Friday, March 29, 2024

ਵਾਹਿਗੁਰੂ

spot_img
spot_img

ਚੰਨੀ ਦੀ ਪਰਿਵਾਰ ਸਣੇ ਕੈਪਟਨ ਦੇ ਸਿਸਵਾਂ ਫ਼ਾਰਮਹਾਊਸ ਵਿੱਚ ਫ਼ੇਰੀ ਦੇ ਕੀ ਕੋਈ ਰਾਜਸੀ ਮਾਇਨੇ ਹਨ?

- Advertisement -

ਯੈੱਸ ਪੰਜਾਬ
ਚੰਡੀਗੜ੍ਹ, 15 ਅਕਤੂਬਰ, 2021:
ਪੰਜਾਬ ਦੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੀ ਪਰਿਵਾਰਕ ਮੈਂਬਰਾਂ ਸਣੇ ਵੀਰਵਾਰ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫ਼ਾਰਮ ਹਾਊਸ ਵਿੱਚ ਹੋਈ ਮੁਲਾਕਾਤ ਨੂੰ ਨਿੱਜੀ, ਪਰਿਵਾਰਕ ਅਤੇ ਸ਼ਿਸ਼ਟਾਚਾਰ ਦੀ ਮੁਲਾਕਾਤ ਦੱਸਿਆ ਜਾ ਰਿਹਾ ਹੈ ਪਰ ਇਸ ਮੀਟਿੰਗ ਬਾਰੇ ਕਈ ਤਰ੍ਹਾਂ ਦੀਆਂ ਅਟਕਲਾਂ ਦਾ ਬਾਜ਼ਾਰ ਗਰਮ ਹੈ।

ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ਅਤੇ ਸ: ਚਰਨਜੀਤ ਸਿੰਘ ਚੰਨੀ ਵੱਲੋਂ ਮੁੱਖ ਮੰਤਰੀ ਦਾ ਅਹੁਦਾ ਸੰਭਾਲੇ ਜਾਣ ਮਗਰੋਂ ਇਹ ਦੋਹਾਂ ਆਗੂਆਂ ਦੀ ਪਹਿਲੀ ਮੁਲਾਕਾਤ ਸੀ ਅਤੇ ਇਹ ਮੁਲਾਕਾਤ ਵੀ ਮੁੱਖ ਮੰਤਰੀ ਸ: ਚੰਨੀ ਦੀ ਪਹਿਲਕਦਮੀ ’ਤੇ ਹੋਈ ਹੈ।

ਵੀਰਵਾਰ ਨੂੰ ਸਿਸਵਾਂ ਫ਼ਾਰਮਹਾਊਸ ਪੁੱਜੇ ਸ: ਚੰਨੀ ਦੇ ਨਾਲ ਉਨ੍ਹਾਂ ਦੀ ਧਰਮਪਤਨੀ ਤੋਂ ਇਲਾਵਾ ਉਨ੍ਹਾਂ ਦੇ ਨਵ ਵਿਆਹੇ ਬੇਟੇ ਨਵਜੀਤ ਸਿੰਘ ਅਤੇ ਨੂੰਹ ਸਿਮਰਨਧੀਰ ਕੌਰ ਸਨ। ਇਸ ਨੂੰ ਸਮਾਜਿਕ ਨਜ਼ਰੀਏ ਨਾਲ ਇੰਜ ਹੀ ਪੇਸ਼ ਕੀਤਾ ਅਤੇ ਸਮਝਿਆ ਜਾ ਰਿਹਾ ਹੈ ਕਿ ਸ: ਚੰਨੀ ਆਪਣੇ ਬੇਟੇ ਦੇ ਵਿਆਹ ਤੋਂ ਬਾਅਦ ਨਵ ਵਿਆਹੀ ਜੋੜੀ ਨੂੰ ਨਾਲ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਅਸ਼ੀਰਵਾਦ ਲੈਣ ਗਏ ਸਨ।

