Friday, March 29, 2024

ਵਾਹਿਗੁਰੂ

spot_img
spot_img

ਜਥੇਦਾਰ ਵੇਦਾਂਤੀ ਦੇ ਚਲਾਣੇ ’ਤੇ ਉਨ੍ਹਾਂ ਦੇ ਪਰਿਵਾਰ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤਾ ਦੁੱਖ ਸਾਂਝਾ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 16 ਮਈ, 2021:
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜ ਕੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

ਬੀਬੀ ਜਗੀਰ ਕੌਰ ਨੇ ਜਥੇਦਾਰ ਵੇਦਾਂਤੀ ਦੀ ਧਰਮਪਤਨੀ ਬੀਬੀ ਹਰਭਜਨ ਕੌਰ ਤੇ ਪਰਿਵਾਰਕ ਮੈਂਬਰ ਭਾਈ ਜਗਬੀਰ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਸਾਬਕਾ ਜਥੇਦਾਰ ਦੀਆਂ ਪੰਥਕ ਸੇਵਾਵਾਂ ਨੂੰ ਯਾਦ ਕੀਤਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਥੇਦਾਰ ਜੋਗਿੰਦਰ ਸਿੰਘ ਵੇਦਾਂਤੀ ਸਿੱਖ ਪੰਥ ਦੀ ਮਹਾਨ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹੁੰਦਿਆਂ ਜਿਥੇ ਕਈ ਅਹਿਮ ਫੈਸਲੇ ਕੀਤੇ, ਉਥੇ ਹੀ ਉਨ੍ਹਾਂ ਨੇ ਸਾਰੀ ਜ਼ਿੰਦਗੀ ਗੁਰਬਾਣੀ ਦੇ ਪ੍ਰਚਾਰ ਪ੍ਰਸਾਰ ਲਈ ਨਾ ਭੁੱਲਣਯੋਗ ਯੋਗਦਾਨ ਪਾਇਆ।

ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਵੀ ਜਥੇਦਾਰ ਵੇਦਾਂਤੀ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਅਤੇ ਵਿਛੜੀ ਰੂਹ ਨਮਿਤ ਅਰਦਾਸ ਕੀਤੀ।

ਜਥੇਦਾਰ ਵੇਦਾਂਤੀ ਦੇ ਗ੍ਰਹਿ ਵਿਖੇ ਪੁੱਜ ਕੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲੀਆਂ ਹੋਰਨਾਂ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵਡ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਅਜਾਇਬ ਸਿੰਘ ਅਭਿਆਸੀ, ਭਾਈ ਰਾਮ ਸਿੰਘ ਦਮਦਮੀ ਟਕਸਾਲ, ਅਕਾਲੀ ਆਗੂ ਸ. ਤਲਬੀਰ ਸਿੰਘ ਗਿੱਲ, ਪ੍ਰੋ. ਵਰਿਆਮ ਸਿੰਘ, ਸ. ਇੰਦਰਜੀਤ ਸਿੰਘ ਗੋਗੋਆਣੀ, ਗਿਆਨੀ ਰਵੇਲ ਸਿੰਘ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਸਕੱਤਰ ਸਿੰਘ, ਮੈਨੇਜਰ ਸ੍ਰੀ ਦਰਬਾਰ ਸਾਹਿਬ ਸ. ਗੁਰਿੰਦਰ ਸਿੰਘ ਮਥਰੇਵਾਲ, ਓਐਸਡੀ ਸ. ਸੁਖਬੀਰ ਸਿੰਘ ਸ਼ਾਮਲ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...