Friday, April 26, 2024

ਵਾਹਿਗੁਰੂ

spot_img
spot_img

ਚੰਨੀ ਦੇ ਪਰਿਵਾਰ ਨੇ 111 ਦਿਨਾਂ ਵਿਚ ਗੈਰ ਕਾਨੂੰਨੀ ਰੇਤ ਮਾਇਨਿੰਗ ਰਾਹੀਂ ਕਰੋੜਾਂ ਰੁਪਏ ਇਕੱਠੇ ਕੀਤੇ: ਹਰਸਿਮਰਤ ਬਾਦਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 20 ਜਨਵਰੀ, 2022 –
ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪਰਿਵਾਰਕ ਮੈਂਬਰਾਂ ਨੇ ਉਹਨਾਂ ਦੇ ਮੁੱਖ ਮੰਤਰੀ ਦੇ 111 ਦਿਨਾਂ ਦੇ ਕਾਰਜਕਾਲ ਦੌਰਾਨ ਕਰੋੜਾਂ ਰੁਪਏ ਇਕੱਠੇ ਕੀਤੇ ਹਨ।

ਇਥੇ ਬਠਿੰਡਾ ਜ਼ਿਲ੍ਹੇ ਵਿਚ ਭੁੱਚੋ ਹਲਕੇ ਤੋਂ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰ ਦਰਸ਼ਨ ਸਿੰਘ ਕੋਟਫੱਤਾ ਦੇ ਚੋਣ ਦਫਤਰ ਦਾ ਉਦਘਾਟਨ ਕਰਨ ਮੌਕੇ ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਵੱਲੋਂ ਮੁੱਖ ਮੰਤਰੀ ਦੇ ਭਾਣਜੇ ਦੀ ਰਿਹਾਇਸ਼ ’ਤੇ ਮਾਰੇ ਛਾਪਿਆਂ ਤੇ 11 ਕਰੋੜ ਰੁਪਏ ਨਗਦ ਦੀ ਬਰਾਮਦੀ ਨੇ ਇਹ ਗੱਲ ਸਪਸ਼ਟ ਕਰ ਦਿੱਤੀ ਹੈ ਤੇ ਇਹ ਵੀ ਸਪਸ਼ਟ ਕੀਤਾ ਹੈ ਕਿ ਸੂਬੇ ਵਿਚ ਰੇਤ ਮਾਫੀਆ ਸ੍ਰੀ ਚੰਨੀ ਵੱਲੋਂ ਚਲਾਇਆ ਜਾ ਰਿਹਾ ਹੈ। ਉਹਨਾਂ ਨੇ ਇਹ ਵੀ ਮੰਗ ਕੀਤੀ ਕਿ ਅਖੌਤੀ ਗਰੀਬ ਮੁੱਖ ਮੰਤਰੀ ਪੰਜਾਬੀਆਂ ਨੁੰ ਦੰਸਣ ਕਿ ਕਿਵੇਂ ਉਹਨਾਂ ਦੇ ਨਜ਼ਦੀਕੀ ਰਿਸ਼ਤੇਦਾਰ ਕੋਲੋਂ 11 ਕਰੋੜ ਰੁਪਏ ਬੇਨਾਮੀ ਮਿਲੇ ਹਨ।

ਸਰਦਾਰਨੀ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੀਆਂ ਵੀ ਰਿਪੋਰਟਾਂ ਹਨ ਕਿ ਮੁੱਖ ਮੰਤਰੀ ਨੇ ਆਪਣੀ ਮੋਰਿੰਡਾ ਰਿਹਾਇਸ਼ ਤੋਂ ਵੱਡੀ ਮਾਤਰਾ ਵਿਚ ਨਗਦੀ ਚੰਡੀਗੜ੍ਹ ਵਿਚ ਆਪਣੀ ਸਰਕਾਰੀ ਰਿਹਾਇਸ਼ ’ਤੇ ਪਹੁੰਚਾਏ ਹਨ। ਉਹਨਾਂ ਕਿਹਾ ਕਿ ਇਹ ਬਹੁਤ ਹੀ ਸੰਵਦੇਨਸ਼ੀਲ ਮਾਮਲਾ ਹੈ ਤੇ ਇਸਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਤੇ ਚੰਗਾ ਹੋਵੇਗਾ ਜੇਕਰ ਇਹ ਸੀਨੀਅਰ ਜੱਜ ਵੱਲੋਂ ਕੀਤੀ ਜਾਵੇ।

ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪੰਜ ਸਾਲਾਂ ਦੇ ਰਾਜਕਾਲ ਦੌਰਾਨ ਪੰਜਾਬ ਨੂੰ ਤਬਾਹ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਪਿਛਲੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਵਿਕਾਸ ਕਾਰਜ ਠੱਪ ਕਰ ਦਿੱਤੇ ਗਏ। ਸਰਕਾਰ ਸਮਾਜ ਦੇ ਹਰ ਵਰਗ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਭੱਜ ਗਈ। ਸਮਾਜ ਦੇ ਗਰੀਬ ਤੇ ਐਸ ਸੀ ਵਰਗ ਦੀਆਂ ਸਮਾਜ ਭਲਾਈ ਸਕੀਮਾਂ ਵਿਚੋਂ ਅਨੇਕਾਂ ਲਾਭਪਾਤਰੀਆਂ ਦੀ ਨਾਂ ਕੱਟ ਦਿੱਤੇ ਗਏ ਤੇ ਕਈ ਸਕੀਮਾਂ ਤਾਂ ਬੰਦ ਕਰ ਦਿੱਤੀਆਂ ਗਈਆਂ।

ਸਰਦਾਰਨੀ ਬਾਦਲ ਨੇ ਕਿਹਾ ਕਿ ਅਜਿਹਾ ਰਿਕਾਰਡ ਹੋਣ ਦੇ ਬਾਵਜੂਦ ਕਾਂਗਰਸ ਪਾਰਟੀ ਫਿਰ ਤੋਂ ਤਿੰਨ ਮਹੀਨੇ ਪਹਿਲਾਂ ਮੁੱਖ ਮੰਤਰੀ ਬਦਲ ਕੇ ਲੋਕਾਂ ਨੁੰ ਮੂਰਖ ਬਣਾਉਣ ਦਾ ਯਤਨ ਕਰ ਰਹੀ ਹੈ। ਵੱਡੀਆਂ ਵੱਡੀਆਂ ਸਕੀਮਾਂ ਤੇ ਰਾਹਤਾਂ ਦਾ ਐਲਾਨ ਕੀਤਾ ਗਿਆ ਪਰ ਜ਼ਮੀਨੀ ਪੱਧਰ ’ਤੇ ਕੋਈ ਲਾਗੂ ਨਹੀਂ ਹੋਈਆਂ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਪੰਜਾਬ ਕਾਂਗਰਸ ਦੀ ਸਿਖ਼ਰਲੀ ਕੁਰਸੀ ਵਾਸਤੇ ਅੰਦਰੂਨੀ ਲੜਾਈ ਕਾਰਨ ਲੋਕਾਂ ਨੁੰ ਮੁਸ਼ਕਿਲਾਂ ਝੱਲਣੀਆਂ ਪਈਆਂ ਕਿਉਂਕਿ ਪ੍ਰਸ਼ਾਸਕੀ ਕੰਮਕਾਜ ਠੱਪ ਹੋ ਗਿਆ ਤੇ ਅਮਨ ਕਾਨੁੰਨ ਵਿਵਸਥਾ ਵੀ ਢਹਿ ਢੇਰੀ ਹੋ ਗਈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਵਰ੍ਹਦਿਆਂ ਸਰਦਾਰਨੀ ਬਾਦਲ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਆਪਣੀਆਂ ਕੋਝੀਆਂ ਚਾਲਾਂ ਨਾਲ ਪੰਜਾਬੀਆਂ ਨੁੰ ਮੂਰਖ ਬਣਾਉਣ ਦਾ ਯਤਨ ਕਰ ਰਹੇ ਹਨ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸੂਬੇ ਦੇ ਸਾਰੇ ਹਲਕਿਆਂ ਲਈ ਟਿਕਟਾਂ ਵੇਚਣ ਤੋਂ ਬਾਅਦ ਉਹਨਾਂ ਨੇ ਇਕ ਜਾਅਲੀ ਜਿਹਾ ਫੋਨ ਸਰਵੇਖਣ ਕਰਵਾ ਕੇ ਪਾਰਟੀ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਚੇਹਰੇ ਦੀ ਪੋਸਟ ਵੀ ਵੇਚ ਦਿੱਤੀ ਹੈ।