ਯਾਦ ਰਹੇ ਕਿ ਬੀਤੇ ਦਿਨੀਂ ਸਾਦਾ ਢੰਗ ਨਾਲ ਹੋਏ ਸ: ਚੰਨੀ ਦੇ ਬੇਟੇ ਦੇ ਵਿਆਹ ਮੌਕੇ ਦੋ ਅਹਿਮ ਨੇਤਾ ਗੈਰ-ਹਾਜ਼ਰ ਰਹੇ ਸਨ ਜਿਨ੍ਹਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ ਸ਼ਾਮਲ ਸਨ।

ਇਸ ਤੋਂ ਪਹਿਲਾਂ ਅਚਨਚੇਤ ਮੁੱਖ ਮੰਤਰੀ ਵਾਲਾ ਗੁਣਾ ਸ: ਚਰਨਜੀਤ ਸਿੰਘ ਚੰਨੀ ’ਤੇ ਪੈ ਜਾਣ ਮਗਰੋਂ ਇਹ ਖ਼ਬਰਾਂ ਸਾਹਮਣੇ ਆਈਆਂ ਸਨ ਕਿ ਸ: ਚੰਨੀ ਸਹੁੰ ਚੁੱਕਣ ਅਤੇ ਅਹੁਦਾ ਸੰਭਾਲਣ ਮਗਰੋਂ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਲਈ ਸਿਸਵਾਂ ਫ਼ਾਰਮ ਜਾ ਸਕਦੇ ਹਨ ਪਰ ਇੰਜ ਨਹੀਂ ਹੋਇਆ।

ਸ:ਚੰਨੀ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਇਹ ਨਾਰਾਜ਼ਗੀ ਤਾਂ ਕਿਤੇ ਨਾ ਕਤੇ ਹੈ ਕਿ ਉਹ ਸ: ਸਿੱਧੂ ਦੇ ਸਮਰਥਨ ਵਾਲੇ ਮੰਤਰੀਆਂ ਦੇ ਉਸ ਸਮੂਹ ਦਾ ਹਿੱਸਾ ਸਨ ਜਿਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਲਾਂਭੇ ਕਰਨ ਦੀ ਮੁਹਿੰਮ ਚਲਾਈ ਸੀ ਅਤੇ ਉਹ ਖੁਲ੍ਹ ਕੇ ਚੰਡੀਗੜ੍ਹ ਅਤੇ ਦੇਹਰਾਦੂਨ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ਼ ਬੋਲਦੇ ਨਜ਼ਰ ਆਏ ਸਨ ਪਰ ਬਾਅਦ ਵਿੱਚ ਉਹ ਕੁਝ ਨਰਮ ਪੈ ਗਏ ਸਨ ਅਤੇ ਉਨ੍ਹਾਂ ਨੇ ਕੈਪਟਨ ਵੱਲੋਂ ਸੱਦੀ ਕੈਬਨਿਟ ਮੀਟਿੰਗ ਵਿੱਚ ਵੀ ਸ਼ਮੂਲੀਅਤ ਕਰ ਲਈ ਸੀ ਹਾਲਾਂ ਕਿ ਉਨ੍ਹਾਂ ਦੇ ਨਾਲ ਕੈਪਟਨ ਖਿਲਾਫ਼ ਬਗਾਵਤ ਵਿੱਚ ਸ਼ਾਮਲ ਰਹੇ ਮੰਤਰੀਆਂ ਸ: ਸੁਖ਼ਜਿੰਦਰ ਸਿੰਘ ਰੰਧਾਵਾ, ਸ: ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸ: ਸੁਖ਼ਬਿੰਦਰ ਸਿੰਘ ਸਰਕਾਰੀਆ ਨੇ ਮੁੜ ਕੈਪਟਨ ਦੀ ਅਗਵਾਈ ਵਾਲੀ ਕਿਸੇ ਮੀਟਿੰਗ ਵਿੱਚ ਹਿੱਸਾ ਨਹੀਂ ਲਿਆ ਸੀ।

