Saturday, April 27, 2024

ਵਾਹਿਗੁਰੂ

spot_img
spot_img

ਚੱਪੜਚਿੜੀ ਵਿਖੇ ਮੀਨਾਰ-ਏ-ਫਤਹਿ ਨੂੰ ਰੋਸ਼ਨੀਆਂ ਜ਼ਰੀਏ ਤਿਰੰਗਾ ਰੰਗ ਦੇਣ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 14 ਅਗਸਤ, 2022:
ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੁਆਰਾ ਸਰਹਿੰਦ ਨੂੰ ਫਤਹਿ ਕਰਨ ਦੀ ਯਾਦ ਵਿਚ ਚੱਪੜਚਿੜੀ ਵਿਖੇ ਬਣੀ ਯਾਦਗਾਰ ਮੀਨਾਰ-ਏ-ਫਤਹਿ ਨੂੰ ਰੋਸ਼ਨੀਆਂ ਜਰੀਏ ਤਿਰੰਗਾ ਰੰਗ ਦੇਣਾ ਸਿੱਖ ਜ਼ਜਬਾਤਾਂ ਨਾਲ ਖਿਲਵਾੜ ਹੈ।ਅਜਿਹਾ ਕਰਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੇ ਠੀਕ ਨਹੀਂ ਕੀਤਾ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਨੇ ਉਸ ਵਕਤ ਦੇ ਜ਼ਾਲਮ ਹਾਕਮ ਨੂੰ ਉਸ ਵੱਲੋਂ ਕੀਤੇ ਜ਼ੁਲਮਾਂ ਦੀ ਸਜਾ ਦਿੰਦਿਆਂ ਸਰਹਿੰਦ ਫਤਹਿ ਕਰਕੇ ਖ਼ਾਲਸਾਈ ਨਿਸ਼ਾਨ ਝੁਲਾਇਆ ਸੀ। ਬਾਬਾ ਬੰਦਾ ਸਿੰਘ ਬਹਾਦਰ ਦੀ ਇਸੇ ਯਾਦ ਵਿਚ ਬਣੀ ਯਾਦਗਾਰ ਨੂੰ ਰੋਸ਼ਨੀਆਂ ਨਾਲ ਤਿਰੰਗੇ ਦਾ ਰੂਪ ਦੇ ਕੇ ਸਿੱਖ ਜ਼ਜਬਾਤਾਂ ਨੂੰ ਠੇਸ ਪਹੁੰਚਾਈ ਗਈ ਹੈ।

ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਮਾਨਤਾਵਾਂ ਦਾ ਸਤਿਕਾਰ ਹੈ, ਪਰ ਧਰਮ ਦੀਆਂ ਮਾਨਤਾਵਾਂ ਇਸ ਤੋਂ ਵੱਖਰੀਆਂ ਹਨ, ਅਤੇ ਇਨ੍ਹਾਂ ਨੂੰ ਰਲਗਡ ਨਹੀਂ ਕੀਤਾ ਜਾ ਸਕਦਾ । ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਨਾਮ ਤੇ ਵੱਸਣ ਵਾਲੇ ਪੰਜਾਬ ਅੰਦਰ ਭਗਵੰਤ ਮਾਨ ਸਰਕਾਰ ਨੇ ਗੁਰੂ ਸਾਹਿਬ ਦੇ ਫਲਸਫੇ ਅਤੇ ਸਿੱਖ ਭਾਵਨਾਵਾਂ ਵਿਰੁੱਧ ਹਰਕਤਾਂ ਨਾਲ ਆਪਣੀ ਸਿੱਖ ਵਿਰੋਧੀ ਮਾਨਸਿਕਤਾ ਨੂੰ ਦਰਸਾ ਦਿੱਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਦੇਸ਼ ਅੰਦਰ ਸਿੱਖ ਭਾਵਨਾਵਾਂ ਦੇ ਉਲਟ ਜਾਣ ਬੁਝ ਕੇ ਮਹੌਲ ਪੈਦਾ ਕੀਤਾ ਜਾ ਰਿਹਾ ਹੈ ਜਿਸ ਨਾਲ ਸਿੱਖਾਂ ਅੰਦਰ ਵੱਡਾ ਰੋਸ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਹਰਿਆਣਾ ਅੰਦਰ ਗੁਰਦੁਆਰਾ ਸਾਹਿਬਾਨ ਵਿਖੇ ਪ੍ਰੋਗਰਾਮ ਕਰਨ ਦਾ ਜਿਲ੍ਹਾ ਪ੍ਰਸ਼ਾਸਨ ਵੱਲੋਂ ਪੱਤਰ ਕੱਢਿਆ ਗਿਆ ਸੀ ਜਿਸ ਨੂੰ ਸੰਗਤਾਂ ਦੇ ਵਿਰੋਧ ਮਗਰੋਂ ਵਾਪਸ ਲਿਆ ਗਿਆ। ਇਸੇ ਤਰ੍ਹਾਂ ਬੀਤੇ ਕਲ ਹੀ ਇਤਿਹਾਸਕ ਗੁਰਦੁਆਰਾ ਇਮਲੀ ਸਾਹਿਬ, ਇੰਦੌਰ ਵਿਖੇ ਤਿਰੰਗਾਂ ਲਗਾ ਕੇ ਸਿੱਖ ਜ਼ਜਬਾਤਾਂ ਨਾਲ ਖੇਡਿਆ ਗਿਆ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਭ ਨੂੰ ਸਿੱਖ ਪ੍ਰੰਪਰਾਵਾਂ ਦਾ ਪਤਾ ਹੋਣ ਦੇ ਬਾਵਯੂਦ ਵੀ ਮਰਿਯਾਦਾ ਦੇ ਉਲਟ ਅਜਿਹੀਆਂ ਹਰਕਤਾਂ ਕਰਕੇ ਸਿੱਖਾਂ ਦੇ ਜ਼ਜਬਾਤਾਂ ਨੂੰ ਭੜਕਾਇਆ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਨ੍ਹਾਂ ਸਿੱਖ ਵਿਰੋਧੀ ਕਾਰਵਾਈਆਂ ਦਾ ਖੰਡਨ ਕਰਦੀ ਹੈ ਅਤੇ ਸਰਕਾਰਾਂ ਨੂੰ ਚਿਤਾਵਨੀ ਦਿੰਦੀ ਹੈ ਕਿ ਉਹ ਅਜਿਹੀਆਂ ਹਰਕਤਾਂ ਤੋਂ ਗੁਰੇਜ਼ ਕਰਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...