Saturday, April 20, 2024

ਵਾਹਿਗੁਰੂ

spot_img
spot_img

ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਪੜਤਾਲ ਗਾਇਨ ਕੀਰਤਨ ਸਮਾਗਮ ਦਾ ਸੰਗਤ ਨੇ ਮਾਣਿਆ ਅਨੰਦ

- Advertisement -

ਅੰਮ੍ਰਿਤਸਰ, 14 ਅਕਤੂਬਰ, 2019:
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪੜਤਾਲ ਗਾਇਨ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਨੇ ਸ੍ਰੀ ਗੁਰੂ ਰਾਮਦਾਸ ਜੀ ਰਚਿਤ ਪਾਵਨ ਗੁਰਬਾਣੀ ਵਿੱਚੋਂ ਪੜਤਾਲਾਂ ਦਾ ਰਾਗ ਅਧਾਰਿਤ ਕੀਰਤਨ ਕੀਤਾ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਿੰਘ ਸਾਹਿਬ ਗਿਆਨੀ ਮਾਨ ਸਿੰਘ, ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੂੰਘਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ।

ਕੀਰਤਨ ਸਮਾਗਮ ਦੌਰਾਨ ਕੌਮ ਦੇ ਪ੍ਰਸਿੱਧ ਰਾਗੀ ਪਦਮ ਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ, ਭਾਈ ਸੰਦੀਪ ਸਿੰਘ, ਭਾਈ ਨਰਿੰਦਰ ਸਿੰਘ ਬਨਾਰਸ, ਭਾਈ ਹਰਪਿੰਦਰ ਸਿੰਘ, ਭਾਈ ਪਾਲ ਸਿੰਘ, ਭਾਈ ਸਦਾਸਤਿਸਿਮਰਨ ਸਿੰਘ ਮੀਰੀ ਪੀਰੀ ਰਾਗੀ ਜਥਾ ਯੂ.ਐਸ.ਏ., ਡਾ. ਗੁਰਿੰਦਰ ਸਿੰਘ ਬਟਾਲਾ, ਡਾ. ਗੁਰਨਾਮ ਸਿੰਘ ਪਟਿਆਲਾ, ਭਾਈ ਕਰਮਜੀਤ ਸਿੰਘ ਸ਼ਾਂਤ ਯੂ.ਐਸ.ਏ., ਭਾਈ ਹਰਜੋਤ ਸਿੰਘ ਜ਼ਖ਼ਮੀ, ਭਾਈ ਸਵਿੰਦਰ ਸਿੰਘ ਯੂ.ਐਸ.ਏ., ਭਾਈ ਮਨਿੰਦਰ ਸਿੰਘ, ਡਾ. ਅਲੰਕਾਰ ਸਿੰਘ ਪਟਿਆਲਾ, ਭਾਈ ਕੁਲਦੀਪ ਸਿੰਘ ਨੇ ਕਾਨੜਾ, ਨਟ ਨਾਰਾਇਣ, ਮਲਾਰ ਆਦਿ ਰਾਗਾਂ ਵਿਚ ਕੀਰਤਨ ਕਰਕੇ ਸੰਗਤ ਨੂੰ ਅਨੰਦਤ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ. ਸੁਲੱਖਣ ਸਿੰਘ ਭੰਗਾਲੀ, ਸ. ਹਰਜਿੰਦਰ ਸਿੰਘ ਕੈਰੋਂਵਾਲ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਜਸਪਾਲ ਸਿੰਘ, ਸ. ਜਗਜੀਤ ਸਿੰਘ ਜੱਗੀ ਆਦਿ ਮੌਜੂਦ ਸਨ।

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...