Tuesday, March 19, 2024

ਵਾਹਿਗੁਰੂ

spot_img
spot_img

ਚੰਨੀ, ਸਿੱਧੂ ਅਤੇ ਕਾਂਗਰਸੀਆਂ ਨੂੰ ਲੋਕਾਂ ਦੀ ਅਦਾਲਤ ਵਿੱਚ ਦੱਸਣਾ ਪਵੇਗਾ, ਕਿਉਂ ਰੱਦ ਨਹੀਂ ਕੀਤੇ ਘਾਤਕ ਬਿਜਲੀ ਖ਼ਰੀਦ ਸਮਝੌਤੇ: ਭਗਵੰਤ ਮਾਨ

- Advertisement -

ਯੈੱਸ ਪੰਜਾਬ
ਚੰਡੀਗੜ, 21 ਜਨਵਰੀ, 2022 –
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏ.) ਦੇ ਮੁੱਦੇ ‘ਤੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਦੋਸ਼ ਲਾਏ ਹਨ। ਮਾਨ ਨੇ ਕਿਹਾ ਕਿ ਬਿਜਲੀ ਖਰੀਦ ਸਮਝੌਤੇ ਰੱਦ ਕਰਨ ਦਾ ਐਲਾਨ ਅੱਜ ਵੀ ਲਾਗੂ ਨਹੀਂ ਹੋਇਆ ਹੈ, ਪਰ ਚੰਨੀ ਸਰਕਾਰ ਨੇ ਇਸ ਦੇ ਪ੍ਰਚਾਰ ‘ਤੇ ਸਰਕਾਰੀ ਖਜ਼ਾਨੇ ‘ਚੋਂ ਕਰੋੜਾਂ ਰੁਪਏ ਖ਼ਰਚ ਕਰ ਦਿੱਤੇ।

ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਬਾਦਲਾਂ ਅਤੇ ਕੈਪਟਨ ਦੀ ਤਰਾਂ ਚੰਨੀ ਸਰਕਾਰ ਨੇ ਵੀ ਬਿਜਲੀ ਖਰੀਦ ‘ਚ ਆਪਣਾ ਕਮਿਸ਼ਨ (ਦਲਾਲੀ) ਬੰਨਿਆਂ ਅਤੇ ਨਿੱਜੀ ਬਿਜਲੀ ਕੰਪਨੀਆਂ ਦੇ ਨਾਲ ਮਿਲੀਭੁਗਤ ਕੀਤੀ। ਉਨਾਂ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਚੰਨੀ ਦਾਅਵਾ ਕਰਦੇ ਸਨ ਕਿ ਜੇ ਉਨਾਂ ਕੋਲ ਸੱਤਾ ਆਈ ਤਾਂ ਉਹ ਬਿਜਲੀ ਸਮਝੌਤੇ ਤੁਰੰਤ ਰੱਦ ਕਰਨਗੇ। ਪਰ ਅਜਿਹਾ ਨਹੀਂ ਹੋਇਆ। ਇਸ ਦਾ ਜਵਾਬ ਉਨਾਂ ਨੂੰ ਪੰਜਾਬ ਦੇ ਲੋਕਾਂ ਅੱਗੇ ਦੇਣਾ ਪਵੇਗਾ।

ਮਾਨ ਨੇ ਕਿਹਾ ਕਿ ਰਾਜਪੁਰਾ, ਤਲਵੰਡੀ ਸਾਬੋ ਅਤੇ ਗੋਇੰਦਵਾਲ ਸਾਹਿਬ ਤਿੰਨੋਂ ਨਿੱਜੀ ਥਰਮਲ ਪਲਾਂਟਾਂ ਤੋਂ ਪੰਜਾਬ ਸਰਕਾਰ ਅੱਜ ਵੀ ਉਹੀ ਪੁਰਾਣੀਆਂ ਮਹਿੰਗੀਆਂ ਕੀਮਤਾਂ ‘ਤੇ ਕਰੀਬ 7000 ਮੈਗਾਵਾਟ ਬਿਜਲੀ ਖਰੀਦ ਰਹੀ ਹੈ। ਪਿੱਛਲੀ ਅਕਾਲੀ- ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਆਪਣੇ ਨਿੱਜੀ ਫਾਇਦੇ ਲਈ ਬਿਜਲੀ ਉਤਪਾਦਨ ਲਈ ਖੁਦ ਦੇ ਸਰੋਤ ਨਹੀਂ ਬਣਾਏ। ਜਦੋਂ ਕਿ ਸਰਕਾਰੀ ਸਾਧਨਾਂ ਦੀ ਵਰਤੋਂ ਕਰਕੇ ਨਿੱਜੀ ਕੰਪਨੀਆਂ ਮਹਿੰਗੀਆਂ ਕੀਮਤਾਂ ‘ਤੇ ਸਰਕਾਰ ਨੂੰ ਬਿਜਲੀ ਵੇਚ ਰਹੀਆਂ ਹਨ। ਪਰ ਆਪਣੀ ਸਰਕਾਰ ਦੀ ਨਾਕਾਮੀ ਛੁਪਾਉਣ ਲਈ ਮੁੱਖ ਮੰਤਰੀ ਚੰਨੀ ਨੇ ਬਿਜਲੀ ਸਮਝੌਤੇ ਰੱਦ ਕਰਨ ਦਾ ਡਰਾਮਾ ਕੀਤਾ ਸੀ।

