- Advertisement -
ਯੈੱਸ ਪੰਜਾਬ
ਚੰਡੀਗੜ੍ਹ, 19 ਜਨਵਰੀ, 2022 –
ਮੁੱਖ ਮੰਤਰੀ ਚੰਨੀ ਦੇ ਭਤੀਜੇ ਅਤੇ ਰਿਸ਼ਤੇਦਾਰਾਂ ਦੇ ਘਰ ਤੋਂ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਛਾਪੇਮਾਰੀ ਦੌਰਾਨ ਕਰੋੜਾਂ ਰੁਪਏ ਬਰਾਮਦ ਹੋਣ ਤੋਂ ਬਾਅਦ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਚੰਨੀ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ, “ਚੰਨੀ ਆਮ ਆਦਮੀ ਨਹੀਂ, ਬੇਈਮਾਨ ਆਦਮੀ ਹੈ”।
ਬੁੱਧਵਾਰ ਨੂੰ ਕੇਜਰੀਵਾਲ ਨੇ ਟਵੀਟ ਕਰਕੇ ਈਡੀ ਦੇ ਛਾਪੇ ਵਿੱਚ ਬਰਾਮਦ ਹੋਈ 6 ਕਰੋੜ ਦੀ ਨਕਦੀ ਦੀ ਤਸਵੀਰ ਸਾਂਝੀ ਕੀਤੀ ਅਤੇ ਇਹ ਗੱਲ ਕਹੀ।
ਕੇਜਰੀਵਾਲ ਨੇ ਚੰਨੀ ਵਲੋਂ ਖ਼ੁਦ ਨੂੰ ਆਮ ਆਦਮੀ ਦੱਸਣ ‘ਤੇ ਹਮਲਾ ਬੋਲਿਆ ਅਤੇ ਅਸਿੱਧੇ ਤੌਰ ‘ਤੇ ਕਿਹਾ ਕਿ ਇਹ ਪੈਸਾ ਮੁੱਖ ਮੰਤਰੀ ਚੰਨੀ ਦੇ 111 ਦਿਨਾਂ ਦੇ ਕਾਰਜਕਾਲ ਦੌਰਾਨ ਕੀਤੇ ਭ੍ਰਿਸ਼ਟਾਚਾਰ ਅਤੇ ਲੁੱਟ ਦਾ ਪੈਸਾ ਹੈ, ਕਿਉਂਕਿ ਇੰਨੇ ਬੇਹਿਸਾਬ ਪੈਸੇ ਆਮ ਆਦਮੀ ਕੋਲ ਨਹੀਂ ਹੁੰਦੇ ਹਨ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -