Wednesday, October 2, 2024
spot_img
spot_img
spot_img
spot_img
spot_img

ਚੰਗੇ ਵਕੀਲ ਬਣਕੇ ਲੋੜਵੰਦਾਂ ਨੂੰ ਨਿਆਂ ਪ੍ਰਦਾਨ ਕਰਾਉਣ ਵਿਚ ਮਦਦ ਕਰੋ: CJM ਜਤਿੰਦਰਪਾਲ ਸਿੰਘ

ਯੈੱਸ ਪੰਜਾਬ
ਮੋਗਾ, 19 ਜੁਲਾਈ, 2024

ਕਾਨੂੰਨ ਦੇ ਵਿਦਿਆਰਥੀਆਂ ਵਿੱਚ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ, ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ (ਸੀਬੀਸੀ), ਜਲੰਧਰ ਵੱਲੋਂ ਬਾਬਾ ਕੁੰਦਨ ਸਿੰਘ ਲਾਅ ਕਾਲਜ ਵਿਖੇ ਇੱਕ ਵਿਸ਼ੇਸ਼ ਇੰਟਰਐਕਟਿਵ ਸੈਸ਼ਨ ਦਾ ਆਯੋਜਨ ਕੀਤਾ ਗਿਆ।

ਜਾਗਰੂਕਤਾ ਪ੍ਰੋਗਰਾਮ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (ਡੀ.ਐੱਲ.ਐੱਸ.ਏ.) ਦੇ ਸਹਿਯੋਗ ਨਾਲ ਕਰਵਾਇਆ ਗਿਆ।

ਮੋਗਾ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਐੱਸ.ਐੱਸ.ਧਾਲੀਵਾਲ ਦੀ ਅਗਵਾਈ ਹੇਠ ਮੁੱਖ ਨਿਆਂਇਕ ਮੈਜਿਸਟਰੇਟ-ਕਮ-ਸਕੱਤਰ ਡੀ.ਐੱਲ.ਐੱਸ.ਏ ਜਤਿੰਦਰਪਾਲ ਸਿੰਘ ਨੇ ਪ੍ਰੋਗਰਾਮ ਦੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਇੱਕ ਚੰਗੇ ਵਕੀਲ ਬਣਨ ਅਤੇ ਲੋੜਵੰਦਾਂ ਨੂੰ ਜਲਦੀ ਨਿਆਂ ਪ੍ਰਦਾਨ ਕਰਨ ਵਿੱਚ ਨਿਆਂ ਪ੍ਰਣਾਲੀ ਦੀ ਮਦਦ ਕਰਨ।

ਸਮੀਰ ਗੁਪਤਾ, ਚੀਫ਼ ਲੀਗਲ ਏਡ ਡਿਫੈਂਸ ਕੌਂਸਿਲ, ਮੋਗਾ ਨੇ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ – ਭਾਰਤੀ ਨਿਆਂ ਸੰਹਿਤਾ, ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਅਤੇ ਭਾਰਤੀ ਸਾਕਸ਼ੈ ਅਧੀਨਿਯਮ ਬਾਰੇ ਦੱਸਿਆ ਜੋ 1 ਜੁਲਾਈ ਤੋਂ ਦੇਸ਼ ਭਰ ਵਿੱਚ ਲਾਗੂ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਜਿੱਥੇ ਇਨ੍ਹਾਂ ਕਾਨੂੰਨਾਂ ਰਾਹੀਂ ਇਲੈਕਟ੍ਰੋਨਿਕ-ਐਫਆਈਆਰ ਦਰਜ ਕਰਨ ਨੂੰ ਆਸਾਨ ਬਣਾਇਆ ਗਿਆ ਹੈ ਤਾਂ ਜੋ ਆਮ ਲੋਕਾਂ ਨੂੰ ਲੋੜ ਪੈਣ ‘ਤੇ ਥਾਣਿਆਂ ‘ਚ ਨਾ ਜਾਣਾ ਪਵੇ ਅਤੇ ਉਹ ਈਮੇਲ ਰਾਹੀਂ ਘਰ ਬੈਠੇ ਹੀ ਆਪਣੀ ਐੱਫਆਈਆਰ ਦਰਜ ਕਰਵਾ ਸਕਣ, ਉਸੇ ਤਰ੍ਹਾਂ ਦੇਸ਼-ਵਿਰੋਧੀ ਅਨਸਰਾਂ ਨਾਲ ਨਜਿੱਠਣ ਲਈ ਅੱਤਵਾਦ ਅਤੇ ਦੇਸ਼ਧ੍ਰੋਹ ਬਾਰੇ ਕਾਨੂੰਨਾਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਓਹਨਾ ਜ਼ੀਰੋ ਐਫਆਈਆਰ ਦੀ ਧਾਰਨਾ ਬਾਰੇ ਵੀ ਵਿਸਥਾਰ ਨਾਲ ਦੱਸਿਆ।

ਫੀਲਡ ਪਬਲੀਸਿਟੀ ਅਫਸਰ ਰਾਜੇਸ਼ ਬਾਲੀ ਨੇ ਦੱਸਿਆ ਕਿ ਇਸ ਵਿਸ਼ੇਸ਼ ਸੈਸ਼ਨ ਦਾ ਆਯੋਜਨ ਕਾਨੂੰਨ ਦੇ ਵਿਦਿਆਰਥੀਆਂ ਲਈ ਕੀਤਾ ਗਿਆ ਹੈ ਤਾਂ ਉਹ ਇੱਥੇ ਪ੍ਰਾਪਤ ਕੀਤੀ ਜਾਣਕਾਰੀ ਨੂੰ ਜਦੋਂ ਆਪਣੇ ਸਿਲੇਬਸ ਵਿਚ ਪੜ੍ਹਨਗੇ ਤਾਂ ਓਹਨਾ ਨੂੰ ਸਮਝਣ ਵਿਚ ਹੋਰ ਆਸਾਨੀ ਹੋਵੇਗੀ ।

ਫੀਲਡ ਪਬਲੀਸਿਟੀ ਅਸਿਸਟੈਂਟ ਗੁਰਕਮਲ ਸਿੰਘ ਵੱਲੋਂ ਨਵੇਂ ਕਾਨੂੰਨਾਂ ਬਾਰੇ ਇੱਕ ਕੁਇਜ਼ ਕਰਵਾਈ ਗਈ ਅਤੇ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਦੇ ਪਿ੍ੰਸੀਪਲ ਦਲੀਪ ਕੁਮਾਰ ਪੱਤੀ ਅਤੇ ਕਾਰਜਕਾਰੀ ਪਿ੍ੰਸੀਪਲ ਡਾ. ਮਧੂ ਵੀ ਹਾਜ਼ਰ ਸਨ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