ਮਾਨ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਬਿਜਲੀ ਸਸਤੀ ਕਰਨ ਦਾ ਐਲਾਨ ਕਰਦੇ ਹੋਏ ਕਿਹਾ ਸੀ ਕਿ ਮਹਿੰਗੀ ਬਿਜਲੀ ਕਾਰਨ ਗੋਇੰਦਵਾਲ ਥਰਮਲ ਪਲਾਂਟ ਦਾ ਸਮਝੌਤਾ ਰੱਦ ਕਰ ਦਿੱਤਾ ਗਿਆ ਹੈ। ਹੁਣ ਪੰਜਾਬ ਸਰਕਾਰ 2.38 ਰੁਪਏ ਦੇ ਹਿਸਾਬ ਨਾਲ ਬਿਜਲੀ ਖ਼ਰੀਦੇਗੀ ਅਤੇ 2.65 ਰੁਪਏ ਦੇ ਹਿਸਾਬ ਨਾਲ ਬੇਚੇਗੀ।

ਪਰ ਇਹ ਐਲਾਨ ਪੂਰੀ ਤਰਾਂ ਝੂਠੇ ਸਾਬਤ ਹੋਏ ਹਨ। ਅਸਲੀਅਤ ਇਹ ਹੈ ਕਿ ਅੱਜ ਵੀ ਇਸ ਤੋਂ 6 ਤੋਂ 7 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਬਿਜਲੀ ਖਰੀਦੀ ਜਾ ਰਹੀ ਹੈ। ਇਸ ਐਲਾਨ ਦਾ ਮਕਸਦ ਪੰਜਾਬ ਦੇ ਲੋਕਾਂ ਨੂੰ ਬੇਵਕੂਫ਼ ਬਣਾਉਣਾ ਅਤੇ ਮੁੱਖ ਮੰਤਰੀ ਚੰਨੀ ਦਾ ਚਿਹਰਾ ਚਮਕਾਉਣਾ ਸੀ।

ਪਰਾਣੇ ਬਕਾਏ ਬਿਜਲੀ ਬਿੱਲ ਮੁਆਫ਼ ਕਰਨ ਬਾਰੇ ਮੁੱਖ ਮੰਤਰੀ ਚੰਨੀ ਦੇ ਐਲਾਨ ‘ਤੇ ਟਿਪਣੀ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਚੰਨੀ ਸਰਕਾਰ ਨੇ 29 ਸਤੰਬਰ 2021 ਨੂੰ 3 ਕਿਲੋਵਾਟ ਤੱਕ ਦੇ ਬਕਾਏ ਘਰੇਲੂ ਬਿਜਲੀ ਬਿੱਲਾਂ ਨੂੰ ਮੁਆਫ਼ ਕਰਨ ਦਾ ਐਲਾਨ ਕੀਤਾ ਸੀ, ਪਰ ਬਕਾਏ ਬਿੱਲਾਂ ਨੂੰ ਮੁਆਫ਼ ਕਰਨ ਦੇ ਨਾਂਅ ‘ਤੇ ਕਾਂਗਰਸ ਸਰਕਾਰ ਨੇ ਆਪਣੇ ਵਿਧਾਇਕਾਂ ਅਤੇ ਮੰਤਰੀਆਂ ਦੇ ਲੱਖਾਂ ਦੇ ਬਕਾਏ ਬਿਜਲੀ ਬਿੱਲ ਮੁਆਫ਼ ਕਰ ਦਿੱਤੇ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੁਰਾਣੇ ਬਿਜਲੀ ਬਿੱਲਾਂ ਨੂੰ ਮੁਆਫ਼ ਕਰਨ ਦੇ ਨਾਲ- ਨਾਲ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਹਰੇਕ ਮਹੀਨੇ ਮੁਫ਼ਤ ਬਿਜਲੀ ਦੇਵੇਗੀ। ਜਿਸ ਤਰਾਂ ਦਿੱਲੀ ਦੇ 70 ਫ਼ੀਸਦੀ ਤੋਂ ਜ਼ਿਆਦਾ ਘਰਾਂ ਦੇ ਬਿਜਲੀ ਬਿਲ ਜ਼ੀਰੋ ਆਉਦੇ ਹਨ, ਉਸੇ ਤਰਾਂ ਪੰਜਾਬ ਦੇ ਲੋਕਾਂ ਦੇ ਵੀ ਬਿਜਲੀ ਬਿਲ ਜ਼ੀਰੋ ਕੀਤੇ ਜਾਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਮੋਤੀ ਨਗਰ ਵੱਲੋਂ ਦਿੱਲੀ ਫਤਿਹ ਦਿਹਾੜਾ ਮਨਾਇਆ ਗਿਆ

