Tuesday, April 23, 2024

ਵਾਹਿਗੁਰੂ

spot_img
spot_img

ਛਾਪੇਮਾਰੀ ਦੌਰਾਨ ਮਿੱਲਾਂ ਵਿੱਚ ਲੁਕੋ ਕੇ ਰੱਖੇ ਜਨਤਕ ਵੰਡ ਪ੍ਰਣਾਲੀ ਦੇ 5200 ਬੋਰੇ ਚਾਵਲ ਬਰਾਮਦ, ਆਸ਼ੂ ਵੱਲੋਂ ਕਾਰਵਾਈ ਦੇ ਹੁਕਮ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 27 ਅਕਤੂਬਰ, 2020:
ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਛਾਪੇਮਾਰੀ ਦੌਰਾਨ 5200 ਬੋਰੇ ਚਾਵਲ ਦੇ ਬਰਾਮਦ ਕੀਤੇ ਗਏ ਹਨ ਜੋ ਕਿ ਜਨਤਕ ਵੰਡ ਪ੍ਰਣਾਲੀ ਅਧੀਨ ਵੰਡੇ ਜਾਣੇ ਸਨ।

ਉਕਤ ਜਾਣਕਾਰੀ ਅੱਜ ਇੱਥੇ ਦਿੰਦਿਆਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਵਿਭਾਗ ਦੀ ਟੀਮ ਵਲੋਂ ਕੁਰਾਲੀ ਸਥਿਤ ਵਿਸ਼ਨੂੰ ਰਾਈਸ ਐਂਡ ਜਨਰਲ ਮਿੱਲਜ਼ ਕੁਰਾਲੀ ਜੋ ਕਿ ਪਨਸਪ ਨੂੰ ਅਲਾਟਡ ਹੈ, ਵਿਖੇ ਛਾਪਾਮਾਰੀ ਕੀਤੀ ਗਈ, ਜਿੱਥੋਂ 3000 ਬੋਰੇ ਜਨਤਕ ਵੰਡ ਅਧੀਨ ਵੰਡੇ ਜਾਣ ਵਾਲੇ ਚਾਵਲਾਂ ਦੇ ਬਰਾਮਦ ਕੀਤੇ ਗਏ ਹਨ।

ਉਹਨਾਂ ਦਸਿਆ ਕਿ ਇਹ ਬੋਰੇ ਝੋਨੇ ਦੇ ਸਟਾਕ ਵਿੱਚ ਲੁਕੋ ਕੇ ਰੱਖੇ ਗਏ ਸਨ। ਸ੍ਰੀ ਆਸ਼ੂ ਨੇ ਦੱਸਿਆ ਕਿ ਇਸ ਤੋਂ ਇਲਾਵਾ ਖਰੜ ਸਥਿਤ ਖਰੜ ਰਾਈਸ ਮਿੱਲ ਜੋ ਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਨੂੰ ਅਲਾਟਡ ਹੈ, ਵਿੱਚ ਵੀ ਛਾਪੇਮਾਰੀ ਕੀਤੀ ਗਈ, ਜਿੱਥੋਂ 2200 ਬੋਰੇ ਜਨਤਕ ਵੰਡ ਅਧੀਨ ਵੰਡੇ ਜਾਣ ਵਾਲੇ ਚਾਵਲਾਂ ਦੇ ਬਰਾਮਦ ਕੀਤੇ ਗਏ ਹਨ।

ਉਹਨਾਂ ਦਸਿਆ ਕਿ ਇਹ ਬੋਰੇ ਝੋਨੇ ਦੇ ਸਟਾਕ ਵਿੱਚ ਲੁਕੋ ਕੇ ਰੱਖੇ ਗਏ ਸਨ। ਉਹਨਾਂ ਅੱਗੇ ਦੱਸਿਆ ਕਿ ਇਹ ਚਾਵਲ ਦੂਸਰੇ ਰਾਜਾਂ ਤੋਂ ਘੱਟ ਕੀਮਤ ‘ਤੇ ਲਿਆਂਦੇ ਗਏ ਸਨ ਅਤੇ ਇਹਨਾਂ ਨੂੰ ਚਾਲੂ ਮੰਡੀ ਸੀਜ਼ਨ ਦੌਰਾਨ ਬੋਗਸ ਬਿਲਿੰਗ ਲਈ ਵਰਤਿਆ ਜਾਣਾ ਸੀ।

ਸ੍ਰੀ ਆਸ਼ੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੋਗਸ ਬਿਲਿੰਗ ਨੂੰ ਨੱਥ ਪਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਪੰਜਾਬ ਮੰਡੀ ਬੋਰਡ, ਪੰਜਾਬ ਪੁਲੀਸ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਲੋਂ ਸਾਂਝੇ ਤੌਰ ‘ਤੇ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸ ਦੇ ਸਾਰਥਕ ਨਤੀਜੇ ਵੀ ਨਿਕਲੇ ਹਨ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,190FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...