Saturday, April 20, 2024

ਵਾਹਿਗੁਰੂ

spot_img
spot_img

ਚੋਣ ਵਾਅਦਿਆਂ ਤੇ ਯੂ-ਟਰਨ ਤੋਂ ਬਾਅਦ ਹੁਣ ਮੁੱਖ ਮੰਤਰੀ ਵਜੋਂ ਲਏ ਫ਼ੈਸਲਿਆਂ ’ਤੇ ਵੀ ਯੂ-ਟਰਨ ਲੈ ਰਹੇ ਹਨ ਕੈਪਟਨ ਅਮਰਿੰਦਰ: ਦੁਸ਼ਯੰਤ ਗੌਤਮ

- Advertisement -

ਯੈੱਸ ਪੰਜਾਬ
ਚੰਡੀਗੜ, 3 ਮਾਰਚ, 2021 –
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਯੂ-ਟਰਨ ਸੀਐਮ ਬਣ ਗਏ ਹਨ, ਇਹ ਕਹਿਣਾ ਹੈ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਪੰਜਾਬ ਦੇ ਇੰਚਾਰਜ ਸ਼੍ਰੀ ਦੁਸ਼ਯੰਤ ਗੌਤਮ ਦਾ। ਮੁੱਖ ਮੰਤਰੀ ਬਨਣ ਮੱਗਰੋਂ ਚੋਣ ਵਾਅਦੀਆਂ ’ਤੇ ਬੇਸ਼ਰਮੀ ਨਾਲ ਯੂ-ਟਰਨ ਲੈਣ ਵਾਲੇ ਕੈਪਟਨ ਅਮਰਿੰਦਰ ਸਿੰਘ ਹੁਣ ਮੁੱਖ ਮੰਤਰੀ ਦੇ ਨਾਤੇ ਕੀਤੇ ਗਏ ਫੈਸਲਿਆਂ ’ਤੇ ਵੀ ਯੂ-ਟਰਨ ਲੈ ਰਹੇ ਹਨ।

ਸ਼੍ਰੀ ਗੌਤਮ ਨੇ ਮੁੱਖ ਮੰਤਰੀ ਨੂੰ ਯਾਦ ਕਰਵਾਉਂਦੇ ਹੋਏ ਕਿਹਾ ਕਿ 14 ਅਪ੍ਰੈਲ 2017 ਨੂੰ ਮੁੱਖ ਮੰਤਰੀ ਦਫ਼ਤਰ ਪੰਜਾਬ ਵੱਲੋਂ ਜਾਰੀ ਪ੍ਰੈਸ ਨੋਟ ਦੇ ਮੁਤਾਬਿਕ ‘ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮੇਰੰਦਰ ਸਿੰਘ ਨੇ ਸੂਬੇ ਵਿੱਚ ਵੀਆਈਪੀ ਕਲਚਰ ਨੂੰ ਖਤਮ ਕਰਨ ਵੱਲ ਇੱਕ ਹੋਰ ਕਦਮ ਚੁੱਕਦੇ ਹੋਏ ਨੀਂਹ ਅਤੇ ਉਦਘਾਟਨ ਪੱਟੀ ’ਤੇ ਮੰਤਰੀਆਂ ਅਤੇ ਵਿਧਾਇਕਾਂ ਸਮੇਤ ਕਿਸੇ ਵੀ ਸਰਕਾਰੀ ਆਹੁਦੇਦਾਰ ਦਾ ਨਾਮ ਲਿਖਣ ’ਤੇ ਰੋਕ ਲਗਾ ਦਿੱਤੀ ਹੈ।

ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਆਪ ਨੂੰ ਵੀ ਇਨਾਂ ਆਦੇਸ਼ਾਂ ਦੇ ਘੇਰੇ ਤੋਂ ਬਾਹਰ ਨਹੀਂ ਰੱਖਿਆ, ਜਿਸਦਾ ਮੰਤਵ ਵੀਆਈਪੀ ਕਲਚਰ ਦੀ ਰੂਕਾਵਟ ਨੂੰ ਹਟਾ ਕੇ ਸਰਕਾਰ ਅਤੇ ਲੋਕਾਂ ਦੇ ਵਿੱਚ ਮਜਬੂਤ ਸੰਪਰਕ ਕਾਇਮ ਕਰਨਾ ਹੈ’।