ਬੀਤੇ ਕਲ੍ਹ ਕੈਪਟਨ ਅਮਰਿੰਦਰ ਸਿੰਘ ਦੇ ਫ਼ਾਰਮਹਾਊਸ ਵਿੱਚ ਪਰਿਵਾਰ ਸਣੇ ਜਾ ਕੇ ਸ:ਚੰਨੀ ਵੱਲੌਂ ਕੀਤੀ ਮੁਲਾਕਾਤ ਭਾਵੇਂ ਸ਼ਿਸ਼ਟਾਚਾਰ ਅਤੇ ਨਿੱਜੀ ਮੁਲਾਕਾਤ ਹੀ ਸਮਝੀ ਜਾ ਰਹੀ ਹੈ ਪਰ ਇਹ ਵੀ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਸ:ਚੰਨੀ ਵੱਲੋਂ ਇਹ ਕਦਮ ਹਾਈਕਮਾਨ ਦੇ ਇਸ਼ਾਰੇ ’ਤੇ ਚੁੱਕਿਆ ਗਿਆ ਹੋ ਸਕਦਾ ਹੈ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਦੀਆਂ ਕਾਂਗਰਸ ਪਾਰਟੀ ਤੋਂ ਦੂਰੀਆਂ ਲਗਾਤਾਰ ਵਧ ਰਹੀਆਂ ਹਨ। ਕੌਮੀ ਪੱਧਰ ’ਤੇ ਕਮਜ਼ੋਰ ਮੰਨੀ ਜਾ ਰਹੀ ਅਤੇ ਸੂਬੇ ਵਿੱਚ ਖ਼ਾਨਾਜੰਗੀ ਦਾ ਸਾਹਮਣਾ ਕਰ ਰਹੀ ਪਾਰਟੀ ਇਹ ਨਹੀਂ ਚਾਹੇਗੀ ਕਿ ਕੈਪਟਨ ਅਮਰਿੰਦਰ ਸਿੰਘ ਪਾਰਟੀ ਦੇ ਨਾਰਾਜ਼ ਆਗੂਆਂ ਨੂੰ ਨਾਲ ਲੈ ਕੇ ਸੂਬੇ ਵਿੱਚ ਸਰਕਾਰ ਲਈ ਕੋਈ ਬਖ਼ੇੜਾ ਖੜ੍ਹਾ ਕਰਨ ਜਾਂ ਫ਼ਿਰ ਭਾਜਪਾ ਨਾਲ ਤਾਲਮੇਲ ਬਿਠਾ ਕੇ 2022 ਚੋਣਾਂ ਵਿੱਚ ਪਾਰਟੀ ਦੀਆਂ ਵੋਟਾਂ ਵੰਡਣ ਦੀ ਕੋਸ਼ਿਸ਼ ਕਰਨ।

ਚੋਣਾਂ ਤੋਂ ਪਹਿਲਾਂ ਹੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੇ ਕਿਸੇ ਵੀ ਤਰ੍ਹਾਂ ਦੇ ਥਾਪੜੇ ਨਾਲ ਕਾਂਗਰਸ ਸਰਕਾਰ ਨੂੰ ਅਸਥਿਰ ਨਾ ਕਰਨ, ਇਹ ਗੱਲ ਤਾਂ ਖ਼ੁਦ ਸ: ਚੰਨੀ ਲਈ ਵੀ ਚਿੰਤਾ ਦਾ ਵਿਸ਼ਾ ਹੋ ਸਕਦੀ ਹੈ ਕਿਉਂਕਿ ਜੇ ਐਸਾ ਕੁਝ ਹੋ ਜਾਂਦਾ ਹੈ ਤਾਂ ਉਨ੍ਹਾਂ ਹੱਥ ਆਇਆ ਆਪਣੀ ਕਾਰਗੁਜ਼ਾਰੀ ਵਿਖਾਉਣ ਦਾ ਪਹਿਲਾਂ ਹੀ ਥੋੜ੍ਹਾ ਸਮਝਿਆ ਜਾ ਰਿਹਾ ਸਮਾਂ ਵੀ ਖ਼ੁਸ ਸਕਦਾ ਹੈ।

