Saturday, April 20, 2024

ਵਾਹਿਗੁਰੂ

spot_img
spot_img

ਛੇ ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਹੁਣ ਘਰਾਂ ਵਿੱਚ ਮਿਲੇਗੀ ਮਾਰਕਫੈੱਡ ਵੱਲੋਂ ਤਿਆਰ ਕੀਤੀ ਪੌਸ਼ਟਿਕ ਖ਼ੁਰਾਕ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 18 ਜੂਨ, 2021 –
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਵੱਲੋਂ ਅੱਜ 6 ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਲਈ ਨਵੀਂ ਪੌਸ਼ਟਿਕ ਖ਼ੁਰਾਕ ਦੀ ਸ਼ੁਰੂਆਤ ਕੀਤੀ ਗਈ।

ਐਸ.ਏ.ਐਸ. ਨਗਰ (ਮੋਹਾਲੀ) ਦੇ ਬਲਾਕ ਮਾਜਰੀ ਦੇ ਪਿੰਡ ਫਤਿਹਗੜ੍ਹ ਤੋਂ ਨਵੀਂ ਖ਼ੁਰਾਕ ਦੀ ਸ਼ੁਰੂਆਤ ਕਰਨ ਉਪਰੰਤ ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਇਹ ਖ਼ੁਰਾਕ ਮਾਰਕਫੈੱਡ ਵੱਲੋਂ ਤਿਆਰ ਕਰਵਾਈ ਗਈ ਹੈ, ਜੋ 6 ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਘਰਾਂ ਵਿੱਚ ਹੀ ਉਪਲਬਧ ਕਰਵਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਪਲੀਮੈਂਟਰੀ ਨਿਊਟ੍ਰੀਸ਼ਨਲ ਪ੍ਰੋਗਰਾਮ ਅਧੀਨ ਆਂਗਨਵਾੜੀ ਸੈਂਟਰਾਂ ਰਾਹੀਂ 0-6 ਸਾਲ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਦਿੱਤੀ ਜਾਂਦੀ ਖ਼ੁਰਾਕ ਦੇ ਪੋਸ਼ਣ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਨਵੀਂ ਰੈਸੀਪੀ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਗਿਆ ਸੀ।

ਉਨ੍ਹਾਂ ਦੱਸਿਆ ਕਿ ਇਸ ਨਵੀਂ ਖ਼ੁਰਾਕ ਵਿੱਚ ਬੇਸਣ, ਮੂੰਗ ਦਾਲ ਸਾਬਤ, ਸੋਇਆ ਬੀਨ ਦਾ ਆਟਾ ਅਤੇ ਡਬਲ ਫੋਟੀਫਾਇਡ ਨਮਕ ਆਦਿ ਨੂੰ ਸ਼ਾਮਲ ਕੀਤਾ ਗਿਆ ਹੈ। ਸਮਾਗਮ ਦੌਰਾਨ ਮੰਤਰੀ ਵੱਲੋਂ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਸੁੱਕੇ ਰਾਸ਼ਨ ਦੇ ਪੈਕਟ ਵੀ ਵੰਡੇ ਗਏ।

ਇਸ ਦੌਰਾਨ ਕੁਪੋਸ਼ਣ ਨੂੰ ਦੂਰ ਕਰਨ ਲਈ ਸਮੇਂ ਸਿਰ ਬੱਚਿਆਂ ਦੀ ਗਰੋਥ ਮੌਨੀਟਿਰਿੰਗ ਆਂਗਨਵਾੜੀ ਸੈਂਟਰਾਂ ਵਿੱਚ ਕਰਵਾਉਣ ਲਈ ਉਤਸ਼ਾਹਿਤ ਕੀਤਾ ਗਿਆ ਅਤੇ ਪੌਸ਼ਟਿਕ ਆਹਾਰ ਸਬੰਧੀ ਕਿਚਨ ਗਾਰਡਨ ਬਣਾਉਣ ਬਾਰੇ ਵੀ ਜਾਣਕਾਰੀ ਦਿੱਤੀ ਗਈ।

