Thursday, April 25, 2024

ਵਾਹਿਗੁਰੂ

spot_img
spot_img

ਚੰਨੀ ਦੇ ਰਿਸਤੇਦਾਰਾਂ ਨੇ ਜਦ ਐਨੇ ਕਰੋੜ ਕਮਾਏ ਤਾਂ ਖ਼ੁਦ ਚੰਨੀ ਨੇ ਕਿੰਨੇ ਕਮਾਏ ਹੋਣਗੇ: ਰਾਘਵ ਚੱਢਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 19 ਜਨਵਰੀ, 2022 –
ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ ਦੇ ਘਰਾਂ ‘ਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਕੀਤੀ ਛਾਪੇਮਾਰੀ ਦੌਰਾਨ ਕਰੋੜਾਂ ਰੁਪਏ ਦੀ ਬਰਾਮਦਗੀ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰਾਂ ਦੇ ਘਰੋਂ ਮਿਲੇ ਕਰੋੜਾਂ ਰੁਪਏ ਉਨ੍ਹਾਂ ਦੇ 111 ਦਿਨਾਂ ਦੇ ਕਾਰਜਕਾਲ ਦੌਰਾਨ ਲੁੱਟ ਅਤੇ ਮਾਫੀਆ ਦਾ ਪੈਸੇ ਹੈ।

ਚੱਢਾ ਨੇ ਹੈਰਾਨੀ ਜਤਾਉਂਦਿਆਂ ਕਿਹਾ ਕਿ ਜਦੋਂ ਚੰਨੀ ਨੇ 111 ਦਿਨਾਂ ਵਿੱਚ ਐਨੀ ਕਮਾਈ ਕੀਤੀ, ਤਾਂ ਸੋਚੋ ਕਿ ਜੇਕਰ ਉਹ ਪੰਜ ਸਾਲ ਮੁੱਖ ਮੰਤਰੀ ਹੁੰਦੇ ਤਾਂ ਕਿੰਨੀ ਕਮਾਈ ਕਰਦੇ ।

ਚੱਢਾ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਕਿਹਾ ਸੀ ਕਿ ਮੁੱਖ ਮੰਤਰੀ ਚੰਨੀ ਆਪਣੇ ਇਲਾਕੇ ਵਿੱਚ ਰੇਤ ਮਾਫੀਆ ਚਲਾ ਰਹੇ ਹਨ ਅਤੇ ਰੇਤ ਮਾਫੀਆ ਨਾਲ ਮਿਲ ਕੇ ਮੁੱਖ ਮੰਤਰੀ ਚੰਨੀ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਕਰੋੜਾਂ ਰੁਪਏ ਕਮਾਏ ਹਨ। ਅੱਜ ਈਡੀ ਦੇ ਛਾਪੇ ਵਿੱਚ ਮਿਲੇ ਕਰੋੜਾਂ ਰੁਪਏ ਨਾਲ ਉਨ੍ਹਾਂ (ਆਪ) ਦੀ ਗੱਲ ਸਹੀ ਸਾਬਤ ਹੋ ਗਈ ਹੈ।

ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰਾਂ ਤੋਂ ਹੁਣ ਤੱਕ 56 ਕਰੋੜ ਰੁਪਏ ਦੀ ਗੈਰ-ਕਾਨੂੰਨੀ ਜਾਇਦਾਦ ਦੀ ਜਾਣਕਾਰੀ ਮਿਲੀ ਹੈ। ਬਹੁਤ ਸਾਰਾ ਸੋਨਾ ਅਤੇ ਕਈਂ ਜ਼ਮੀਨਾਂ ਦੇ ਕਾਗਜ਼ ਬਰਾਮਦ ਹੋਏ ਹਨ। ਆਮ ਆਦਮੀ ਹੋਣ ਦਾ ਢੌਂਗ ਕਰਨ ਵਾਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਸਦਾ ਜਵਾਬ ਦੇਣ ਕਿ ਕਿਥੋਂ ਉਨ੍ਹਾਂ ਦੇ ਰਿਸ਼ਤੇਦਾਰਾਂ ਕੋਲ ਇੰਨਾ ਪੈਸਾ ਆਇਆ?

