Thursday, March 28, 2024

ਵਾਹਿਗੁਰੂ

spot_img
spot_img

ਜਥੇਦਾਰ ਬਲਬੀਰ ਸਿੰਘ ਦੀ ਅਗਵਾਈ ਵਿੱਚ ਸਮੂਹ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ

- Advertisement -

ਯੈੱਸ ਪੰਜਾਬ
ਮੁਕਤਸਰ ਸਾਹਿਬ, 15 ਜਨਵਰੀ, 2021 –
ਮੁਕਤਸਰ ਦੇ 40(ਮੁਕਤਿਆਂ) ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸਮੂੰਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਵਲੋਂ ਬੁੱਢਾ ਦਲ ਨੂੰ ਬਖਸ਼ਿਸ਼ ਨਿਸ਼ਾਨ ਸਾਹਿਬ ਤੇ ਨਿਗਾਰਿਆਂ ਦੀ ਛਤਰ ਛਾਇਆ ਹੇਠ ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਛਾਉਣੀ ਬੁੱਢਾ ਦਲ ਨੇੜੇ ਗੁਰਦੁਆਰਾ ਤੰਬੂ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਮਹੱਲਾ ਦੀ ਆਰੰਭਤਾ ਹੋਈ।

ਇਸ ਤੋਂ ਪਹਿਲਾਂ ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਛਾਉਂਣੀ ਬੁੱਢਾ ਦਲ ਨੇੜੇ ਗੁਰਦੁਆਰਾ ਤੰਬੂ ਸਾਹਿਬ ਵਿਖੇ ਆਖੰਡ ਪਾਠਾਂ ਦੇ ਭੋਗ ਨਿਹੰਗ ਸਿੰਘਾਂ ਦੀ ਚਲੀ ਆਉਦੀ ਮਰਿਯਾਦਾ ਅਨੁਸਾਰ ਪਾਏ ਗਏ।ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ।

ਇਸ ਵਕਤ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਵਿਸ਼ਵ ਦੇ ਮਨੁੱਖੀ ਅਧਿਕਾਰਾਂ ਦੇ ਸੱਭ ਤੋਂ ਵੱਡੇ ਤੇ ਮਹਾਨ ਰਾਖੇ, ਧਰਮ ਰੱਖਿਅਕ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆਗਮਨ ਪੂਰਬ ਦੀ ਚੌਥੀ ਸ਼ਤਾਬਦੀ 1 ਮਈ 2021 ‘ਚ ਆ ਰਹੀ ਹੈ।

ਗੁਰੂ ਤੇਗ ਬਹਾਦਰ ਜੀ ਵੱਲੋਂ ਧਰਮ ਦੀ ਆਜ਼ਾਦੀ ਲਈ ਦਿਤੀ ਕੁਰਬਾਨੀ ਦਾ ਵਿਸ਼ਵ ਭਰ ‘ਚ ਕੋਈ ਸਾਨੀ ਨਹੀ। ਗੁਰੂ ਸਾਹਿਬ ਦੀ ਲਾਸਾਨੀ ਕੁਰਬਾਨੀ, ਸ਼ਹੀਦੀ ਦੇ ਸੱਚ ਤੋਂ ਸਮੁੱਚੀ ਦੁਨਿਆਂ ਨੂੰ ਜਾਣੂੰ ਕਰਵਾਇਆ ਜਾਣਾ ਚਾਹੀਦਾ ਹੈ।ਇਹ ਕੰਮ ਸਿੱਖ ਸ਼੍ਰੋਮਣੀ ਸੰਸਥਾਵਾਂ ਤੇ ਸਰਕਾਰਾਂ ਦਾ ਹੈ।ਨਿਹੰਗ ਸਿੰਘ ਦਲ ਵੀ ਵੱਧ ਚੜ ਕੇ ਇਸ ਸ਼ਤਾਬਦੀ ਨੂੰ ਮਨਾਉਣ ਵਿਚ ਆਪਣਾ ਯੋਗਦਾਨ ਪਾਉਣਗੇ।

ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਮਾਘੀ ਦੇ ਪਾਵਨ ਦਿਹਾੜੇ ਤੇ ਸ਼ਹੀਦਾਂ ਨੂੰ ਪ੍ਰਣਾਮ ਕਰਨ ਪੁੱਜੀਆਂ ਸੰਗਤਾਂ ਅਤੇ ਉਨ੍ਹਾਂ ਦੀ ਟਹਿਲ ਸੇਵਾ ਕਰਨ ‘ਚ ਲੱਗੇ ਸਭ ਸੇਵਾ ਦਲਾਂ ਦਾ ਦਿਲੋਂ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਇਹ ਮੁਕਤਸਰ ਸਾਹਿਬ ਦਾ ਜੋੜ ਮੇਲ ਭੁੱਲਾਂ ਬਖਸ਼ਾਉਣ ਵਾਲਾ ਹੈ।

ਬੇਦਾਵਾ ਦੇਣ ਵਾਲੇ ਸਿੰਘਾਂ ਨੇ ਕੁਰਬਾਨੀ ਦੇ ਕੇ ਆਪਣੀ ਭੁੱਲ ਗੁਰੂ ਜੀ ਤੋਂ ਬਖ਼ਸ਼ਾ ਕੇ ਵੱਖ-ਵੱਖ ਖਿਤਾਬਾਂ ਦੇ ਰੂਪ ‘ਚ ਅਸੀਸਾਂ ਪ੍ਰਾਪਤ ਕੀਤੀਆਂ।ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਸੰਘਰਸ਼ ਪੂਰਨ ਅਤੇ ਸ਼ਾਨਾਮਤਾ ਹੈ।ਹਰ ਸਿੱਖ ਨੂੰ ਹਰ ਸਮੇ ਚੜਦੀਕਲਾ ‘ਚ ਰਹਿੰਦਿਆ ਕੌਮ ਦੀ ਬੇਹਤਰੀ ਲਈ ਤੱਤਪਰ ਰਹਿਣਾ ਚਾਹੀਦਾ ਹੈ।

ਉਪਰੰਤ ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਤੋਂ ਨਿਹੰਗ ਸਿੰਘ ਦਾ ਇੱਕ ਵਿਸ਼ਾਲ ਕਾਫਲਾ ਜਿਸ ਵਿਚ ਬਹੁਤ ਸੁੰਦਰ ਦਿਲ ਖਿਚਵੇਂ ਊਨੀ ਫੁੱਲਾਂ ਨਾਲ ਸ਼ਿੰਗਾਰੇ ਹੋਏ ਹਾਥੀ, ਊਠ, ਘੋੜੇ, ਗੱਡੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੈਦਲ ਯਾਤਰਾ ਕਰਦੇ ਨਿਹੰਗ ਸਿੰਘ ਗੁਰੂ ਦੀਆਂ ਲਾਡਲੀਆਂ ਫੌਜਾਂ ਦਾ ਮਹੱਲਾ ਆਰੰਭ ਹੋ ਕੇ ਗੁਰਦੁਆਰਾ ਤੰਬੂ ਸਾਹਿਬ ਤੋਂ ਮੇਨ ਬਜ਼ਾਰ ਰਾਹੀਂ ਹੁੰਦਾ ਹੋਇਆ ਗੁਰਦੁਆਰਾ ਟਿੱਬੀ ਸਾਹਿਬ, ਗੁਰਦੁਆਰਾ ਰਕਾਬਸਰ ਸਾਹਿਬ, ਗੁਰਦੁਆਰਾ ਦਾਤਣਸਰ ਸਾਹਿਬ ਅਤੇ ਗੁਰਦੁਆਰਾ ਖੂਹ ਸਾਹਿਬ ਪਾ: ਦਸਵੀਂ ਵਿਖੇ ਨਤਮਸਤਕ ਹੋਣ ਉਪਰੰਤ ਖੁਲੇ੍ਹ ਮੈਦਾਨ ਵਿੱਚ ਵਾਜਿਆਂ, ਗਾਜਿਆਂ ਸਮੇਤ ਪੁੱਜਾ।