ਯੈੱਸ ਪੰਜਾਬ ਨਵੀਂ ਦਿੱਲੀ, 15 ਮਾਰਚ, 2024 ਸਿੱਖ ਜਰਨੈਲਾਂ ਵੱਲੋਂ 15 ਮਾਰਚ 1783 ਨੂੰ ਕੀਤੀ ਗਈ ਦਿੱਲੀ ਫਤਿਹ ਨੁੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ ਨਗਰ ਵੱਲੋਂ ਦਿੱਲੀ ਫਤਿਹ ਦਿਹਾੜਾ...

ਖ਼ਡੂਰ ਸਾਹਿਬ ਤੋਂ ਅਕਾਲੀ ਦਲ ਪੀਰਮੁਹੰਮਦ, ਵਲਟੋਹਾ ਜਾਂ ਭਾਈ ਮਨਜੀਤ ਸਿੰਘ ਨੂੰ ਉਮੀਦਵਾਰ ਬਣਾਵੇ: ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ

ਯੈੱਸ ਪੰਜਾਬ 14 ਮਾਰਚ, 2024 ਪੰਥਕ ਹਲਕੇ ਖਡੂਰ ਸਾਹਿਬ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਆਪਣਾ ਦਾਅਵਾ ਅਕਾਲੀ ਲੀਡਰਸ਼ਿਪ ਅੱਗੇ ਰੱਖਿਆ---ਕਰਨੈਲ ਸਿੰਘ ਪੀਰਮੁਹੰਮਦ , ਵਿਰਸਾ ਸਿੰਘ ਵਲਟੋਹਾ ਜਾ ਭਾਈ ਮਨਜੀਤ...

ਮਨੋਰੰਜਨ

ਰੈਪਰ ਮੈਂਡੀਜ਼ ਦਾ ਨਵਾਂ ਟਰੈਕ “ਅੱਜ ਦੀ ਘੜੀ” ਰਿਲੀਜ਼

ਯੈੱਸ ਪੰਜਾਬ ਮਾਰਚ 16, 2024 VYRL ਹਰਿਆਣਵੀ ਮੈਂਡੀਜ਼ ਦੁਆਰਾ "ਅੱਜ ਦੀ ਘੜੀ" ਦੀ ਆਗਾਮੀ ਰਿਲੀਜ਼ ਦੀ ਘੋਸ਼ਣਾ ਕਰਨ ਲਈ ਬਹੁਤ ਖੁਸ਼ ਹੈ, ਜੋ ਕਿ ਸਮਕਾਲੀ ਸ਼ਹਿਰੀ ਹਰਿਆਣਵੀ ਰੈਪ ਅਤੇ ਕਲਾਸਿਕ ਲੋਕ ਧੁਨ ਦਾ ਸਦੀਵੀ ਤੱਤ ਹੈ। ਇਹ...

ਅੰਮ੍ਰਿਤਸਰ ਵਿੱਚ ਸੱਤ ਦਿਨ- ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ

ਯੈੱਸ ਪੰਜਾਬ ਅੰਮ੍ਰਿਤਸਰ, 17 ਫਰਵਰੀ, 2024 ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ ,...

ਬਾਲੀਵੁੱਡ ਗਾਇਕ ਸੁਖ਼ਵਿੰਦਰ ਸਿੰਘ ਦਾ ਚੰਡੀਗੜ੍ਹ ਵਿੱਚ ‘ਲਾਈਵ ਸ਼ੋਅ’ 24 ਫ਼ਰਵਰੀ ਨੂੰ

ਯੈੱਸ ਪੰਜਾਬ 15 ਫਰਵਰੀ, 2024 ਸਿਧਾਰਥ ਐਂਟਰਟੇਨਰਜ਼ ਅਤੇ ਹਿੰਦੁਸਤਾਨ ਹੋਲਡਿੰਗਜ਼, ਹਾਰਮੋਨੀ ਇੰਡੀਆ ਟਿਊਨਜ਼ ਦੇ ਸਹਿਯੋਗ ਨਾਲ, ਧੀਰ ਕੌਂਸਟ ਅਤੇ ਵਾਮਨ ਗਰੁੱਪ ਦੁਆਰਾ ਪੇਸ਼ ਕੀਤੇ ਜਾਣ ਵਾਲੇ ਗਾਇਕ ਸੁਖਵਿੰਦਰ ਸਿੰਘ ਮਿਊਜ਼ਿਕ ਮੈਜ਼ਿਕ ਲਾਈਵ ਕੰਸਰਟ ਦੀ ਘੋਸ਼ਣਾ ਕਰਨ...

ਸੋਸ਼ਲ ਮੀਡੀਆ

223,283FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...