ਯੈੱਸ ਪੰਜਾਬ
ਚੰਡੀਗੜ੍ਹ, 27 ਜਨਵਰੀ, 2022 –
ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੇ ਸੀਨੀਅਰ ਆਗੂ ਜਥੇਦਾਰ ਕੇਵਲ ਸਿੰਘ ਕੱਦੋਂ ਨੂੰ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ.ਢੀਂਡਸਾ ਦੇ ਸਿਆਸੀ ਸਲਾਹਕਾਰ ਅਤੇ ਪਾਰਟੀ ਦੇ ਬੁਲਾਰੇ ਸ.ਦਵਿੰਦਰ ਸਿੰਘ ਸੋਢੀ ਨੇ ਦੱਸਿਆ ਕਿ ਜਥੇਦਾਰ ਕੇਵਲ ਸਿੰਘ ਕੱਦੋਂ ਦੀ ਪਾਰਟੀ ਪ੍ਰਤੀ ਲਗਨ ,ਮਿਹਨਤ ਤੇ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਉਹਨਾਂ ਨੂੰ ਪਾਰਟੀ ਦਾ ਮੀਤ ਪ੍ਰਧਾਨ ਬਣਿਆ ਗਿਆ ਹੈ।
ਇਸ ਦੌਰਾਨ ਜਥੇਦਾਰ ਕੇਵਲ ਸਿੰਘ ਕੱਦੋਂ ਨੇ ਨਵੀਂ ਮਿਲੀ ਇਸ ਜ਼ਿੰਮੇਵਾਰੀ ਲਈ ਪਾਰਟੀ ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਸਮੇਤ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ।
ਜਥੇਦਾਰ ਕੇਵਲ ਸਿੰਘ ਕੱਦੋਂ ਨੇ ਕਿਹਾ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਮਜਬੂਤੀ ਲਈ ਡੱਟ ਕੇ ਕੰਮ ਕਰਨਗੇ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ – ਘਰ ਪਹੁੰਚਾਉਣ ਵਿੱਚ ਆਪਣਾ ਭਰਪੂਰ ਯੋਗਦਾਨ ਦੇਣਗੇ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