Thursday, March 28, 2024

ਵਾਹਿਗੁਰੂ

spot_img
spot_img

ਚੰਨੀ ਸਰਕਾਰ ਕਿਸਾਨਾਂ ਨੂੰ ਖ਼ਰਾਬ ਫ਼ਸਲਾਂ ਦਾ 100 ਫ਼ੀਸਦੀ ਮੁਆਵਜਾ ਦੇਵੇ: ਕੁਲਤਾਰ ਸਿੰਘ ਸੰਧਵਾਂ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਅਕਤੂਬਰ, 2021:
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਵਾਅਦੇ ਕਦੇ ਵੀ ਪੂਰੇ ਨਹੀਂ ਕੀਤੇ, ਸਗੋਂ ਕਿਸਾਨਾਂ ਨੂੰ ਵੋਟ ਬੈਂਕ ਵਜੋਂ ਹੀ ਵਰਤਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੀ ਤਰ੍ਹਾਂ ਚੰਨੀ ਸਰਕਾਰ ਨੇ ਵੀ ਨਾ ਕਿਸਾਨਾਂ ਦਾ ਕਰਜਾ ਮੁਆਫ਼ ਕੀਤਾ ਅਤੇ ਨਾ ਹੀ ਕਿਸਾਨਾਂ ਦੀਆਂ ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜਾ ਦਿੱਤਾ ਹੈ। ਸੰਧਵਾਂ ਨੇ ਚੰਨੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਨੂੰ ਖ਼ਰਾਬ ਫ਼ਸਲਾਂ ਦਾ 100 ਫ਼ੀਸਦੀ ਮੁਆਵਜਾ ਦਿੱਤਾ ਜਾਵੇ।

ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, ‘‘ਕਾਂਗਰਸ ਦੇ ਰਾਜ ਵਿੱਚ ਨਾ ਤਾਂ ਕਿਸਾਨਾਂ ਦਾ ਕਰਜਾ ਮੁਆਫ਼ ਹੋਇਆ, ਨਾ ਕਦੇ ਫ਼ਸਲਾਂ ਦਾ ਸਹੀ ਮੁਆਵਜਾ ਮਿਲਿਆ ਹੈ। ਪਿਛਲੇ ਸੀਜਨ ਵਿੱਚ ਬਾਰਦਾਨੇ ਦੀ ਘਾਟ ਕਾਰਨ ਕਿਸਾਨ ਪ੍ਰੇਸ਼ਾਨ ਹੋਏ ਸਨ ਅਤੇ ਹੁਣ ਝੋਨੇ ’ਚ ਜ਼ਿਆਦਾ ਨਮੀ ਦੇ ਨਾਂ ’ਤੇ ਕਿਸਾਨਾਂ ਦੀ ਫ਼ਸਲ ਨਾ ਖ਼ਰੀਦ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।’’

ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਭਾਂਵੇਂ ਖੇਤਾਂ ਵਿੱਚ ਖ਼ਰਾਬ ਹੋਵੇ ਜਾਂ ਮੰਡੀਆਂ ਵਿੱਚ ਬੈਠੇ ਕਿਸਾਨ ਪ੍ਰੇਸ਼ਾਨ ਹੋਣ ਉਨ੍ਹਾਂ ਦੀ ਕੋਈ ਸਾਰ ਨਾ ਚੰਨੀ ਸਰਕਾਰ ਅਤੇ ਨਾ ਹੀ ਨਰਿੰਦਰ ਮੋਦੀ ਸਰਕਾਰ ਲੈ ਰਹੀਆਂ ਹਨ। ਇਹ ਸਰਕਾਰਾਂ ਕਿਸਾਨਾਂ ਦੇ ਨਾਂਅ ’ਤੇ ਕੇਵਲ ਢੀਂਗਾਂ ਮਾਰਨ ਤੱਕ ਹੀ ਸੀਮਤ ਹਨ, ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਨਾਲ ਸਰਕਾਰਾਂ ਦਾ ਕੋਈ ਵਾਹ ਵਾਸਤਾ ਨਹੀਂ ਹੈ।

