Thursday, April 25, 2024

ਵਾਹਿਗੁਰੂ

spot_img
spot_img

ਜਥੇਦਾਰ ਟੌਹੜਾ ਇਸ ਸਦੀ ਦੇ ਸਭ ਤੋਂ ਵੱਡੇ ਸਿੱਖ ਆਗੂਆਂ ਵਿੱਚੋਂ ਇੱਕ ਸਨ: ਪਰਕਾਸ਼ ਸਿੰਘ ਬਾਦਲ

- Advertisement -

ਚੰਡੀਗੜ੍ਹ/ਬਠਿੰਡਾ, 1 ਅਪ੍ਰੈਲ, 2020 –

ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਅੱਜ ਸਵਰਗੀ ਅਕਾਲੀ ਆਗੂ ਜਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਉਹਨਾਂ ਦੀ ਬਰਸੀ ਉੱਤੇ ਭਾਵ-ਭਿੰਨੀਆਂ ਸ਼ਰਧਾਂਜ਼ੀਆਂ ਭੇਂਟ ਕੀਤੀਆਂ।

ਸਰਦਾਰ ਬਾਦਲ ਨੇ ਜਥੇਦਾਰ ਟੌਹੜਾ ਨੂੰ ਇਸ ਸਦੀ ਦੇ ਸਿੱਖ ਦੇ ਸਭ ਤੋਂ ਵੱਡੇ ਆਗੂਆਂ ਵਿਚੋਂ ਇੱਕ ਅਤੇ ਸਿੱਖ ਅਤੇ ਪੰਜਾਬ ਦੀ ਰਾਜਨੀਤੀ ਦਾ ਬਾਬਾ ਬੋਹੜ ਕਰਾਰ ਦਿੱਤਾ, ਜਿਹਨਾਂ ਦਾ ਪ੍ਰਭਾਵ ਸਾਰੇ ਭਾਈਚਾਰਿਆਂ ਅਤੇ ਸਾਰੇ ਮੁਲਕਾਂ ਅੰਦਰ ਵੇਖਣ ਨੂੰ ਮਿਲਦਾ ਸੀ। ਉਹਨਾਂ ਕਿਹਾ ਕਿ ਜਥੇਦਾਰ ਟੋਹੜਾ ਨੇ ਇੱਕ ਅਜਿਹੇ ਆਗੂ ਸਨ, ਜਿਹਨਾਂ ਨੇ ਬਹੁਤ ਹੀ ਔਖੇ ਸਮਿਆਂ ਵਿਚ ਸਿੱਖ ਪੰਥ ਦੀ ਅਗਵਾਈ ਕਰਕੇ ਇਸ ਨੂੰ ਧਾਰਮਿਕ ਸੰਕਟਾਂ ਵਿਚੋਂ ਬਾਹਰ ਕੱਢਿਆ।

ਉਹਨਾਂ ਕਿਹਾ ਕਿ ਜਥੇਦਾਰ ਟੌਹੜਾ ਵਰਗਾ ਹੋਰ ਕੋਈ ਨਹੀਂ ਹੋ ਸਕਦਾ, ਜਿਹਨਾਂ ਨੇ ਸਿੱਖਾਂ ਨੂੰ ਉਸ ਸਮੇਂ ਇੱਕ ਧਾਰਮਿਕ ਅਤੇ ਵਿਚਾਰਧਾਰਕ ਸੇਧ ਪ੍ਰਦਾਨ ਕੀਤੀ, ਜਦੋਂ ਉਹਨਾਂ ਨੂੰ ਇਸ ਦੀ ਸਭ ਤੋ ਵਧੇਰੇ ਲੋੜ ਸੀ। ਉਹਨਾਂ ਕਿਹਾ ਕਿ ਮੈਨੂੰ ਇਸ ਮਹਾਨ ਆਗੂ ਦੇ ਨੇੜੇ ਰਹਿ ਕੇ ਸਭ ਤੋਂ ਲੰਬਾ ਸਮਾਂ ਕੰਮ ਕਰਨ ਦਾ ਸੁਭਾਗ ਪ੍ਰਾਪਤ ਹੋਣ ਕਰਕੇ ਉਹਨਾਂ ਦੀ ਕਮੀ ਸਭ ਤੋਂ ਵੱਧ ਮਹਿਸੂਸ ਹੁੰਦੀ ਹੈ।

ਸਰਦਾਰ ਬਾਦਲ ਨੇ ਕਿਹਾ ਕਿ ਅਜਿਹੇ ਵੀ ਸਮੇਂ ਆਏ ਹਨ, ਜਦੋਂ ਜਥੇਦਾਰ ਟੌਹੜਾ ਦਾ ਸਿਰਫ ਮੇਰੇ ਨਾਲ ਖੜ੍ਹੇ ਹੋਣਾ ਹੀ ਸਾਰੀਆਂ ਮੁਸ਼ਕਿਲਾਂ ਹੱਲ ਕਰ ਦਿੰਦਾ ਸੀ। ਅਸੀਂ ਇਕ ਦੂਜੇ ਬਹੁਤ ਚੰਗੀ ਤਰ੍ਹਾਂ ਸਮਝਦੇ ਸਨ ਅਤੇ ਸਿੱਖ ਪੰਥ ਦੇ ਮਾਮਲਿਆਂ ਬਾਰੇ ਸਾਡੀ ਸੋਚ ਇੱਕ ਸੀ।

