Friday, April 19, 2024

ਵਾਹਿਗੁਰੂ

spot_img
spot_img

ਜਬਰ ਜਨਾਹ ਦੇ ਦੋਸ਼ੀ ਰਾਮ ਰਹੀਮ ਨੂੰ ਭਾਜਪਾ ਦੀਆਂ ਸਿਆਸੀ ਲੋੜਾਂ ਕਾਰਨ ਦਿੱਤੀਆਂ ਜਾ ਰਹੀਆਂ ਹਨ ਵਿਸ਼ੇਸ਼ ਸਹੂਲਤਾਂ: ਪਰਮਬੰਸ ਸਿੰਘ ਰੋਮਾਣਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 25 ਜਨਵਰੀ, 2023 –
ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨੂੰ ਪੁੱਛਿਆ ਕਿ ਉਹ ਦੱਸਣ ਕਿ ਕੀ ਸਿਰਫ ਉਹ ਲੋਕ ਜੋ ਭਾਜਪਾ ਦੇ ਕਹੇ ਮੁਤਾਬਕ ਚੱਲ ਰਹੇ ਹਨ ਉਹਨਾਂ ਨੂੰ ਹੀ ਬਣਦੇ ’ਹੱਕ’ ਲੈਣ ਦਾ ਮਾਣ ਹਾਸਲ ਹੈ ਜਾਂ ਫਿਰ ਇਹ ਹੱਕ ਸਭ ਨੂੰ ਮਿਲ ਸਕਦੇ ਹਨ ਤੇ ਖਾਸ ਤੌਰ ’ਤੇ ਬੰਦੀ ਸਿੰਘਾਂ ਨੂੰ ਵੀ ਇਹ ਹੱਕ ਲੈਣ ਦਾ ਅਧਿਕਾਰ ਹਾਸਲ ਹੈ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਕਿਹਾਕਿ ਸ੍ਰੀ ਮਨੋਹਰ ਲਾਲ ਖੱਟਰ ਨੇ ਦਾਅਵਾ ਕੀਤਾ ਹੈ ਕਿ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਲੈਣ ਦਾ ਹੱਕ ਹਾਸਲ ਹੈ। ਉਹਨਾਂ ਕਿਹਾ ਕਿ ਮੈਂ ਪੁੱਛਣਾ ਚਾਹੁੰਦਾਹਾਂ ਕਿ ਕੀ ਇਹ ਹੱਕ ਉਹਨਾਂ ਬੰਦੀ ਸਿੰਘਾਂ ਨੂੰ ਵੀ ਹਾਸਲ ਹੈ ਜੋ 28 ਸਾਲਾਂ ਤੋਂ ਬਗੈਰ ਪੈਰੋਲ ਦੇ ਜੇਲ੍ਹਾਂ ਵਿਚ ਬੰਦ ਹਨ। ਉਹਨਾਂ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਉਹਨਾਂ ਨੂੰ 28 ਸਾਲਾਂ ਵਿਚ ਉਹਨਾਂ ਦੇ ਪਿਤਾ ਦੀਆਂ ਆਖਰੀ ਰਸਮਾਂ ਵਿਚ ਸ਼ਾਮਲ ਹੋਣ ਵਾਸਤੇ ਸਿਰਫ ਚੰਦ ਕੁ ਘੰਟੇ ਦੀ ਪੈਰੋਲ ਦਿੱਤੀ ਗਈ।

ਸਰਦਾਰ ਰੋਮਾਣਾ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਵਿਸ਼ੇਸ਼ ਸਹੂਲਤਾਂ ਸਿਰਫ ਰਾਮ ਰਹੀਮ ਵਾਸਤੇ ਹੀ ਰਾਖਵੀਂਆਂ ਹਨ। ਉਹਨਾਂ ਨੇ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਜ਼ਬਰ ਜਨਾਹ ਦੇ ਦੋਸ਼ੀ ਨੂੰ ਪੈਰੋਲ ਦੇਣ ਦੀ ਸਿਆਸੀ ਲੋੜ ਨੂੰ ਬੇਨਕਾਬ ਕਰਦਿਆਂ ਦੱਸਿਆ ਕਿ ਕਿਵੇਂ 2019 ਵਿਚ ਰਾਮ ਰਹੀਮ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਸੀ ਤੇ 2020 ਅਤੇ 2021 ਵਿਚ ਉਸਨੂੰ ਸਿਰਫ ਇਕ ਇਕ ਦਿਨ ਦੀ ਪੈਰੋਲ ਦਿੱਤੀ ਗਈ।

ਅਕਾਲੀ ਆਗੂ ਨੇ ਕਿਹਾ ਕਿ ਇਹ ਸਭ ਕੁਝ 2022 ਵਿਚ ਪੰਜਾਬ ਚੋਣਾਂ ਦੇ ਨੇੜੇ ਉਦੋਂ ਬਦਲ ਗਿਆ ਜਦੋਂ ਰਾਮ ਰਹੀਮ ਜੇਲ੍ਹ ਨਾਲੋਂ ਬਾਹਰ ਪੈਰੋਲ ’ਤੇ ਜ਼ਿਆਦਾਸਮਾਂ ਬਿਤਾਉਣ ਲੱਗ ਪਿਆ। ਸਰਦਾਰ ਰੋਮਾਣਾ ਨੇ ਦੱਸਿਆ ਕਿ ਫਰਵਰੀ 2022 ਵਿਚ ਰਾਮ ਰਹੀਮ ਨੂੰ ਪੰਜਾਬ ਵਿਧਾਨ ਸਭਾਚੋਣਾਂ ਤੋਂ ਪਹਿਲਾਂ 21 ਦਿਨ ਦੀ ਪੈਰੋਲ ਮਿਲੀ।

