Friday, April 26, 2024

ਵਾਹਿਗੁਰੂ

spot_img
spot_img

ਚੰਨੀ ਨੇ ਪਿੰਡ ਚੰਦ ਪੁਰਾਣਾ ਦੇ ਗੁਰਦੁਆਰਾ ਸਾਹਿਬ ਵਿਖੇ ਰਾਤ ਬਿਤਾਈ, ਸਾਈਕਲ ਯਾਤਰਾ ਦੌਰਾਨ 4 ਸਾਲ ਪਹਿਲਾਂ ਵੀ ਏਸੇ ਪਵਿੱਤਰ ਅਸਥਾਨ ਉਤੇ ਰੁਕੇ ਸਨ ਮੁੱਖ ਮੰਤਰੀ

- Advertisement -

ਯੈੱਸ ਪੰਜਾਬ
ਚੰਦ ਪੁਰਾਣਾ (ਮੋਗਾ), 25 ਨਵੰਬਰ, 2021:
ਆਪਣੇ ਪੁਰਾਣੇ ਦਿਨਾਂ ਨੂੰ ਚੇਤੇ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਉਸੇ ਗੁਰਦੁਆਰਾ ਸਾਹਿਬ ਵਿਖੇ ਰਾਤ ਬਿਤਾਈ ਜਿੱਥੇ ਉਹ ਸਾਲ 2016 ਵਿਚ ਸਾਈਕਲ ਯਾਤਰਾ ਦੌਰਾਨ ਰੁਕੇ ਸਨ।

ਮੁੱਖ ਮੰਤਰੀ ਚੰਨੀ ਜਦੋਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸਨ ਤਾਂ ਉਨ੍ਹਾਂ ਨੇ ਅਕਾਲੀ-ਭਾਜਪਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਬਾਰੇ ਪੰਜਾਬੀਆਂ ਨੂੰ ਜਾਣੂੰ ਕਰਵਾਉਣ ਲਈ ਸੂਬੇ ਭਰ ਵਿਚ ਸਾਈਕਲ ਯਾਤਰਾ ਕੱਢੀ ਸੀ।

ਜਦੋਂ ਇਹ ਯਾਤਰਾ ਮੋਗਾ ਪਹੁੰਚੀ ਸੀ ਤਾਂ ਮੁੱਖ ਮੰਤਰੀ ਚੰਨੀ ਨੇ ਪਿੰਡ ਚੰਦ ਪੁਰਾਣਾ ਦੇ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਵਿਖੇ ਰਾਤ ਬਿਤਾਈ ਸੀ। ਹਾਲਾਂਕਿ, ਮੁੱਖ ਮੰਤਰੀ ਦੇ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਜਦੋਂ ਉਨ੍ਹਾਂ ਨੇ ਮੋਗਾ ਦੇ ਦੌਰੇ ਦੌਰਾਨ ਕਈ ਸਮਾਗਮਾਂ ਵਿਚ ਸ਼ਿਰਕਤ ਕੀਤੀ ਤਾਂ ਉਹ ਕਿਸੇ ਹੋਟਲ, ਰੈਸਟ ਹਾਊਸ ਜਾਂ ਕਿਸੇ ਪਾਰਟੀ ਲੀਡਰ ਦੇ ਆਲੀਸ਼ਾਨ ਘਰ ਵਿਚ ਰੁਕਣ ਦੀ ਬਜਾਏ ਇਸੇ ਗੁਰਦੁਆਰਾ ਸਾਹਿਬ ਵਿਖੇ ਰੁਕਣ ਲਈ ਪਹੁੰਚੇ।

ਮੁੱਖ ਮੰਤਰੀ ਚੰਨੀ ਸ਼ਾਮ 6.40 ਵਜੇ ਇੱਥੇ ਪਹੁੰਚੇ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਦੀਪ ਸਿੰਘ ਨਾਲ ਇਸ ਪਾਵਨ ਅਸਥਾਨ ਉਤੇ ਮੱਥਾ ਟੇਕਿਆ। ਇਸੇ ਦੌਰਾਨ ਮੁੱਖ ਮੰਤਰੀ ਚੰਨੀ ਨੇ ਲੰਗਰ ਵੀ ਛਕਿਆ। ਇਸ ਮੌਕੇ ਬਾਬਾ ਗੁਰਦੀਪ ਸਿੰਘ ਨੇ ਮੁੱਖ ਮੰਤਰੀ ਚੰਨੀ ਨੂੰ ਸਿਰੋਪਾਓ ਵੀ ਬਖਸ਼ਿਸ਼ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਚਾਰ ਸਾਲਾਂ ਬਾਅਦ ਮੁੜ ਇਸ ਪਵਿੱਤਰ ਅਸਥਾਨ ਉਤੇ ਆ ਕੇ ਉਨ੍ਹਾਂ ਦੇ ਮਨ ਨੂੰ ਬਹੁਤ ਸਕੂਨ ਮਿਲਿਆ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਭਾਗਾਂ ਵਾਲੇ ਹਨ ਜਿਨ੍ਹਾਂ ਨੂੰ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਦਾ ਸੁਭਾਗ ਨਸੀਬ ਹੋਇਆ ਕਿਉਂ ਜੋ ਇਸ ਅਸਥਾਨ ਦੀ ਉਨ੍ਹਾਂ ਦੀ ਜਿੰਦਗੀ ਵਿਚ ਬੇਹੱਦ ਮਹੱਤਤਾ ਹੈ।

ਮੁੱਖ ਮੰਤਰੀ ਨਾਲ ਲੋਕ ਸਭਾ ਮੈਂਬਰ ਮੁਹੰਮਦ ਸਦੀਕ, ਵਿਧਾਇਕ ਡਾ. ਹਰਜੋਤ ਕਮਲ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੇ.ਕੇ. ਯਾਦਵ ਤੇ ਹੋਰ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...