ਜਥੇਦਾਰ ਟੌਹੜਾ ਨੂੰ ਯਾਦ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਇੰਨੇ ਲੰਬੇ ਸਾਥ ਦੌਰਾਨ ਸਾਡੇ ਵਿਚਕਾਰ ਅਕਸਰ ਮੱਤਭੇਦ ਵੀ ਹੁੰਦੇ ਸਨ ਅਤੇ ਕਈ ਵਾਰ ਇਹ ਮਤਭੇਦ ਇੰਨੇ ਤਿੱਖੇ ਹੋ ਜਾਂਦੇ ਸਨ ਕਿ ਗਲਤਫਹਿਮੀਆਂ ਖੜ੍ਹੀਆਂ ਹੋਣ ਦੀ ਨੌਬਤ ਆ ਜਾਂਦੀ ਸੀ। ਪਰੰਤੂ ਜਦੋਂ ਵੀ ਪੰਜਾਬ ਅਤੇ ਸਿੱਖਾਂ ਉੱਤੇ ਕੋਈ ਸੰਕਟ ਆਉਂਦਾ ਤਾਂ ਇਹ ਸਾਰੇ ਮਤਭੇਦ ਖ਼ਤਮ ਹੋ ਜਾਂਦੇ ਅਤੇ ਅਸੀਂ ਇੱਕ ਦੂਜੇ ਦੇ ਮੋਢੇ ਨਾਲ ਮੋਢਾ ਜੋੜ ਕੇ ਸਾਂਝੀ ਲੜਾਈ ਵਿਚ ਕੁੱਦ ਪੈਂਦੇ ਸੀ।

ਅਸੀਂ ਹਮੇਸ਼ਾਂ ਸਾਰੇ ਮਤਭੇਦ ਭੁਲਾ ਕੇ ਇਕੱਠੇ ਹੋ ਕੇ ਲੜੇ। ਅਸੀਂ ਦੋਵੇਂ ਇਹ ਗੱਲ ਜਾਣਦੇ ਸੀ ਕਿ ਸਿਰਫ ਇੱਕ ਮੁਲਾਕਾਤ ਵਿਚ ਅਤੇ ਇੱਕ ਦੂਜੇ ਨਾਲ ਗੱਲ ਕਰਦੇ ਹੀ ਸਾਡੇ ਸਾਰੇ ਮਤਭੇਦ ਖ਼ਤਮ ਹੋ ਜਾਣਗੇ। ਉਹਨਾਂ ਔਖੇ ਸਮਿਆਂ ਵਿਚ ਸਾਡੀ ਦੋਵਾਂ ਦੀ ਹੋਰ ਕਿਸੇ ਨਾਲ ਵੀ ਇਸ ਤਰ੍ਹਾਂ ਦੀ ਸਾਂਝ ਨਹੀਂ ਸੀ।

ਸਰਦਾਰ ਬਾਦਲ ਨੇ ਕਿਹਾ ਕਿ ਨਵੇਂ ਪੀੜ੍ਹੀ ਦੇ ਆਗੂਆਂ ਨੂੰ ਸਾਡੀ ਸਾਂਝ ਤੋਂ ਬਹੁਤ ਕੁੱਝ ਸਿੱਖਣ ਦੀ ਲੋੜ ਹੈ, ਖਾਸ ਕਰਕੇ ਇਹ ਗੱਲ ਕਿ ਵਿਚਾਰਾਂ ਦਾ ਮਤਭੇਦ ਹੋਣ ਦੇ ਬਾਵਜੂਦ ਦੂਜਿਆਂ ਦਾ ਸਤਿਕਾਰ ਕਿਸ ਤਰ੍ਹਾਂ ਕਰਦੇ ਹਨ ਅਤੇ ਕਿਸ ਤਰ੍ਹਾਂ ਨਿੱਜੀ ਹਿੱਤਾਂ ਤੋਂ ਉੱਪਰ ਉੱਠ ਕੇ ਕੌਮ, ਸੂਬੇ ਅਤੇ ਦੇਸ਼ ਦੇ ਵਡੇਰੇ ਹਿੱਤਾਂ ਲਈ ਤਿੱਖੇ ਮਤਭੇਦਾਂ ਨੂੰ ਵੀ ਭੁਲਾ ਕੇ ਕੰਮ ਕਰਦੇ ਹਨ?

ਸਰਦਾਰ ਬਾਦਲ ਨੇ ਕਿਹਾ ਕਿ ਕੁਦਰਤੀ ਹੈ ਕਿ ਮੈਂ ਜਥੇਦਾਰ ਟੌਹੜਾ ਦੀ ਗੈਰਹਾਜ਼ਰੀ ਬਹੁਤ ਜ਼ਿਆਦਾ ਮਹਿਸੂਸ ਕਰਦਾ ਹਾਂ। ਮੇਰਾ ਵਿਸ਼ਵਾਸ਼ ਹੈ ਕਿ ਮੇਰੇ ਵਾਂਗ ਹੀ ਖਾਲਸਾ ਪੰਥ, ਪੰਜਾਬ ਅਤੇ ਦੇਸ਼ ਵੀ ਇਸ ਮਹਾਨ ਆਗੂ ਦੀ ਕਮੀ ਨੂੰ ਮਹਿਸੂਸ ਕਰਦਾ ਹੈ।


ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,178FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...