- Advertisement -
ਯੈੱਸ ਪੰਜਾਬ
ਅੰਮ੍ਰਿਤਸਰ, 22 ਸਤੰਬਰ, 2021:
ਪੰਜਾਬ ਦੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੀ ਅੰਮ੍ਰਿਤਸਰ ਫ਼ੇਰੀ ਦੌਰਾਨ ਗੁਰੂ ਨਗਰੀ ਦੀ ਰਾਜਨੀਤੀ ਵਿੱਚ ਵੱਡਾ ਧਮਾਕਾ ਹੋਇਆ ਹੈ।
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੱਖੀ ਨੌਜਵਾਨ ਆਗੂ ਅਤੇ ਉਨ੍ਹਾਂ ਵੱਲੋਂ ਹੀ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਸ੍ਰੀ ਦਿਨੇਸ਼ ਬੱਸੀ ਨੂੰ ਉਨ੍ਹਾਂ ਦੇ ਅਹੁਦੇ ਤੋਂ ਲਾਂਭੇ ਕਰ ਦਿੱਤਾ ਗਿਆ ਹੈ।
ਉਹਨਾਂ ਦੀ ਥਾਂਵੇਂ ਪ੍ਰਦੇਸ਼ ਕਾਂਗਰਸ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ ਪੱਖੀ ਆਗੂ ਸ: ਦਮਨਦੀਪ ਸਿੰਘ ਨੂੰ ਨਗਰ ਸੁਧਾਰ ਟਰਸਟ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -