Friday, March 29, 2024

ਵਾਹਿਗੁਰੂ

spot_img
spot_img

ਚੰਗੀ ਖ਼ਬਰ: ਬਲਦੇਵ ਸਿੰਘ ਪਠਲਾਵਾ ਦੇ 2 ਸਾਲਾ ਪੋਤੇ ਸਣੇ 8 ਵਿਅਕਤੀਆਂ ਨੇ ਦਿੱਤੀ ਕੋਰੋਨਾ ਨੂੰ ਮਾਤ, ਟੈਸਟ ਨੈਗੇਟਿਵ ਆਏ

- Advertisement -

ਚੰਡੀਗੜ੍ਹ/ਨਵਾਂਸ਼ਹਿਰ, 5 ਅਪਰੈਲ, 2020:
ਪਠਲਾਵਾ ਦੇ ਜਰਮਨ ਤੋਂ ਵਾਇਆ ਇਟਲੀ ਦੀ ਟ੍ਰੈਵਲ ਹਿਸਟਰੀ ਵਾਲੇ ਬਾਬਾ ਬਲਦੇਵ ਸਿੰਘ ਦੇ ਦੇਹਾਂਤ ਤੋਂ ਬਾਅਦ ਕੋਵਿਡ-19 ਦੇ ਮਰੀਜ਼ਾਂ ‘ਚ ਯਕਦਮ ਵਾਧੇ ਨਾਲ ਪੰਜਾਬ ‘ਚ ਚਰਚਾ ‘ਚ ਆਏ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਲਈ ਐਤਵਾਰ ਰਾਹਤ ਦੀ ਖਬਰ ਲੈ ਕੇ ਆਇਆ ਹੈ। ਜ਼ਿਲ੍ਹੇ ‘ਚ ਆਈਸੋਲੇਸ਼ਨ ‘ਚ ਰੱਖੇ ਗਏ 18 ਮਰੀਜ਼ਾਂ ‘ਚੋਂ 12 ਦੇ ਕਲ੍ਹ ਲਏ ਗਏ ਸੈਂਪਲਾਂ ‘ਚੋਂ 11 ਦੇ ਅੱਜ ਸ਼ਾਮ ਤੱਕ ਆਏ ਨਤੀਜਿਆਂ ‘ਚ 8 ਸੈਂਪਲ ਨੈਗੇਟਿਵ ਪਾਏ ਗਏ ਹਨ।

ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਭ ਤੋਂ ਵੱਧ ਤਸੱਲੀ ਵਾਲੀ ਗੱਲ ਇਹ ਰਹੀ ਕਿ ਇਨ੍ਹਾਂ ਕੋਵਿਡ-19 ਮਰੀਜ਼ਾਂ ‘ਚ ਆਈਸੋਲੇਸ਼ਨ ‘ਚ ਰੱਖਿਆ ਸਵਰਗੀ ਬਾਬਾ ਬਲਦੇਵ ਸਿੰਘ ਦਾ ਦੋ ਸਾਲ ਦਾ ਪੋਤਾ ਵੀ ਕੋਰੋਨਾ ਨੂੰ ਮਾਤ ਦੇਣ ‘ਚ ਸਫ਼ਲ ਰਿਹਾ ਹੈ।

ਇਸ ਨੰਨ੍ਹੇ ਬੱਚੇ ਦਾ ਹਾਲਾਂ ਕਲ੍ਹ ਹੀ ਦੂਸਰਾ ਜਨਮ ਦਿਨ ਹਸਪਤਾਲ ਦੇ ਸਟਾਫ਼ ਵੱਲੋਂ ਮਨਾਇਆ ਗਿਆ ਸੀ ਅਤੇ ਅੱਜ ਉਸ ਨੂੰ ਤੋਹਫ਼ੇ ਦੇ ਰੂਪ ‘ਚ ਕੋਵਿਡ-19 ਤੋਂ ਮੁਕਤੀ ਮਿਲ ਗਈ। ਬਾਬਾ ਬਲਦੇਵ ਸਿੰਘ ਦੇ ਪਰਿਵਾਰ ‘ਚੋਂ ਜਿਹੜੇ ਹੋਰ ਮੈਂਬਰਾਂ ਦਾ ਟੈਸਟ ਅੱਜ ਪਹਿਲੀ ਵਾਰ ਨੈਗੇਟਿਵ ਆਇਆ ਹੈ, ਉਨ੍ਹਾਂ ‘ਚ ਉਨ੍ਹਾਂ ਦੀਆਂ ਤਿੰਨ ਪੋਤੀਆਂ ਤੇ ਉਕਤ ਪੋਤਾ ਸ਼ਾਮਿਲ ਹੈ।

ਵਧੀਕ ਡਿਪਟੀ ਕਮਿਸ਼ਨਰ ਅਦਿਤਿਆ ਉੱਪਲ ਨੇ ਇਨ੍ਹਾਂ ਸੈਂਪਲਾਂ ਦੀ ਤਫ਼ਸੀਲ ਦਿੰਦਿਆਂ ਦੱਸਿਆ ਕਿ ਇਨ੍ਹਾਂ ‘ਚੋਂ ਬਾਬਾ ਬਲਦੇਵ ਸਿੰਘ ਦੇ ਇੱਕ ਪੁੱਤਰ ਫ਼ਤਿਹ ਸਿੰਘ (35) ਦਾ ਅੱਜ ਦੂਸਰਾ ਸੈਂਪਲ ਵੀ ਨੈਗੇਟਿਵ ਆੳਣ ਨਾਲ, ਉਸ ਨੂੰ ਕੋਰੋਨਾ ਵਾਇਰਸ ਤੋਂ ਸਿਹਤਯਾਬ ਹੋਇਆ ਐਲਾਨ ਦਿੱਤਾ ਗਿਆ ਹੈ।

ਦੂਸਰੇ ਸੈਂਪਲਾਂ ‘ਚ ਸਭ ਤੋਂ ਮਹੱਤਵਪੂਰਨ ਗੁਰਦੁਆਰਾ ਬਾਬਾ ਘਨੱਈਆ ਜੀ ਪਠਲਾਵਾ ਦੇ ਮੁਖੀ ਬਾਬਾ ਗੁਰਬਚਨ ਸਿੰਘ (78) ਅਤੇ ਉਨ੍ਹਾਂ ਨਾਲ ਹੀ ਵਿਦੇਸ਼ ਯਾਤਰਾ ਕਰਕੇ ਪਰਤੇ ਤੀਸਰੇ ਸਾਥੀ ਦਲਜਿੰਦਰ ਸਿੰਘ (60) ਪਿੰਡ ਝਿੱਕਾ ਦਾ ਆਈਸੋਲੇਸ਼ਨ ਸਮਾਂ ਪੂਰਾ ਕਰਨ ਬਾਅਦ ਪਹਿਲਾ ਟੈਸਟ ਨੈਗੇਟਿਵ ਪਾਇਆ ਗਿਆ ਹੈ। ਪਿੰਡ ਪਠਲਾਵਾ ਦੇ ਸਰਪੰਚ ਹਰਪਾਲ ਸਿੰਘ (49) ਦਾ ਵੀ ਆਈਸੋਲੇਸ਼ਨ ‘ਚ ਰਹਿਣ ਬਾਅਦ ਅੱਜ ਪਹਿਲਾ ਟੈਸਟ ਨੈਗੇਟਿਵ ਆਇਆ ਹੈ।

ਸਿਵਲ ਸਰਜਨ ਡਾ. ਰਜਿੰਦਰ ਭਾਟੀਆ ਅਨੁਸਾਰ ਆਈਸੋਲੇਸ਼ਨ ‘ਚ ਇਲਾਜ ਅਧੀਨ ਕੋਵਿਡ-19 ਮਰੀਜ਼ਾਂ ਦੇ ਕਲ੍ਹ ਸ਼ਾਮ 12 ਸੈਂਪਲ ਭੇਜੇ ਗਏ ਸਨ, ਜਿਨ੍ਹਾਂ ‘ਚੋਂ ਅੱਜ ਆਏ 11 ਦੇ ਨਤੀਜਿਆਂ ‘ਚੋਂ 8 ਨੈਗੇਟਿਵ ਤੇ 3 ਪਾਜ਼ਿਟਿਵ ਆਏ ਹਨ। ਉਨ੍ਹਾਂ ਦੱਸਿਆ ਕਿ ਕਿ ਜਿਨ੍ਹਾਂ ਦੇ ਪਾਜ਼ੇਟਿਵ ਆਏ ਹਨ, ਉਨ੍ਹਾਂ ਦੇ 5 ਦਿਨ ਬਾਅਦ ਦੁਬਾਰਾ ਟੈਸਟ ਲਏ ਜਾਣਗੇ।

ਉਨ੍ਹਾਂ ਦੱਸਿਆ ਕਿ ਅੱਜ ਜਿਨ੍ਹਾਂ 7 ਕੋਵਿਡ-19 ਮਰੀਜ਼ਾਂ ਦੇ ਟੈਸਟ ਨੈਗੇਟਿਵ ਆਏ ਹਨ, ਉਨ੍ਹਾਂ ਦੇ 24 ਘੰਟੇ ਬਾਅਦ ਫ਼ਿਰ ਟੈਸਟ ਦੁਹਰਾਏ ਜਾਣਗੇ, ਜਿਨ੍ਹਾਂ ਦੇ ਆਧਾਰ ‘ਤੇ ਉਨ੍ਹਾਂ ਨੂੰ ਕੋਵਿਡ-19 ਤੋਂ ਸਿਹਤਯਾਬ ਐਲਾਨਿਆ ਜਾਵੇਗਾ।


ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...