ਚੱਢਾ ਨੇ ਹੈਰਾਨੀ ਜ਼ਾਹਰ ਕਰਦੇ ਹੋਏ ਕਿਹਾ ਕਿ ਜਦੋਂ ਚੰਨੀ ਦੇ ਭਤੀਜੇ ਦੇ ਘਰੋਂ ਕਰੋੜਾਂ ਰੁਪਏ ਮਿਲੇ ਹਨ, ਪਰ ਜੇ ਚੰਨੀ ਦੇ ਘਰ ਇਹ ਛਾਪੇਮਾਰੀ ਹੁੰਦੀ ਤਾਂ ਇਹ ਅੰਦਾਜ਼ਾ ਲਗਾਉਣਾ ਮੁਸ਼ਕਲ ਹੈ ਕਿ ਕਿੰਨੇ ਕਰੋੜ ਰੁਪਏ ਮਿਲਦੇ। ਉਨ੍ਹਾਂ ਕਿਹਾ ਕਿ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਵੀ ਈਡੀ ਵੱਲੋਂ ਛਾਪਾ ਮਾਰਿਆ ਸੀ, ਤਾਂ ਈਡੀ ਨੂੰ ਉਨ੍ਹਾਂ ਦੇ ਘਰੋਂ 10 ਮਫ਼ਲਰ ਮਿਲੇ ਹਨ। ਉਥੇ ਚੰਨੀ ਦੇ ਰਿਸ਼ਤੇਦਾਰਾਂ ਦੇ ਘਰੋਂ 10 ਕਰੋੜ ਰੁਪਏ ਮਿਲੇ ਹਨ। ਇਹੀ ਫ਼ਰਕ ਹੈ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਵਿੱਚ।

ਚੱਢਾ ਨੇ ਸਵਾਲ ਕੀਤਾ ਕਿ ਚੰਨੀ ਦੇ ਰਿਸ਼ਤੇਦਾਰਾਂ ਕੋਲ ਇੰਨੀ ਜਾਇਦਾਦ, ਗੱਡੀਆਂ ਅਤੇ ਪੈਸਾ ਕਿੱਥੋਂ ਆਇਆ? ਉਨ੍ਹਾਂ ਨੇ ਆਪਣੇ ਹੋਰ ਕਿੰਨੇ ਰਿਸ਼ਤੇਦਾਰਾਂ ਨੂੰ ਕਰੋੜਪਤੀ ਬਣਾਇਆ ਹੈ? 111 ਦਿਨਾਂ ‘ਚ ਜੇਕਰ ਉਨ੍ਹਾਂ ਦੇ ਭਤੀਜੇ ਨੇ ਇੰਨੇ ਪੈਸੇ ਕਮਾਏ ਤਾਂ ਮੁੱਖ ਮੰਤਰੀ ਚੰਨੀ ਨੇ ਕਿੰਨੇ ਕਮਾਏ ਹੋਣਗੇ? ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਕਾਂਗਰਸ ਪੰਜਾਬ ਪ੍ਰਧਾਨ ਨਵਜੋਤ ਸਿੱਧੂ ਜਵਾਬ ਦੇਣ ਅਤੇ ਆਪਣਾ ਪੱਖ ਸਪੱਸ਼ਟ ਕਰਨ।

