉਹ ਆਪਣੀ ਵੈੱਬਸਾਈਟ ’ਤੇ ਲੰਬਿਤ ਅਪਰਾਧਿਕ ਕੇਸਾਂ ਵਾਲੇ ਵਿਅਕਤੀਆਂ ਜਿਨਾਂ ਨੂੰ ਉਮੀਦਵਾਰ ਵਜੋਂ ਚੁਣਿਆ ਗਿਆ ਹੈ, ਦੇ ਕੇਸਾਂ ਸਬੰਧੀ ਜਾਣਕਾਰੀ ਜਿਵੇਂ ਅਪਰਾਧਾਂ ਦੀ ਕਿਸਮ ਸਮੇਤ ਅਤੇ ਸਬੰਧਤ ਵੇਰਵੇ ਜਿਵੇਂ ਲੱਗੇ ਦੋਸ਼, ਸਬੰਧਤ ਅਦਾਲਤ, ਕੇਸ ਨੰਬਰ ਆਦਿ ਸਬੰਧੀ ਪੂਰੀ ਜਾਣਕਾਰੀ ਅਪਲੋਡ ਕਰਨ।

ਇਸ ਦੇ ਨਾਲ ਹੀ ਰਾਜਨੀਤਿਕ ਪਾਰਟੀ ਨੂੰ ਇਹ ਵੀ ਸਪੱਸ਼ਟ ਕਰਨਾ ਹੋਵੇਗਾ ਕਿ ਸਾਫ ਸੁਥਰੀ ਦਿੱਖ ਵਾਲਾ ਉਮੀਦਵਾਰ ਚੁਣਨ ਦੀ ਥਾਂ ਅਪਰਾਧਿਕ ਪਿਛੋਕੜ ਵਾਲਾ ਉਮੀਦਵਾਰ ਕਿਉਂ ਚੁਣਿਆ ਗਿਆ ਅਤੇ ਇਹ ਵੀ ਸਪੱਸ਼ਟ ਕਰਨਾ ਹੋਵੇਗਾ ਕਿ ਚੁਣੇ ਗਏ ਉਮੀਦਵਾਰ ਦੀ ਵਿਦਿਅਕ ਯੋਗਤਾ ਅਤੇ ਮੈਰਿਟ ਕੀ ਸੀ ਜਿਸ ਕਾਰਨ ਉਸ ਨੂੰ ਚੋਣਾਂ ਵਿੱਚ ਉਤਾਰਿਆ ਗਿਆ ਹੈ ਨਾ ਕਿ ਸਿਰਫ ਇਹੀ ਦਰਸਾਇਆ ਜਾਵੇ ਕਿ ਇਹ ਜਿੱਤਣਯੋਗ ਸੀ।

ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਰਾਜਨੀਤਿਕ ਪਾਰਟੀ ਨੂੰ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਫੇਸਬੁੱਕ ਅਤੇ ਟਵਿੱਟਰ ਸਮੇਤ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਇਲਾਵਾ ਘੱਟੋ-ਘੱਟ ਇੱਕ ਖੇਤਰੀ ਭਾਸ਼ਾ ਵਾਲੇ ਅਖਬਾਰ ਅਤੇ ਇੱਕ ਰਾਸ਼ਟਰੀ ਅਖਬਾਰ ਵਿੱਚ ਪ੍ਰਕਾਸ਼ਤ ਕਰਨੀ ਲਾਜ਼ਮੀ ਹੋਵੇਗੀ।

ਉਨਾਂ ਕਿਹਾ ਕਿ ਇਹ ਵੇਰਵੇ ਉਮੀਦਵਾਰ ਦੀ ਐਲਾਨੇ ਜਾਣ ਦੇ 48 ਘੰਟਿਆਂ ਦੇ ਅੰਦਰ ਜਾਂ ਨਾਮਜ਼ਦਗੀ ਦਾਖ਼ਲ ਕਰਨ ਦੀ ਪਹਿਲੀ ਮਿਤੀ ਤੋਂ ਦੋ ਹਫ਼ਤੇ ਪਹਿਲਾਂ, ਜੋ ਵੀ ਪਹਿਲਾਂ ਹੋਵੇ, ਪ੍ਰਕਾਸਤਿ ਕੀਤੇ ਜਾਣੇ ਚਾਹੀਦੇ ਹਨ।

