Friday, March 29, 2024

ਵਾਹਿਗੁਰੂ

spot_img
spot_img

ਛੋਟਾ ਘੱਲੂਘਾਰਾ ਸਮਾਰਕ ਵਿਖੇ ਬਣਾਈ ਗਈ ਵੀਡੀਓ ਗੈਲਰੀ ਦਰਸ਼ਕਾਂ ਨੂੰ ਅਰਪਣ

- Advertisement -

ਯੈੱਸ ਪੰਜਾਬ
ਗੁਰਦਾਸਪੁਰ, 29 ਜੁਲਾਈ, 2021 –
ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਵਲ ਛੋਟਾ ਘੱਲੂਘਾਰਾ ਸਮਾਰਕ , ਕਾਹਨੂੰਵਾਨ ਵਿਖੇ ਬਣਾਈ ਗਈ ਵੀਡੀਓ ਗੈਲਰੀ ਦਰਸ਼ਕਾਂ ਨੂੰ ਅਰਪਣ ਕੀਤੀ ਗਈ। ਕਰੀਬ 5 ਲੱਖ 62 ਹਜ਼ਾਰ ਰੁਪਏ ਦੀ ਲਾਗਤ ਨਾਲ ਉਸਾਰੀ ਗਈ ਵੀਡੀਓ ਗੈਲਰੀ ਵਿਚ ਸ਼ਾਨਦਾਰ ਪ੍ਰੋਜੈਕਟਰ, ਬੈਠਣ ਲਈ ਸੋਫੇ ਤੇ ਏ.ਸੀ ਆਦਿ ਦੀ ਵਿਵਸਥਾ ਕੀਤੀ ਗਈ ਹੈ। ਇਸ ਮੌਕੇ ਸਮੂਹ ਅਧਿਕਾਰੀਆਂ ਨੇ ‘ਛੋਟਾ ਘੱਲੂਘਾਰਾ, ਕਾਹਨੂੰਵਾਨ ਛੰਬ’ ’ਤੇ ਅਧਾਰਿਤ ਵੀਡੀਓ ਫਿਲਮ ਵੀ ਵੇਖੀ।

ਇਸ ਮੌਕੇ ਅਧਿਾਕਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮਹਾਨ ਤੇ ਪਵਿੱਤਰ ਧਰਤੀ ਛੋਟਾ ਘੱਲੂਘਾਰਾ ਵਿਖੇ ਸੈਲਾਨੀ ਵੱਧ ਤੋਂ ਵੱਧ ਆਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਸਮਾਰਕ ਦੇ ਸੁੰਦਰੀਕਰਨ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।

ਉਨਾਂ ਦੱਸਿਆ ਕਿ ਇਥੇ ਸ਼ਹੀਦਾਂ ਨੂੰ ਸਮਰਪਿਤ ਗੈਲਰੀ ਦੀ ਉਸਾਰੀ ਵੀ ਜਲਦ ਕਰਵਾਈ ਜਾਵੇਗੀ, ਤਾਂ ਜੋ ਨੋਜਵਾਨ ਪੀੜ੍ਹੀ ਆਪਣੇ ਅਮੀਰ ਵਿਰਸੇ ਨਾਲ ਜੁੜੀ ਰਹਿ ਸਕੇ। ਉਨਾਂ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਮਾਰਕ ਵਿਚ ‘ਵਾਤਾਵਰਣ ਪਾਰਕ’ ਦੀ ਉਸਾਰੀ ਕਰਨ ਲਈ ਜਲਦ ਯੋਜਨਾ ਤਿਆਰ ਕਰਨ ਤਾਂ ਜੋ ਇਥੇ ਕੰਮ ਸ਼ੁਰੂ ਕੀਤਾ ਜਾ ਸਕੇ।

ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਛੋਟਾ ਘੱਲੂਘਾਰਾ ਸਮਾਰਕ ਵਿਖੇ ਵਿਕਾਸ ਕੰਮ ਤੰਜੀ ਨਾਲ ਕਰਵਾਏ ਗਏ ਹਨ, ਜਿਸ ਤਹਤਿ ਇਥੇ ਸ੍ਰੀ ਹਰਮੰਦਿਰ ਸਾਹਿਬ ਤੋਂ ਸਵੇਰ ਅਤੇ ਸ਼ਾਮ ਨੂੰ ਗੁਰਬਾਣੀ ਦਾ ਲਾਈਵ ਕੀਰਤਨ ਸ਼ੁਰੂ ਕਰਨ ਲਈ ਸਮਾਰਕ ਵਿਚ ਓਪਨ ਸਾਊਂਡ ਸਿਸਟਮ ਲਗਾਇਆ ਗਿਆ ਹੈ ਅਤੇ ਇਸ ਤੋਂ ਇਲਾਵਾ ਸਮਾਰਕ ਦੀ ਸੁੰਦਰਤਾ ਲਈ ਵਿਸ਼ੇਸ਼ ਉਪਰਾਲੇ ਵਿੱਢੇ ਗਏ ਹਨ।

ਇਸ ਮੌਕੇ ਰਾਹੁਲ ਵਧੀਕ ਡਿਪਟੀ ਕਮਿਸ਼ਨਰ (ਜ), ਤੇਜਿੰਦਰਪਾਲ ਸਿੰਘ ਸੰਧੂ ਜਨਰਲ ਸਕੱਤਰ, ਜ਼ਿਲਾ ਹੈਰੀਟੇਜ ਸੁਸਾਇਟੀ (ਸਾਬਕਾ ਵਧੀਕ ਡਿਪਟੀ ਕਮਿਸਨਰ ਗੁਰਦਾਸਪੁਰ), ਜਰਨੈਲ ਸਿੰਘ ਬਾਠ ਡਵੀਜ਼ਨਲ ਜੰਗਲਾਤ ਅਫਸਰ, ਹਰਚਰਨ ਸਿੰਘ ਕੰਗ ਜ਼ਿਲ੍ਹਾ ਭੂਮੀ ਰੱਖਿਆ ਅਫਸਰ, ਪ੍ਰੋ. ਰਾਜ ਕੁਮਾਰ ਸ਼ਰਮਾ ਸਕੱਤਰ, ਤੇਜਿੰਦਰ ਸਿੰਘ ਬਾਜਵਾ ਡਿਪਟੀ ਡਾਇਰੈਕਟਰ ਬਾਗਬਾਨੀ ਜ਼ਿਲ੍ਹਾ ਹੈਰੀਟੇਜ ਸੁਸਾਇਟੀ, ਨਿਰਮਲ ਸਿੰਘ ਐਸ.ਡੀ.ਓ ਪੀ.ਡਬਲਿਊ.ਡੀ, ਹਰਮਨਪ੍ਰੀਤ ਸਿੰਘ ਜਾਇੰਟ ਸਕੱਤਰ ਜ਼ਿਲ੍ਹਾ ਹੈਰੀਟੇਜ ਸੁਸਾਇਟੀ, ਰਾਜੀਵ ਕੁਮਾਰ ਸਕੱਤਰ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਤੇ ਦਮਨਜੀਤ ਸਿੰਘ ਰਿਸ਼ਪੈਨਿਸ਼ਟ –ਕਮ-ਗਾਈਡ ਛੋਟਾ ਘੱਲੂਘਾਰਾ ਮੈਮੋਰੀਅਲ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...