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਖੇਤੀ ਕੁਦਰਤ ’ਤੇ ਨਿਰਭਰ ਰਹੀ ਹੈ। ਝੋਨੇ ਦੀ ਫ਼ਸਲ ’ਤੇ ਲਗਾਤਾਰ ਮੀਂਹ ਪੈਣ ਕਾਰਨ ਝੋਨੇ ਵਿੱਚ ਨਮੀ ਦੀ ਮਾਤਰਾ ਵੱਧ ਰਹੀ ਹੈ। ਪਰ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਕਿੱੜ ਕੱਢਣ ਦੀ ਚਾਲ ਰਾਹੀਂ ਘੱਟ ਤੋਂ ਘੱਟ ਨਮੀ ਵਾਲਾ ਝੋਨਾ ਖ਼ਰੀਦਣ ਦੀ ਸ਼ਰਤ ਲਾ ਰਹੀ ਹੈ।

ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਅਤੇ ਤਰਨਤਾਰਨ ਸਮੇਤ ਪੰਜਾਬ ਦੇ ਕੁੱਝ ਜ਼ਿਲ੍ਹਿਆਂ ਵਿੱਚ ਗੜ੍ਹੇ ਪੈਣ ਕਾਰਨ ਅਤੇ ਮਾਲਵਾ ਖੇਤਰ ਵਿੱਚ ਗੁਲਾਬੀ ਸੁੰਡੀ ਦੀ ਹਮਲੇ ਕਾਰਨ ਬਰਬਾਦ ਹੋਈਆਂ ਫ਼ਸਲਾਂ ਦਾ ਜਲਦ ਤੋਂ ਜਲਦ ਮੁਆਵਜਾ ਦਿੱਤਾ ਜਾਵੇ। ਇਸ ਦੇ ਨਾਲ ਹੀ ਝੋਨੇ ਦੀ ਨਮੀ ਦੀ ਮਾਤਰਾ ਵਿੱਚ ਛੋਟ ਦਿੱਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਰੁਲਣਾ ਨਾ ਪਵੇ।

‘ਆਪ’ ਆਗੂ ਨੇ ਦੱਸਿਆ ਕਿ ਝੋਨੇ ਦੀ ਖ਼ਰੀਦ ਕਰ ਰਹੀਆਂ ਸਰਕਾਰੀ ਏਜੰਸੀਆਂ ਨਮੀ ਦੀ ਵੱਧ ਮਾਤਰਾ ਦਾ ਬਹਾਨਾ ਬਣਾ ਕੇ ਫ਼ਸਲ ਦੀ ਬੋਲੀ ਨਹੀਂ ਕਰਾ ਰਹੀਆਂ ਅਤੇ ਕਿਸਾਨ ਮੰਡੀਆਂ ਵਿੱਚ ਫ਼ਸਲ ਲੈ ਕੇ ਬੈਠੇ ਪ੍ਰੇਸ਼ਾਨ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਮੀਂਹ ਅਤੇ ਕੀਟਾਂ ਦੀ ਮਾਰ ਕਾਰਨ ਝੋਨੇ ਦੀ ਫ਼ਸਲ ਬਰਬਾਦ ਹੋ ਰਹੀ ਹੈ, ਇਸ ਲਈ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਜਲਦ ਤੋਂ ਜਲਦ ਝੋਨੇ ਦੀ ਫ਼ਸਲ ਖ਼ਰੀਦਣ ਦਾ ਉਚਿਤ ਪ੍ਰਬੰਧ ਕਰੇ।

ਸੰਧਵਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਪੀਲ ਕੀਤੀ ਕਿ ਝੋਨੇ ਦੀ ਫ਼ਸਲ ਵਿੱਚ ਨਮੀਂ ਦੀ ਮਾਤਰਾ ਤੋਂ ਛੋਟ ਹਾਸਲ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸਾਂਝੇ ਵਫ਼ਦ ਰਾਹੀਂ ਮੁਲਾਕਤ ਕੀਤੀ ਜਾਵੇ ਤਾਂ ਜੋ ਕੇਂਦਰ ਸਰਕਾਰ ’ਤੇ ਦਬਾਅ ਪਾਇਆ ਜਾਵੇ ਕਿ ਮੀਂਹ ਕਾਰਨ ਝੋਨੇ ਦੀ ਫ਼ਸਲ ਵਿੱਚ ਵਧੀ ਨਮੀ ਨੂੰ ਦੇਖਦਿਆਂ ਫ਼ਸਲ ਵਿਚਲੀ ਨਮੀ ਦੀ ਸ਼ਰਤ ’ਚ ਛੋਟ ਦਿੱਤੀ ਜਾਵੇ ਅਤੇ ਝੋਨੇ ਦੀ ਖ਼ਰੀਦ ਨੂੰ ਤੇਜ਼ ਕੀਤਾ ਜਾਵੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...