ਫਿਰ ਸਬੰਧਤ ਰਾਜਨੀਤਿਕ ਪਾਰਟੀ ਉਕਤ ਉਮੀਦਵਾਰ ਦੀ ਚੋਣ ਦੇ 72 ਘੰਟਿਆਂ ਦੇ ਅੰਦਰ ਚੋਣ ਕਮਿਸ਼ਨ ਕੋਲ ਇਹਨਾਂ ਨਿਰਦੇਸ਼ਾਂ ਦੀ ਪਾਲਣਾ ਦੀ ਰਿਪੋਰਟ ਪੇਸ਼ ਕਰੇਗੀ। ਉਨਾਂ ਕਿਹਾ ਕਿ ਜੇਕਰ ਕੋਈ ਰਾਜਨੀਤਿਕ ਪਾਰਟੀ ਚੋਣ ਕਮਿਸ਼ਨ ਕੋਲ ਅਜਿਹੀ ਪਾਲਣਾ ਰਿਪੋਰਟ ਪੇਸ਼ ਕਰਨ ਵਿੱਚ ਅਸਫਲ ਰਹਿੰਦੀ ਹੈ, ਤਾਂ ਚੋਣ ਕਮਿਸ਼ਨ ਸਬੰਧਤ ਰਾਜਨੀਤਿਕ ਪਾਰਟੀ ਦੁਆਰਾ ਅਜਿਹੀ ਪਾਲਣਾ ਨਾ ਕਰਨ ਨੂੰ ਇਸ ਅਦਾਲਤ ਦੇ ਹੁਕਮਾਂ/ਨਿਰਦੇਸ਼ਾਂ ਦੀ ਉਲੰਘਣਾ ਵਜੋਂ ਸੁਪਰੀਮ ਕੋਰਟ ਦੇ ਨੋਟਿਸ ਵਿੱਚ ਲਿਆਵੇਗਾ।

ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਚੋਣ ਮੁਹਿੰਮ ਦੌਰਾਨ ਵੋਟਰਾਂ ਦੀ ਸਮੇਂ-ਸਮੇਂ ’ਤੇ ਜਾਗਰੂਕਤਾ ਨੂੰ ਯਕੀਨੀ ਬਣਾਉਣ ਲਈ, ਕਮਿਸ਼ਨ ਨੇ ਹੁਣ ਸਿਆਸੀ ਪਾਰਟੀਆਂ ਅਤੇ ਚੋਣ ਲੜ ਰਹੇ ਉਮੀਦਵਾਰਾਂ ਦੁਆਰਾ ਅਪਰਾਧਿਕ ਪਿਛੋਕੜਾਂ ਦੇ ਪ੍ਰਚਾਰ ਲਈ ਸਮਾਂ ਸੀਮਾ, ਨਾਮ ਵਾਪਸ ਲੈਣ ਦੀ ਆਖਰੀ ਮਿਤੀ ਤੋਂ ਮਤਦਾਨ ਦੀ ਮਿਤੀ ਤੋਂ 48 ਘੰਟੇ ਪਹਿਲਾਂ ਤੱਕ ਨਿਰਧਾਰਤ ਕੀਤੀ ਹੈ।।

ਸਮਾਂ-ਸੀਮਾ ਦੇ ਅਨੁਸਾਰ, ਪਹਿਲਾ ਇਸ਼ਤਿਹਾਰ ਨਾਮਜ਼ਦਗੀ ਵਾਪਸ ਲੈਣ ਦੇ ਪਹਿਲੇ 4 ਦਿਨਾਂ ਦੇ ਅੰਦਰ ਦਿੱਤਾ ਜਾਵੇਗਾ, ਦੂਜਾ ਅਗਲੇ 5 ਤੋਂ 8 ਦਿਨਾਂ ਦੇ ਵਿਚਕਾਰ ਦਿੱਤਾ ਜਾਵੇਗਾ, ਜਦਕਿ ਤੀਜਾ ਇਸ਼ਤਿਹਾਰ 9ਵੇਂ ਦਿਨ ਤੋਂ ਪ੍ਰਚਾਰ ਦੇ ਆਖਰੀ ਦਿਨ (ਵੋਟਾਂ ਦੀ ਮਿਤੀ ਤੋਂ ਇੱਕ ਦਿਨ ਪਹਿਲਾਂ) ਤੱਕ ਦਿੱਤਾ ਜਾਵੇਗਾ।