ਵਿਭਾਗ ਵਲੋਂ ਜ਼ਰੂਰਤਮੰਦ ਪਰਿਵਾਰਾਂ ਦੀਆਂ ਲੜਕੀਆਂ/ਔਰਤਾਂ ਲਈ ਸ਼ੁਰੂ ਕੀਤੀ ਗਈ “ਉਡਾਣ” ਸਕੀਮ ਬਾਰੇ ਜਾਣੂ ਕਰਵਾਉਂਦਿਆਂ ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਉਡਾਣ ਸਕੀਮ ਤਹਿਤ ਲਾਭਪਾਤਰੀਆਂ ਨੂੰ 27,314 ਆਂਗਨਵਾੜੀ ਕੇਂਦਰਾਂ ਦੇ ਸੂਬਾ ਪੱਧਰੀ ਨੈਟਵਰਕ ਰਾਹੀਂ ਕਵਰ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਨੇ ਇਸ ਸਕੀਮ ਤਹਿਤ 40.55 ਕਰੋੜ ਰੁਪਏ ਸਾਲਾਨਾ ਖ਼ਰਚਣ ਦੀ ਯੋਜਨਾ ਬਣਾਈ ਹੈ।

ਉਨ੍ਹਾਂ ਕਿਹਾ ਕਿ ਮਹਿਲਾਵਾਂ/ਲੜਕੀਆਂ ਨੂੰ ਮਾਸਿਕ ਧਰਮ ਸਬੰਧੀ ਬਿਮਾਰੀਆਂ ਤੋਂ ਬਚਾਉਣ, ਮਾਸਿਕ ਧਰਮ ਦੌਰਾਨ ਸਫ਼ਾਈ ਪ੍ਰਤੀ ਜਾਗਰੂਕ ਕਰਨ, ਮੁੱਢਲੇ ਸਫ਼ਾਈ ਉਤਪਾਦਾਂ ਤੱਕ ਪਹੁੰਚ ਵਧਾਉਣ, ਮਹਿਲਾਵਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਅਤੇ ਔਰਤਾਂ ਦੇ ਸਵੈ-ਮਾਣ ਨੂੰ ਵਧਾਉਣ ਦੇ ਉਦੇਸ਼ ਨਾਲ ਇਹ ਯੋਜਨਾ ਚਲਾਈ ਜਾ ਰਹੀ ਹੈ ਅਤੇ ਇਸ ਤਹਿਤ ਸਕੂਲ ਛੱਡ ਚੁੱਕੀਆਂ ਲੜਕੀਆਂ/ਸਕੂਲ ਤੋਂ ਬਾਹਰ ਦੀਆਂ ਲੜਕੀਆਂ, ਕਾਲਜ ਨਾ ਜਾਣ ਵਾਲੀਆਂ ਲੜਕੀਆਂ, ਬੀ.ਪੀ.ਐਲ. ਪਰਿਵਾਰਾਂ ਦੀਆਂ ਮਹਿਲਾਵਾਂ, ਝੁੱਗੀ-ਝੌਂਪੜੀ ਵਿੱਚ ਰਹਿਣ ਵਾਲੀਆਂ ਅਤੇ ਬੇਘਰ ਮਹਿਲਾਵਾਂ, ਟੱਪਰੀਵਾਸ ਪਰਿਵਾਰਾਂ ਦੀਆਂ ਔਰਤਾਂ ਅਤੇ ਨੀਲੇ ਕਾਰਡ ਧਾਰਕ ਤੇ ਦੂਜੇ ਵਿਭਾਗਾਂ ਦੀ ਕਿਸੇ ਵੀ ਸਕੀਮ ਤਹਿਤ ਮੁਫ਼ਤ/ਸਬਸਿਡੀ ਵਾਲੇ ਸੈਨੇਟਰੀ ਪੈਡਾਂ ਦਾ ਲਾਭ ਨਹੀਂ ਲੈ ਰਹੀਆਂ ਔਰਤਾਂ ਨੂੰ ਇਸ ਸਕੀਮ ਤਹਿਤ ਕਵਰ ਕੀਤਾ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...