ਕੁਝ ਹੋਰ ਕਾਂਗਰਸੀਆਂ ਦਾ ਕਹਿਣਾ ਹੈ ਕਿ ਇਕ ਤਾਂ ਸ:ਚੰਨੀ ਸੁਭਾਅ ਮੁਤਾਬਿਕ ਹੀ ਵੱਧ ਤੋਂ ਵੱਧ ਲੋਕਾਂ ਨੂੂੰ ਮਿਲਣ ਲਈ ਖ਼ੁਦ ਅੱਗੇ ਕਦਮ ਵਧਾ ਰਹੇ ਹਨ ਪਰ ਦੂਜੇ ਬੰਨੇ ਸ: ਨਵਜੋਤ ਸਿੰਘ ਸਿੱਧੂ ਵੱਲੋਂ ਉਨ੍ਹਾਂ ਦੇ ਖਿਲਾਫ਼ ਖੜ੍ਹੇ ਕੀਤੇ ਜਾ ਰਹੇ ਮਾਹੌਲ ਤੋਂ ਵੀ ਉਹ ਸੁਚੇਤ ਹਨ ਅਤੇ ਇਸ ਲਈ ਉਹ ਵੱਧ ਤੋਂ ਵੱਧ ਆਗੂਆਂ ਨਾਲ ਮੇਲ ਜੋਲ ਵਧਾ ਕੇ ਆਪਣੀ ਸਥਿਤੀ ਮਜ਼ਬੂਤ ਕਰ ਰਹੇ ਹਨ ਤਾਂ ਜੋ ਸ: ਸਿੱਧੂ ਵੱਲੋਂ ਉਨ੍ਹਾਂ ਨੂੰ ਦਰਪੇਸ਼ ਚੁਣੌਤੀ ਦਾ ਅਸਰ ਘਟਾਇਆ ਜਾ ਸਕੇ। ਇਹੀ ਕਾਰਨ ਹੈ ਕਿ ਮੁੱਖ ਮੰਤਰੀ ਰੋਜ਼ ਵੱਧ ਤੋਂ ਵੱਧ ਕਾਂਗਰਸ ਆਗੂਆਂ ਅਤੇ ਵਿਧਾਇਕਾਂ ਨੂੰ ਮਿਲ ਰਹੇ ਹਨ ਅਤੇ ਇਸ ਸੰਬੰਧੀ ਨਿਤ ਦਿਨ ਸਾਹਮਣੇ ਆਉਂਦੀਆਂ ਤਸਵੀਰਾਂ ਪਾਰਟੀ ਆਗੂਆਂ ਕੀ ਹੋਰ ਸਿਆਸੀ ਲੋਕਾਂ ਨੂੰ ਵੀ ਹੈਰਾਨ ਕਰ ਰਹੀਆਂ ਹਨ ਕਿਉਂਕਿ ਪਾਰਟੀ ਦੇ ਆਗੂਆਂ ਅਤੇ ਵਿਧਾਇਕਾਂ ਨੂੰ ਮੁੱਖ ਮੰਤਰੀ ਦਫ਼ਤਰ ਅਤੇ ਨਿਵਾਸ ਵਿੱਚ ਇਸ ਤਰ੍ਹਾਂ ਸਮਾਂ ਮਿਲਦੇ ਵੇਖ਼ਣਾ ਕੋਈ ਬੀਤੇ ਸਮੇਂ ਦੀ ਗੱਲ ਹੋ ਗਈ ਸੀ।