ਸੀ.ਈ.ਓ. ਨੇ ਦੱਸਿਆ ਕਿ ਸਬੰਧਤ ਸਿਆਸੀ ਪਾਰਟੀ ਅਤੇ ਉਮੀਦਵਾਰਾਂ ਨੂੰ ਇਹ ਘੋਸ਼ਣਾ ਪੱਤਰ ਕਿਸੇ ਖੇਤਰੀ ਅਖਬਾਰਾਂ ਵਿੱਚ 12 ਫੌਂਟ ਸਾਈਜ਼ ਵਿੱਚ ਤਿੰਨ ਵਾਰ ਢੁਕਵੀਂ ਥਾਂ ’ਤੇ ਛਪਵਾਉਣਾ ਹੋਵੇਗਾ।

ਉਨਾਂ ਕਿਹਾ ਕਿ ਇਸ਼ਤਿਹਾਰ ਉਪਲਬਧ ਰਿਕਾਰਡਾਂ ਵਿੱਚ ਡੀਏਵੀਪੀ/ਆਡਿਟ ਬਿਊਰੋ ਆਫ਼ ਸਰਕੂਲੇਸ਼ਨ ਦੁਆਰਾ ਦੱਸੇ ਅਨੁਸਾਰ 75000 ਤੋਂ ਵੱਧ ਸਰਕੂਲੇਸ਼ਨ ਵਾਲੇ ਘੱਟੋ-ਘੱਟ ਇੱਕ ਰਾਸ਼ਟਰੀ ਰੋਜ਼ਾਨਾ ਅਖਬਾਰ ਵਿੱਚ ਅਤੇ ਰਾਜ/ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਭੂਗੋਲਿਕ ਖੇਤਰ ਵਿੱਚ ਪ੍ਰਕਾਸ਼ਤ ਘੱਟੋ-ਘੱਟ 25000 ਦੇ ਸਰਕੂਲੇਸ਼ਨ ਵਾਲੇ ਇੱਕ ਸਥਾਨਕ ਵਰਨਾਕੂਲਰ ਡੇਲੀ ਅਖਬਾਰ ਵਿੱਚ ਖੇਤਰੀ ਭਾਸ਼ਾ ਵਿੱਚ ਪ੍ਰਕਾਸ਼ਤ ਕਰਵਾਉਣਾ ਹੋਵੇਗਾ।

ਉਨਾਂ ਕਿਹਾ ਕਿ ਇਹ ਇਸ਼ਤਿਹਾਰ ਟੀਵੀ ਚੈਨਲਾਂ ਲਈ ਨਿਰਧਾਰਿਤ ਫਾਰਮੈਟ ਵਿੱਚ ਘੱਟੋ-ਘੱਟ ਸੱਤ ਸੈਕਿੰਡ ਲਈ ਪ੍ਰਸਾਰਿਤ ਕੀਤਾ ਜਾ ਸਕਦਾ ਹੈ ਤਾਂ ਜੋ ਹਦਾਇਤਾਂ ਇੰਨ-ਬਿੰਨ ਪਾਲਣਾ ਕੀਤੀ ਜਾ ਸਕੇ। ਉਨਾਂ ਕਿਹਾ ਕਿ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਦਾ ਪ੍ਰਚਾਰ ਸਵੇਰੇ 8:00 ਵਜੇ ਤੋਂ ਰਾਤ 10:00 ਵਜੇ ਤੱਕ ਸਥਾਨਕ ਭਾਸ਼ਾ ਜਾਂ ਅੰਗਰੇਜ਼ੀ ਵਿੱਚ ਟੀਵੀ ਚੈਨਲ ’ਤੇ ਪ੍ਰਸਾਰਿਤ ਕੀਤਾ ਜਾਵੇ।

ਸਬੰਧਤ ਉਮੀਦਵਾਰ ਅਤੇ ਰਾਜਨੀਤਿਕ ਪਾਰਟੀਆਂ ਫਾਰਮ ਸੀ-4 ਅਤੇ ਸੀ-5 ਵਿੱਚ ਲੋੜੀਂਦੀ ਜਾਣਕਾਰੀ ਕ੍ਰਮਵਾਰ ਜ਼ਿਲਾ ਚੋਣ ਅਧਿਕਾਰੀ ਅਤੇ ਮੁੱਖ ਚੋਣ ਅਧਿਕਾਰੀ ਨੂੰ ਕ੍ਰਮਵਾਰ ਨਿਰਧਾਰਤ ਫਾਰਮੈਟ ਪ੍ਰਦਾਨ ਕਰਨਗੀਆਂ।

ਉਨਾਂ ਇਹ ਵੀ ਸਪੱਸ਼ਟ ਕੀਤਾ ਕਿ ਉਮੀਦਵਾਰ ਵੱਲੋਂ ਗਲਤ ਜਾਣਕਾਰੀ ਦੇਣ ਦੀ ਸੂਰਤ ਵਿੱਚ ਲੋਕ ਪ੍ਰਤੀਨਿਧਤਾ ਐਕਟ ਦੀ ਧਾਰਾ 123 (4) ਅਤੇ ਆਈਪੀਸੀ ਦੀ ਧਾਰਾ 51 ਅਤੇ 171 (ਜੀ) ਤਹਿਤ ਅਪਰਾਧਿਕ ਕਾਰਵਾਈ ਕੀਤੀ ਜਾਵੇਗੀ। ਡਾ: ਰਾਜੂ ਨੇ ਅੱਗੇ ਦੁਹਰਾਇਆ ਕਿ ਅਜਿਹੇ ਇਸ਼ਤਿਹਾਰ ਸਿਰਫ਼ ਉਨਾਂ ਉਮੀਦਵਾਰਾਂ ਤੋਂ ਹੀ ਪ੍ਰਕਾਸਤਿ ਕੀਤੇ ਜਾਣੇ ਸਨ, ਜੋ ਜਾਂ ਤਾਂ ਦੋਸ਼ੀ ਠਹਿਰਾਏ ਗਏ ਸਨ ਜਾਂ ਜਿਨਾਂ ’ਤੇ ਅਪਰਾਧਿਕ ਮਾਮਲੇ ਲੰਬਿਤ ਸਨ।

ਉਨਾਂ ਅੱਗੇ ਦੱਸਿਆ ਕਿ ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰਾਂ ਨੂੰ ਕੇਸ ਦਾ ਸਿਰਲੇਖ,ਨੰਬਰ ਅਤੇ ਸਥਿਤੀ ਸਬੰਧੀ ਵੇਰਵੇ ਸਪੱਸ਼ਟ ਤੌਰ ’ਤੇ ਫਾਰਮ 26 ਆਈਟਮ ਨੰ: 5 ਵਿੱਚ ਦਰਜ ਕਰਨਾ ਜ਼ਰੂਰੀ ਹੈ। ਉਨਾਂ ਕਿਹਾ ਕਿ ਜੇਕਰ ਉਮੀਦਵਾਰਾਂ ਦੁਆਰਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਕੇਸ ਦੀ ਸਥਿਤੀ ਬਦਲ ਜਾਂਦੀ ਹੈ, ਤਾਂ ਇਹ ਉਮੀਦਵਾਰ ’ਤੇ ਨਿਰਭਰ ਕਰੇਗਾ ਕਿ ਉਹ ਸਬੰਧਤ ਰਿਟਰਨਿੰਗ ਅਫਸਰ ਨੂੰ ਇਸ ਸਬੰਧੀ ਨੋਟੀਫਿਕੇਸ਼ਨ ਬਾਰੇ ਜਾਣੂ ਕਰਵਾਉਣਾ ਚਾਹੁੰਦਾ ਹੈ ਜਾਂ ਨਹੀਂ।