ਬੈਂਡ ਵਾਜਿਆਂ ਦੀਆਂ ਸੁੰਦਰ ਧੁੰਨਾਂ ਢੋਲ ਨਗਾਰਿਆਂ ਦੀਆਂ ਚੋਟਾਂ ਤੇ ਨਰਸਿੰਙੇ ਵਜਾਉਂਦੇ ਨਿਹੰਗ ਸਿੰਘਾਂ ਨੂੰ ਦੇਖਣ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਹਾਜ਼ਰ ਹੋਏ।ਉਪਰੰਤ ਘੋੜ ਦੋੜਾਂ ਹੋਈਆਂ।ਨਿਹੰਗ ਸਿੰਘ ਇੱਕ ਤੋਂ ਦੋ, ਦੋ ਤੋਂ ਚਾਰ ਅਤੇ ਚਾਰ ਤੋਂ ਛੇ, ਛੇ ਘੋੜਿਆਂ ਤੇ ਖਲੋ ਕੇ ਨਿਹੰਗ ਸਿੰਘਾਂ ਨੇ ਘੋੜਿਆਂ ਨੂੰ ਦੌੜਾਇਆ ਅਤੇ ਵੱਧ ਤੋਂ ਵੱਧ ਕਿੱਲੇ ਪੁੱਟ ਕੇ ਇਨਾਮ ਪ੍ਰਾਪਤ ਕੀਤੇ।ਗੱਤਕੇ ਦੇ ਖੁਲੇ ਪਰਦਰਸ਼ਨ ਰਾਹੀਂ ਨਿਹੰਗ ਸਿੰਘਾਂ ਨੇ ਗਤਕੇ ਦੇ ਜੋਹਰ ਵਿਖਾਏ।

ਮਹੱਲੇ ਵਿੱਚ ਨਿਹੰਗ ਦਲਾਂ ਦੇ ਮੁਖੀ ਤੇ ਵੱਡੀ ਗਿਣਤੀ ਵਿੱਚ ਨਿਹੰਗ ਸਿੰਘਾਂ ਨੇ ਤਿਆਰ ਬਰ ਤਿਆਰ ਸ਼ਸਤਰਧਾਰੀ ਹੋ ਕੇ ਸ਼ਮੂਲੀਅਤ ਕੀਤੀ।ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਮਹੱਲੇ ‘ਚ ਸ਼ਾਮਲ ਹੋਏ ਸਮੂਹ ਜਥੇਦਾਰਾਂ, ‘ਤੇ ਲਾਡਲੀਆਂ ਫੌਜਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।

ਇਸ ਸਮੇਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96 ਕਰੋੜੀ ਜਥੇਦਾਰ ਪੰਜਵਾਂ ਤਖ਼ਤ, ਤੋਂ ਇਲਾਵਾ ਜਥੇਦਾਰ ਬਾਬਾ ਗੱਜਣ ਸਿੰਘ ਸ਼ਹੀਦ ਮਿਸ਼ਲ ਬਾਬਾ ਦੀਪ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਜਥੇਦਾਰ ਦਲ ਪੰਥ ਬਾਬਾ ਬਿਧੀ ਚੰਦ ਜੀ ਸੁਰਸਿੰਘ, ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਹੁਸ਼ਿਆਰਪੁਰ, ਬਾਬਾ ਨਾਗਰ ਸਿੰਘ, ਬਾਬਾ ਨੌਰੰਗ ਸਿੰਘ, ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲੇ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਗੁਰਪਿੰਦਰ ਸਿੰਘ ਵਡਾਲਾ ਸਤਲਾਣੀ ਸਾਹਿਬ ਵਾਲੇ, ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਬਾਬਾ ਮਾਨ ਸਿੰਘ ਤਰਨਾ ਦਲ ਮੜੀਆਂ ਵਾਲਾ ਬਟਾਲਾ, ਬਾਬਾ ਵੱਸਣ ਸਿੰਘ, ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਬਾਬਾ ਹੀਰਾ ਸਿੰਘ ਝੂਲਣੇ ਮਹਿਲ, ਬਾਬਾ ਤਾਰਾ ਸਿੰਘ ਝਾੜ ਸਾਹਿਬ ਮਾਛੀਵਾੜਾ, ਬਾਬਾ ਤਰਲੋਕ ਸਿੰਘ ਖਿਆਲਾ, ਬਾਬਾ ਤਰਸੇਮ ਸਿੰਘ ਮਹਿਤਾ ਚੌਂਕ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਸਤਨਾਮ ਸਿੰਘ, ਬਾਬਾ ਢੂੰਡਾ ਸਿੰਘ ਮਿਸ਼ਲ ਭਾਈ ਬਚਿੱਤਰ ਸਿੰਘ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ ਚਮਕੌਰ ਸਾਹਿਬ, ਬਾਬਾ ਛਿੰਦਾ ਸਿੰਘ ਭਿੰਖੀਵਿੰਡ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਰਣਯੋਧ ਸਿੰਘ, ਬਾਬਾ ਸਤਨਾਮ ਸਿੰਘ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਭਿੰਦਰ ਸਿੰਘ, ਬਾਬਾ ਪਰਮਜੀਤ ਸਿੰਘ, ਬਾਬਾ ਸ਼ੇਰ ਸਿੰਘ, ਬਾਬਾ ਸਰਵਣ ਸਿੰਘ ਮਝੈਲ ਰਾਜਪੁਰਾ, ਬਾਬਾ ਇੰਦਰ ਸਿੰਘ ਘੋੜਿਆਂ ਵਾਲੇ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ ਦਲ ਲੁਧਿਆਣਾ, ਬਾਬਾ ਬਲਦੇਵ ਸਿੰਘ ਤਰਨਾ ਦਲ ਵੱਲਾ, ਬਾਬਾ ਭਗਤ ਸਿੰਘ ਬਹਾਦਰਗੜ੍ਹ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਪਿਆਰਾ ਸਿੰਘ, ਬਾਬਾ ਸ਼ਮਸ਼ੇਰ ਸਿੰਘ ਹੰਨੂਮਾਨਗੜ੍ਹ, ਬਾਬਾ ਅਨੋਖ ਸਿੰਘ ਲਾਡੀ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਮੇਜਰ ਸਿੰਘ ਮੁਖਤਾਰੇਆਮ, ਬਾਬਾ ਕੁਲਦੀਪ ਸਿੰਘ, ਬਾਬਾ ਬਘੇਲ ਸਿੰਘ, ਬਾਬਾ ਮਹਿਤਾਬ ਸਿੰਘ, ਬਾਬਾ ਲੱਖਾ ਸਿੰਘ ਬਠਿੰਡਾ, ਬਾਬਾ ਗੁਰਦੇਵ ਸਿੰਘ ਤਰਨਾ ਦਲ, ਬਾਬਾ ਫਤਹਿ ਸਿੰਘ ਹੁਸ਼ਿਆਰਪੁਰ, ਭੁਜੰਗੀ ਨਰਿੰਦਰ ਸਿੰਘ, ਗੁਰਮੀਤ ਸਿੰਘ ਗੁਰੀ, ਗਗਨਦੀਪ ਸਿੰਘ ਆਦਿ ਹਾਜ਼ਰ ਸਨ।

ਅੱਜ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਮਹੱਲਾ ਖੇਡਣ ਉਪਰੰਤ ਮੇਲੇ ਦੀ ਮੁਕੰਮਲ ਸਮਾਪਤੀ ਹੋ ਗਈ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...