Friday, March 29, 2024

ਵਾਹਿਗੁਰੂ

spot_img
spot_img

ਜਨਰਲ ਵਰਗ ਲਈ ਜਨਰਲ ਕੈਟਾਗਰੀ ਕਮਿਸ਼ਨ ਦੀ ਸਥਾਪਨਾ ਛੇਤੀ: ਚਰਨਜੀਤ ਸਿੰਘ ਚੰਨੀ

- Advertisement -

ਕੋਟਕਪੂਰਾ, 30 ਨੰਵਬਰ, 2021 (ਦੀਪਕ ਗਰਗ )
ਬੜੇ ਸਮੇਂ ਤੋਂ ਜਨਰਲ ਵਰਗ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਅੱਜ ਕੋਟਕਪੂਰਾ ਦੀ ਦਾਣਾ ਮੰਡੀ ਵਿਖੇ ਜਨਰਲ ਕੈਟਾਗਰੀ ਵੈਲਫ਼ੇਅਰ ਫ਼ੈਡਰੇਸ਼ਨ ਪੰਜਾਬ ਦਾ ਸੂਬਾ ਪੱਧਰੀ ਵਫ਼ਦ ਪ੍ਰਧਾਨ ਸੁਖਬੀਰ ਸਿੰਘ ਦੀ ਅਗਵਾਈ ਹੇਠ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਮਿਲਿਆ।

ਵਫ਼ਦ ਨੇ ਮੁੱਖ ਮੰਤਰੀ ਨੂੰ ਯਾਦ ਕਰਵਾਇਆ ਕਿ ਉਨਾਂ੍ਹ ਨੇ ਫ਼ੈਡਰੇਸ਼ਨ ਨਾਲ ਵਾਅਦਾ ਕੀਤਾ ਸੀ ਕਿ ਜਲਦੀ ਹੀ ਜਨਰਲ ਵਰਗ ਲਈ ਜਨਰਲ ਕੈਟਾਗਰੀ ਕਮਿਸ਼ਨ ਅਤੇ ਜਨਰਲ ਕੈਟਾਗਰੀ ਵੈਲਫ਼ੇਅਰ ਬੋਰਡ ਦੀ ਸਥਾਪਨਾ ਕੀਤੀ ਜਾਵੇਗੀ। ਜੋ ਕਿ ਅਜੇ ਤੱਕ ਵੀ ਪੂਰਾ ਨਹੀਂ ਕੀਤਾ ਗਿਆ।

ਜਿਸ ਨਾਲ ਜਨਰਲ ਵਰਗ ਦੇ ਮੁਲਾਜ਼ਮਾਂ, ਵਪਾਰੀਆਂ, ਕਿਸਾਨਾਂ, ਵਿਦਿਆਰਥੀਆਂ ਅਤੇ ਦੁਕਾਨਦਾਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਕਿਉਂਕਿ ਸੂਬੇ ਵਿਚ ਹਰ ਵਰਗ ਲਈ ਕਮਿਸ਼ਨ ਅਤੇ ਵੈਲਫ਼ੇਅਰ ਬੋਰਡ ਬਣੇ ਹੋਏ ਹਨ। ਕੇਵਲ ਜਨਰਲ ਵਰਗ ਨੂੰ ਹੀ ਇਸ ਸਹੂਲਤ ਤੋਂ ਵਾਂਝਾ ਕੀਤਾ ਗਿਆ ਹੈ। ਫ਼ੈਡਰੇਸ਼ਨ ਨੇ ਇਹ ਵੀ ਦੱਸਿਆ ਕਿ ਗੁਜਰਾਤ ਸਰਕਾਰ ਵਿਚ ਜਨਰਲ ਕੈਟਾਗਰੀ ਕਮਿਸ਼ਨ 2017 ਤੋਂ ਲਗਾਤਾਰ ਜਨਰਲ ਵਰਗ ਦੀ ਭਲਾਈ ਲਈ ਕੰਮ ਕਰ ਰਿਹਾ ਹੈ।