ਉਨਾਂ ਇਹ ਵੀ ਸਪੱਸ਼ਟ ਕੀਤਾ ਕਿ ਜਿਹੜੇ ਉਮੀਦਵਾਰ ਦੋਸ਼ੀ ਨਹੀਂ ਠਹਿਰਾਏ ਗਏ ਹਨ ਜਾਂ ਉਨਾਂ ਵਿਰੁੱਧ ਕੋਈ ਅਪਰਾਧਿਕ ਮਾਮਲਾ ਲੰਬਿਤ ਨਹੀਂ ਹੈ, ਉਨਾਂ ਨੂੰ ਅਜਿਹੇ ਇਸ਼ਤਿਹਾਰ ਪ੍ਰਕਾਸਤਿ ਕਰਨ ਦੀ ਲੋੜ ਨਹੀਂ ਹੈ।

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਇਸ਼ਤਿਹਾਰਾਂ ਦਾ ਖਰਚਾ ਸਿਆਸੀ ਪਾਰਟੀ ਅਤੇ ਉਮੀਦਵਾਰਾਂ ਵੱਲੋਂ ਕੀਤਾ ਜਾਵੇਗਾ, ਜਿਸ ਨੂੰ ਚੋਣ ਖਰਚਿਆਂ ਵਿੱਚ ਜੋੜਿਆ ਜਾਵੇਗਾ। ਉਨਾਂ ਇਹ ਵੀ ਦੱਸਿਆ ਕਿ ਰਿਟਰਨਿੰਗ ਅਫਸਰ ਅਖਬਾਰਾਂ ਵਿੱਚ ਪ੍ਰਕਾਸਤਿ ਅਤੇ ਟੀਵੀ ਚੈਨਲਾਂ ’ਤੇ ਪ੍ਰਸਾਰਿਤ ਕੀਤੀ ਜਾ ਰਹੀ ਜਾਣਕਾਰੀ ਨੂੰ ਪ੍ਰਸਾਰਿਤ ਕਰਨ ਲਈ ਉਮੀਦਵਾਰਾਂ ਵੱਲੋਂ ਅਪਰਾਧਿਕ ਪਿਛੋਕੜ ਬਾਰੇ ਕੀਤੇ ਗਏ ਦਾਅਵਿਆਂ ਦੀ ਪ੍ਰਮਾਣਿਕਤਾ ਬਾਰੇ ਪੁੱਛਗਿੱਛ ਨਹੀਂ ਕਰ ਸਕਦੇ ਹਨ।

ਡਾ. ਰਾਜੂ ਨੇ ਅੱਗੇ ਕਿਹਾ ਕਿ ਉਮੀਦਵਾਰ ਅਖਬਾਰਾਂ ਅਤੇ ਟੀਵੀ ਚੈਨਲਾਂ ਵਿੱਚ ਸੀ-1 ਫਾਰਮੈਟ ਵਿੱਚ ਆਪਣੇ ਅਪਰਾਧਿਕ ਪਿਛੋਕੜਾਂ ਦਾ ਪ੍ਰਚਾਰ ਕਰਨ, ਇਸੇ ਤਰਾਂ ਰਾਜਨੀਤਿਕ ਪਾਰਟੀਆਂ ਨੂੰ ਅਖਬਾਰਾਂ ਅਤੇ ਟੀਵੀ ਚੈਨਲਾਂ ਵਿੱਚ ਸੀ-2 ਫਾਰਮੈਟ ਵਿੱਚ ਅਪਰਾਧਿਕ ਪਿਛੋਕੜਾਂ ਦਾ ਪ੍ਰਚਾਰ ਕਰਨਾ ਹੋਵੇਗਾ, ਇਸ ਤੋਂ ਇਲਾਵਾ ਰਿਟਰਨਿੰਗ ਅਧਿਕਾਰੀ ਇਸ ਸਬੰਧ ਸੀ-3 ਫਾਰਮੈਟ ਵਿੱਚ ਸਬੰਧਤ ਉਮੀਦਵਾਰ ਨੂੰ ਰੀਮਾਈਂਡਰ ਜਾਰੀ ਕਰ ਸਕਦੇ ਹਨ।

ਇਸ ਸਬੰਧੀ 10 ਅਕਤੂਬਰ, 2018 ਨੂੰ ਵਿਸਤਿ੍ਰਤ ਨਿਰਦੇਸ਼ ਦਿਤੇ ਸਨ। ਇਨਾਂ ਹਦਾਇਤਾਂ ਹੇਠ ਲਿਖੇ ਉਦੇਸ਼ਾਂ ਲਈ 6 ਫਾਰਮ ਦੱਸੇ ਗਏ ਹਨ।
ਫਾਰਮੈਟ ਕਿਸ ਵਲੋਂ ਕਾਰਵਾਈ ਕੀਤੀ ਜਾਵੇ ਪਲੈਟਫਾਰਮ
ਸੀ-1 ਉਮੀਦਵਾਰ ਅਖਬਾਰ ਅਤੇ ਟੀ.ਵੀ.
ਸੀ-2 ਸਿਆਸੀ ਪਾਰਟੀਆਂ ਅਖਬਾਰ, ਟੀ.ਵੀ. ਅਤੇ ਸਿਆਸੀ ਪਾਰਟੀ ਦੇ ਵੈੱਬਸਾਈਟ
ਸੀ-3 ਰਿਟਰਨਿੰਗ ਅਫਸਰਜ਼ ਉਮੀਦਵਾਰ ਨੂੰ ਰੀਮਾਈਂਡਰ
ਸੀ-4 ਉਮੀਦਵਾਰ ਵੱਲੋਂ ਡੀ.ਈ.ਓ. ਨੂੰ ਲੋਕ ਸਭਾ ਅਤੇ ਵਿਧਾਨ ਸਭਾ ਦੀਆਂ ਚੋਣਾਂ ਦੇ ਮਾਮਲੇ ਵਿੱਚ ਰਿਪੋਰਟ ਜ਼ਿਲਾ ਚੋਣ ਅਧਿਕਾਰੀ ਕੋਲ ਅਤੇ ਰਾਜ ਸਭਾ ਅਤੇ ਵਿਧਾਨ ਪ੍ਰੀਸ਼ਦ ਦੀਆ ਚੋਣਾਂ ਦੌਰਾਨ ਰਿਟਰਨਿੰਗ ਅਫਸਰ ਅੱਗੇ ਪੇਸ਼ ਕੀਤੀ ਜਾਂਦੀ ਹੈ।
ਸੀ-5 ਰਾਜਨੀਤਿਕ ਪਾਰਟੀਆਂ ਵਲੋਂ ਸਬੰਧਤ ਰਾਜ ਦੇ ਸੀ.ਈ.ਓ. ਨੂੰ ਘੋਸ਼ਣਾ ਦੇ ਪਕਾਸ਼ਨ ਬਾਰੇ ਰਿਪੋਰਟ
ਸੀ-6 ਸੀ.ਈ.ਓ. ਵਲੋਂ ਕਮਿਸ਼ਨ ਨੂੰ ਸਿਆਸੀ ਪਾਰਟੀਆਂ ਵੱਲੋਂ ਕੀਤੀ ਪਾਲਣਾ ਸਬੰਧੀ ਰਿਪੋਰਟ
ਉਕਤ ਹਦਾਇਤਾਂ ਦੇ ਨਾਲ-ਨਾਲ ਕਮਿਸ਼ਨ ਨੇ 6 ਮਾਰਚ, 2020 ਨੂੰ ਸਿਆਸੀ ਪਾਰਟੀਆਂ ਦੀ ਪਾਲਣਾ ਲਈ 2 ਫਾਰਮ ਹੋਰ ਪੇਸ਼ ਕੀਤੇ ਗਏ

ਫਾਰਮੈਟ ਕਿਸ ਵਲੋਂ ਕਾਰਵਾਈ ਕੀਤੀ ਜਾਵੇ ਪਲੈਟਫਾਰਮ
ਸੀ-7 ਸਿਆਸੀ ਪਾਰਟੀਆਂ ਅਖਬਾਰ, ਸੋਸ਼ਲ ਮੀਡੀਆ ਅਤੇ ਸਿਆਸੀ ਪਾਰਟੀ ਦੀ ਵੈੱਬਸਾਈਟ
ਸੀ-8 ਸਿਆਸੀ ਪਾਰਟੀਆਂ ਵਲੋਂ ਕਮਿਸ਼ਨ ਨੂੰ ਸਿਆਸੀ ਪਾਰਟੀਆਂ ਵਲੋਂ ਕੀਤੀ ਪਾਲਣਾ ਸਬੰਧੀ ਰਿਪੋਰਟ

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,257FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...