ਸ: ਚੰਨੀ ਦੇ ਪੱਖ ਵਿੱਚ ਇਕ ਗੱਲ ਇਹ ਜਾਂਦੀ ਹੈ ਕਿ ਉਹਨਾਂ ਦੇ ਮੁੱਖ ਮੰਤਰੀ ਬਣਨ ਤੋਂ ਬਹੁਤੇ ਆਗੂ ਇਸ ਕਰਕੇ ਵੀ ਉਹਨਾਂ ਨਾਲ ਨਾਰਾਜ਼ ਨਹੀਂ ਹਨ ਕਿਉਂਕਿ ਉਹਨਾਂ ਨੇ ਕਿਸੇ ਨੂੰ ਠਿੱਬੀ ਲਗਾ ਕੇ ਮੁੱਖ ਮੰਤਰੀ ਦੀ ਕੁਰਸੀ ਹਾਸਲ ਨਹੀਂ ਕੀਤੀ ਸਗੋਂ ਮੁੱਖ ਮੰਤਰੀ ਦੀ ਕੁਰਸੀ ਲਈ ਕਈ ਨਾਂਅ ਵਿਚਾਰੇ ਜਾਣ ਤੋਂ ਬਾਅਦ ਉਨ੍ਹਾਂ ਦਾ ਨਾਂਅ ਅਚਨਚੇਤ ਹੀ ਪਾਰਟੀ ਵੱਲੋਂ ਖ਼ੇਡੇ ਗਏ ‘ਐਸ.ਸੀ.’ ਮਾਸਟਰਸਟਰੋਕ ਦੇ ਤੌਰ ’ਤੇ ਸਾਹਮਣੇ ਆਇਆ ਸੀ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਸ:ਚੰਨੀ ਲਗਾਤਾਰ ਇਹ ਪ੍ਰਭਾਵ ਦੇਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਉਹ ਨਿਮਰ ਹੋਣ ਦੇ ਨਾਲ ਨਾਲ ਹਰ ਇਕ ਨੂੰ ਉਪਲਬਧ ਹਨ ਅਤੇ ਉਨ੍ਹਾਂ ਵਿੱਚ ਕੋਈ ‘ਈਗੋ’ ਨਹੀਂ ਹੈ। ਇਸੇ ਤਰ੍ਹਾਂ ਦਾ ਹੀ ਪ੍ਰਭਾਵ ਦੇਣ ਲਈ ਉਹ ਸ: ਨਵਜੋਤ ਸਿੰਘ ਸਿੱਧੂ ਨਾਲ ਮੀਟਿੰਗ ਕਰਨ ਲਈ ਪੰਜਾਬ ਭਵਨ ਆ ਜਾਣ ਦੀ ਸ: ਸਿੱਧੂ ਦੀ ਗੱਲ ਵੀ ਮੰਨ ਗਏ ਸਨ ਨਹੀਂ ਤਾਂ ਇਹ ਚਰਚਾ ਰਹੀ ਕਿ ਕੋਈ ਵੀ ਹੋਰ ਮੁੱਖ ਮੰਤਰੀ ਹੁੰਦਾ ਤਾਂ ਸ: ਸਿੱਧੂ ਨੂੰ ਹੀ ਮੁੱਖ ਮੰਤਰੀ ਨਿਵਾਸ ’ਤੇ ਜਾ ਕੇ ਗੱਲ ਕਰਨੀ ਪੈਂਦੀ ਜਿਵੇਂ ਬਹੁਤ ਵੱਡੇ ਟਕਰਾਅ ਵਾਲੀ ਸਥਿਤੀ ਦੇ ਬਾਵਜੂਦ ਉਹ ਕੈਪਟਨ ਅਮਰਿੰਦਰ ਸਿੰਘ ਕੋਲ ਜਾਂਦੇ ਰਹੇ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,257FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...