ਇਸ ਤੋਂ ਬਿਨਾਂ ਹਿਮਾਚਲ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਵੀ ਅਜਿਹੇ ਕਮਿਸ਼ਨ ਸਥਾਪਿਤ ਕਰਨ ਜਾ ਰਿਹਾ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੋ ਕਿ ਇਹ ਦਾਅਵਾ ਕਰਦੇ ਹਨ ਕਿ ਉਹ ਕਿਸੇ ਵੀ ਵਰਗ ਨਾਲ ਵਿਤਕਰਾ ਨਹੀਂ ਕਰਦੇ ਤਾਂ ਿਫ਼ਰ ਪੰਜਾਬ ਵਿਚ ਜਨਰਲ ਕੈਟਾਗਰੀ ਕਮਿਸ਼ਨ ਅਤੇ ਜਨਰਲ ਵੈਲਫ਼ੇਅਰ ਬੋਰਡ ਦੀ ਸਥਾਪਨਾ ਕਿਉਂ ਨਹੀਂ ਕੀਤੀ ਜਾ ਰਹੀ ਹੈ।

ਜਿਸ ‘ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਜਨਰਲ ਵਰਗ ਦੀ ਇਹ ਮੰਗ ਜਲਦੀ ਹੀ ਪੂਰੀ ਕੀਤੀ ਜਾ ਰਹੀ ਹੈ ਅਤੇ ਕਿਸੇ ਸਮੇਂ ਵੀ ਜਨਰਲ ਵਰਗ ਲਈ ਜਨਰਲ ਕੈਟਾਗਰੀ ਕਮਿਸ਼ਨ ਦੀ ਸਥਾਪਨਾ ਹੋ ਸਕਦੀ ਹੈ। ਇਸ ਲਈ ਫ਼ੈਡਰੇਸ਼ਨ ਨੂੰ ਜਲਦੀ ਨਹੀਂ ਕਰਨੀ ਚਾਹੀਦੀ ਬਲਕਿ ਉਨਾਂ੍ਹ ਦੀ ਗੱਲ ‘ਤੇ ਯਕੀਨ ਕਰਨਾ ਚਾਹੀਦਾ ਹੈ।

ਵਫ਼ਦ ਵਿਚ ਫ਼ੈਡਰੇਸ਼ਨ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਸਿੱਧੂ,ਪ੍ਰਰੈਸ ਸਕੱਤਰ ਜਸਵੀਰ ਸਿੰਘ ਗੜਾਂਗ, ਜ਼ਿਲ੍ਹਾ ਫ਼ਹਿਤਗੜ੍ਹ ਦੇ ਪ੍ਰਧਾਨ ਯਾਦਵਿੰਦਰ ਸਿੰਘ ਕੰਧੋਲਾ, ਜ਼ਿਲ੍ਹਾ ਿਫ਼ਰੋਜ਼ਪੁਰ ਦੇ ਪ੍ਰਧਾਨ ਕੋਮਲ ਸ਼ਰਮਾ, ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਧਾਨ ਜਤਿੰਦਰ ਸਿੰਘ, ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਅਮਨਪ੍ਰਰੀਤ ਸਿੰਘ, ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਕਪਿਲ ਦੇਵ ਪ੍ਰਰਾਸ਼ਰ, ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸੁਦੇਸ਼ ਕਮਲ ਸ਼ਰਮਾ, ਅਮਰਜੀਤ ਸਿੰਘ ਗੋਂਦਾਰਾ, ਰਮੇਸ਼ ਕੁਮਾਰ ਧਵਨ, ਦਲੀਪ ਸਿੰਘ ਬਾਸੀ, ਸੰਦੀਪ ਕੁਮਾਰ ਸ਼ਰਮਾ, ਜਸਵੰਤ ਸਿੰਘ ਕੁਲ, ਕੰਵਰਜੀਤ ਸਿੰਘ ਸੇਖੋਂ, ਹਰਜੀਤ ਸਿੰਘ ਗਰੇਵਾਲ, ਗੁਰਜੰਟ ਸਿੰਘ ਪਟਵਾਰੀ ਤੇ ਹੋਰ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...