ਮੁੱਖ ਮੰਤਰੀ ਦੇ ਇਸ ਫੈਸਲੇ ਦੀਆਂ ਧੱਜਿਆਂ ਕੈਬਿਨੇਟ ਮੰਤਰੀ, ਕਾਂਗਰਸ ਦੇ ਸੰਸਦ ਅਤੇ ਵਿਧਾਇਕ ਦੇ ਨਾਲ-ਨਾਲ ਆਈਏਠਐਸ ਅਤੇ ਆਈਪੀਐਸ ਅਫਸਰਾਂ ਨੇ ਉਡਾਈ, ਇਸ ’ਤੇ ਅੱਜ ਅਸੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਪ ਆਦੇਸ਼ਾਂ ਦੀਆਂ ਧੱਜਿਆਂ ਕਿਵੇਂ ਉਡਾਈ, ਉਸਦਾ ਪਰੂਫ਼ ਪੰਜਾਬ ਸਰਕਾਰ ਵੱਲੋਂ ਜਾਰੀ ਪ੍ਰੈਸ ਬਿਆਨਾਂ ਦੇ ਹਵਾਲੇ ਤੋਂ ਦੇਵਾਂਗੇ ।

25 ਅਕਤੂਬਰ 2020 ਨੂੰ ਮੁੱਖ ਮੰਤਰੀ ਦਫ਼ਤਰ ਪੰਜਾਬ ਵੱਲੋਂ ਜਾਰੀ ਪ੍ਰੇਸ ਨੋਟ ਦੇ ਮੁਤਾਬਿਕ ‘ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁਸ਼ਹਿਰੇ ਮੌਕੇ ਪਟਿਆਲਾ ਵਿੱਚ ਖੇਡਾਂ ਨੂੰ ਸਮਰਪਿਤ ਪੰਜਾਬ ਦੀ ਪਹਿਲੀ ਖੇਡ ਯੂਨੀਵਰਸਿਟੀ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਅਤੇ ਨਵੇਂ ਬਸ ਅੱਡੇ ਸਮੇਤ ਹੋਰ ਕਈ ਅਹਿਮ ਵਿਕਾਸ ਪ੍ਰੋਜੈਕਟਾਂ ਦੇ ਵੀ ਨੀਂਹ ਪੱਥਰ ਰੱਖੇ।’ ( ਸਰਕਾਰੀ ਫੋਟੋ ਪਰੂਫ਼ ਦੇ ਤੌਰ ’ਤੇ ਨੱਥੀ ਹੈ।)

30 ਮਈ 2019 ਨੂੰ ਜਾਰੀ ਪ੍ਰੇਸ ਨੋਟ ਦੇ ਮੁਤਾਬਕ ‘ਸਮਰਾਲਾ/ ਮਾਛੀਵਾੜਾ ਵਿੱਚ ਉਦਯੋਗਕ ਵਿਕਾਸ ਅਤੇ ਰੋਜਗਾਰ ਉਤਪੱਤੀ ਨੂੰ ਅਤੇ ਉਤਸ਼ਾਹਿਤ ਕਰਦੇ ਹੋਏ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਲਾਕੇ ਵਿੱਚ ਸਬਜੀਆਂ ਦੇ ਪ੍ਰੋਸੇਸਿੰਗ ਪਲਾਂਟ ਦਾ ਨੀਂਹ ਪੱਥਰ ਰੱਖਿਆ।’ ( ਸਰਕਾਰੀ ਫੋਟੋ ਪਰੂਫ਼ ਦੇ ਤੌਰ ’ਤੇ ਨੱਥੀ ਹਨ।)

3 ਫਰਵਰੀ 2021 ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੋਸ਼ਿਆਰਪੁਰ ਜਿਲੇ ਵਿੱਚ ਬਜਵਾੜਾ ਵਿੱਚ ਬਨਣ ਵਾਲੇ ਸਰਦਾਰ ਬਹਾਦੁਰ ਅਮੀਂ ਚੰਦ ਸੋਨੀ ਆਰਮਡ ਫੋਰਸਿਜ ਪ੍ਰੈਪਰੇਟਰੀ ਇੰਸਟੀਚਿਊਟ ਦਾ ਨੀਂਹ ਪੱਥਰ ਰੱਖਿਆ, ਜਿਸਦੇ ਨਾਲ ਸੂਬੇ ਦੇ ਅਤੇ ਜਿਆਦਾ ਨੌਜਵਾਨਾਂ ਨੂੰ ਰੱਖਿਆ ਸੇਵਾਵਾਂ ਵਿੱਚ ਆਪਣਾ ਭਵਿੱਖ ਬਣਾਉਣ ਲਈ ਵੱਡੇ ਮੌਕੇ ਹਾਸਲ ਹੋਣਗੇ।’ ( ਸਰਕਾਰੀ ਫੋਟੋ ਪਰੂਫ਼ ਦੇ ਤੌਰ ਉੱਤੇ ਨੱਥੀ ਹਨ।)

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...