ਚੱਢਾ ਨੇ ਕਿਹਾ ਈ.ਡੀ. ਦੇ ਛਾਪੇ ਖ਼ਤਮ ਨਹੀਂ ਹੋਏ, ਇਸ ਲਈ ਬਰਾਮਦ ਹੋਏ ਪੈਸੇ ਦੀ ਰਕਮ ਹੋਰ ਵਧੇਗੀ। ਮੁੱਖ ਮੰਤਰੀ ਬਣਨ ਤੋਂ ਪਹਿਲਾ ਚੰਨੀ ਦੇ ਭਤੀਜੇ ਅਤੇ ਰਿਸਤੇਦਾਰਾਂ ਕੋਲ ਐਨੇ ਪੈਸੇ ਨਹੀਂ ਸਨ। ਮੁੱਖ ਮੰਤਰੀ ਬਣਨ ਤੋਂ ਬਾਅਦ ਅਜਿਹਾ ਕੀ ਹੋ ਗਿਆ ਕਿ ਉਨ੍ਹਾਂ ਕੋਲ ਕਰੋੜਾਂ ਰੁਪਏ ਆ ਗਏ। ਇਸ ਦਾ ਸਾਫ਼ ਮਤਲਬ ਹੈ ਕਿ ਚੰਨੀ ਦੇ ਪਰਿਵਾਰ ਅਤੇ ਰਿਸਤੇਦਾਰਾਂ ਨੇ ਸੱਤਾ ਦਾ ਦੁਰਪ੍ਰਯੋਗ ਕਰਕੇ ਪੈਸੇ ਕਮਾਏ ਹਨ।

ਰਾਘਵ ਚੱਢਾ ਨੇ ਕਿਹਾ ਕਿ ਉਨ੍ਹਾਂ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਚੰਨੀ ਦੇ ਵਿਧਾਨ ਸਭਾ ਹਲਕੇ ਸ੍ਰੀ ਚਮਕੌਰ ਸਾਹਿਬ ਵਿੱਚ ਗੈਰ ਕਾਨੂੰਨੀ ਖਣਨ ਵਾਲੀ ਥਾਂ ਦਾ ਪਰਦਾਫ਼ਾਸ਼ ਕੀਤਾ ਸੀ ਅਤੇ ਦੱਸਿਆ ਸੀ ਕਿ ਇਸ ਇਲਾਕੇ ਵਿੱਚ ਰੇਤ ਮਾਫੀਆ ਖੁਦ ਚੰਨੀ ਦੀ ਨਿਗਰਾਨੀ ਵਿੱਚ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਰੇਤ ਮਾਫੀਆ ਦਾ ਕਮੀਸ਼ਨ ਮੁੱਖ ਮੰਤਰੀ ਚੰਨੀ ਅਤੇ ਰਿਸਤੇਦਾਰਾਂ ਕੋਲ ਜਾ ਰਿਹਾ ਹੈ। ਪਰ ਉਸ ਸਮੇਂ ਚੰਨੀ ਨੇ ਉਨ੍ਹਾਂ ਨੂੰ (ਚੱਢਾ) ਨੂੰ ਬਹੁਤ ਬੁਰਾ ਭਲਾ ਕਿਹਾ ਸੀ, ਧਮਕੀਆਂ ਦਿੱਤੀਆਂ ਸਨ।

ਚੱਢਾ ਨੇ ਕਿਹਾ ਕਿ ਸੱਚ ਇੱਕ ਦਿਨ ਸਾਹਮਣੇ ਆ ਹੀ ਜਾਂਦਾ ਹੈ। ਅੱਜ ਈ.ਡੀ ਦੇ ਛਾਪੇ ਤੋਂ ਬਾਅਦ ਰੇਤ ਮਾਫੀਆ ਦਾ ਸੱਚ ਲੋਕਾਂ ਸਾਹਮਣੇ ਆ ਗਿਆ ਹੈ। ਹੁਣ ਪੰਜਾਬ ਦੇ ਲੋਕਾਂ ਨੂੰ ਪਤਾ ਲੱਗ ਗਿਆ ਕਿ ਮੁੱਖ ਮੰਤਰੀ ਹੀ ਰੇਤ ਮਾਫੀਆ ਦੇ ਸਰਗਣਾ ਹਨ। ਆਉਣ ਵਾਲੀਆਂ ਚੋਣਾ ਵਿੱਚ ਪੰਜਾਬ ਦੀ ਜਨਤਾ ਮੁੱਖ ਮੰਤਰੀ ਚੰਨੀ ਅਤੇ ਕਾਂਗਰਸ ਨੂੰ ਜਵਾਬ ਜ਼ਰੂਰ ਦੇਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...