ਉਹਨਾਂ ਕਿਹਾ ਕਿ ਜਦੋਂ ਜੂਨ 2022 ਵਿਚ ਸੰਗਰੂਰ ਜ਼ਿਮਨੀ ਚੋਣ ਹੋਣੀ ਸੀਤਾਂ ਉਦੋਂ ਰਾਮ ਰਹੀਮ ਨੂੰ 30 ਦਿਨ ਦੀ ਪੈਰੋਲ ਦਿੱਤੀ ਗਈ। ਉਹਨਾਂ ਕਿਹਾ ਕਿ ਇਸੇ ਤਰੀਕੇ ਆਦਮਪੁਰ ਜ਼ਿਮਨੀ ਚੋਣਅਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜ਼ਬਰ ਜਨਾਹ ਦੇ ਦੋਸ਼ੀ ਨੁੰ 40 ਦਿਨ ਦੀ ਪੈਰੋਲ ਦਿੱਤੀ ਗਈ। ਉਹਨਾਂ ਕਿਹਾ ਕਿ ਹੁਣ ਜਦੋਂ ਜਲੰਧਰ ਜ਼ਿਮਨੀ ਚੋਣ ਹੋਣ ਜਾ ਰਹੀ ਹੈ ਤਾਂ ਫਿਰ ਰਾਮ ਰਹੀਮ ਨੁੰ 40 ਦਿਨ ਦੀਪੈਰੋਲ ਦੇ ਦਿੱਤੀ ਗਈ।

ਸਰਦਾਰ ਰੋਮਾਣਾ ਨੇ ਦੱਸਿਆ ਕਿ ਇਹ ਜੋ ਕੁਝ ਹੋ ਰਿਹਾ ਹੈ, ਉਹ ਕਿਸੇ ਅੰਨੇ ਨੂੰ ਵੀ ਦਿੱਸਦਾ ਹੈ। ਉਹਨਾਂ ਭਾਜਪਾ ਨੂੰ ਸਵਾਲਕੀਤਾ ਕੀਤਾ ਕਿ ਉਹ ਇਸ ਮਾਮਲੇ ’ਤੇ ਚੁੱਪ ਕਿਉਂ ਹੈ ? ਉਹਨਾਂ ਕਿਹਾਕਿ ਭਾਜਪਾ ਆਪਣੇ ਆਪ ਨੂੰ ਸਿੱਖ ਹਿਤੈਸ਼ੀ ਕਹਿੰਦੀ ਹੈ ਪਰ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਜਾਂ ਇਕਬਾਲ ਸਿੰਘ ਲਾਲਪੁਰਾ, ਮਨਜਿੰਦਰ ਸਿੰਘ ਸਿਰਸਾ ਜਾਂ ਹਰਮੀਤ ਸਿੰਘ ਕਾਲਕਾ ਸਮੇਤ ਕਿਸੇ ਵੀ ਭਾਜਪਾ ਨੇਤਾ ਨੇ ਇਸ ’ਤੇ ਪ੍ਰਤੀਕਰਮ ਨਹੀਂ ਦਿੱਤਾ ਹੈ।

ਉਹਨਾਂ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਤੇ ਬਲਜੀਤ ਸਿੰਘ ਦਾਦੂਵਾਲ ਵਰਗੇ ਭਾਜਪਾ ਦੇ ਹਮਦਰਦ ਵੀ ਇਸ ਮਾਮਲੇ ’ਤੇ ਚੁੱਪ ਹਨ। ਉਹਨਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਹਨਾਂ ਦੀ ਇਸ ਮਾਮਲੇ ’ਤੇ ਚੁੱਪੀ ਦਰਸਾਉਂਦੀ ਹੈ ਕਿ ਇਹ ਸਾਰੇ ਆਗੂ ਜਾਂ ਤਾਂ ਡਰੇ ਹੋਏ ਹਨ ਜਾਂ ਫਿਰ ਖਰੀਦੇ ਜਾ ਚੁੱਕੇ ਹਨ। ਉਹਨਾਂ ਕਿਹਾ ਕਿ ਇਹਨਾਂ ਸਾਰਿਆਂ ਦਾਸਿੱਖ ਕੌਮ ਸਾਹਮਣੇ ਬੇਨਕਾਬ ਹੋਣਾ ਜ਼ਰੂਰੀਹੈ।

ਸਰਦਾਰ ਰੋਮਾਣਾ ਨੇ ਕਾਂਗਰਸ ਤੋਂ ਭਾਜਪਾ ਆਗੂ ਬਣੇ ਸ੍ਰੀ ਸੁਨੀਲ ਜਾਖੜ ਨੂੰ ਵੀ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਇਸ ਮਾਮਲੇ ’ਤੇ ਮਗਰਮੱਛ ਦੇਹੰਝੂ ਨਾ ਵਹਾਉਣ। ਉਹਨਾਂ ਕਿਹਾ ਕਿਸ੍ਰੀ ਜਾਖੜ ਦੱਸਣ ਕਿ ਕੀ ਉਹਨਾਂ ਨੇ ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਦੇਣ ’ਤੇ ਹਰਿਆਣਾ ਦੇ ਮੁੱਖ ਮੰਤਰੀਕੋਲ ਆਪਣਾ ਰੋਸ ਦਰਜ ਕਰਵਾਇਆ ਹੈ ਜਾਂ ਫਿਰ ਇਸ ਮਾਮਲੇ ’ਤੇ ਪ੍ਰਧਾਨ ਮੰਤਰੀ ਨੂੰ ਸਿੱਖ ਕੌਮ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਇਆ ਹੈ?

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...