ਉਹਨਾਂ ਨੇ ਆਪ ਦੇ ਮੁੱਖ ਮੰਤਰੀ ਅਹੁਦੇ ਲਈ ਉਮੀਦਵਾਰ ਭਗਵੰਤ ਮਾਨ ਨੁੰ ਵੀ ਆਖਿਆ ਕਿ ਉਹ ਪੰਜਾਬੀਆਂ ਨੁੰ ਦੱਸਣ ਕਿ ਰੱਬੜ ਦੀ ਮੋਹਰ ਹੋ ਕੇ ਉਹ ਕੇਜਰੀਵਾਲ ਦਾ ਵਿਰੋਧ ਕਿਵੇਂ ਕਰਨਗੇ ਤੇ ਕਿਵੇਂ ਉਹਨਾ ਨੁੰ ਪੰਜਾਬ ਦੇ ਦਰਿਆਈ ਪਾਣੀ ਹਰਿਆਣਾ ਤੇ ਦਿੱਲੀ ਨੁੰ ਦੇਣ ਦਾ ਵਿਰੋਧ ਕਰਨਗੇ ਤੇ ਕਿਵੇਂ ਉਹਨਾਂ ਦੇ ਪੰਜਾਬ ਦੇ ਥਰਮਲ ਪਲਾਂਟ ਬੰਦ ਕਰਨ ਦੇ ਫੈਸਲੇ ਦਾ ਵਿਰੋਧ ਕਰਨਗੇ। ਉਹਨਾਂ ਨੇ ਮਾਨ ਨੁੰ ਆਖਿਆ ਕਿ ਉਹ ਇਹ ਵੀ ਦੱਸਣ ਕਿ ਉਹਨਾਂ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਖਿਲਾਫ ਕੇਸ ਦਰਜ ਕਰਨ ਲਈ ਕੇਜਰੀਵਾਲ ਦੀ ਮੰਗ ਦਾ ਹੁਣ ਤੱਕ ਕਦੇ ਵਿਰੋਧ ਕਿਉਂ ਨਹੀਂ ਕੀਤਾ।

ਸਰਦਾਰਨੀ ਬਾਦਲ ਨੇ ਲੋਕਾਂ ਨੁੰ ਅਪੀਲ ਕੀਤੀ ਕਿ ਉਹ ਸਰਦਾਰ ਦਰਸ਼ਨ ਸਿੰਘ ਕੋਟਫੱਤਾ ਦੀ ਜਿੱਤ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਉਹਨਾਂ ਨੁੰ ਵਿਸ਼ਵਾਸ ਹੈ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਪੰਜਾਬ ਚੋਣਾਂ ਵਿਚ ਹੂੰਝਾਫੇਰ ਜਿੱਤ ਦਰਜ ਕਰੇਗਾ ਅਤੇ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ਤੋਂ ਬਾਅਦ ਹਰ ਪਿੰਡ ਨੁੰ ਵਿਕਾਸ ਕਾਰਜਾਂ ਲਈ ਢੁਕਵੀਂ ਗਰਾਂਟ ਪ੍ਰਦਾਨ ਕੀਤੀ ਜਾਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,177FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...